Sunday, 28 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਖੂਨਦਾਨ ਕਰਨਾ ਇਕ ਮਹਾਨ ਅਤੇ ਪੁੰਨ ਵਾਲਾ ਕਾਰਜ-ਵਿਧਾਇਕ ਸ਼ੈਰੀ ਕਲਸੀ

ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੇ ਜਨਮ ਦਿਨ ਮੌਕੇ ਵਿਧਾਇਕ ਸ਼ੈਰੀ ਕਲਸੀ ਵੱਲੋਂ ਖੂਨਦਾਨ ਕੈਂਪ ਦਾ ਸ਼ਾਨਦਾਰ ਉਪਰਾਲਾ

Shery Kalsi, Amansher Singh Shery Kalsi, Shery Kalsi, Batala, AAP, Aam Aadmi Party, Aam Aadmi Party Punjab, AAP Punjab, Blood Camp, Blood Donation Camp

Web Admin

Web Admin

5 Dariya News

ਬਟਾਲਾ , 17 Oct 2023

ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ, ਦੇ ਜਨਮ ਦਿਨ ਮੌਕੇ ਅੱਜ ਹਲਕਾ ਵਿਧਾਇਕ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਪਾਰਟੀ ਵਲੰਟੀਅਰ ਨਾਲ ਮਿਲ ਕੇ ਖੂਨਦਾਨ ਕੈਂਪ ਦਾ ਸ਼ਾਨਦਾਰ ਉੱਪਰਾਲਾ ਕੀਤਾ ਗਿਆ। ਇਸ ਮੌਕੇ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ, ਹਲਕਾ ਫਤਿਹਗੜ੍ਹ ਚੂੜੀਆਂ ਦੇ ਇੰਚਾਰਜ ਅਤੇ ਚੇਅਰਮੈਨ ਪਨਸਪ ਪੰਜਾਬ, ਬਲਬੀਰ ਸਿੰਘ ਪਨੂੰ, ਹਲਕਾ ਇੰਚਾਰਜ ਡੇਰਾ ਬਾਬਾ ਨਾਨਕ ਗੁਰਦੀਪ ਸਿੰਘ ਰੰਧਾਵਾ, ਚੇਅਰਮੈਨ ਰਾਜੀਵ ਸ਼ਰਮਾ ਤੇ ਅੰਮਿ੍ਤ ਕਲਸੀ ਆਦਿ ਮੌਜੂਦ ਸਨ।

ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਦੱਸਿਆ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ, ਦੇ ਜਨਮ ਦਿਨ ਮੌਕੇ ਖੂਨ ਦਾਨ ਕਰਨ ਲਈ ਕੈਂਪ ਲਗਾਇਆ ਗਿਆ, ਜਿਸ ਵਿੱਚ ਵਾਲੰਟੀਅਰਾਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਉਨ੍ਹਾਂ ਅੱਗੇ ਕਿਹਾ ਕਿ ਖੂਨਦਾਨ ਕਰਨਾ ਇਕ ਮਹਾਨ ਅਤੇ ਪੁੰਨ ਵਾਲਾ ਕਾਰਜ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਤੰਦਰੁਸਤ ਵਿਅਕਤੀ ਨੂੰ ਖੂਨਦਾਨ ਜਰੂਰ ਕਰਨਾ ਚਾਹੀਦਾ ਹੈ ਅਤੇ ਆਸ ਪਾਸ ਲੱਗਣ ਵਾਲੇ ਖੂਨਦਾਨ ਕੈਪਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈ ਕੇ ਖੂਨਦਾਨ ਕਰਨਾ ਚਾਹੀਦਾ ਹੈ।ਉਨ੍ਹਾਂ ਨੇ ਸਾਰੇ ਖੂਨਦਾਨੀਆਂ ਦਾ ਇਸ ਮਹਾਨ ਦਾਨ ਲਈ ਧੰਨਵਾਦ ਕੀਤਾ। 

ਉਨ੍ਹਾਂ ਨੇ ਅੱਗੇ ਕਿਹਾ ਕਿ ਸੂਬੇ ਭਰ ਵਿੱਚ  ਖੂਨਦਾਨ ਕਰਨ ਦਾ ਲੋਕਾਂ ਦਾ ਬਹੁਤ ਉਤਸ਼ਾਹ ਦੇਖਣ ਨੂੰ ਮਿਲਿਆ ਹੈ ਅਤੇ  ਵਾਲੰਟੀਅਰ ਵਲੋਂ ਖੂਨਦਾਨ ਕੀਤਾ ਗਿਆ। ਸਿਵਲ ਹਸਪਤਾਲ ਬਟਾਲਾ ਦੇ ਸਹਿਯੋਗ ਨਾਲ ਆਪ ਪਾਰਟੀ ਵਲੰਟੀਅਰ ਦੀ ਪਹਿਲਕਦਮੀ ਨਾਲ 100 ਯੂਨਿਟ ਖੂਨ ਦਾਨ ਕੀਤਾ ਗਿਆ। ਇਸ ਮੌਕੇ ਡਾ. ਰਵਿੰਦਰ ਸਿੰਘ ਐਸ.ਐਮ.ਓ ਬਟਾਲਾ, ਮਨਦੀਪ ਸਿੰਘ ਜਿਲ੍ਹਾ ਪਰਧਾਨ ਯੂਥ, ਡਾ. ਪ੍ਰੀਆਗੀਤ ਕਲਸੀ, ਮਨਾਕਸ਼ੀ ਕੌਸਲ਼ਰ, ਮਨਪ੍ਰੀਤ ਕੌਰ ਸਟਾਫ ਨਰਸ, ਮਲਕੀਤ ਸਿੰਘ, ਗਗਨ ਬਟਾਲਾ, ਨਿੱਕੂ ਹੰਸਪਾਲ, ਕਾਕਾ , ਮਾਣਿਕ ਮਹਿਤਾ ਅਤੇ ਆਪ ਵਲੰਟੀਅਰ ਆਦਿ ਮੋਜੂਦ ਸਨ।

 

Tags: Shery Kalsi , Amansher Singh Shery Kalsi , Shery Kalsi , Batala , AAP , Aam Aadmi Party , Aam Aadmi Party Punjab , AAP Punjab , Blood Camp , Blood Donation Camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD