Tuesday, 14 May 2024

 

 

ਖ਼ਾਸ ਖਬਰਾਂ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ

 

ਪੰਜਾਬ ਪੁਲਿਸ ਦੀ ਏਜੀਟੀਐਫ ਵਲੋਂ ਲਾਰੇਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦਾ ਕਾਰਕੁਨ ਗ੍ਰਿਫਤਾਰ ; 4 ਪਿਸਤੌਲ ਬਰਾਮਦ

ਗ੍ਰਿਫਤਾਰ ਕੀਤਾ ਮੁਲਜ਼ਮ ਵਿਦੇਸ਼-ਅਧਾਰਤ ਹੈਂਡਲਰਾਂ ਦੇ ਇਸ਼ਾਰੇ ਤੇ ਸਨਸਨੀਖੇਜ਼ ਅਪਰਾਧਾਂ ਨੂੰ ਅੰਜਾਮ ਦੇਣ ਲਈ ਬਣਾ ਰਹੇ ਸਨ ਯੋਜਨਾ : ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News

Web Admin

Web Admin

5 Dariya News

ਚੰਡੀਗੜ੍ਹ , 18 Oct 2023

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ  ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਕਾਰਵਾਈ  ਕਰਦੇ ਹੋਏ, ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਖਰੜ ਤੋਂ ਲਾਰੇਂਸ ਬਿਸ਼ਨੋਈ ਅਤੇ ਗੋਲਡੀ ਬਰਾੜ  ਗੈਂਗ ਦੇ ਕਾਰਕੁਨ ਨੂੰ ਗਿਰਫਤਾਰ ਕਰਕੇ ਸੂਬੇ ਵਿੱਚ ਸਨਸਨੀਖੇਜ਼ ਅਪਰਾਧਾਂ ਨੂੰ ਟਾਲਣ ਵਿਚ ਵੱਡੀ ਸਫਲਤਾ ਦਰਜ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਹਿਸਾਰ ਦੇ ਮਾਂਗਲੀ ਵਾਸੀ ਸਚਿਨ ਉਰਫ਼ ਬੱਚੀ ਵਜੋਂ ਹੋਈ ਹੈ।  

ਪੁਲਿਸ ਟੀਮ ਨੇ ਉਸ ਦੇ ਕਬਜ਼ੇ ’ਚੋਂ 4 ਪਿਸਤੌਲ ਤੇ 12 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਠੋਸ  ਸੂਚਨਾਵਾਂ ਦੇ ਆਧਾਰ ’ਤੇ ਏਡੀਜੀਪੀ ਪ੍ਰਮੋਦ ਬਾਨ ਦੀ ਸਮੁੱਚੀ ਨਿਗਰਾਨੀ ਹੇਠ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਲਾਂਡਰਾਂ ਵਿੱਚ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਗੇਟ ਨੇੜਿਓਂ ਸਚਿਨ ਬਚੀ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਗ੍ਰਿਫਤਾਰ ਮੁਲਜ਼ਮ ਗਰੋਹ ਦੇ ਮੈਂਬਰਾਂ ਨੂੰ ਲੌਜਿਸਟਿਕਸ ਸਹਾਇਤਾ ਅਤੇ ਛੁਪਣਗਾਹਾਂ ਮੁਹੱਈਆ ਕਰਵਾਉਣ ਵਿੱਚ ਸ਼ਾਮਲ ਸੀ।ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਉਕਤ ਮੁਲਜ਼ਮ ਅਤੇ ਗਰੋਹ ਦੇ ਹੋਰ ਮੈਂਬਰ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰੇ ‘ਤੇ ਸਨਸਨੀਖੇਜ਼ ਅਪਰਾਧਾਂ ਨੂੰ ਅੰਜਾਮ ਦੇਣ ਲਈ ਸਾਜ਼ਿਸ਼ ਰਚ ਰਹੇ ਸਨ।

ਹੋਰ  ਵੇਰਵੇ ਸਾਂਝੇ ਕਰਦਿਆਂ ਸਹਾਇਕ ਇੰਸਪੈਕਟਰ ਜਨਰਲ (ਏਆਈਜੀ) ਏਜੀਟੀਐਫ ਸੰਦੀਪ ਗੋਇਲ ਨੇ ਦੱਸਿਆ ਕਿ ਸਚਿਨ ਬਚੀ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਉਹ ਪੰਜਾਬ ਪੁਲਿਸ ਨੂੰ ਲੋੜੀਂਦਾ ਸੀ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਇਸ ਮੋਡਿਊਲ ਨਾਲ ਸਬੰਧਤ ਹੋਰ ਬਰਾਮਦਗੀਆਂ ਅਤੇ ਗ੍ਰਿਫਤਾਰੀਆਂ ਹੋਣ ਦੀ ਉਮੀਦ ਹੈ।ਇਸ ਸਬੰਧੀ ਥਾਣਾ ਸਟੇਟ ਕ੍ਰਾਈਮ ਮੁਹਾਲੀ ਵਿਖੇ ਅਸਲਾ ਐਕਟ ਦੀ ਧਾਰਾ 25 ਅਧੀਨ ਐਫਆਈਆਰ ਨੰਬਰ 13 ਮਿਤੀ 17/10/23 ਦਰਜ  ਕੀਤੀ ਗਈ ਹੈ।

 

Tags: Crime News Punjab , Punjab Police , Police , Crime News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD