Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਪੀ.ਸੀ.ਆਈ. ਦੀ ਟੀਮ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਤਿੰਨ ਦਿਨਾਂ ਦੌਰੇ 'ਤੇ, ਪੰਜਾਬ ਨੇ ਦਿੱਤਾ ਪੂਰਨ ਤੇ ਨਿਰਪੱਖ ਸਹਿਯੋਗ ਦਾ ਭਰੋਸਾ

ਟੀਮ ਵਲੋਂ ਪੱਤਰਕਾਰਾਂ ਦੀ ਭਲਾਈ ਲਈ ਪੰਜਾਬ ਸਰਕਾਰ ਦੇ ਉਪਰਾਲਿਆਂ ਦੀ ਸ਼ਲਾਘਾ

Press Council of India, Vinod Kohli, L.C. Bhartiya, Kingshuk Pramanik, Jai Shankar Gupta, Prasanna Kumar Mohanty

Web Admin

Web Admin

5 Dariya News

ਚੰਡੀਗੜ੍ਹ , 18 Oct 2023

Last updated on: Oct 18, 2023, 00:00 IST

ਪ੍ਰੈਸ ਕੌਂਸਲ ਆਫ ਇੰਡੀਆ (ਪੀ.ਸੀ.ਆਈ.) ਦੀ ਨੁਮਾਇੰਦਗੀ ਕਰਨ ਵਾਲੀ ਅਧਿਕਾਰਤ ਪੰਜ ਮੈਂਬਰੀ ਟੀਮ, ਜੋ ਪੱਤਰਕਾਰਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਦੂਰ ਕਰਨ ਲਈ ਪੰਜਾਬ, ਚੰਡੀਗੜ੍ਹ (ਯੂਟੀ) ਅਤੇ ਹਰਿਆਣਾ ਰਾਜ ਦੇ ਤਿੰਨ ਦਿਨਾਂ ਦੌਰੇ 'ਤੇ ਹੈ, ਨੇ ਅੱਜ ਸੂਚਨਾ ਤੇ ਲੋਕ ਸੰਪਰਕ ਵਿਭਾਗ  ਪੰਜਾਬ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਕੌਂਸਲ ਦੇ ਕਨਵੀਨਰ ਸ੍ਰੀ ਵਿਨੋਦ ਕੋਹਲੀ ਦੀ ਅਗਵਾਈ ਵਾਲੇ ਪੀ.ਸੀ.ਆਈ ਦੇ ਵਫ਼ਦ ਵਿਚ ਸ੍ਰੀ ਐਲ.ਸੀ. ਭਾਰਤੀਆ, ਸ਼੍ਰੀ ਕਿੰਗਸ਼ੁਕ ਪ੍ਰਮਾਨਿਕ, ਸ਼੍ਰੀ ਜੈ ਸ਼ੰਕਰ ਗੁਪਤਾ ਅਤੇ ਸ਼੍ਰੀ ਪ੍ਰਸੰਨਾ ਕੁਮਾਰ ਮੋਹੰਤੀ ਮੈਂਬਰਾਂ ਵਜੋਂ ਸ਼ਾਮਿਲ ਸਨ।

ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਸਕੱਤਰ ਮਾਲਵਿੰਦਰ ਸਿੰਘ ਜੱਗੀ ਅਤੇ ਡਾਇਰੈਕਟਰ ਭੁਪਿੰਦਰ ਸਿੰਘ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਪੀ.ਸੀ.ਆਈ ਟੀਮ ਨੇ ਦੱਸਿਆ ਕਿ ਇਸ ਮੀਟਿੰਗ ਦਾ ਮਕਸਦ ਪੀ.ਸੀ.ਆਈ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿਫ਼ਾਰਸ਼ਾਂ ਨੂੰ ਲਾਗੂ ਕਰਨ ਬਾਰੇ ਵਿਚਾਰ-ਵਟਾਂਦਰਾ ਕਰਨਾ ਸੀ ਤਾਂ ਜੋ ਪੱਤਰਕਾਰਾਂ ਦੀ ਕੰਮਕਾਜੀ ਸਥਿਤੀਆਂ ਅਤੇ ਸੁਰੱਖਿਆ ਨੂੰ ਬਿਹਤਰ ਬਣਾਇਆ ਜਾ ਸਕੇ।

 ਪ੍ਰੈੱਸ ਕੌਂਸਲ ਆਫ਼ ਇੰਡੀਆ ਦੇ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਮੈਂਬਰਾਂ ਨੇ ਅਧਿਕਾਰੀਆਂ ਨੂੰ ਇਲਾਕੇ ਦੇ ਪੱਤਰਕਾਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਨੂੰ ਲਾਗੂ ਕਰਨ ਲਈ ਸਰਗਰਮ ਕਦਮ ਚੁੱਕਣ ਲਈ ਕਿਹਾ।ਵਿਭਾਗ ਦੇ ਸਕੱਤਰ ਮਾਲਵਿੰਦਰ ਸਿੰਘ ਜੱਗੀ ਨੇ ਪੀ.ਸੀ.ਆਈ ਦੇ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਕੌਂਸਲ ਦੀਆਂ ਸਿਫ਼ਾਰਸ਼ਾਂ ਅਤੇ ਦਿਸ਼ਾ-ਨਿਰਦੇਸ਼ਾਂ ਨੂੰ ਤਨਦੇਹੀ ਨਾਲ ਲਾਗੂ ਕੀਤਾ ਜਾਵੇਗਾ।  

ਸਕੱਤਰ ਨੇ ਕਿਹਾ, "ਪੀਸੀਆਈ ਅਤੇ ਖੇਤਰੀ ਅਥਾਰਟੀਆਂ ਦੇ ਸਹਿਯੋਗੀ ਯਤਨਾਂ ਦਾ ਉਦੇਸ਼ ਪੱਤਰਕਾਰਾਂ ਲਈ ਵਧੇਰੇ ਸੁਰੱਖਿਅਤ ਮਾਹੌਲ ਪੈਦਾ ਕਰਨਾ, ਸੂਚਨਾ ਦੇ ਸੁਤੰਤਰ ਪ੍ਰਵਾਹ ਅਤੇ ਜ਼ਿੰਮੇਵਾਰ ਪੱਤਰਕਾਰੀ ਨੂੰ ਉਤਸ਼ਾਹਿਤ ਕਰਨਾ ਹੈ"। ਉਹਨਾਂ  ਨੇ ਕਿਹਾ ਕਿ ਰਾਜ ਸਰਕਾਰ ਪੱਤਰਕਾਰਾਂ ਦੇ ਅਧਿਕਾਰਾਂ ਦੀ ਵਕਾਲਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਰਾਜ ਸਰਕਾਰ ਵੱਲੋਂ ਪੱਤਰਕਾਰਾਂ ਲਈ ਸ਼ੁਰੂ ਕੀਤੀਆਂ ਵੱਖ-ਵੱਖ ਭਲਾਈ ਸਕੀਮਾਂ ਦੀ ਸੂਚੀ ਵੀ ਸਾਂਝੀ ਕੀਤੀ।

 ਪੱਤਰਕਾਰ ਭਾਈਚਾਰੇ ਦੀ ਭਲਾਈ ਲਈ ਸੂਬਾ ਸਰਕਾਰ ਦੀ ਕਾਰਜਸ਼ੀਲ ਪਹੁੰਚ ਦੀ ਸ਼ਲਾਘਾ ਕਰਦਿਆਂ ਟੀਮ ਨੇ ਪ੍ਰਗਟਾਈ ਕਿ ਪੱਤਰਕਾਰਾਂ ਦੀ ਭਲਾਈ ਸੂਬਾ ਸਰਕਾਰ ਦੀ ਹਮੇਸ਼ਾ ਪਹਿਲੀ ਤਰਜੀਹ ਰਹੇਗੀ।ਮੀਟਿੰਗ ਵਿੱਚ ਹਾਜ਼ਰ ਹੋਰਨਾਂ ਪਤਵੰਤਿਆਂ ਤੋ ਇਲਾਵਾ   ਜੁਆਇੰਟ ਡਾਇਰੈਕਟਰ ਸ੍ਰੀ ਰਣਦੀਪ ਸਿੰਘ ਆਹਲੂਵਾਲੀਆ, ਸ੍ਰੀ ਇਸ਼ਵਿੰਦਰ ਸਿੰਘ ਗਰੇਵਾਲ, ਸ੍ਰੀਮਤੀ ਸ਼ਿਖਾ ਨਹਿਰਾ ਅਤੇ ਸ੍ਰੀ ਮਨਵਿੰਦਰ ਸਿੰਘ (ਸਾਰੇ ਡਿਪਟੀ ਡਾਇਰੈਕਟਰ) ਸ਼ਾਮਲ ਸਨ।

 

Tags: Press Council of India , Vinod Kohli , L.C. Bhartiya , Kingshuk Pramanik , Jai Shankar Gupta , Prasanna Kumar Mohanty

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD