Sunday, 28 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਮੁੱਖ ਮੰਤਰੀ ਭਗਵੰਤ ਮਾਨ ਜੀ ਦੇ ਜਨਮਦਿਨ ਮੋਕੇ ਅੰਮ੍ਰਿਤਸਰ ਦੇ ਹਸਪਤਾਲਾਂ ਵਿੱਚ ਲਗਾਏ ਗਏ ਖ਼ੂਨਦਾਨ ਕੈਂਪ : ਮੁਨੀਸ਼ ਅਗਰਵਾਲ

Blood Camp, Blood Donation Camp, Amritsar

Web Admin

Web Admin

5 Dariya News

ਅੰਮ੍ਰਿਤਸਰ , 17 Oct 2023

ਮਾਣਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੇ ਜਨਮ ਦਿਨ ਦੇ ਮੌਕੇ ਤੇ ਲੋਕ ਸਭਾ ਇੰਚਾਰਜ ਇੱਕਬਾਲ ਸਿੰਘ ਭੁੱਲਰ ਅਤੇ ਜਿੱਲ੍ਹਾ ਪ੍ਰਧਾਨ ( ਸ਼ਹਰੀ) ਜੀ ਨੇ ਅੰਮ੍ਰਿਤਸਰ ਦੇ ਸਾਰੇ ਵਿਧਾਇਕਾਂ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਹਸਪਤਾਲ, ਸਿਵਲ ਹਸਪਤਾਲ, ਗੁਰੂ ਰਾਮ ਦਾਸ ਹਸਪਤਾਲ਼ ਵੱਲਾ, ਅਮਨਦੀਪ ਹਸਪਤਾਲ ਵਿੱਖੇ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਜਿਸ ਵਿੱਚ ਆਪ ਆਹੁਦੇਦਾਰਾਂ, ਆਗੂਆਂ ਅਤੇ ਵਲੰਟੀਅਰ ਸਾਥੀਆਂ ਵਲੋਂ ਭਾਰੀ ਗਿਣਤੀ ਖ਼ੂਨਦਾਨ ਕੀਤਾ ਗਿਆ । 

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਮੁਨੀਸ਼ ਅਗਰਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਅੰਮਿਤਸਰ ਵੱਲੋਂ ਅੱਜ 17 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਜੀ ਦੇ ਜਨਮ ਦਿਨ ਮੌਕੇ ਅਮ੍ਰਿਤਸਰ ਦੇ ਹਰ ਹਲਕੇ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ, ਉਹਨਾਂ ਕਿਹਾ ਖੂਨਦਾਨ ਮਨੁੱਖਤਾ ਦੀ ਮਹਾਨ ਸੇਵਾ ਹੈ ਅਤੇ ਸਾਰੇ ਤੰਦਰੁਸਤ ਲੋਕਾਂ ਨੂੰ ਸਮੇਂ-ਸਮੇਂ 'ਤੇ ਖੂਨਦਾਨ ਕਰਨਾ ਚਾਹੀਦਾ ਹੈ,ਤਾਂ ਜੋਂ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਜ਼ਰੂਰਤ ਪੈਣ ਤੇ ਖੂਨ ਦੇ ਕੇ ਮਦਦ ਕੀਤੀ ਜਾ ਸਕੇ।ਕਿਸੇ ਨੂੰ ਜੀਵਨ ਦਾਨ ਦੇਣਾ ਸਭ ਤੋਂ ਉੱਤਮ ਸੇਵਾ ਹੈ। ਇਸ ਲਈ ਤਾਂ ਕਿਹਾ ਜਾਂਦਾ ਹੈ 'ਖ਼ੂਨਦਾਨ ਮਹਾਂਦਾਨ' । 

ਖੂਨਦਾਨ ਕਰਨਾ ਮਹਾਂਦਾਨ ਮੰਨਿਆ ਜਾਂਦਾ ਹੈ,ਉਨਾਂ ਕਿਹਾ ਕਿ ਖੂਨਦਾਨ ਇੱਹ ਅਜਿਹਾ ਅਨੋਖਾ ਦਾਨ ਹੈ ਜਿਸ ਨਾਲ ਅਸੀਂ ਕਿਸੇ ਵੀ ਕੀਮਤੀ ਜਾਨ ਬਚਾ ਸਕਦੇ ਹਾਂ ਅਤੇ ਇਸ ਮਹਾਂ ਦਾਨ ਦਾ ਕੋਈ ਵੀ ਬਦਲ ਨਹੀਂ ਹੈ।ਉਨਾਂ ਕਿਹਾ ਕਿ ਖੂਨਦਾਨ ਕਰਨ ਨਾਲ ਸਰੀਰ ਨੂੰ ਕੋਈ ਜਿਆਦਾ ਫਰਕ ਨਹੀਂ ਪੈਂਦਾ ਸਗੋਂ ਚੰਗੀ ਖੁਰਾਕ ਨਾਲ ਇਸ ਨੂੰ ਕੁੱਝ ਕੁ ਦਿਨਾਂ ਵਿੱਚ ਪੂਰਾ ਕੀਤਾ ਜਾ ਸਕਦਾ ਹੈ। ਓਹਨਾਂ ਕਿਹਾ ਕਿ ਜਦੋਂ ਕੋਈ ਵਿਅਕਤੀ ਖੂਨਦਾਨ ਕਰਨਾ ਹੈ ਤਾਂ ਉਸ ਦੇ ਸਰੀਰ ਵਿੱਚ ਖੁਨ ਦੀ ਕਮੀ ਨਹੀਂ ਹੁੰਦੀ ਕਿਉਂਕਿ ਡਾਕਟਰਾਂ ਵੱਲੋਂ ਹੀਮੋਗਲੋਬੀਨ,ਬਲੱਡ ਯੂਨਿਟ ਅਤੇ ਬੀ.ਪੀ ਆਦਿ ਸਾਰੀਆਂ ਚੀਜਾਂ ਦੀ ਜਾਂਚ ਕੀਤੀ ਜਾਂਦੀ ਹੈ। ਇਸ ਮੌਕੇ ਖ਼ੂਨਦਾਨ ਕਰਨ ਵਾਲ਼ੇ ਸਾਥੀਆਂ ਨੂੰ ਪ੍ਰਸ਼ੰਸ਼ਾ ਪੱਤਰ ਵੀ ਵੰਡੇ ਗਏ।

 

Tags: Blood Camp , Blood Donation Camp , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD