Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਕਰ ਰਹੀ ਲਗਾਤਰ ਕੰਮ- ਵਿਧਾਇਕ ਡਾ. ਚਰਨਜੀਤ ਸਿੰਘ

ਪ੍ਰਾਇਮਰੀ ਸਹਿਕਾਰੀ ਸਭਾ ਪਿੰਡ ਡਹਿਰ ਮੁੰਡੀਆ ਵਿਖੇ ਪੰਜ ਸਭਾਵਾਂ ਨੂੰ ਸਰਫ਼ੇਸ ਸੀਡਰ ਮਸ਼ੀਨਾਂ ਦਿੱਤੀਆਂ

Dr. Charanjit Singh, Chamkaur Sahib, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸ੍ਰੀ ਚਮਕੌਰ ਸਾਹਿਬ , 18 Oct 2023

Last updated on: Oct 18, 2023, 00:00 IST

ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਿੱਚ ਕਿਸਾਨਾਂ ਦੇ ਭਲੇ ਲਈ ਹਰ ਸਮੇਂ ਹਾਜ਼ਰ ਹੈ ਅਤੇ ਕਿਸਾਨਾਂ ਦੀ ਭਲਾਈ ਲਈ ਲਗਾਤਰ ਕੰਮ ਕਰ ਰਹੀ ਹੈ। ਇਸੇ ਉਦੇਸ਼ ਦੇ ਤਹਿਤ ਝੋਨੇ ਦੀ ਕਟਾਈ ਤੋਂ ਬਾਅਦ ਕਣਕ ਦੀ ਬਿਜਾਈ ਸਮੇਂ ਸਿਰ ਕਰਨ ਲਈ ਸਹਿਕਾਰੀ ਸਭਾਵਾਂ ਅਤੇ ਪੰਚਾਇਤ ਨੂੰ ਸਬਸਿਡੀ ਤੇ ਇਹ ਸਰਫ਼ੇਸ ਸੀਡਰ ਮਸ਼ੀਨਾਂ ਦਿੱਤੀਆ ਜਾ ਰਹੀਆ ਹਨ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਪ੍ਰਾਇਮਰੀ ਸਹਿਕਾਰੀ ਸਭਾ ਪਿੰਡ ਡਹਿਰ ਮੁੰਡੀਆ ਵਿਖੇ ਪੰਜ ਸਹਿਕਾਰੀ ਸਭਾਵਾਂ ਦੇ ਸੈਕਟਰੀਆਂ ਨੂੰ ਸਰਫ਼ੇਸ ਸੀਡਰ ਮਸ਼ੀਨਾਂ ਦੇਣ ਸਮੇਂ ਕੀਤਾ।

ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ਼੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਅਤੇ ਵਾਤਾਵਰਣ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਨਾ ਸਾੜੀ ਜਾਵੇ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਖੇਤ ਵਿੱਚ ਹੀ ਮਿਲਾਉਣ ਦੇ ਫਾਇਦੇ ਬਾਰੇ ਦੱਸਦਿਆਂ ਕਿਹਾ ਹੈ ਕਿ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਮਿਲਾਉਣ ਨਾਲ ਖੇਤੀ ਦੀ ਉਪਜਾਊ ਸ਼ਕਤੀ ਤਾਂ ਵੱਧਦੀ ਹੀ ਹੈ ਨਾਲ ਹੀ ਖੇਤੀ ਵਿੱਚ ਜੈਵਿਕ ਮਾਦੇ ਦੀ ਮਾਤਰਾ ਵੀ ਵੱਧਦੀ ਹੈ ਜੋ ਕਿ ਮੁੱਖ ਤੱਤਾਂ ਨੂੰ ਫਸਲ ਨੂੰ ਮੁਹੱਈਆ ਕਰਵਾਉਣ ਵਿੱਚ ਸਹਾਈ ਹੁੰਦਾ ਹੈ। 

ਪਰੰਤੂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਇਹ ਸਾਰੇ ਸੁਖਮ ਤੱਤ ਸੜ ਕੇ ਸਵਾਹ ਹੋ ਜਾਂਦੇ ਹਨ। ਜਿਸ ਨਾਲ ਸਾਡਾ ਰਸਾਇਣਕ ਖਾਦਾਂ ਉੱਪਰ ਖਰਚਾ ਵੀ ਵੱਧ ਜਾਦਾ ਹੈ। ਇਸ ਮੌਕੇ ਡਾ. ਗੁਰਬਚਨ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਰੂਪਨਗਰ ਡਾ.ਪ੍ਰੀਤੀ ਯਾਦਵ  ਦੇ ਦਿਸ਼ਾ ਨਿਰਦੇਸ਼ਾਂ ਤੇ ਜਿਲੇ ਵਿੱਚ ਸਹਿਕਾਰੀ ਸਭਾਵਾਂ ਅਤੇ ਪੰਚਾਇਤਾਂ ਨੂੰ 80 ਫ਼ੀਸਦੀ ਸਬਸਿਡੀ ਤੇ ਸਰਫ਼ੇਸ ਸੀਡਰ ਮਸ਼ੀਨ ਦਿੱਤੀਆ ਜਾ ਰਹੀਆ ਹਨ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਕਿ ਇਹ ਸਰਫ਼ੇਸ ਸੀਡਿੰਗ ਤਕਨੀਕ ਹੀ ਅਜਿਹੀ ਤਕਨੀਕ ਹੈ, ਜਿਸ ਨਾਲ ਕਣਕ ਦੀ ਬਿਜਾਈ, ਝੋਨੇ ਦੀ ਕਟਾਈ ਉਪਰੰਤ ਬਿਨਾਂ ਪਰਾਲੀ ਨੂੰ ਅੱਗ ਲਗਾਇਆਂ, ਬਿਨਾਂ ਦੇਰੀ ਕੀਤਿਆਂ, ਘੱਟ ਖਰਚ ਕਰਕੇ ਅਤੇ ਬਗੈਰ ਵੱਡੀ ਮਸ਼ੀਨਰੀ ਦੀ ਵਰਤੋਂ ਕੀਤਿਆਂ ਕੀਤੀ ਜਾ ਸਕਦੀ ਹੈ। 

ਕਿਸਾਨ ਮੌਸਮ ਸਾਫ ਹੋਣ ਉਤੇ ਝੋਨੇ ਦੀ ਕਟਾਈ ਉਪਰੰਤ ਕਾਹਲੀ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਤਕਨੀਕ ਦੀ ਵਰਤੋਂ ਕਰਦਿਆ ਕਣਕ ਦੀ ਬਿਜਾਈ ਪਰਾਲੀ ਨੂੰ ਅੱਗ ਲਗਾਏ ਬਗੈਰ ਸਮੇਂ ਸਿਰ ਕਰਨ। ਇਸ ਮੌਕੇ ਏ.ਆਰ ਕਮਲਜੀਤ ਸਿੰਘ ਨੇ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ 60 ਸਰਫ਼ੇਸ ਸੀਡਰ ਮਸ਼ੀਨਾਂ ਖ੍ਰੀਦਣ ਲਈ ਆਡਰ ਕਰ ਦਿੱਤੇ ਗਏ ਹਨ ਜੋ ਕਣਕ ਦੀ ਬਿਜਾਈ ਤੋਂ ਪਹਿਲਾਂ ਸਹਿਕਾਰੀ ਸਭਾਵਾਂ ਵਿੱਚ ਪੁਹੰਚ ਜਾਣਗੀਆ। ਇਹ ਮਸ਼ੀਨਾਂ ਹੋਟ ਸਪਾਟ ਪਿੰਡਾਂ ਵਿੱਚ ਲੋੜਵੰਦ ਕਿਸਾਨਾਂ ਨੂੰ ਦਿੱਤੀਆ ਜਾਣਗੀਆ। ਇਸ ਮੌਕੇ ਸਹਿਕਾਰੀ ਸਭਾ ਦੇ ਪ੍ਰਧਾਨ ਸ. ਚਰਨ ਸਿੰਘ ਮੁੰਡੀਆ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਕਿ ਸਰਕਾਰ ਵੱਲੋ ਇਹ ਵਧੀਆ ਮਸ਼ੀਨ ਦਿੱਤੀ ਗਈ ਹੈ ਜਿਸ ਨਾਲ ਕਣਕ ਦੀ ਬਿਜਾਈ ਸਮੇਂ ਸਿਰ ਹੋ ਸਕੇਗੀ। ਇਸ ਮੌਕੇ ਸਹਿਕਾਰੀ ਸਭਾਵਾਂ ਦੇ ਸੈਕਟਰੀ ਅਤੇ ਕਿਸਾਨ ਹਾਜ਼ਰ ਸਨ।

 

Tags: Dr. Charanjit Singh , Chamkaur Sahib , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD