Sunday, 28 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜਨਮ ਦਿਨ ਮੌਕੇ ਪਟਿਆਲਾ ਵਿਖੇ ਲੱਗਿਆ ਵਿਸ਼ਾਲ ਖ਼ੂਨਦਾਨ ਕੈਂਪ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਖ਼ੂਨਦਾਨੀਆਂ ਦਾ ਸਨਮਾਨ

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Blood Camp, Blood Donation Camp

Web Admin

Web Admin

5 Dariya News

ਪਟਿਆਲਾ , 17 Oct 2023

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਜਨਮ ਦਿਨ ਮੌਕੇ ਪੂਰੇ ਪੰਜਾਬ ਭਰ ਵਿੱਚ ਹਰ ਥਾਂ ਸਵੈ ਇੱਛਕ ਖੂਨਦਾਨ ਕੈਂਪ ਲਗਾਏ ਗਏ ਅਜਿਹਾ ਹੀ ਇੱਕ ਕੈਂਪ ਜਿਲ਼੍ਹਾ ਸਿਹਤ ਵਿਭਾਗ ਵੱਲੋਂ ਜਿਲ਼ਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਸਨਾਤਮ ਧਰਮ ਕੁਮਾਰ ਸਭਾ ਭਵਨ ਰਾਜਪੁਰਾ ਰੋਡ ਵਿਖੇ ਲਗਾਇਆ ਗਿਆ।ਜਿਸ ਵਿੱਚ ਬਲੱਡ ਸੈਂਟਰ ਰਾਜਿੰਦਰਾ ਹਸਪਤਾਲ ਪਟਿਆਲਾ ਅਤੇ ਪਾਰਕ ਹਸਪਤਾਲ ਦੀ ਟੀਮ ਵੱਲੋਂ ਬਲੱਡ ਯੂਨਿਟ ਇਕੱਤਰ ਕੀਤੇ ਗਏ।ਇਸ ਮੌਕੇ 100 ਖੁਨਦਾਨੀਆਂ ਵੱਲੋਂ ਸਵੈ ਇਛੁੱਕ ਖੂਨਦਾਨ ਕੀਤਾ ਗਿਆ।ਇਸ ਕੈਂਪ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਮੁੱਖ ਮਹਿਮਾਨ ਵਜੋਂ ਪੁੱਜੇ ਅਤੇ ਖੂਨਦਾਨੀਆਂ ਦੀ ਹੌਂਸਲਾ ਅਫ਼ਜਾਈ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜਨਮ ਦਿਨ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਡੇ ਮੁੱਖ ਮੰਤਰੀ ਦੀ ਇਹ ਸੋਚ ਹੈ ਖੂਨ ਦਾ ਇੱਕ ਵੀ ਕਤਰਾ ਵਿਅਰਥ ਨਹੀ ਜਾਣਾ ਚਾਹੀਦਾ।

ਸਿਹਤ ਮੰਤਰੀ ਨੇ ਦੱਸਿਆ ਕਿ ਅੱਜ ਮੁੱਖ ਮੰਤਰੀ ਦੇ ਜਨਮ ਦਿਨ ਮੌਕੇ ਲੋੜ ਅਨੁਸਾਰ ਪੰਜਾਬ ਭਰ ਵਿੱਚ ਸੱਤ ਹਜਾਰ ਦੇ ਕਰੀਬ ਯੂਨਿਟ ਇੱਕਠੇ ਕਰਨ ਲਈ 138 ਦੇ ਖੂਨਦਾਨ ਕੈਂਪ ਲਗਾਏ ਗਏ ਹਨ।ਉਹਨਾਂ ਕਿਹਾ ਕਿ ਜਿਹਨਾਂ ਨੇਂ ਅੱਜ ਖੂਨਦਾਨ ਕੀਤਾ ਹੈ ਉਹ ਵਧਾਈ ਦੇ ਪਾਤਰ ਹਨ ਅਤੇ ਬਹੁਤ ਸਾਰੇ ਨੌਜਵਾਨਾਂ ਨੇ ਅੱਜ ਮੁੱਖ ਮੰਤਰੀ ਦੇ ਜਨਮ ਦਿਨ ਤੇ ਪਹਿਲੀ ਵਾਰ ਖੂਨਦਾਨ ਦੀ ਸ਼ੁਰੂਆਤ ਕੀਤੀ ਹੈ।ਉਹਨਾ ਕਿਹਾ ਕਿ ਉਹਨਾ ਦੀ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੁਲਤਾਂ ਦੇਣ ਲਈ ਹਰ ਤਰਾਂ ਨਾਲ ਵਚਨਬੱਧ ਹੈ।ਉਹਨਾਂ ਕਿਹਾ ਕਿ ਹੁਣ ਤੱਕ ਨਵੇਂ ਬਣੇ 664 ਆਮ ਆਦਮੀ ਕਲ਼ੀਨਿਕਾ ਵਿੱਚ 60 ਲੱਖ ਦੇ ਕਰੀਬ ਲੋਕਾਂ ਵੱਲੋ ਆਪਣਾ ਇਲਾਜ ਕਰਵਾਇਆ ਜਾ ਚੁੱਕਾ ਹੈ ਤੇ ਜਿਲ੍ਹਾ ਪੱਧਰ ਦੇ ਹਰੇਕ ਹਸਪਤਾਲ ਵਿੱਚ ਐਮਰਜੈਂਸੀ ਵਿੰਗ, ਆਈ.ਸੀ.ਯੂ, ਵੈਨਟੀਲੇਟਰ ਦੀ ਸੁਵਿਧਾਵਾ ਉਪਲਭਧ ਕਰਵਾਈਆਂ ਜਾ ਰਹੀਆ ਹਨ, ਜਿਸ ਦੀ ਸ਼ੁਰੂਆਤ ਪਟਿਆਲਾ ਦੇ ਮਾਤਾ ਕੁਸ਼ਲਿਆ ਹਸਪਤਾਲ ਤੋਂ  ਸ਼ੁਰੂ ਕੀਤੀ ਜਾ ਚੁੱਕੀ ਹੈ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਉਹਨਾਂ ਦੀ ਸਰਕਾਰ ਵੱਲੋਂ ਆਉਣ ਵਾਲੇ ਦੋ ਸਾਲਾਂ ਵਿੱਚ  ਸਾਰੇ ਸਰਕਾਰੀ ਹਸਪਤਾਲਾ ਵਿੱਚ ਮਾਹਰ ਡਾਕਟਰਾਂ ਦੀਆਂ ਖਾਲੀ ਅਸਾਮੀਆ ਭਰ ਲਈਆ ਜਾਣਗੀਆ।ਉਹਨਾਂ ਕਿਹਾ ਕਿ ਹੁਣ ਤੱਕ ਉਹਨਾ ਦੀ ਸਰਕਾਰ ਵੱਲੋਂ ਸਿਹਤ ਵਿਭਾਗ ਵਿੱਚ ਸੱਤ ਹਜਾਰ ਦੇ ਕਰੀਬ ਕਰਮਚਾਰੀਆਂ ਦੀ ਭਰਤੀ ਕੀਤੀ ਜਾ ਚੁੱਕੀ ਹੈ ਅਤੇ 1800 ਕਰਮਚਾਰੀਆਂ ਦੀ ਭਰਤੀ ਜਲਦ ਹੀ ਕੀਤੀ ਜਾ ਰਹੀ ਹੈ।ਉਹਨਾ ਨੇ ਲੋਕਾਂ ਨੂੰ ਸਿਹਤਮੰਦ ਰੱਖਣ ਲ਼ਈ ਸ਼ੁਰੂ ਕੀਤੀ ਸੀ.ਐਮ ਦੀ ਯੋਗਸ਼ਾਲਾ ਦਾ ਲੋਕਾਂ ਨੁੰ ਵੱਧ ਤੋ ਵੱਧ ਲਾਭ ਉਠਾਉਣ ਲਈ ਕਿਹਾ।ਉਹਨਾ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਾ ਮੁਕਤ ਮਹਿੰਮ ਤਹਿਤ ਹੁਣ ਪੰਜਾਬ ਸਰਕਾਰ ਵੱਲੋਂ ਨਸ਼ਾ ਕਰਨ ਵਾਲੇ ਵਿਅਕਤੀਆਂ  ਨੂੰ ਜੇਲਾਂ ਵਿੱਚ ਭੇਜਣ ਦੀ ਬਜਾਏ ਹਸਪਤਾਲਾਂ ਵਿੱਚ ਭੇਜ ਕੇ ਇਲਾਜ ਕਰਵਾਇਆ ਜਾਵੇਗਾ ਅਤੇ ਇਲਾਜ ਤੋਂ ਬਾਦ ਉਹਨਾਂ ਨੂੰ ਸਕਿਲ ਟਰੇਨਿੰਗ ਕਰਵਾ ਕੇ ਰੁਜਗਾਰ ਦੇ ਮੋਕੇ ਮੁਹਈਆਂ ਕਰਵਾਏ ਜਾਣਗੇ।

ਇਸ ਮੋਕੇ ਸਿਹਤ ਮੰਤਰੀ ਅਤੇ ਆਪ ਵਰਕਰਾਂ ਵੱਲੋਂ  ਕੇਕ ਕੱਟ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਜਨਮ ਦਿਨ ਮਨਾਇਆ ਗਿਆ। ਇਸ ਦੌਰਾਨ ਜਿਲ੍ਹੇ ਦੇ ਹਰੇਕ ਵਿਧਾਨ ਸਭਾ ਹਲਕੇ ਵਿੱਚ ਸਵੈ ਇਛੁਕ ਖੁਨਦਾਨ ਕੈਂਪ ਲਗਾਏ ਗਏ। ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਲਗਾਏ ਵੱਖ-ਵੱਖ ਕੈਂਪਾਂ ਵਿੱਚ 671 ਯੂਨਿਟ ਖੂਨ ਇਕੱਤਰ ਕੀਤਾ ਗਿਆ।ਇਸ ਮੋਕੇ ਪ੍ਰੋਫੈਸਰ ਅਤੇ ਇੰਚਾਰਜ ਬਲੱਡ ਸੈਂਟਰ ਰਾਜਿੰਦਰਾ ਹਸਪਤਾਲ ਪਟਿਆਲਾ ਡਾ. ਮੋਨਿਕਾ ਗਰਗ, ਪਾਰਕ ਹਸਪਤਾਲ ਦੇ ਐਮ.ਐਸ ਡਾ. ਮਨਜੀਤ ਸਿੰਘ, ਡੀ.ਟੀ.ਓ. ਡਾ. ਅਨੂਦੀਪ, ਪੀ.ਆਰ.ਟੀ.ਸੀ ਦੇ ਚੈਅਰਮੈਨ ਸ. ਰਣਜੋਧ ਸਿੰਘ ਹਡਾਣਾ, ਜਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ, ਚੈਅਰਮੈਨ ਇੰਪਰੂਵਮੈਂਟ ਟਰੱਸਟ ਮੇਘ ਚੰਦ ਸ਼ੇਰਮਾਜਰਾ, ਐਡਵੋਕੇਟ ਰਾਹੁਲ ਸੈਣੀ, ਕਰਨਲ ਜੀ.ਵੀ., ਬਲਵਿੰਦਰ ਸੈਣੀ, ਜਸਬੀਰ ਸਿੰਘ ਗਾਂਧੀ, ਮੇਜਰ  ਆਰ.ਪੀ. ਐਸ ਮਲਹੋਤਰਾ, ਜੈ ਕੁਮਾਰ ਸ਼ਰਮਾ, ਬਲਾਕ ਪਧਾਨ ਲਾਲ ਸਿੰਘ, ਮੋਹਿਤ ਕੁਮਾਰ, ਦਵਿੰਦਰ ਕੌਰ, ਮਨਦੀਪ ਸਿੰਘ, ਜਸਵਿੰਦਰ ਬਾਸੀ, ਓਮ ਪ੍ਰਕਾਸ਼ ਸ਼ਰਮਾ, ਸੁਰੇਸ਼ ਕੁਮਾਰ, ਜਸਵਿੰਦਰ ਸਿੰਘ ਫੱਗਣ ਮਾਜਰਾ, ਬਲਦੇਵ ਸਿੰਘ ਲੰਗ, ਹਰਜੀਤ ਸਿੰਘ, ਗੱਜਣ ਸਿੰਘ, ਰਾਕੇਸ਼ ਕੁਮਾਰ ਗੁਪਤਾ ਅਤੇ ਜਿਲ੍ਹਾ ਮਾਸ ਮੀਡੀਆ ਅਫਸਰ ਕ੍ਰਿਸ਼ਨ ਕੁਮਾਰ ਆਦਿ ਹਾਜ਼ਰ ਸਨ।

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Blood Camp , Blood Donation Camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD