Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਪੰਜਾਬ ਸਰਕਾਰ ਅਤੇ ਖੇਡ ਵਿਭਾਗ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ 2023 ਅਧੀਨ ਕੁਸ਼ਤੀ ਦਾ ਰਾਜ ਪੱਧਰ ਦਾ ਟੂਰਨਾਮੈਂਟ ਜ਼ਿਲ੍ਹਾ ਤਰਨ ਤਾਰਨ ਵਿੱਚ ਬੜੀ ਹੀ ਸ਼ਾਨੋ ਸੌਕਤ ਨਾਲ ਸ਼ੁਰੂ ਹੋਇਆ

Laljit Singh Bhullar, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Sports News, Khedan Watan Punjab Dia 2023, Khedan Watan Punjab Dia, Khedan Watan Punjab Diyan-2023, Khedan Watan Punjab Diyan

Web Admin

Web Admin

5 Dariya News

ਤਰਨ ਤਾਰਨ , 17 Oct 2023

Last updated on: Oct 17, 2023, 00:00 IST

ਪੰਜਾਬ ਸਰਕਾਰ ਅਤੇ ਖੇਡ ਵਿਭਾਗ ਵੱਲੋਂ ਖੇੇਡਾਂ ਵਤਨ ਪੰਜਾਬ ਦੀਆਂ 2023 ਅਧੀਨ ਕੁਸ਼ਤੀ ਦਾ ਰਾਜ ਪੱਧਰ ਦਾ ਟੂਰਨਾਮੈਂਟ ਜ਼ਿਲ੍ਹਾ ਤਰਨ ਤਾਰਨ ਵਿੱਚ  ਬੜੀ ਹੀ ਸ਼ਾਨੋ ਸੌਕਤ ਨਾਲ ਸ਼ੁਰੂ ਹੋਇਆ। ਇਸ ਰਾਜ ਪੱਧਰੀ ਟੂਰਨਾਮੈਂਟ ਦਾ ਉਦਘਾਟਨ ਕੈਬਨਟਿ ਮੰਤਰੀ ਸ੍ਰ.ਲਾਲਜੀਤ ਸਿੰਘ ਭੁੱਲਰ  ਵੱਲੋਂ ਅਤੇ ਵਿਸ਼ੇਸ਼ ਮਹਿਮਾਨ ਸ੍ਰ ਕਸ਼ਮੀਰ ਸਿੰਘ ਸੋਹਲ ਹਲਕਾ ਵਿਧਾਇਕ ਤਰਨ ਤਰਨ  ਵੱਲੋਂ ਕੀਤਾ ਗਿਆ। ਇਹਨਾ ਖੇਡਾਂ ਵਿੱਚ ਪੰਜਾਬ ਦੇ ਵੱਖ ਵੱਖ ਜ਼ਿਲਿਆਂ ਤੋਂ ਤਕਰੀਬਨ 700 ਦੇ ਕਰੀਬ ਖਡਿਾਰਨਾਂ ਨੇ ਭਾਗ ਲਿਆ। ਖੇਡਾਂ ਦਾ ਉਦਘਾਟਨ ਕਰਦੇ ਸਮੇਂ ਖਿਡਾਰੀਆਂ ਨੂੰ ਸ਼ੁਭ ਕਾਮਨਾਵਾਂ ਅਤੇ ਆਪਣਾ ਆਸ਼ੀਰਵਾਦ ਦਿੱਤਾ ਗਿਆ ਤੇ ਕਿਹਾ ਕਿ ਖਿਡਾਰੀ ਖੇਡ ਭਾਵਨਾ ਨਾਲ ਇੰਨਾਂ ਖੇਡਾਂ ਵਿੱਚ ਭਾਗ ਲੈਂਦੇ ਹੋਏ ਆਪਣਾ ਬਿਹਤਰ ਪ੍ਰਦਰਸ਼ਨ ਕਰਨ।

ਇਸ ਦਾ ਬਹੁਤ  ਹਾਂ –ਪੱਖੀ ਅਸਰ ਦੇਖਣ ਨੂੰ ਮਿਿਲਆ ਅਤੇ ਖਿਡਾਰੀਆਂ ਵਿੱਚ ਖੇਡਾਂ ਪ੍ਰਤੀ ਬਹੁਤ ਉਤਸ਼ਾਹ ਸੀ।ਇਹਨਾਂ ਖੇਡਾਂ ਵਿੱਚ ਅੰਡਰ -14,17,21,21-40,41-55, 56-65 ਅਤੇ 65 ਸਾਲ ਤੋਂ ਵੱਧ ਵੱਖ ਵੱਖ ਉਮਰ ਦੀਆਂ ਖਿਡਾਰਨਾ ਨੇ ਭਾਗ ਲਿਆ।ਇਨ੍ਹਾ ਖੇਡਾਂ ਵਿੱਚ ਅੰਡਰ 14 ਦੇ 21 ਕਿਲੋ ਭਾਰ ਵਰਗ ਵਿੱਚ ਕੋਮਲਪ੍ਰੀਤ ਮੁਕਤਸਰ ਨੇ ਮਨਜੋਤ ਕੌਰ ਬਠਿੰਡਾ ਨੂੰ ਅਤੇ ਜੈਸਮੀਨ ਮੋਹਾਲੀ ਨੇ ਹਰਮਨ ਫਰੀਦਕੋਟ ਨੂੰ ਹਰਾ ਕੇ ਫਾਈਨਲ ਵਿੱਚ ਪ੍ਰਵੇਸ਼ ਕੀਤਾ। ਇਸੇ ਤਰਾਂ ਅੰਡਰ 14 ਦੇ 30 ਕਲਿੋ ਭਾਰ ਵਰਗ ਵਿੱਚ ਸਪਨਾ ਜਲੰਧਰ ਖੁਸ਼ੀ ਫਰਿੋਜਪੁਰ ਨੂੰ ਹਰਾ ਕੇ ਅਤੇ ਆਂਚਲ ਫਾਜਲਿਕਾ ਨੇ ਲਛਮੀ ਫਰੀਦਕੋਟ ਨੂੰ  ਹਰਾ ਕੇ ਫਾਈਨਲ ਵਿੱਚ ਪ੍ਰਵੇਸ਼ ਕੀਤਾ। 

ਅੰਡਰ 20 ਦੇ 57 ਕਿਲੋ ਭਾਰ ਵਰਗ ਵਿੱਚ ਨੀਰਜ ਰਾਣੀ ਫਰੀਦਕੋਟ ਪੰਜਾਬ ਚੈਂਪੀਅਨ ਬਣੀ, ਅਨੂ ਫਾਜਲਿਕਾ ਦੂਸਰੇ ਸਥਾਨ ਤੇ ਰਹੀ, ਹਰਜਸ ਕੌਰ ਪਟਆਿਲਾ ਅਤੇ ਸੁਨੈਨਾ ਪਠਾਨਕੋਟ ਨੇ ਤੀਸਰਾ ਸਥਾਨ ਹਾਸਲਿ ਕੀਤਾ।ਇਸ ਮੌਕੇ ਐਸ.ਡੀ.ਐਮ ਤਰਨ ਤਾਰਨ ਸਾਹਿਬ ਸ੍ਰੀ ਰਜਨੀਸ਼ ਅਰੋੜਾ ਅਤੇ ਪੀ ਏ ਸ੍ਰ ਦਿਲਬਾਗ ਸਿੰਘ , ਡੀ ਈ ਓ ਐਲੀਮੈਂਟਰੀ ਕਵਲਜੀਤ ਸਿੰਘ ਵੱਲੋਂ ਉਚੇਚੇ ਤੌਰ ਤੇ ਪੁੱਜ ਕੇ ਖਾਸ ਤੌਰ ਤੇ ਖਿਡਾਰੀਆਂ ਨੂੰ ਮਿਲ ਕੇ ਰਾਜ ਪੱਧਰ ਦੇ ਟੂਰਨਾਮੈਂਟ ਵਿੱਚ ਵਧੀਆ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕੀਤਾ ਗਿਆ, ਮੈਡਮ ਸਤਵੰਤ ਕੌਰ ਜਿਲਾ੍ਹ ਖੇਡ ਅਫਸਰ ਤਰਨ ਤਾਰਨ ਅਤੇ ਬਲਜੀਤ ਸਿੰਘ ਲੇਖਾਕਾਰ, ਕੁਲਦੀਪ ਕੌਰ ਸਟੈਨੋ ਜਿਲ੍ਹਾ ਖੇਡ ਦਫਤਰ ਤਰਨ ਤਾਰਨ ਕੁਲਵਿੰਦਰ ਸਿੰਘ   ਐਥਲੈਟਕਿਸ ਕੋਚ, ਕਬੱਡੀ ਕੋਚ ਗੁਰਜੀਤ ਸਿੰਘ, ਕਬੱਡੀ ਕੋਚ ਸੰਦੀਪ ਸਿੰਘ,ਰਣਜੀਤ ਸਿੰਘ ਅਤੇ ਸਰੂਪ ਸਿੰਘ, ਸੁਖਜੀਤ ਕੌਰ ਪੀ ਟੀ ਆਈ ਅਤੇ ਸਿਖਿਆ ਵਿਭਾਗ ਅਤੇ ਖੇਡ ਵਿਭਾਗ ਦੇ ਕਰਮਚਾਰੀ ਆਦਿ ਹਾਜਰ ਹੋਏ। ਅਤੇ ਇਸ ਤਰਾਂ ਵੱਖ ਵੱਖ ਗੇਮਾਂ ਵਿੱਚੋਂ ਵੱਖ ਵੱਖ ਖਿਡਾਰੀਆਂ ਨੇ ਬੜੇ ਉਤਸ਼ਾਹ ਅਤੇ ਜੋਸ਼ ਨਾਲ ਭਾਗ ਲਿਆ।

 

Tags: Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Sports News , Khedan Watan Punjab Dia 2023 , Khedan Watan Punjab Dia , Khedan Watan Punjab Diyan-2023 , Khedan Watan Punjab Diyan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD