Sunday, 28 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਇੱਕ ਸਿਹਤਮੰਦ ਵਿਅਕਤੀ ਖੂਨਦਾਨ ਕਰਕੇ ਚਾਰ ਲੋਕਾਂ ਦੀਆਂ ਜਿੰਦਗੀਆਂ ਬਚਾ ਸਕਦਾ ਹੈ : ਹਰਭਜਨ ਸਿੰਘ ਈ.ਟੀ.ਓ.

ਸਿਹਤ ਵਿਭਾਗ ਵਲੋਂ ਖੂਨਦਾਨ ਕੈਂਪਾਂ ਦੌਰਾਣ 138 ਯੁਨਿਟ ਬੱਲਡ ਜਮ੍ਹਾ ਕੀਤਾ ਗਿਆ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Blood Camp, Blood Donation Camp

Web Admin

Web Admin

5 Dariya News

ਅੰਮ੍ਰਿਤਸਰ , 17 Oct 2023

ਪੰਜਾਬ ਸਰਕਾਰ ਦੇ ਆਦੇਸ਼ਾਂ ਅਨੂਸਾਰ, ਸਿਹਤ ਵਿਭਾਗ ਅਮ੍ਰਿਤਸਰ ਵਲੋਂ ਖੂਨਦਾਨ ਕੈਂਪਾਂ ਦੌਰਾਣ 138 ਯੂਨਿਟ ਬੱਲਡ ਇਕੱਠਾ ਕੀਤਾ ਗਿਆ। ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਲਗਾਏ ਗਏ ਕੈਂਪ ਦੌਰਾਣ ਕੈਬਨਿਟ ਮੰਤਰੀ ਪੰਜਾਬ ਸ੍ਰ: ਹਰਭਜਨ ਸਿੰਘ ਈ.ਟੀ.ਓ. ਅਤੇ ਐਮ.ਐਲ.ਏ. ਡਾ ਅਜੈ ਗੁਪਤਾ ਵਲੋਂ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ। ਇਸ ਅਵਸਰ ਤੇ ਕੈਬਨਿਟ ਮੰਤਰੀ ਪੰਜਾਬ ਸ੍ਰ: ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਅੱਜ ਪੂਰੇ ਪੰਜਾਬ ਭਰ ਵਿੱਚ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੇ ਜਨਮ ਦਿਨ ਦੇ ਅਵਸਰ ਤੇ ਇਹ ਕੈਂਪ ਲਗਾਏ ਜਾ ਰਹੇ ਹਨ। 

ਉਹਨਾਂ ਕਿਹਾ ਕਿ ਖੂਨ ਦਾਨ ਮਹਾਂ ਦਾਨ ਹੈ ਅਤੇ ਇੱਕ ਸਿਹਤਮੰਦ ਵਿਅਕਤੀ ਖੂਨਦਾਨ ਕਰਕੇ ਚਾਰ ਲੋਕਾਂ ਦੀਆਂ ਜਿੰਦਗੀਆਂ ਬਚਾ ਸਕਦਾ ਹੈ।ਇਸ ਅਵਸਰ ਤੇ ਐਮ.ਐਲ.ਏ. ਡਾ ਅਜੈ ਗੁਪਤਾ ਨੇ ਕਿਹਾ ਕਿ ਖੂਨ ਦਾਨ ਕਰਨ ਨਾਲ ਕਿਸੇ ਵੀ ਕਿਸਮ ਦੀ ਕਮਜੋਰੀ ਨਹੀਂ ਹੁੰਦੀ ਸਗੋਂ ਮੱਨੁਖੀ ਸ਼ਰੀਰ ਅੰਦਰ ਖੂਨਦਾਨ ਕਰਨ ਵਾਲੇ ਦਾ ਖੂਨ 24 ਘੰਟਿਆਂ ਦੌਰਾਨ ਪੂਰਾ ਹੋ ਜਾਂਦਾ ਹੈ। ਉਹਨਾਂ ਆਖਿਆ ਕਿ 18 ਤੋਂ 65 ਸਾਲ ਦੀ ਉਮਰ ਤੱਕ ਦੇ ਹਰ ਸਿਹਤਮੰਦ ਵਿਅਕਤੀ ਨੂੰ ਖੂਨਦਾਨ ਕਰਕੇ ਲੋਕਾਂ ਦੀ ਜਿੰਦਗੀ ਬਚਾਉਣ ਵਿਚ ਯੋਗਦਾਨ ਪਾਉਣਾਂ ਚਾਹੀਦਾ ਹੈ। 

ਇਕ ਸਿਹਮੰਦ ਵਿਅਕਤੀ 90 ਦਿਨਾਂ ਦੇ ਵਕਫੇ ਨਾਲ ਸਾਲ ਵਿਚ 4 ਵਾਰੀ ਆਪਣਾਂ ਖੂਨ ਦਾਨ ਕਰ ਸਕਦਾ ਹੈ ਅਤੇ ਇਕ ਸਿਹਮੰਦ ਔਰਤ 120 ਦਿਨਾਂ ਦੇ ਵਕਫੇ ਨਾਲ ਸਾਲ ਵਿਚ 3 ਵਾਰੀ ਖੂਨ ਦਾਨ ਕਰ ਸਕਦੀ  ਹੈ। ਇਸ ਲਈ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਵੱਧ ਤੋਂ ਵੱਧ ਖੂਨਦਾਨ ਕਰਕੇ ਮਨੁੱਖੀ ਜੀਵਨ ਨੂੰ ਬਚਾਉਣ ਵਿਚ ਸਹਿਯੋਗ ਦਿਓ।ਇਸ ਅਵਸਰ ਸਿਵਲ ਸਰਜਨ ਡਾ ਵਿਜੈ ਕੁਮਾਰ ਨੇ ਦੱਸਿਆ ਕਿ ਜਿਲ੍ਹੇ ਭਰ ਵਿਚ ਖੂਨਦਾਨ ਦੇ ਸੰਬਧ ਵਿਚ ਵਰਕਸ਼ਾਪਾਂ ਅਤੇ ਜਾਗਰੂਕਤਾ ਕੈਂਪਾਂ ਰਾਹੀ ਵੱਧ ਤੋਂ ਵੱਧ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ।

ਅੱਜ ਵੀ ਲਗਭਗ 138 ਤੋਂ ਵੱਧ ਡੋਨਰਾਂ ਵਲੋਂ ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ 52 ਸਿਵਲ ਹਸਪਤਾਲ ਅਜਨਾਲਾ ਵਿਖੇ 45, ਪਿੰਡ ਬਖਸ਼ੀਵਾਲ ਵਿਖੇ 33 ਅਤੇ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ 8 (ਅਜੇ ਚੱਲ ਰਿਹਾ ਹੈ) ਅਤੇ ਕੁੱਲ 138 ਯੂਨਿਟ ਬੱਲਡ ਡੋਨੇਟ ਕੀਤਾ ਗਿਆ ਹੈ। ਇਸਤੋਂ ਇਲਾਵਾ ਸਿਵਲ ਹਸਪਤਾਲ ਦੇ 2 ਮੈਡੀਕਲ ਅਫਸਰ ਡਾ ਮਧੁਰ ਪੋਦਾਰ ਅਤੇ ਡਾ ਵਰੁਣ ਜੋਸ਼ੀ ਵਲੋਂ ਵੀ ਖੂਨਦਾਨ ਕੀਤਾ ਗਿਆ ਹੈ। 

ਇਸਦੀ ਮਦਦ ਨਾਲ ਅਣਮੁਲੀਆਂ ਜਾਨਾਂ ਬਚਾਉਣੀਆਂ ਸੰਭਵ ਹੋ ਸਕਣਗੀਆਂ। ਇਸ ਅਵਸਰ ਤੇ ਸੀਨੀਅਰ ਮੈਡੀਕਲ ਅਫਸਰ ਡਾ ਮਦਨ ਮੋਹਨ, ਸੀਨੀਅਰ ਮੈਡੀਕਲ ਅਫਸਰ ਡਾ ਸਵਰਜੀਤ ਧਵਨ, ਡਾ ਨਵਨੀਤ ਕੌਰ, ਡਾ ਸ਼ਾਰੂਖ ਅਰੋੜਾ, ਡਾ ਜੈਸਮੀਨ, ਜਿਲ੍ਹਾ ਐਮ.ਈ.ਓ. ਅਮਰਦੀਪ ਸਿੰਘ, ਕੁਲਦੀਪ ਕੌਰ, ਰੁਪਿੰਦਰਜੀਤ, ਨੀਨਾਂ ਰਾਮਪਾਲ, ਹਰਜਿੰਦਰ ਕੌਰ, ਸ਼ਿਵਾਕਾਂਤ ਅਤੇ ਸਮੂਹ ਸਟਾਫ ਹਾਜਰ ਸੀ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Blood Camp , Blood Donation Camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD