Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਾਡੇ ਸਮਾਜਿਕ ਬਦਲਾਅ 'ਚ ਔਰਤਾਂ ਦੀ ਅਹਿਮ ਭੂਮਿਕਾ ਹੈ - ਡਾ. ਬਲਜੀਤ ਕੌਰ

ਮਹਿਲਾ ਸਸ਼ਕਤੀਕਰਨ 'ਨਿਤਿਆ ਨਾਰੀ' ਸੰਮੇਲਨ ਦੀ ਪ੍ਰਧਾਨਗੀ ਕਰਦਿਆਂ ਕਿਹਾ! ਦੇਸ਼ ਦੀ ਤਰੱਕੀ 'ਚ ਔਰਤਾਂ ਵਡਮੁੱਲਾ ਯੋਗਦਾਨ

Dr. Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Sarvjit Kaur Manuke

Web Admin

Web Admin

5 Dariya News

ਲੁਧਿਆਣਾ , 17 Oct 2023

Last updated on: Oct 17, 2023, 00:00 IST

ਪੰਜਾਬ ਦੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਔਰਤਾਂ ਵਿੱਚ ਹਰ ਖੇਤਰ ਵਿੱਚ ਸਫ਼ਲਤਾ ਹਾਸਲ ਕਰਨ ਦੀ ਕਾਬਲੀਅਤ ਹੁੰਦੀ ਹੈ ਜੇਕਰ ਉਨ੍ਹਾਂ ਨੂੰ ਆਪਣੇ ਪਰਿਵਾਰ ਤੋਂ ਪ੍ਰੇਰਣਾ ਅਤੇ ਸਹਿਯੋਗ ਮਿਲੇ। ਉਹ ਅੱਜ ਸਥਾਨਕ ਰੈਡੀਸ਼ਨ ਹੋਟਲ ਵਿਖੇ ਸੋਸਾਇਟੀ ਅਤੇ ਐਸ.ਆਰ.ਐਸ.ਐਫ. ਇੰਡੀਆ ਵੱਲੋਂ ਆਯੋਜਿਤ ਮਹਿਲਾ ਸ਼ਕਤੀਕਰਨ ਸੰਮੇਲਨ ਦੌਰਾਨ ਸੰਬੋਧਨ ਕਰ ਰਹੇ ਸਨ। ਆਪਣੇ ਸੰਘਰਸ਼ ਭਰੇ ਜੀਵਨ ਸਫ਼ਰ ਦੀਆਂ ਝਲਕੀਆਂ ਸਾਂਝੀਆਂ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਔਰਤਾਂ ਨੂੰ ਪਰਿਵਾਰ ਦਾ ਸਹਿਯੋਗ ਮਿਲੇ ਤਾਂ ਆਪਣੇ ਜੀਵਨ ਵਿੱਚ ਸਫਲਤਾ ਪ੍ਰਾਪਤ ਕਰ ਸਕਦੀਆਂ ਹਨ।

ਉਨ੍ਹਾਂ ਅੱਗੇ ਕਿਹਾ ਕਿ ਉਹ ਖੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਮਹਿਲਾ ਅਤੇ ਬਾਲ ਭਲਾਈ ਵਿਭਾਗ ਦੀ ਜਿੰਮੇਵਾਰੀ ਸੌਂਪੀ ਗਈ ਹੈ ਜਿੱਥੇ ਉਹ ਇਸ ਖੇਤਰ ਵਿੱਚ ਕੁਝ ਕਰਨ ਲਈ ਠੋਸ ਉਪਰਾਲੇ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਔਰਤਾਂ ਨਾ ਸਿਰਫ ਆਪਣੇ ਕਰੀਅਰ ਵਿੱਚ ਸਫਲਤਾ ਪ੍ਰਾਪਤ ਕਰ ਰਹੀਆਂ ਹਨ ਬਲਕਿ ਸਾਡੇ ਦੇਸ਼ ਦੀ ਤਰੱਕੀ ਵਿੱਚ ਵੀ ਬਹੁਤ ਵੱਡਾ ਯੋਗਦਾਨ ਪਾ ਰਹੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਔਰਤਾਂ ਵਲੋਂ ਸਮਾਜਿਕ ਬਦਲਾਅ ਲਈ ਵੀ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ।

ਇਸ ਦੌਰਾਨ ਕੈਬਨਿਟ ਮੰਤਰੀ ਵਲੋਂ ਵਿਧਾਇਕ ਜੀਵਨਜੋਤ ਕੌਰ ਅਤੇ ਸਰਵਜੀਤ ਕੌਰ ਮਾਣੂੰਕੇ, ਕੁਕਿੰਗ ਮਾਹਿਰ ਨੀਨਾ ਮਹਿਤਾ, ਅਭਿਨੇਤਰੀ ਸੀਮਾ ਕੌਸ਼ਲ, ਓਲੰਪੀਅਨ ਅਵਨੀਤ ਕੌਰ ਸਿੱਧੂ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਨਾਮਵਰ ਮਹਿਲਾ ਸਖਸ਼ੀਅਤਾਂ ਨੂੰ ਵੀ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਐਸ.ਆਰ.ਐਸ. ਫਾਊਂਡੇਸ਼ਨ ਦੇ ਡਾਇਰੈਕਟਰ ਡਾ. ਸਾਜਨ ਸ਼ਰਮਾ ਅਤੇ ਅਨਮੋਲ ਲੂਥਰਾ ਨੇ ਪਤਵੰਤਿਆਂ ਦਾ ਸਮਾਗਮ ਵਿੱਚ ਪਹੁੰਚਣ 'ਤੇ ਸਵਾਗਤ ਕੀਤਾ। ਉਨ੍ਹਾਂ ਦੱਸਿਆ ਕਿ ਇਹ ਸਮਾਗਮ ਵੱਖ-ਵੱਖ ਖੇਤਰਾਂ ਵਿੱਚ ਔਰਤਾਂ ਵੱਲੋਂ ਮਾਰੀਆਂ ਮੱਲਾਂ ਨੂੰ ਹੋਰ ਹੁਲਾਰਾ ਦੇਣ ਲਈ ਆਯੋਜਿਤ ਕੀਤਾ ਗਿਆ ਤਾਂ ਜੋ ਉਨ੍ਹਾਂ ਨੂੰ ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਪ੍ਰੇਰਿਤ ਕੀਤਾ ਜਾ ਸਕੇ।

 

Tags: Dr. Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Sarvjit Kaur Manuke

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD