Monday, 20 May 2024

 

 

ਖ਼ਾਸ ਖਬਰਾਂ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਮੋਹਾਲੀ ਵਿੱਚ ਹਾਹਾਕਾਰ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ ਮੌੜ ਮੰਡੀ 'ਚ ਜਨਤਕ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ

 

'ਆਪ' ਜ਼ਿਲ੍ਹਾ ਮੋਹਾਲੀ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਜਨਮ ਦਿਨ ਨੂੰ ਮਨਾਉਣ ਲਈ ਮੋਹਾਲੀ, ਖਰੜ ਅਤੇ ਜ਼ੀਰਕਪੁਰ ਵਿਖੇ ਖੂਨਦਾਨ ਕੈਂਪ ਲਗਾਏ ਗਏ

Blood Donation Camp, Blood Camp, AAP, Aam Aadmi Party, Aam Aadmi Party Punjab, AAP Punjab, Prabhjot Kaur

Web Admin

Web Admin

5 Dariya News

ਐਸ ਏ ਐਸ ਨਗਰ , 17 Oct 2023

ਆਮ ਆਦਮੀ ਪਾਰਟੀ ਦੀ ਮੋਹਾਲੀ ਜ਼ਿਲ੍ਹਾ ਟੀਮ ਨੇ ਅੱਜ 17 ਅਕਤੂਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਜਨਮ ਦਿਨ ਨੂੰ ਸਮਰਪਿਤ, ਮੋਹਾਲੀ, ਖਰੜ ਅਤੇ ਜ਼ੀਰਕਪੁਰ (ਡੇਰਾਬੱਸੀ) ਵਿਖੇ ਖੂਨਦਾਨ ਕੈਂਪ ਲਗਾਏ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਤੇ 'ਆਪ' ਮੋਹਾਲੀ ਦੇ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਕੌਰ ਨੇ ਦੱਸਿਆ ਕਿ 'ਆਪ' ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਜੀ (ਵਿਧਾਇਕ ਬੁਢਲਾਡਾ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਾਰਟੀ ਨੇ ਪੰਜਾਬ ਦੇ "ਆਪ" ਆਗੂ ਅਤੇ ਸੂਬੇ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਜਨਮ ਦਿਨ ਨਿਵੇਕਲੇ ਢੰਗ ਨਾਲ ਮਨਾਉਣ ਦਾ ਫੈਸਲਾ ਕੀਤਾ ਤੇ ਇਸ ਦਿਨ ਨੂੰ ਸਭ ਤੋਂ ਵੱਡੀ ਸਮਾਜ ਸੇਵਾ ਵਜੋਂ ਮਨਾਇਆ ਗਿਆ।

ਉਨ੍ਹਾਂ ਅੱਗੇ ਕਿਹਾ ਕਿ ਹਰੇਕ ਹਲਕੇ ਵਿੱਚ ਇਹ ਕੈਂਪ ਲਗਾਉਣ ਲਈ ਵੱਖ ਵੱਖ ਥਾਵਾਂ ਤੇ ਇਹ ਕੈਂਪ ਲਗਾਏ ਹਨ। ਉਨ੍ਹਾਂ ਦੱਸਿਆ ਕਿ ਮੋਹਾਲੀ ਵਿੱਚ ਇਹ ਕੈਂਪ ਸੋਹਾਣਾ ਹਸਪਤਾਲ, ਸੈਕਟਰ 77, ਮੋਹਾਲੀ ਵਿਖੇ ਲਗਾਇਆ ,ਖਰੜ ਵਿੱਚ ਇਹ ਕੈਂਪ ਸਿਵਲ ਹਸਪਤਾਲ ਅਤੇ ਇਸੇ ਤਰ੍ਹਾਂ ਡੇਰਾਬੱਸੀ ਹਲਕੇ ਦਾ ਕੈਂਪ ਐਮ ਕੇਅਰ ਹਸਪਤਾਲ ਜ਼ੀਰਕਪੁਰ ਵਿਖੇ ਲਗਾਇਆ ਗਿਆ।ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਖੇਤਰਾਂ ਦੇ ਵਿਧਾਇਕ ਸਾਹਿਬਾਨ/ ਉਨ੍ਹਾਂ ਦੇ ਨੁੰਮਾਇੰਦਿਆਂ ਦੇ ਤਾਲਮੇਲ ਨਾਲ ਕੈਂਪਾਂ ਦਾ ਪ੍ਰਬੰਧ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਕੈਂਪ ਸਵੇਰੇ 9 ਵਜੇ ਸ਼ੁਰੂ ਕੀਤੇ ਗਏ ਤਾਂ ਜੋ ਹਰ ਥਾਂ ਤੇ ਘੱਟੋ-ਘੱਟ 100 ਯੂਨਿਟਾਂ ਦਾ ਟੀਚਾ ਪੂਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪਾਰਟੀ ਨਾਲ ਜੁੜੇ ਵਲੰਟੀਅਰਾਂ ਅਤੇ ਨੌਜਵਾਨਾਂ ਵੱਲੋਂ ਪਾਰਟੀ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਿਆ ਅਤੇ ਸਾਡੇ ਆਗੂ ਅਤੇ ਮੁੱਖ ਮੰਤਰੀ ਦੇ ਜਨਮ ਦਿਨ ਦੇ ਮੌਕੇ 'ਤੇ ਮਾਨਵਤਾ ਦੀ ਸੇਵਾ ਦੀ ਵੱਡੀ ਮਿਸਾਲ ਕਾਇਮ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਕੌਰ ਤੇ ਪੂਰੀ ਟੀਮ ਨੇ ਖ਼ੂਨ ਦਾਨ ਕੀਤਾ।

 

Tags: Blood Donation Camp , Blood Camp , AAP , Aam Aadmi Party , Aam Aadmi Party Punjab , AAP Punjab , Prabhjot Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD