Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡੇਂਗੂ ਰੋਕੂ ਗਤੀਵਿਧੀਆਂ ਨੂੰ ਹੋਰ ਅਸਰਦਾਰ ਢੰਗ ਨਾਲ ਚਲਾਇਆ ਜਾਵੇ: ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ

ਸਰਵੇਖਣ, ਜਾਂਚ ਤੇ ਜਾਗਰੂਕਤਾ ਗਤੀਵਿਧੀਆਂ ’ਚ ਲਿਆਂਦੀ ਜਾਵੇ ਤੇਜ਼ੀ

DC SBS Nagar, Navjot Pal Singh Randhawa, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

Web Admin

Web Admin

5 Dariya News

ਨਵਾਂਸ਼ਹਿਰ , 17 Oct 2023

Last updated on: Oct 17, 2023, 00:00 IST

ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਸਿਹਤ ਵਿਭਾਗ ਦੇ ਰਾਸ਼ਟਰੀ ਅਤੇ ਸੂਬਾਈ ਸਿਹਤ ਪ੍ਰੋਗਰਾਮਾਂ ਸਮੇਤ ਮੌਜੂਦਾ ਸਮੇਂ ਵਿਚ ਡੇਂਗੂ ਦੇ ਖ਼ਤਰੇ ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਲਈ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮਹੀਨਾਵਾਰ ਸਮੀਖਿਆ ਮੀਟਿੰਗ ਆਯੋਜਿਤ ਕੀਤੀ। ਇਸ ਮੌਕੇ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਮੀਟਿੰਗ ਵਿੱਚ ਹਾਜ਼ਰ ਸਮੂਹ ਪ੍ਰਤੀਨਿਧੀਆਂ ਨੂੰ ‘ਜੀ ਆਇਆਂ ਨੂੰ’ਕਿਹਾ ਤੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਦੀ ਪ੍ਰਵਾਨਗੀ ਨਾਲ ਮੀਟਿੰਗ ਦੀ ਸ਼ੁਰੂਆਤ ਕੀਤੀ। ਮੀਟਿੰਗ ਵਿੱਚ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਮਹੀਨਾ ਸਤੰਬਰ-2023 ਦੌਰਾਨ ਵੱਖ-ਵੱਖ ਸਿਹਤ ਪ੍ਰੋਗਰਾਮਾਂ ਅਧੀਨ ਕੀਤੇ ਗਏ ਕੰਮਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ।

ਡਿਪਟੀ ਕਮਿਸ਼ਨਰ ਨਵਜੋਤਪਾਲ ਸਿੰਘ ਰੰਧਾਵਾ ਨੇ ਸਿਹਤ ਅਧਿਕਾਰੀਆਂ ਨੂੰ ਸਾਵਧਾਨ ਕਰਦੇ ਹੋਏ ਕਿਹਾ ਕਿ ਜ਼ਿਲ੍ਹੇ ਵਿਚ ਡੇਂਗੂ ਅਤੇ ਚਿਕਨਗੁਨੀਆ ਦੇ ਕੇਸ ਸਾਹਮਣੇ ਆਉਣ ’ਤੇ ਸਿਹਤ ਵਿਭਾਗ ਅਤੇ ਨਗਰ ਕੌਂਸਲਾਂ ਸਮੇਤ ਹੋਰਨਾਂ ਸਹਿਯੋਗੀ ਵਿਭਾਗਾਂ ਨੂੰ ਹੋਰ ਚੌਕਸ ਹੋਣ ਦੀ ਜ਼ਰੂਰਤ ਹੈ। ਉਨ੍ਹਾਂ ਡੇਂਗੂ ਦੀ ਰੋਕਥਾਮ ਲਈ ਸਰਵੇਖਣ, ਜਾਂਚ ਤੇ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀ ਹਦਾਇਤ ਕਰਦਿਆਂ ਕਿਹਾ ਜ਼ਿਲ੍ਹੇ ਦੇ ਸ਼ਹਿਰੀ ਅਤੇ ਪੇਂਡੂ ਇਲਾਕਿਆਂ ਵਿਚ ਨਿਰੰਤਰ ਇਹ ਗਤੀਵਿਧੀਆਂ ਚਲਾਈਆਂ ਜਾਣ। ਉਨ੍ਹਾਂ ਕਿਹਾ ਕਿ ਹਫ਼ਤੇ ਦੇ ‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ਮੁਹਿੰਮ ਨੂੰ ਹਦਾਇਤਾਂ ਅਨੁਸਾਰ ਹੋਰ ਅਸਰਦਾਰ ਢੰਗ ਨਾਲ ਚਲਾਇਆ ਜਾਵੇ। 

ਡੇਂਗੂ ਤੋਂ ਬਚਾਅ ਲਈ ਆਪਣੇ ਆਲੇ-ਦੁਆਲੇ ਅਤੇ ਹਫ਼ਤੇ ਵਿਚ ਇਕ ਵਾਰ ਕੂਲਰਾਂ, ਫਰਿੱਜ਼ ਦੀ ਟਰੇਅ ਦੀ ਸਫਾਈ ਕਰਨ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਮੱਛਰ ਦੇ ਲਾਰਵੇ ਨੂੰ ਖਤਮ ਕੀਤਾ ਜਾ ਸਕੇ। ਜ਼ਿਲ੍ਹੇ ਵਿੱਚ ਰਾਸ਼ਟਰੀ ਤੰਬਾਕੂ ਕੰਟਰੋਲ ਪ੍ਰੋਗਰਾਮ ਅਧੀਨ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਦੇ ਨਾਲ-ਨਾਲ ਉਲੰਘਣਾ ਕਰਨ ਵਾਲਿਆਂ ’ਤੇ ਸਖਤ ਕਾਰਵਾਈ ਦੀ ਹਦਾਇਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਹੜੀਆਂ ਗੈਰ-ਤੰਬਾਕੂ ਦੁਕਾਨਾਂ ’ਤੇ ਤੰਬਾਕੂ ਉਤਪਾਦ ਵੇਚੇ ਜਾਂਦੇ ਹਨ, ਉਨ੍ਹਾਂ ’ਤੇ ਛਾਪੇਮਾਰੀ ਕਰਕੇ ਕਾਰਵਾਈ ਕੀਤੀ ਜਾਵੇ। ਉਨ੍ਹਾਂ ਇਸ ਗੱਲ ਨੂੰ ਯਕੀਨੀ ਬਣਾਉਣ ਲਈ ਕਿਹਾ ਕਿ ਵਿਦਿਅਕ ਅਦਾਰਿਆਂ ਨੇੜੇ ਸਥਿਤ ਦੁਕਾਨਾਂ ਵਿੱਚ ਤੰਬਾਕੂ ਦੀ ਵਿੱਕਰੀ ਕਰਨ ਵਾਲਿਆਂ ’ਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।

ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿੱਚ ਸੰਸਥਾਗਤ ਜਣੇਪੇ ਨੂੰ ਹੋਰ ਵਧਾਉਣ ਲਈ ਯਤਨ ਕਰਨ ਦੇ ਆਦੇਸ਼ ਦਿੰਦਿਆਂ ਉਨ੍ਹਾਂ ਕਿਹਾ ਕਿ ਗਰਭਵਤੀ ਮਾਵਾਂ ਦੀ ‘ਐਂਟੀਨੇਟਲ ਚੈਕ ਅੱਪ ਰਜਿਸ਼ਟ੍ਰੇਸ਼ਨ’ਵਧਾਈ ਜਾਵੇ ਅਤੇ ਹਰ ਇੱਕ ਉੱਚ ਜ਼ੋਖਿਮ ਵਾਲੀਆਂ ਗਰਭਵਤੀ ਮਹਿਲਾਵਾਂ ਦਾ ਵਿਸ਼ੇਸ਼ ਧਿਆਨ ਰੱਖ ਕੇ, ਉਨ੍ਹਾਂ ਦਾ ਸੁਰੱਖਿਅਤ ਜਣੇਪਾ ਕਰਵਾਉਣ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਜਣੇਪੇ ਦੀ ਦਰ ਨੂੰ ਵਧਾਉਣ ਲਈ ਸਰਕਾਰੀ ਹਸਪਤਾਲਾਂ ਵਿਚ ਜਣੇਪਾ ਕਰਵਾਉਣ ਵਾਲੀਆਂ ਗਰਭਵਤੀ ਔਰਤਾਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਸਰਕਾਰੀ ਸਿਹਤ ਸੰਸਥਾਵਾਂ ਵਿਚ ਜਣੇਪੇ ਦੀ ਮੁਫ਼ਤ ਸਹੂਲਤ ਦਾ ਹਰੇਕ ਲੋੜਵੰਦ ਨੂੰ ਲਾਭ ਮਿਲ ਸਕੇ।

 

Tags: DC SBS Nagar , Navjot Pal Singh Randhawa , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD