Sunday, 28 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਖ਼ੂਨਦਾਨ ਕੈਂਪ ਦੌਰਾਨ ਖ਼ੂਨਦਾਨੀਆਂ ਦੀ ਕੀਤੀ ਹੌਸਲਾ ਅਫ਼ਜ਼ਾਈ

ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੇ ਜਨਮ ਦਿਨ ਮੌਕੇ ਸੂਬੇ ਵਿਚ ਹਜ਼ਾਰਾਂ ਨੌਜਵਾਨਾਂ ਨੇ ਕੀਤਾ ਖ਼ੂਨਦਾਨ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur, Blood Camp, Blood Donation Camp

Web Admin

Web Admin

5 Dariya News

ਹੁਸ਼ਿਆਰਪੁਰ , 17 Oct 2023

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਜਨਮ ਦਿਵਸ ਨੂੰ ਖ਼ੂਨਦਾਨ ਦਿਵਸ ਵਜੋਂ ਮਨਾਉਂਦਿਆਂ ਅੱਜ ਸੂਬੇ ਭਰ ਵਿਚ ਵੱਡੀ ਪੱਧਰ ’ਤੇ ਖ਼ੂੁਨਦਾਨ ਕੈਂਪ ਲਗਾਏ ਗਏ ਹਨ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸਤਿਨਾਮ ਹਸਪਤਾਲ ਹੁਸ਼ਿਆਰਪੁਰ ਵਿਖੇ ਬਾਬਾ ਫਤਿਹ ਸਿੰਘ ਸੇਵਾ ਸੁਸਾਇਟੀ ਵੱਲੋਂ ਲਗਾਏ ਗਏ ਖ਼ੂਨਦਾਨ ਕੈਂਪ ਦਾ ਉਦਘਾਟਨ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਖ਼ੂਨਦਾਨੀਆਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਵੀ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਹਰਮਨ ਪਿਆਰੇ, ਇਮਾਨਦਾਰ, ਕਰਮਯੋਗੀ ਅਤੇ ਗ਼ਰੀਬਾਂ ਦੇ ਹਮਦਰਦ ਮੁੱਖ ਮੰਤਰੀ ਭਗਵੰਤ ਮਾਨ ਦੇ ਜਨਮ ਦਿਵਸ ਮੌਕੇ ਅੱਜ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਅਜਿਹੇ ਖ਼ੂਨਦਾਨ ਕੈਂਪ ਲਗਾਏ ਗਏ ਹਨ, ਜਿਨ੍ਹਾਂ ਵਿਚ ਹਜ਼ਾਰਾਂ ਦੀ ਤਦਾਦ ਵਿਚ ਨੌਜਵਾਨਾਂ ਵੱਲੋਂ ਖ਼ੂਨਦਾਨ ਕੀਤਾ ਗਿਆ ਹੈ।

  ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਪਹਿਲੀ ਵਾਰ ਅਜਿਹਾ ਮੁੱਖ ਮੰਤਰੀ ਮਿਲਿਆ ਹੈ, ਜੋ ਕਿ ਆਮ ਜਨਤਾ ਵਿਚ ਜਾ ਕੇ ਉਨ੍ਹਾਂ ਲਈ ਦਿਨ-ਰਾਤ ਇਕ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਦੇ ਮਾਮਲੇ ਵਿਚ ਮੁੱਖ ਮੰਤਰੀ ਵੱਲੋਂ ਇਤਿਹਾਸਕ ਫ਼ੈਸਲਾ ਲੈਂਦਿਆਂ ਕੇਵਲ ਰੋਡ ਸੇਫਟੀ ਲਈ ਪੁਲਿਸ ਦੀ ਵੱਖਰੀ ਯੂਨਿਟ ਤਿਆਰ ਕੀਤੀ ਗਈ ਹੈ ਅਤੇ ਫਰਿਸ਼ਤਾ ਸਕੀਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸੜਕ ਹਾਦਸਿਆਂ ਵਿਚ ਅਜਾਈਂ ਜਾਂਦੀਆਂ ਜਾਨਾਂ ਨੂੰ ਠੱਲਣ ਵਿਚ ਬੇਹੱਦ ਮਦਦ ਤਿਲੇਗੀ। ਉਨ੍ਹਾਂ ਕਿਹਾ ਕਿ ਮਹਿਜ਼ ਡੇਢ ਸਾਲ ਦੇ ਅਰਸੇ ਵਿਚ ਉਨ੍ਹਾਂ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਇਤਿਹਾਸਕ ਕੰਮ ਕੀਤੇ ਹਨ, ਜਿਨ੍ਹਾਂ ਵਿਚ 37 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਪੱਕੀਆਂ ਨੌਕਰੀਆਂ ਦੇਣਾ, ਹਰੇਕ ਮਹੀਨੇ 300 ਯੂਨਿਟ ਮੁਫ਼ਤ ਬਿਜਲੀ, ਟੋਲ ਪਲਾਜ਼ਿਆਂ ਨੂੰ ਬੰਦ ਕਰਵਾਉਣਾ ਅਤੇ ਹੋਰ ਅਨੇਕਾਂ ਕਾਰਜ ਸ਼ਾਮਿਲ ਹਨ। 

ਉਨ੍ਹਾਂ ਕਿਹਾ ਕਿ 1980 ਤੋਂ ਬਾਅਦ ਮਾਨ ਸਰਕਾਰ ਅਜਿਹੀ ਪਹਿਲੀ ਸਰਕਾਰ ਹੈ, ਜਿਹੜੀ ਕਿ ਮਾਲ ਮਹਿਕਮੇ ਵਿਚ ਅਫ਼ਸਰਾਂ ਦੀ ਭਰਤੀ ਕਰ ਰਹੀ ਹੈ। ਹੁਸ਼ਿਆਰਪੁਰ ਦੀ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਜਿਥੇ ਹੁਸ਼ਿਆਰਪੁਰ ਵਿਚ 450 ਕਰੋੜ ਰੁਪਏ ਦੀ ਲਾਗਤ ਨਾਲ ਮੈਡੀਕਲ ਕਾਲਜ ਦੀ ਸਥਾਪਨਾ ਕੀਤੀ ਜਾ ਰਹੀ ਹੈ, ਉਥੇ ਤਹਿਸੀਲ ਕੰਪਲੈਕਸ ਦਾ ਵੀ ਕਾਇਆ ਕਲਪ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਮੁਸ਼ਕਿਲ ਨੂੰ ਧਿਆਨ ਵਿਚ ਰੱਖਦਿਆਂ ਚਿਰਾਂ ਤੋਂ ਰਾਸ਼ਟਰੀ ਰਾਜ ਮਾਰਗ ਦੇ ਮਸਲੇ ਵਿਚ ਲਟਕੀ ਆਦਮਪੁਰ-ਜਲੰਧਰ-ਚਿੰਤਪੁਰਨੀ ਸੜਕ ਵੀ ਪੰਜਾਬ ਸਰਕਾਰ ਵੱਲੋਂ 14 ਕਰੋੜ ਰੁਪਏ ਦੀ ਲਾਗਤ ਨਾਲ ਬਣਵਾ ਕੇ ਇਕ ਵੱਡੀ ਰਾਹਤ ਦਿੱਤੀ ਗਈ ਹੈ। ਕੈਬਨਿਟ ਮੰਤਰੀ ਜਿੰਪਾ ਨੇ ਪੰਜਾਬ ਵਾਸੀਆਂ ਨੂੰ ਮੁੱਖ ਮੰਤਰੀ ਦੇ ਜਨਮ ਦਿਨ ਦੀ ਵਧਾਈ ਦਿੰਦਿਆਂ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕੀਤੀ ਅਤੇ ਉਨ੍ਹਾਂ ਦੇ ਮਾਤਾ ਜੀ ਨੂੰ ਨਮਨ ਕੀਤਾ, ਜਿਨ੍ਹਾਂ ਨੇ ਅਜਿਹੇ ਸਪੂਤ ਨੂੰ ਜਨਮ ਦਿੱਤਾ। ਇਸ ਖ਼ੂਨਦਾਨ ਕੈਂਪ ਦੌਰਾਨ 85 ਯੂਨਿਟ ਤੋਂ ਵੱਧ ਖ਼ੂਨ ਇਕੱਤਰ ਕੀਤਾ ਗਿਆ।

ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਹਰਮੀਤ ਸਿੰਘ ਔਲਖ, ਦਿ ਹੁਸ਼ਿਆਰਪੁਰ ਕੋਅਰਪ੍ਰੇਟਿਵ ਸੈਂਟਰਲ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਸਤਵੰਤ ਸਿੰਘ ਸਿਆਣ, ਕੌਂਸਲਰ ਮੁਖੀ ਰਾਮ, ਵਿਜੇ ਅਗਰਵਾਲ ਤੇ ਬਲਵਿੰਦਰ ਬਿੰਦੀ, ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਡਮਾਣਾ, ਡੀ. ਐਚ. ਓ ਡਾ. ਲਖਬੀਰ ਸਿੰਘ, ਐਸ. ਐਮ. ਓ ਡਾ. ਸਵਾਤੀ ਸ਼ੀਮਾਰ, ਚੰਦਨ ਲੱਕੀ, ਕੁਲਵਿੰਦਰ ਸਿੰਘ ਹੁੰਦਲ, ਅਜੀਤ ਸਿੰਘ ਲੱਕੀ ਤੋਂ ਇਲਾਵਾ ਬਾਬਾ ਫਤਿਹ ਸਿੰਘ ਸੇਵਾ ਸੁਸਾਇਟੀ ਤੋਂ ਅਮਨਪ੍ਰੀਤ ਸਿੰਘ, ਗੌਰਵ ਗੋਰਾ, ਰਿੱਕੀ, ਨੀਰਜ,  ਡਾ. ਅਮਰਜੀਤ ਲਾਲ, ਵਿਕਾਸ, ਵੈਸ਼ਾਲੀ ਚੋਪੜਾ, ਕ੍ਰਿਸ਼ਨ ਕੁਮਾਰ ਤੇ ਹੋਰ ਹਾਜ਼ਰ ਸਨ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur , Blood Camp , Blood Donation Camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD