Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਵਿੱਚ ਵਿਕਾਸ ਕਾਰਜਾਂ ਦੇ ਕੰਮ ਨਿਰੰਤਰ ਜਾਰੀ-ਵਿਧਾਇਕ ਡਾ. ਚਰਨਜੀਤ ਸਿੰਘ

ਪਿੰਡ ਬਹਿਰਾਮਪੁਰ ਜ਼ਿੰਮੀਦਾਰਾਂ ਨੇੜੇ ਮੋਰਿੰਡਾ-ਰੋਪੜ ਸੜਕ ਉਤੇ ਪੈਂਦੀ ਐਸ.ਵਾਈ.ਐਲ. ਨਹਿਰ ਤੇ ਬਣਾਏ ਗਏ ਨਵ ਨਿਰਮਾਣ ਪੁੱਲ ਦਾ ਕੀਤਾ ਉਦਘਾਟਨ

Dr. Charanjit Singh, Chamkaur Sahib, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸ੍ਰੀ ਚਮਕੌਰ ਸਾਹਿਬ , 18 Oct 2023

Last updated on: Oct 18, 2023, 00:00 IST

ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਵਿੱਚ ਵਿਕਾਸ ਕਾਰਜਾਂ ਦੇ ਕੰਮ ਨਿਰੰਤਰ ਜਾਰੀ ਹਨ। ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਹਰ ਇੱਕ ਸਹੂਲਤ ਦੇਣ ਲਈ ਬੁਨਿਆਦੀ ਢਾਂਚੇ ਨੂੰ ਅਪਗਰੇਡ ਕੀਤਾ ਜਾਵੇਗਾ ਤਾਂ ਜੋ ਆਮ ਲੋਕਾਂ ਨੂੰ ਵਿਕਾਸ ਦਾ ਲਾਭ ਮਿਲ ਸਕੇ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਪਿੰਡ ਬਹਿਰਾਮਪੁਰ ਜ਼ਿੰਮੀਦਾਰਾਂ ਨੇੜੇ ਮੋਰਿੰਡਾ-ਰੋਪੜ ਸੜਕ ਉਤੇ ਪੈਂਦੀ ਐਸ.ਵਾਈ.ਐਲ. ਨਹਿਰ ਤੇ ਬਣਾਏ ਗਏ ਨਵ ਨਿਰਮਾਣ ਪੁੱਲ ਦਾ ਉਦਘਾਟਨ ਕਰਨ ਮੌਕੇ ਕੀਤਾ।

ਇਸ ਮੌਕੇ ਗੱਲਬਾਤ ਕਰਦਿਆ ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸੂਬਾ ਵਾਸੀਆਂ ਦੀ ਹਰ ਸਮੱਸਿਆ ਨੂੰ ਨੇਪਰੇ ਚਾੜਨ ਲਈ ਵਚਨਬੱਧ ਹੈ ਇਸੇ ਮੰਤਵ ਤਹਿਤ ਹਲਕਾ ਨਿਵਾਸੀਆਂ ਦੀ ਬੜੇ ਲੰਮੇ ਸਮੇਂ ਤੋਂ ਮੰਗ ਦੀ ਸੁਣਵਾਈ ਕਰਦਿਆਂ ਇਸ ਪੁੱਲ ਦੀ ਮੰਗ ਨੂੰ ਪੂਰਾ ਕੀਤਾ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੋਰਿੰਡਾ-ਰੋਪੜ ਸੜਕ ਉਤੇ ਪੈਂਦੀ ਐਸ.ਵਾਈ.ਐਲ. ਨਹਿਰ ਤੇ 49.3 ਮੀਟਰ ਲੰਬੇ ਨਵ ਨਿਰਮਾਣ ਕੀਤੇ ਗਏ ਪੁੱਲ ਉਤੇ ਤਕਰੀਬਨ 4 ਕਰੋੜ ਰੁਪਏ ਦਾ ਖਰਚਾ ਆਇਆ ਹੈ। ਉਨ੍ਹਾਂ ਦੱਸਿਆ ਕਿ ਹੁਣ ਇਹ ਪੁੱਲ 42 ਫੁੱਟ ਚੌੜਾ ਹੈ ਜਿਸ ਵਿੱਚ 34.5 ਫੁੱਟ ਚੌੜੀ ਸੜਕ ਹੈ। 

ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਦੋਨੋਂ ਪਾਸੇ 2.5 ਫੁੱਟ ਚੌੜਾ ਪੈਦਲ ਰਸਤਾ ਹੈ ਅਤੇ 1.5 ਫੁੱਟ ਚੌੜਾ ਕੰਕਰੀਟ ਪੈਰਾਪਿਟ ਹੈ। ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪੁੱਲ ਦੇ ਇੱਕ ਪਾਸੇ 360 ਮੀਟਰ ਲੰਬੀ ਅਪਰੋਚ ਨੂੰ ਦੁਬਾਰਾ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਪੁੱਲ ਵਿੱਚ 3 ਪੀਅਰ ਹਨ ਅਤੇ 2 ਅਬਟਮੈਂਟ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਪੁੱਲ ਦੇ ਕੁੱਲ 4 ਸਪੈਨ ਹਨ ਜਿਨ੍ਹਾਂ ਵਿੱਚ ਦੋ ਸਪੈਨ 11.20 ਮੀਟਰ ਲੰਬੇ ਹਨ ਅਤੇ 2 ਸਪੈਨ 13.20 ਮੀਟਰ ਲੰਬੇ ਹਨ। ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਐਸ.ਵਾਈ.ਐਲ. ਨਹਿਰ ਤੇ ਪਹਿਲਾਂ ਬਣਿਆ ਪੁੱਲ ਨਾਲ ਲੱਗਦੇ ਭਾਖੜਾ ਮੇਨ ਲਾਇਨ ਕੈਨਾਲ ਤੇ ਉਸਾਰੇ ਗਏ ਪੁੱਲ ਤੋਂ ਘੱਟ ਚੌੜਾ ਅਤੇ ਨੀਵਾਂ ਸੀ ਜਿਸ ਕਰਕੇ ਐਕਸੀਡੈਂਟ ਹੋਣ ਦਾ ਅਦੇਸਾ ਬਣਿਆ ਰਹਿੰਦਾ ਸੀ। 

ਉਨ੍ਹਾਂ ਕਿਹਾ ਕਿ ਇਲਾਕਾ ਨਿਵਾਸੀਆਂ ਦੀ ਲੰਬੇ ਸਮੇਂ ਤੋਂ ਚਲ ਰਹੀ ਇਸ ਮੰਗ ਨੂੰ ਦੇਖਦਿਆਂ ਹੋਇਆਂ ਇਸ ਪੁੱਲ ਦਾ ਨਿਰਮਾਣ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੁੱਲ ਦੇ ਨਿਰਮਾਣ ਦੌਰਾਨ ਵਰਤੋਂ ਵਿੱਚ ਆਈ ਮੋਰਿੰਡਾ-ਰੋਪੜ ਰੋਡ ਤੋਂ ਪਥਰੜੀ ਜੱਟਾਂ ਸੜਕ ਦੀ ਰਿਪੇਅਰ ਅਤੇ ਪਰੀਮਿਕਸ ਕਾਰਪੈਂਟ ਦਾ ਕੰਮ ਹਲੇ ਬਾਕੀ ਹੈ ਜੋ ਕਿ 15 ਨਵੰਬਰ ਤੋਂ ਪਹਿਲਾਂ ਪਹਿਲਾਂ ਪੂਰਾ ਕਰ ਦਿੱਤਾ ਜਾਵੇਗਾ। ਇਸ ਮੌਕੇ ਐਸ.ਡੀ.ਐਮ. ਰੂਪਨਗਰ ਸ. ਹਰਬੰਸ ਸਿੰਘ, ਐਕਸੀਅਨ ਪੀ.ਡਬਲਿਉ.ਡੀ. ਐਸ ਐਸ ਭੁੱਲਰ, ਚੇਅਰਮੈਨ ਮਾਰਕੀਟ ਕਮੇਟੀ ਮੋਰਿੰਡਾ ਸ਼੍ਰੀ ਐਨ ਪੀ ਰਾਣਾ, ਬਲਾਕ ਪ੍ਰਧਾਨ ਸ਼੍ਰੀ ਕ੍ਰਿਸ਼ਨ ਕੁਮਾਰ ਰਾਣਾ, ਬਲਾਕ ਪ੍ਰਧਾਨ ਸ. ਬਲਵਿੰਦਰ ਸਿੰਘ, ਪਾਲ ਸਿੰਘ, ਲਖਵਿੰਦਰ ਸਿੰਘ ਕਾਕਾ, ਗੁਰਮੇਲ ਸਿੰਘ, ਮਨਜੀਤ ਸਿੰਘ ਬਹਿਰਾਮਪੁਰ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

 

Tags: Dr. Charanjit Singh , Chamkaur Sahib , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD