Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਫਿਰੋਜ਼ਪੁਰ ਨੇ ਟੈਬਲ ਟੈਨਿਸ ਵਿੱਚ ਗੋਲਡ ਮੈਡਲ ਜਿੱਤ ਕੇ ਜ਼ਿਲ੍ਹੇ ਦਾ ਮਾਨ ਵਧਾਇਆ

ਲੁਧਿਆਣਾ ਨੂੰ ਹਰਾ ਕੇ ਫਿਰੋਜ਼ਪੁਰ ਬਣਿਆ ਟੇਬਲ ਟੈਨਿਸ ਵਿਚ ਪੰਜਾਬ ਚੈਂਪਿਅਨ

Sports News, Khedan Watan Punjab Dia 2023, Khedan Watan Punjab Dia, Khedan Watan Punjab Diyan-2023, Khedan Watan Punjab Diyan, Ferozepur

Web Admin

Web Admin

5 Dariya News

ਫਿਰੋਜ਼ਪੁਰ , 17 Oct 2023

Last updated on: Oct 17, 2023, 00:00 IST

ਖੇਡਾਂ ਵਤਨ ਪੰਜਾਬ ਦੀਆਂ ਤਹਿਤ ਬਰਨਾਲਾ ਵਿਖੇ ਕਰਵਾਏ ਗਏ ਰਾਜ ਪੱਧਰੀ ਪੁਰਸ਼ ਟੈਬਲ ਟੈਨਿਸ (41-55 ਵਰਗ) ਮੁਕਾਬਲੇ ਵਿੱਚ ਟੈਬਲ ਟੈਨਿਸ ਟੀਮ ਫਿਰੋਜ਼ਪੁਰ ਨੇ ਸੋਨ ਤਗਮਾ ਜਿੱਤ ਕੇ ਫਿਰੋਜ਼ਪੁਰ ਜ਼ਿਲ੍ਹੇ ਦਾ ਨਾਮ ਰੋਸ਼ਨ ਕੀਤਾ ਹੈ। ਇਸ ਸਬੰਧੀ ਜ਼ਿਲ੍ਹਾ ਖੇਡ ਅਫਸਰ ਬਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਫਿਰੋਜ਼ਪੁਰ ਨੇ ਪਹਿਲਾਂ ਅੰਮ੍ਰਿਤਸਰ ਅਤੇ ਮੋਹਾਲੀ ਨੂੰ ਹਰਾ ਕੇ ਸੈਮੀ-ਫਾਇਨਲ ਵਿੱਚ ਆਪਣੀ ਜਗ੍ਹਾਂ ਬਣਾਈ। ਇਸ ਉਪਰੰਤ ਸੈਮੀ-ਫਾਇਨਲ ਵਿੱਚ ਜਲੰਧਰ ਨੂੰ ਹਰਾਕੇ ਫਾਈਨਲ ਮੈਚ ਵਿੱਚ ਦਾਖਲ ਹੋਏ ਅਤੇ ਫਾਇਨਲ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਖਿਡਾਰੀ ਲਵਕੇਸ਼ ਸਰਮਾ ਨੇ ਅਮਿਤ ਓਬਰਾਏ ਨੂੰ ਹਰਾ ਕੇ 1-0 ਦੀ ਲੀਡ ਦਵਾਈ, ਜਿਸ ਨੂੰ ਬਰਕਰਾਰ ਰੱਖਦਿਆਂ ਖਿਡਾਰੀ ਮੁਨੀਸ਼ ਸ਼ਰਮਾ ਨੇ ਲੁਧਿਆਣਾ ਦੇ ਮਨਮੀਤ ਸਿੰਘ ਨੂੰ ਹਰਾ ਕੇ ਲੀਡ 2-0 ਦੀ ਕਰ ਦਿੱਤੀ। 

ਤੀਸਰੇ ਮੈਚ ਵਿੱਚ ਖਿਡਾਰੀ ਰੋਹਿਤ ਸ਼ਰਮਾ ਨੇ ਲੁਧਿਆਣਾ ਦੇ ਗੋਰਵ ਉਪਲ ਨੂੰ ਬੇਹੱਦ ਫਸਵੇਂ ਮੈਚ ਵਿਚ ਹਰਾ ਕੇ ਫਿਰੋਜ਼ਪੁਰ ਨੂੰ 3-0 ਨਾਲ ਜਿਤਾਉਣ ਵਿਚ ਭੁਮਿਕਾ ਨਿਭਾਈ। ਉਨ੍ਹਾਂ ਦੱਸਿਆ ਕਿ ਫਿਰੋਜ਼ਪੁਰ ਦੇ ਰੋਹਿਤ ਸ਼ਰਮਾ, ਲਵਕੇਸ਼ ਸ਼ਰਮਾ ਅਤੇ ਮੁਨੀਸ਼ ਸ਼ਰਮਾ ਨੇ ਜਬਰਦਸਤ ਪ੍ਰਦਰਸ਼ਨ ਕਰਦੇ ਹੋਏ ਪਿਛਲੇ ਸਾਲ ਦੇ ਵਿਜੇਤਾ ਨੂੰ ਸਿੱਧੇ ਮੇਚਾਂ ਵਿੱਚ ਹਰਾ ਕੇ ਫਿਰੋਜ਼ਪੁਰ ਜ਼ਿਲ੍ਹੇ ਦਾ ਮਾਨ ਵਧਾਇਆ ਹੈ ਜੋ ਕਿ ਪੂਰੇ ਫਿਰੋਜ਼ੁਪਰ ਵਾਸੀਆਂ ਲਈ ਖੁਸ਼ੀ ਦੀ ਗੱਲ ਹੈ। ਇਸ ਤੋਂ ਇਲਾਵਾ ਟੀਮ ਵਿੱਚ ਕਿਸ਼ੋਰ ਸਿੰਘ ਅਤੇ ਮਨੋਜ ਕੁਮਾਰ ਵੀ ਸ਼ਾਮਲ ਸਨ ਜਿਨ੍ਹਾਂ ਦਾ ਟੀਮ ਦੀ ਜਿੱਤ ਵਿੱਚ ਪੂਰਾ ਸਹਿਯੋਗ ਰਿਹਾ। ਜ਼ਿਲ੍ਹਾ ਖੇਡ ਅਫਸਰ ਨੇ ਸਮੂਹ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਜ਼ਿਲ੍ਹੇ ਦੇ ਨੋਜਵਾਨਾਂ ਨੂੰ ਖਿਡਾਰੀਆਂ ਤੋਂ ਪ੍ਰੇਰਿਤ ਹੋ ਕੇ ਖੇਡਾਂ ਨਾਲ ਜੁੜਨ ਲਈ ਕਿਹਾ।

 

Tags: Sports News , Khedan Watan Punjab Dia 2023 , Khedan Watan Punjab Dia , Khedan Watan Punjab Diyan-2023 , Khedan Watan Punjab Diyan , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD