Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਦ ਹੋਪ ਇਨੀਸ਼ੀਏਟਿਵ : ਅੰਮ੍ਰਿਤਸਰ ਪ੍ਰੇ, ਪਲੈਜ, ਪਲੇ ਦੀ ਮੇਜ਼ਬਾਨੀ ਲਈ ਤਿਆਰ

Anti Drug Mission, Drive Against Drugs, Naunihal Singh, Commissioner of Police, Amritsar City, Amritsar, Comprehensive Action against Drug Abuse, CADA, FICCI FLO

Web Admin

Web Admin

5 Dariya News

ਅੰਮ੍ਰਿਤਸਰ , 17 Oct 2023

Last updated on: Oct 17, 2023, 00:00 IST

ਜਦੋਂ ਕਿ ਅੰਮ੍ਰਿਤਸਰ 'ਦ ਹੋਪ ਇਨੀਸ਼ੀਏਟਿਵ' ਲਈ ਪੂਰੀ ਤਰ੍ਹਾਂ ਤਿਆਰ ਹੈ, ਇਸਦੇ ਅੰਦਰ ਪਨਪ ਰਹੀ ਨਸ਼ਾਖੋਰੀ ਵੀ ਛੇਤੀ ਹੀ ਇਤਿਹਾਸ ਬਣ ਜਾਵੇਗੀ। ਅੰਮ੍ਰਿਤਸਰ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਅਤੇ ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ, ਦੀ ਅਗਵਾਈ ਹੇਠ ਦ ਹੋਪ ਇਨੀਸ਼ੀਏਟਿਵ ਦੇ ਪ੍ਰੇ, ਪਲੈਜ, ਅਤੇ ਪਲੇ ਖੰਡਾਂ ਦੀ ਸਫਲਤਾਪੂਰਵਕ ਮੇਜ਼ਬਾਨੀ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।

ਇਸ ਸਮਾਗਮ ਦੇ 40,000 ਤੋਂ ਵੱਧ ਵਿਦਿਆਰਥੀਆਂ ਦੇ ਵਿਅਕਤੀਗਤ ਤੌਰ 'ਤੇ ਇਕੱਠੇ ਹੋਣ ਅਤੇ ਹੋਰ ਬਹੁਤ ਸਾਰੇ ਲੋਕਾਂ ਦੀ ਆਨਲਾਈਨ ਸ਼ਮੂਲੀਅਤ ਹੋਣ ਦੇ ਨਾਲ ਪਹਿਲਾਂ ਕੀਤੀਆਂ ਗਈਆਂ ਨਸ਼ਿਆਂ ਵਿਰੁੱਧ ਪਹਿਲਕਦਮੀਆਂ ਅਤੇ ਇਕੱਠਾਂ ਦੇ ਪਿਛਲੇ ਸਾਰੇ ਰਿਕਾਰਡ ਤੋੜਨ ਦੀ ਸੰਭਾਵਨਾ ਹੈ। ਇਕ ਪਾਸੇ ਜਿਥੇ ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਨੇ ਇਨ੍ਹਾਂ ਸਾਰੇ ਸਮਾਗਮਾਂ ਦੀ ਲਾਈਵ ਸਟ੍ਰੀਮਿੰਗ ਦੇ ਪ੍ਰਬੰਧ ਕੀਤੇ ਹਨ, ਉਥੇ ਹੀ ਆਨਲਾਈਨ ਸ਼ਾਮਲ ਹੋਣ ਵਾਲੇ ਨਿਵਾਸੀਆਂ ਅਤੇ ਸਮਰਥਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੀ ਭਾਗੀਦਾਰੀ ਦੀਆਂ ਵਰਚੁਅਲ ਪੇਸ਼ਕਾਰੀਆਂ ਤਿਆਰ ਕਰਕੇ ਇਨ੍ਹਾਂ ਨੂੰ ਅੰਮ੍ਰਿਤਸਰ ਪੁਲਿਸ ਦੀ ਵੈੱਬਸਾਈਟ 'ਤੇ ਅਪਲੋਡ ਕਰਨ।

ਵੱਖ-ਵੱਖ ਵਿਦਿਅਕ ਅਦਾਰਿਆਂ ਅਤੇ ਸੰਸਥਾਵਾਂ ਦੇ 300 ਤੋਂ ਵੱਧ ਅਧਿਆਪਕਾਂ ਅਤੇ ਕੋਆਰਡੀਨੇਟਰਾਂ ਨੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਸ੍ਰੀ ਨੌਨਿਹਾਲ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਸਮਾਗਮ ਨੂੰ ਸਫਲ ਬਣਾਉਣ ਦਾ ਭਰੋਸਾ ਦਿੱਤਾ। ਫਿੱਕੀ ਫਲੋ ਵਰਗੀਆਂ ਸੰਸਥਾਵਾਂ ਦੇ ਸਾਹਮਣੇ ਆਉਣ ਦੇ ਨਾਲ, ਅੰਮ੍ਰਿਤਸਰ ਸਮਾਜ ਵਿੱਚੋਂ ਨਸ਼ਿਆਂ ਦੀ ਸਮੱਸਿਆ ਨੂੰ ਤੁਰੰਤ ਅਤੇ ਯਕੀਨੀ ਤੌਰ 'ਤੇ ਖਤਮ ਦੀ ਉਮੀਦ ਕਰਦਾ ਹੈ। ਜਾਣਕਾਰੀ ਦਿੰਦਿਆਂ, ਸ੍ਰੀ ਨੌਨਿਹਾਲ ਸਿੰਘ ਨੇ ਦੱਸਿਆ ਕਿ 18 ਅਕਤੂਬਰ ਨੂੰ ਹੋਣ ਵਾਲੇ ਸਮਾਗਮ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

"ਯੋਜਨਾ ਅਨੁਸਾਰ, ਸਮਾਗਮ ਦੀ ਸ਼ੁਰੂਆਤ ਪੀਲੀਆਂ ਪੱਗਾਂ ਵਾਲੇ ਵਿਦਿਆਰਥੀਆਂ ਦੀ ਅਗਵਾਈ ਵਾਲੀ ਵਾਕਾਥੌਨ ਨਾਲ ਹੋਵੇਗੀ, ਜੋ ਪੁਰਾਣੇ ਸ਼ਹਿਰ ਦੇ ਚਾਰ ਦਰਵਾਜ਼ਿਆਂ ਤੋਂ ਲੈ ਕੇ ਦਰਬਾਰ ਸਾਹਿਬ ਤੱਕ, ਜਿਥੇ 'ਅਰਦਾਸ' ਕੀਤੀ ਜਾਵੇਗੀ, ਕੱਢੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਪੀਲੀ ਪੱਗਾਂ ਪਹਿਲਾਂ ਹੀ ਵਿਦਿਆਰਥੀਆਂ ਵਿਚਕਾਰ ਵੰਡੀਆਂ ਜਾ ਚੁਕੀਆਂ ਹਨ, ਜਦੋਂ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਅਰਦਾਸ ਦੀ ਸਮਾਪਤੀ ਤੋਂ ਬਾਅਦ ਪ੍ਰਸ਼ਾਦ ਵੰਡਣ ਅਤੇ ਬਾਬਾ ਭੂਰੀ ਵਾਲੇ ਵੱਲੋਂ ਰਿਫਰੈਸ਼ਮੈਂਟ ਵੰਡਣ ਦੇ ਸਾਰੇ ਪ੍ਰਬੰਧ ਕੀਤੇ ਜਾ ਚੁੱਕੇ ਹਨ।

ਪੁਲਿਸ ਕਮਿਸ਼ਨਰ ਨੇ ਅੱਗੇ ਕਿਹਾ ਕਿ 'ਪਲੈਜ' ਅਤੇ 'ਪਲੇ' ਖੰਡ ਉਸ ਤੋਂ ਬਾਅਦ ਯੋਜਨਾ ਅਨੁਸਾਰ ਆਯੋਜਤ ਕੀਤੇ ਜਾਣਗੇ। “ਇਸ ਮੌਕੇ ਅੰਮ੍ਰਿਤਸਰ ਵਿਖੇ ਭਾਰੀ ਇਕੱਠ ਹੋਣ ਦੀ ਸੰਭਾਵਨਾ ਦੇ ਨਾਲ, ਅੰਮ੍ਰਿਤਸਰ ਟ੍ਰੈਫਿਕ ਪੁਲਿਸ ਨੇ ਇਸ ਦਿਨ ਲਈ ਇੱਕ ਵਿਸ਼ੇਸ਼ ਟ੍ਰੈਫਿਕ ਪ੍ਰਬੰਧਨ ਯੋਜਨਾ ਤਿਆਰ ਕੀਤੀ ਹੈ। ਇਸ ਟ੍ਰੈਫਿਕ ਯੋਜਨਾ ਨੂੰ ਅੰਮ੍ਰਿਤਸਰ ਟਰੈਫਿਕ ਪੁਲਿਸ ਦੀ ਵੈੱਬਸਾਈਟ 'ਤੇ ਦੇਖਿਆ ਜਾ ਸਕਦਾ ਹੈ। ਸ੍ਰੀ ਸਿੰਘ ਨੇ ਨਿਵਾਸੀਆਂ ਨੂੰ ਸਲਾਹ ਦਿੱਤੀ ਕਿ ਉਹ ਇਸ ਨੂੰ ਧਿਆਨ ਨਾਲ ਪੜ੍ਹਨ ਅਤੇ ਟ੍ਰੈਫਿਕ ਸਮਸਿਆਵਾਂ ਨੂੰ ਰੋਕਣ ਅਤੇ ਟ੍ਰੈਫਿਕ ਜੈਮ ਵਿੱਚ ਫਸਣ ਤੋਂ ਬਚਣ ਲਈ ਇਸ ਦੀ ਪਾਲਣਾ ਕਰਨ ।

 

Tags: Anti Drug Mission , Drive Against Drugs , Naunihal Singh , Commissioner of Police , Amritsar City , Amritsar , Comprehensive Action against Drug Abuse , CADA , FICCI FLO

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD