Sunday, 28 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਚੇਅਰਮੈਨ ਨਗਰ ਸੁਧਾਰ ਟਰੱਸਟ ਸਤਨਾਮ ਸਿੰਘ ਜਲਵਾਹਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜਨਮ ਦਿਨ ‘ਤੇ ਲਗਾਏ ਖੂਨਦਾਨ ਕੈਂਪ ‘ਚ ਕੀਤੀ ਸ਼ਿਰਕਤ

ਖੂਨਦਾਨ ਕਰਕੇ ਬਚਾਈਆਂ ਜਾ ਸਕਦੀਆਂ ਹਨ ਕਈ ਕੀਮਤੀ ਜਾਨਾਂ: ਸਤਨਾਮ ਸਿੰਘ ਜਲਵਾਹਾ

Satnam Singh Jalwaha, AAP, Aam Aadmi Party, Aam Aadmi Party Punjab, AAP Punjab,Shaheed Bhagat Singh Nagar, Nawanshahr, S.B.S. Nagar, Blood Camp, Blood Donation Camp

Web Admin

Web Admin

5 Dariya News

ਨਵਾਂਸ਼ਹਿਰ , 18 Oct 2023

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਜਨਮ ਦਿਨ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਸਤਨਾਮ ਸਿੰਘ ਜਲਵਾਹਾ ਜ਼ਿਲ੍ਹੇ ਵਿੱਚ ਲੱਗੇ ਜ਼ਿਲ੍ਹੇ ਵਿੱਚ ਲੱਗੇ ਖੂਨਦਾਨ ਕੈਂਪ ਵਿੱਚ ਵਿਸ਼ੇਸ਼ ਤੌਰ ‘ਤੇ ਸਾਥੀਆਂ ਸਮੇਤ ਸ਼ਿਰਕਤ ਕੀਤੀ ਅਤੇ ਖੁੱਦ ਵੀ ਖੂਨਦਾਨ ਕੀਤਾ। ਉਨ੍ਹਾਂ ਕਿਹਾ ਕਿ ਖੂਨਦਾਨ ਕਰਨਾ ਇਕ ਮਹਾਂਦਾਨ ਹੈ, ਜਿਸ ਨਾਲ ਅਸੀਂ ਕਿਸੇ ਦੀ ਜ਼ਿੰਦਗੀ ਬਚਾ ਸਕਦੇ ਹਾਂ। ਸਤਨਾਮ ਸਿੰਘ ਜਲਵਾਹਾ ਨੇ ਸਿਹਤਮੰਦ ਲੋਕਾਂ ਨੂੰ ਖੂਨਦਾਨ ਕਰਕੇ ਲੋੜਵੰਦਾਂ ਨੂੰ ‘ਜ਼ਿੰਦਗੀ ਦਾ ਅਨਮੋਲ ਤੋਹਫ਼ਾ’ ਦੇਣ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਕਿਸੇ ਹੋਰ ਦੀ ਜ਼ਿੰਦਗੀ ਬਚਾਉਣਾ ਮਾਨਵਤਾ ਪ੍ਰਤੀ ਇੱਕ ਸੇਵਾ ਹੈ। 

ਉਨ੍ਹਾਂ ਨੇ ਕਿਹਾ ਕਿ ਮਾਹਿਰਾਂ ਦੇ ਅਨੁਸਾਰ ਹਰ ਸਿਹਤਮੰਦ ਵਿਅਕਤੀ ਜਿਸ ਦੀ ਉਮਰ 18 ਤੋਂ 65 ਸਾਲ ਤੱਕ, ਸਰੀਰ ਦਾ ਭਾਰ 45 ਕਿਲੋਗ੍ਰਾਮ ਜਾਂ ਇਸ ਤੋਂ ਵੱਧ, ਐੱਚਬੀ 12 ਗ੍ਰਾਮ, ਕੋਈ ਕਰੌਨਿਕ ਬਿਮਾਰੀ ਨਾ ਹੋਵੇ, ਖੂਨਦਾਨ ਕਰ ਸਕਦਾ ਹੈ ਅਤੇ ਹਰ 3 ਮਹੀਨੇ ਬਾਅਦ ਖੂਨਦਾਨ ਵੀ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਖੂਨ ਦੀ ਕਮੀ ਨੂੰ ਪੂਰਾ ਕਰਨ ਲਈ ਖੂਨਦਾਨ ਦੀ ਲਗਾਤਾਰ ਲੋੜ ਹੁੰਦੀ ਹੈ। ਖੂਨਦਾਨ ਨਾਲ ਕਿਸੇ ਵੀ ਵਿਅਕਤੀ ਨੂੰ ਇਲਾਜ, ਜਣੇਪੇ, ਜਾਂ ਸੱਟ ਲੱਗਣ 'ਤੇ ਪੈਦਾ ਹੋਈ ਖੂਨ ਦੀ ਕਮੀ ਨੂੰ ਪੂਰਾ ਕਰ ਸਕਦੀ ਹੈ। ਖੂਨਦਾਨ ਕਰਨ ਨਾਲ ਕੋਈ ਸਰੀਰਕ ਕਮਜੋਰੀ ਨਹੀਂ ਆਉਂਦੀ, ਬਲਕਿ 24 ਘੰਟੇ ਤੋਂ 7 ਦਿਨ ਦੇ ਅੰਦਰ-ਅੰਦਰ ਕੁਦਰਤੀ ਰੂਪ ਨਾਲ ਸਰੀਰ ਵਿੱਚ ਨਵਾਂ ਖੂਨ ਬਣ ਜਾਂਦਾ ਹੈ। 

ਖ਼ੂਨਦਾਨ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ, ਕਿਉਂਕਿ ਖ਼ੂਨਦਾਨ ਮਹਾਂਦਾਨ ਹੈ ਅਤੇ ਖੂਨਦਾਨ ਕਰਨ ਨਾਲ ਕਈ ਕੀਮਤੀ ਜ਼ਿੰਦਗੀਆਂ ਨੂੰ ਬਚਾਇਆ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬੀ ਨੌਜਵਾਨ ਹਰ ਖੇਤਰ ਵਿੱਚ ਆਪਣੀ ਪਛਾਣ ਬਣਾ ਰਹੇ ਹਨ ਅਤੇ ਉਨ੍ਹਾਂ ਨੂੰ ਇਸ ਖੇਤਰ ਵਿੱਚ ਪਿੱਛੇ ਨਹੀਂ ਰਹਿਣਾ ਚਾਹੀਦਾ, ਜੋ ਕਿ ਸੇਵਾ ਨਾਲੋਂ ਵੀ ਵੱਧ ਪੁੰਨ ਦਾ ਕੰਮ ਹੈ। ਉਨ੍ਹਾਂ ਨੇ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਘੱਟੋ-ਘੱਟ ਸਾਲ ਵਿੱਚ ਇਕ ਵਾਰੀ ਆਪਣੇ ਜਨਮ ਦਿਨ ਜਾਂ ਆਪਣੇ ਵਿਆਹ ਦੀ ਵਰ੍ਹੇਗੰਢ 'ਤੇ ਖੂਨਦਾਨ ਜ਼ਰੂਰ ਕਰਨ। ਇਹ ਸਮਾਂ ਉਨ੍ਹਾਂ ਲਈ ਸਿਰਫ ਯਾਦਗਾਰ ਹੀ ਨਹੀਂ ਬਣੇਗਾ, ਸਗੋਂ ਉਨ੍ਹਾਂ ਲਈ ਵੀ ਯਾਦਗਾਰੀ ਹੋਵੇਗਾ ਜਿਨ੍ਹਾਂ ਨੂੰ ਖੂਨ ਦੀ ਲੋੜ ਹੈ। ਇਸ ਮੌਕੇ ਪਾਰਟੀ ਮੈਂਬਰ ਮੀਰਪੁਰ ਜੱਟਾਂ ਗੁਰਦੇਵ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: Satnam Singh Jalwaha , AAP , Aam Aadmi Party , Aam Aadmi Party Punjab , AAP Punjab , Shaheed Bhagat Singh Nagar , Nawanshahr , S.B.S. Nagar , Blood Camp , Blood Donation Camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD