Monday, 20 May 2024

 

 

ਖ਼ਾਸ ਖਬਰਾਂ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਮੋਹਾਲੀ ਵਿੱਚ ਹਾਹਾਕਾਰ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ ਮੌੜ ਮੰਡੀ 'ਚ ਜਨਤਕ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਬੀਬਾ ਜੈਇੰਦਰ ਕੌਰ ਕਾਰਬਨ ਉਤਸਰਜਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੇ ਲਈ ਗਰੀਨ ਇਲੈਕਸ਼ਨ ਨੂੰ ਬਣਾਇਆ ਗਿਆ ਹੈ ਚੋਣ ਪ੍ਰਕਿਰਿਆ ਦਾ ਹਿੱਸਾ- ਜਨਰਲ ਚੋਣ ਅਬਰਜ਼ਰਵਰ ਡਾ. ਹੀਰਾ ਲਾਲ ਗੜ੍ਹਸ਼ੰਕਰ ਵਿਧਾਨ ਸਭਾ ਹਲਕਾ ਗ੍ਰੀਨ ਚੋਣਾਂ ਦੇ ਮਾਡਲ ਦੇ ਰੂਪ ’ਚ ਕਰੇਗਾ ਕੰਮ : ਡਾ. ਹੀਰਾ ਲਾਲ ਮੋਨਿਕਾ ਗਰੋਵਰ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ, ਬੀਬਾ ਜੈ ਇੰਦਰਾ ਕੌਰ ਨੇ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਕੀਤਾ ਸਵਾਗਤ

 

ਹਜ਼ਾਰਾਂ ਨੌਜਵਾਨਾਂ ਨੇ ਖੂਨ ਦਾਨ ਕਰਕੇ ਮਨਾਇਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਜਨਮ ਦਿਨ

ਭਗਵੰਤ ਸਿੰਘ ਮਾਨ ਨੇ ਖੂਨਦਾਨ ਨੂੰ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਦੱਸਿਆ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Blood Camp, Blood Donation Camp

Web Admin

Web Admin

5 Dariya News

ਸਤੌਜ (ਸੰਗਰੂਰ) , 17 Oct 2023

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੇ ਜੱਦੀ ਪਿੰਡ ਵਿੱਚ ਜਨਮ ਦਿਨ ਮਨਾਇਆ ਅਤੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਖੂਨ ਦਾਨ ਕਰਕੇ ਸ਼ਿਰਕਤ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਖੂਨ ਦਾਨ ਨੂੰ ਸਭ ਤੋਂ ਵੱਡੀ ਸੇਵਾ ਦੱਸਦਿਆਂ ਕਿਹਾ ਕਿ ਇਸ ਉਪਰਾਲੇ ਨਾਲ ਹਰੇਕ ਵਿਅਕਤੀ ਆਪਣਾ ਯੋਗਦਾਨ ਪਾ ਸਕਦਾ ਹੈ ਜਿਸ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੇ ਹਰੇਕ ਖੇਤਰ ਵਿੱਚ ਸ਼ਾਨਦਾਰ ਕੰਮ ਕੀਤਾ ਹੈ ਜਿਸ ਕਰਕੇ ਖੂਨ ਦਾਨ ਕਰਨ ਵਿੱਚ ਵੀ ਨੌਜਵਾਨਾਂ ਦੇ ਪਿੱਛੇ ਰਹਿ ਜਾਣ ਦੀ ਕੋਈ ਵਜ੍ਹਾ ਨਹੀਂ ਬਣਦੀ। 

ਉਨ੍ਹਾਂ ਕਿਹਾ ਕਿ ਖੂਨ ਦਾਨ ਕਰਨਾ ਮਨੁੱਖਤਾ ਦੀ ਸੱਚੀ ਸੇਵਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਅੱਜ ਵੱਡੀ ਗਿਣਤੀ ਵਿੱਚ ਨੌਜਵਾਨ ਖੂਨ ਦਾਨ ਕਰਨ ਲਈ ਅੱਗੇ ਆਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਨੌਜਵਾਨ ਨੂੰ ਇਹ ਅਹਿਸਾਸ ਹੋਣਾ ਚਾਹੀਦਾ ਹੈ ਕਿ ਹਰ ਖੂਨ ਦਾਨੀ ਇਕ ਨਾਇਕ ਹੈ ਜਿਸ ਕਰਕੇ ਉਨ੍ਹਾਂ ਨੂੰ ਸਮੇਂ-ਸਮੇਂ ਬਾਅਦ ਖੂਨ ਦਾਨ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਆਪਣੇ ਸਾਥੀਆਂ ਨੂੰ ਸਮੇਂ-ਸਮੇਂ ਸਿਰ ਸਵੈ-ਇੱਛਾ ਨਾਲ ਖੂਨ ਦਾਨ ਕਰਨ ਲਈ ਪ੍ਰੇਰਿਤ ਕਰਨ ਤਾਂ ਜੋ ਆਮ ਇਲਾਜ ਖਾਸ ਕਰਕੇ ਐਮਰਜੈਂਸੀ ਇਲਾਜ ਲਈ ਖੂਨ ਦੇ ਲੋੜੀਂਦੇ ਭੰਡਾਰ ਨੂੰ ਯਕੀਨੀ ਬਣਾਇਆ ਜਾ ਸਕੇ। 

ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਕਿਸੇ ਵਿਅਕਤੀ ਵੱਲੋਂ ਦਾਨ ਕੀਤੀ ਗਈ ਖੂਨ ਦੀ ਇਕ ਬੂੰਦ ਵੀ ਕਿਸੇ ਮਨੁੱਖ ਦੀ ਜਾਨ ਬਚਾ ਸਕਦੀ ਹੈ, ਜਿਸ ਕਰਕੇ ਖੂਨ ਦਾਨ ਕਰਨਾ ਬਹੁਤ ਮਹੱਤਤਾ ਰੱਖਦਾ ਹੈ। ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦਾ ਆਗਾਮੀ ਇਜਲਾਸ ਕਾਨੂੰਨੀ ਤੌਰ ਉਤੇ ਪੂਰੀ ਤਰ੍ਹਾਂ ਜਾਇਜ਼ ਹੈ। ਉਨ੍ਹਾਂ ਕਿਹਾ ਕਿ 20 ਤੇ 21 ਅਕਤੂਬਰ ਨੂੰ ਹੋਣ ਵਾਲਾ ਇਜਲਾਸ ਕਾਨੂੰਨੀ ਮਾਹਿਰਾਂ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਅਤੇ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਹੀ ਸੱਦਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੋ ਦਿਨਾਂ ਇਜਲਾਸ ਦੌਰਾਨ ਕਈ ਲੋਕ ਪੱਖੀ ਬਿੱਲ ਪੇਸ਼ ਕੀਤੇ ਜਾਣਗੇ ਜੋ ਸੂਬੇ ਲਈ ਬਹੁਤ ਮਹੱਤਵਪੂਰਨ ਹਨ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਧਾਨ ਸਭਾ ਜਮਹੂਰੀ ਢੰਗ ਨਾਲ ਚੁਣੀ ਹੋਈ ਸੰਸਥਾ ਹੈ ਜੋ ਸਿਰਫ ਸੂਬੇ ਦੇ ਲੋਕਾਂ ਨੂੰ ਜਵਾਬਦੇਹ ਹੈ ਨਾ ਕਿ ਕਿਸੇ ਵਿਅਕਤੀ ਦੀ ਮਨਮਰਜ਼ੀ ਅਨੁਸਾਰ ਚੱਲਣੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਪਹਿਲਾਂ ਹੀ ਕਈ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਕਈ ਅਗਾਂਹਵਧੂ ਕਿਸਾਨਾਂ ਨੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੀ ਮਿਸਾਲ ਕਾਇਮ ਕੀਤੀ ਹੈ ਅਤੇ ਦੂਜੇ ਪਾਸੇ ਸੂਬਾ ਸਰਕਾਰ ਨੇ ਪੰਜਾਬ ਵਿੱਚ ਚੱਲ ਰਹੇ ਲਗਭਗ 2500 ਭੱਠਿਆਂ ਵਿੱਚ ਬਾਲਣ ਵਜੋਂ 20 ਫੀਸਦੀ ਕੋਲੇ ਨੂੰ ਝੋਨੇ ਦੀ ਪਰਾਲੀ ਦੀਆਂ ਗੱਟੀਆਂ ਨਾਲ ਬਦਲਣ ਨੂੰ ਨੋਟੀਫਾਈ ਕੀਤਾ ਹੈ। 

ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ 23,000 ਹੋਰ ਮਸ਼ੀਨਾਂ ਕਿਸਾਨਾਂ ਨੂੰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਅਗਲੇ ਕੁਝ ਦਿਨਾਂ ਤੱਕ ਪਰਾਲੀ ਸਾੜਨ ਦੇ ਖਤਰੇ ਨੂੰ ਰੋਕਣ ਲਈ ਸਖ਼ਤ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਦੀ ਨਿਰਵਿਘਨ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਇਸ ਦੀ ਤੁਰੰਤ ਲਿਫਟਿੰਗ ਲਈ ਵੀ ਵਚਨਬੱਧ ਹੈ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਹ ਯਕੀਨੀ ਬਣਾਉਣ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਹਨ ਕਿ ਕਿਸਾਨਾਂ ਦੀ ਫ਼ਸਲ ਦੀ ਚੁਕਾਈ ਦਾਣਾ ਮੰਡੀਆਂ ਵਿੱਚੋਂ ਨਿਰਵਿਘਨ, ਸਮੇਂ ਸਿਰ ਅਤੇ ਬਿਨਾਂ ਕਿਸੇ ਰੁਕਾਵਟ ਦੇ ਹੋ ਸਕੇ। ਉਨ੍ਹਾਂ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਵਿਰੋਧੀ ਧਿਰ ਦੇ ਆਗੂਆਂ ਵੱਲੋਂ ਇਕ ਨਵੰਬਰ ਨੂੰ ਹੋਣ ਵਾਲੀ ਬਹਿਸ ਵਿੱਚ ਆਪਣੇ ਮਾੜੇ ਗੁਨਾਹਾਂ ਦਾ ਪਰਦਾਫਾਸ਼ ਹੋਣ ਦੇ ਡਰੋਂ ਭੱਜਣ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਵੱਖ-ਵੱਖ ਮੁੱਦਿਆਂ 'ਤੇ ਪੰਜਾਬ ਨਾਲ ਸਰਾਸਰ ਧੋਖਾ ਕੀਤਾ ਹੈ ਜਿਸ ਲਈ ਉਹ ਸੂਬੇ ਦੇ ਲੋਕਾਂ ਪ੍ਰਤੀ ਜਵਾਬਦੇਹ ਹਨ। 

ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੋਕਾਂ ਨੂੰ ਲੁੱਟਿਆ ਅਤੇ ਪੰਜਾਬੀਆਂ ਦੀ ਪਿੱਠ 'ਚ ਛੁਰਾ ਮਾਰਿਆ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸੱਚ ਹੈ ਕਿ ਇਨ੍ਹਾਂ ਆਗੂਆਂ ਦੇ ਹੱਥ ਪੰਜਾਬ ਅਤੇ ਪੰਜਾਬੀਆਂ ਦੇ ਖੂਨ ਨਾਲ ਰੰਗੇ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਕਾਰਨ ਹੀ ਉਹ ਲੋਕਾਂ ਦਾ ਸਾਹਮਣਾ ਕਰਨ ਤੋਂ ਡਰਦੇ ਹਨ ਅਤੇ ਇਕ ਨਵੰਬਰ ਨੂੰ ਬਹਿਸ ਤੋਂ ਭੱਜਣ ਦਾ ਕੋਈ ਨਾ ਕੋਈ ਬਹਾਨਾ ਘੜ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਬੁੱਧਵਾਰ ਨੂੰ ਪਵਿੱਤਰ ਸ਼ਹਿਰ ਅੰਮ੍ਰਿਤਸਰ ਤੋਂ ਨਸ਼ਿਆਂ ਦੇ ਵਿਰੁੱਧ ਫੈਸਲਾਕੁੰਨ ਜੰਗ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸ ਤਹਿਤ ਸੂਬਾ ਭਰ ਦੇ ਹਜ਼ਾਰਾਂ ਨੌਜਵਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਪੰਜਾਬ ਵਿੱਚੋਂ ਨਸ਼ਿਆਂ ਦਾ ਮੁਕੰਮਲ ਸਫਾਇਆ ਕਰਨ ਦਾ ਸੰਕਲਪ ਲੈਣਗੇ। 

ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਜ਼ਮੀਨੀ ਪੱਧਰ ਤੋਂ ਸ਼ੁਰੂ ਕੀਤੀ ਗਈ ਹੈ ਅਤੇ ਲੋਕਾਂ ਦੇ ਪੂਰਨ ਸਹਿਯੋਗ ਨਾਲ ਸੂਬੇ ਵਿੱਚੋਂ ਇਸ ਅਲਾਮਤ ਨੂੰ ਖਤਮ ਕਰ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇੱਕ ਪਾਸੇ ਤਾਂ ਨਸ਼ੇ ਦੇ ਸੌਦਾਗਰਾਂ ਨੂੰ ਸਲਾਖਾਂ ਪਿੱਛੇ ਡੱਕ ਕੇ ਨਸ਼ਿਆਂ ਦੀ ਸਪਲਾਈ ਲਾਈਨ ਬੰਦ ਕੀਤੀ ਜਾ ਰਹੀ ਹੈ ਅਤੇ ਦੂਜੇ ਪਾਸੇ ਨਸ਼ਾ ਪੀੜਤਾਂ ਦੇ ਇਲਾਜ ਅਤੇ ਮੁੜ ਵਸੇਬੇ ਵੱਲ ਵੀ ਧਿਆਨ ਦਿੱਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਵਿੱਚ ਸਿਹਤ ਕ੍ਰਾਂਤੀ ਦਾ ਦੌਰ ਸ਼ੁਰੂ ਹੋ ਗਿਆ ਹੈ। 

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਵੇਂ ਮੈਡੀਕਲ ਕਾਲਜ ਖੋਲ੍ਹ ਕੇ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਉਭਾਰਨ ਤੋਂ ਇਲਾਵਾ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਲੋਕਾਂ ਦੀ ਸਹੂਲਤ ਲਈ ਸੂਬਾ ਭਰ ਦੇ ਹਸਪਤਾਲਾਂ ਅਤੇ ਸਿਹਤ ਸੰਭਾਲ ਕੇਂਦਰਾਂ ਦੀ ਵੱਡੀ ਪੱਧਰ 'ਤੇ ਕਾਇਆ ਕਲਪ ਕੀਤੀ ਜਾ ਰਹੀ ਹੈ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Blood Camp , Blood Donation Camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD