Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਖੇਡਾਂ ਵਤਨ ਪੰਜਾਬ ਦੀਆਂ- ਰਾਜ ਪੱਧਰੀ ਏਅਰ ਰਾਈਫਲ ਸ਼ੂਟਿੰਗ ਮੁਕਾਬਲਿਆਂ ਵਿੱਚ ਹਰਜੀਤ ਸਿੰਘ ਬਰਾੜ ਨੇ ਜਿੱਤਿਆ ਚਾਂਦੀ ਦਾ ਤਮਗਾ

ਚੇਅਰਮੈਨ ਨਗਰ ਸੁਧਾਰ ਟਰੱਸਟ ਦੀਪਕ ਅਰੋੜਾ ਵੱਲੋਂ ਖਿਡਾਰੀ ਦਾ ਕੀਤਾ ਸਨਮਾਨ

Sports News, Khedan Watan Punjab Dia 2023, Khedan Watan Punjab Dia, Khedan Watan Punjab Diyan-2023, Khedan Watan Punjab Diyan, Moga

Web Admin

Web Admin

5 Dariya News

ਮੋਗਾ , 17 Oct 2023

Last updated on: Oct 17, 2023, 00:00 IST

ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਨਾਲ ਜਿੱਥੇ ਹੋਰ ਸਾਰੇ ਵਰਗਾਂ ਦਾ ਖਾਸ ਖਿਆਲ ਰੱਖਿਆ ਜਾ ਰਿਹਾ ਹੈ ਉੱਥੇ ਖਿਡਾਰੀਆਂ ਨੂੰ ਵੀ ਉਚੇਚਾ ਸਨਮਾਨ ਮਿਲ ਰਿਹਾ ਹੈ। ਨੌਜਵਾਨਾਂ ਨੂੰ ਨਸ਼ਿਆਂ ਦੇ ਰਾਹਾਂ ਉੱਪਰੋਂ ਮੋੜਨ ਲਈ ਸਰਕਾਰ ਵੱਲੋਂ ਖੇਡਾਂ ਦੇ ਖੇਤਰ ਵਿੱਚ ਅਹਿਮ ਕਦਮ ਪੁੱਟੇ ਜਾ ਰਹੇ ਹਨ। ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-1 ਤੋਂ ਬਾਅਦ ਹੁਣ ਸੀਜ਼ਨ-2 ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ ਜਿਸ ਵਿੱਚ ਖਿਡਾਰੀਆਂ ਵੱਲੋਂ ਪੂਰੇ ਜ਼ੋਸ਼ ਨਾਲ ਭਾਗ ਲਿਆ ਜਾ ਰਿਹਾ ਹੈ। ਖਿਡਾਰੀਆਂ ਨੂੰ ਨਕਦ ਇਨਾਮਾਂ ਦੀ ਵੀ ਵੰਡ ਕੀਤੀ ਜਾ ਰਹੀ ਹੈ ਤਾਂ ਕਿ ਸੂਬੇ ਵਿੱਚੋਂ ਨਸ਼ਿਆਂ ਨੂੰ ਖਤਮ ਕੀਤਾ ਜਾ ਸਕੇ ਅਤੇ ਨੌਜਵਾਨ ਪੀੜ੍ਹੀ ਕੁਰਾਹੇ ਪੈਣ ਤੋਂ ਬਚ ਸਕੇ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਚੇਅਰਮੈਨ ਨਗਰ ਸੁਧਾਰ ਟਰੱਸਟ ਮੋਗਾ ਸ੍ਰੀ ਦੀਪਕ ਅਰੋੜਾ ਨੇ ਸਿਲਵਰ ਮੈਡਲ ਜੇਤੂ ਸ਼ੂਟਰ ਹਰਜੀਤ ਸਿੰਘ ਬਰਾੜ ਐਡਵੋਕੇਟ ਦੀ ਹੌਂਸਲਾ ਅਫ਼ਜਾਈ ਕਰਨ ਲਈ ਵਿਸ਼ੇਸ਼ ਤੌਰ ਉੱਪਰ ਪਹੁੰਚਣ ਮੌਕੇ ਕੀਤਾ। ਹਰਜੀਤ ਸਿੰਘ ਬਰਾੜ ਐਡਵੋਕੇਟ ਇੱਕ ਸਫ਼ਲ ਵਕੀਲ ਦੇ ਨਾਲ-ਨਾਲ ਬਾਰ ਐਸੋਸੀਏਸ਼ਨ ਬਾਘਾਪੁਰਾਣਾ ਦੇ ਪ੍ਰਧਾਨ ਵੀ ਹਨ ਅਤੇ ਏਅਰ ਰਾਈਫ਼ਲ ਦੇ ਸ਼ੂਟਰ ਵੀ ਹਨ। ਉਨ੍ਹਾਂ ਵੱਲੋਂ ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ ਕਰਵਾਏ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਰਾਜ ਪੱਧਰੀ  ਏਅਰ ਰਾਈਫਲ ਸ਼ੂਟਿੰਗ ਮੁਕਾਬਲੇ ਵਿੱਚ ਦੂਜਾ ਸਥਾਨ ਹਾਸਿਲ ਕਰਕੇ ਚਾਂਦੀ ਦਾ ਤਮਗਾ ਪ੍ਰਾਪਤ ਕੀਤਾ। 

ਉਸਦੀ ਇਸ ਪ੍ਰਾਪਤੀ ਨਾਲ ਹਲਕੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਚੇਅਰਮੈਨ ਦੀਪਕ ਅਰੋੜਾ ਨੇ ਦੱਸਿਆ ਕਿ ਐਡਵੋਕੇਟ ਹਰਜੀਤ ਬਰਾੜ ਨੇ ਇਹ ਜਿੱਤ ਪ੍ਰਾਪਤ ਕਰਕੇ ਪੂਰੇ ਇਲਾਕੇ ਦੇ ਲੋਕਾਂ ਦਾ ਮਾਨ ਵਧਾਇਆ ਹੈ ਤੇ ਇਹਨਾਂ ਦਾ ਸਨਮਾਨ ਕਰਨਾ ਸਾਡਾ ਫਰਜ ਹੈ ਤੇ ਵੱਧ ਤੋਂ ਵੱਧ ਲੋਕਾਂ ਨੂੰ ਖੇਡਾਂ ਨਾਲ ਜੋੜਨਾ ਹੀ ਪੰਜਾਬ ਸਰਕਾਰ ਦਾ ਸੁਪਨਾ ਹੈ। ਚੇਅਰਮੈਨ ਦੀਪਕ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਖਿਡਾਰੀਆਂ ਨੂੰ ਦਿੱਤੀ ਜਾ ਰਹੀ  ਤਵੱਜੋ ਤੋਂ ਸੂਬੇ ਦਾ ਨੌਜਵਾਨ ਵਰਗ ਬਹੁਤ ਖੁਸ਼ ਹੈ। ਖੇਡਾਂ ਅਤੇ ਖਿਡਾਰੀਆਂ ਦੀ ਮਿਹਨਤ ਦਾ ਅਸਲੀ ਹੱਕ ਹੁਣ ਉਨ੍ਹਾਂ ਨੂੰ ਮਿਲ ਰਿਹਾ ਹੈ। ਖਿਡਾਰੀ ਹਰਜੀਤ ਸਿੰਘ ਬਰਾੜ ਨੇ ਚੇਅਰਮੈਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਵੱਲੋਂ ਇਸ ਤਰ੍ਹਾਂ ਸਨਮਾਨ ਕਰਨ ਨਾਲ ਉਨ੍ਹਾਂ ਨੂੰ ਮਾਣ ਮਹਿਸੂਸ ਹੋਇਆ ਹੈ।

ਇਸ ਸਮੇ ਬਾਰ ਐਸੋਸੀਏਸ਼ਨ ਬਾਘਾਪੁਰਾਣਾ ਦੇ ਵਕੀਲਾਂ ਤੋਂ ਇਲਾਵਾ ਨਵਦੀਪ ਵਾਲੀਆ, ਅਨਿਲ ਸ਼ਰਮਾ, ਤੇਜਿੰਦਰ ਬਰਾੜ, ਐਡਵੋਕੇਟ ਬਰਿੰਦਰ ਰੱਤੀਆਂ, ਜੱਗਾ ਸੰਧੂ ਸਮਾਲਸਰ, ਗੁਰਸੇਵਕ ਸਿੰਘ, ਅਵਤਾਰ ਸਿੰਘ ਖੁਰਮੀ ਸੇਖਾ ਅਤੇ ਹਰਕੀਤ ਸਿੰਘ ਸਰੋਆ ਸਮਾਧ ਭਾਈ ਮੌਜੂਦ ਸਨ। ਜਿਕਰਯੋਗ ਹੈ ਕੇ ਚੇਅਰਮੈਨ ਸ਼੍ਰੀ ਦੀਪਕ ਅਰੋੜਾ ਜੀ ਹਲਕੇ ਦੇ ਲੋਕਾਂ ਦੇ ਹਰ ਦੁੱਖ ਸੁੱਖ ਵਿੱਚ ਸ਼ਾਮਿਲ ਹੁੰਦੇ ਹਨ ਅਤੇ ਇਲਾਕੇ ਦੇ ਲੋਕ ਵੀ ਉਹਨਾਂ ਤੇ ਮਾਣ ਮਹਿਸੂਸ ਕਰਦੇ ਹਨ।

 

Tags: Sports News , Khedan Watan Punjab Dia 2023 , Khedan Watan Punjab Dia , Khedan Watan Punjab Diyan-2023 , Khedan Watan Punjab Diyan , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD