Thursday, 04 June 2026

 

 

ਖ਼ਾਸ ਖਬਰਾਂ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

 

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵਲੋਂ ਆਪ੍ਰੇਸ਼ਨ ਪਵਨ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ

ਕਿਹਾ, ਸਾਡੀਆਂ ਸਰਹੱਦਾਂ ਦੀ ਰਾਖੀ ਕਰ ਰਹੇ ਹਥਿਆਰਬੰਦ ਬਲਾਂ ਦੀਆਂ ਮਹਾਨ ਕੁਰਬਾਨੀਆਂ ਲਈ ਦੇਸ਼ ਵਾਸੀ ਸਦਾ ਰਿਣੀ ਰਹਿਣਗੇ

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਲੁਧਿਆਣਾ , 18 Oct 2023

Last updated on: Oct 18, 2023, 00:00 IST

ਸੁਤੰਤਰਤਾ ਸੈਨਾਨੀ, ਰੱਖਿਆ ਸੇਵਾਵਾਂ ਭਲਾਈ, ਸੂਚਨਾ ਤੇ ਲੋਕ ਸੰਪਰਕ ਵਿਭਾਗ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇੱਥੇ ਆਪ੍ਰੇਸ਼ਨ ਪਵਨ ਦੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ/ਆਸ਼ਰਿਤਾਂ ਨੂੰ ਸਨਮਾਨਿਤ ਕੀਤਾ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ।

ਪੰਜਾਬ ਸਰਕਾਰ ਵੱਲੋਂ ਮਹਾਰਾਜਾ ਰਣਜੀਤ ਸਿੰਘ ਜੰਗੀ ਅਜਾਇਬ ਘਰ ਲੁਧਿਆਣਾ ਵਿਖੇ ਕਰਵਾਏ ਗਏ ਸਨਮਾਨ ਸਮਾਰੋਹ ਦੌਰਾਨ ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਬਰਕਰਾਰ ਰੱਖਣ ਲਈ ਹਥਿਆਰਬੰਦ ਸੈਨਾਵਾਂ ਦੀ ਸ਼ਾਨਦਾਰ ਭੂਮਿਕਾ ਨੂੰ ਯਾਦ ਕਰਦਿਆਂ ਕਿਹਾ ਕਿ ਭਾਰਤੀ ਹਥਿਆਰਬੰਦ ਸੈਨਾਵਾਂ ਵਲੋਂ ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਦੀ ਰਾਖੀ ਕਰਨ ਦੇ ਨਾਲ-ਨਾਲ ਆਪਣੀਆਂ ਸਰਹੱਦਾਂ ਦੀ ਰਾਖੀ ਲਈ ਸਭ ਤੋਂ ਅੱਗੇ ਰਹਿਣ ਦੀ ਸ਼ਾਨਦਾਰ ਪਰੰਪਰਾ ਹੈ। 

ਉਨ੍ਹਾਂ ਸਪੱਸ਼ਟ ਤੌਰ 'ਤੇ ਜ਼ਿਕਰ ਕੀਤਾ ਕਿ ਦੇਸ਼ ਆਪਣੇ ਨਾਇਕਾਂ ਦਾ ਉਨ੍ਹਾਂ ਦੀਆਂ ਲਾਸਾਨੀ ਸੇਵਾਵਾਂ ਅਤੇ ਮਾਤ ਭੂਮੀ ਲਈ ਦਿੱਤੀਆਂ ਮਹਾਨ ਕੁਰਬਾਨੀਆਂ ਲਈ ਹਮੇਸ਼ਾ ਰਿਣੀ ਰਹੇਗਾ। ਭਾਰਤੀ ਫੌਜ ਦੀ ਪੇਸ਼ੇਵਰ ਪਹੁੰਚ ਅਤੇ ਨੈਤਿਕ ਕਦਰਾਂ-ਕੀਮਤਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਰਾਸ਼ਟਰ ਨਿਰਮਾਣ ਵਿੱਚ ਰੱਖਿਆ ਬਲਾਂ ਦੇ ਅਮੁੱਲ ਯੋਗਦਾਨ ਨੂੰ ਸਰਾਹਿਆ।

ਕੈਬਨਿਟ ਮੰਤਰੀ ਨੇ ਕਿਹਾ ਕਿ ਹਥਿਆਰਬੰਦ ਸੈਨਾਵਾਂ ਵਿੱਚ ਸ਼ਾਮਲ ਹੋਣ ਵਾਲਾ ਹਰ ਸੈਨਿਕ ਦੇਸ਼ ਪ੍ਰਤੀ ਨਿਰਸਵਾਰਥ ਸੇਵਾ ਕਰਨ ਦਾ ਦ੍ਰਿੜ੍ਹ ਇਰਾਦਾ ਰੱਖਦਾ ਹੈ। ਇਸ ਲਈ ਸੰਕਟ ਦੀ ਘੜੀ ਵਿੱਚ ਉਨ੍ਹਾਂ ਦਾ ਸਾਥ ਦੇਣਾ ਸਾਡਾ ਵੀ ਨੈਤਿਕ ਫ਼ਰਜ਼ ਬਣਦਾ ਹੈ। ਉਨ੍ਹਾਂ 36 ਸਾਲ ਪਹਿਲਾਂ ਚੱਲੇ ਆਪ੍ਰੇਸ਼ਨ ਪਵਨ ਦੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਨਜ਼ਰਅੰਦਾਜ਼ ਕਰਨ ਲਈ ਪਿਛਲੀਆਂ ਸਰਕਾਰਾਂ ਦੀ ਆਲੋਚਨਾ ਵੀ ਕੀਤੀ। ਇਸ ਆਪ੍ਰੇਸ਼ਨ ਵਿੱਚ ਸੂਬੇ ਦੇ 115 ਜਵਾਨਾਂ ਨੇ ਇਸ ਦੇਸ਼ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ ਸਨ।

ਕੇਂਦਰ ਸਰਕਾਰ ਨੂੰ ਅਗਨੀਵੀਰ ਵਰਗੀਆਂ ਮਾਰੂ ਸਕੀਮਾਂ ਬਣਾਉਣ ਤੋਂ ਰੋਕਣ ਦੀ ਅਪੀਲ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਕੀਮ ਨੇ ਨੌਜਵਾਨਾਂ ਨੂੰ ਨਿਰਾਸ਼ਾ ਵਿੱਚ ਪਾ ਦਿੱਤਾ ਹੈ, ਜੋ ਚਾਰ ਸਾਲ ਫੌਜ ਵਿੱਚ ਅਗਨੀਵੀਰ ਵਜੋਂ ਬਿਤਾਉਣ ਤੋਂ ਬਾਅਦ ਧੁੰਦਲੇ ਭਵਿੱਖ ਦੇ ਮੱਦੇਨਜ਼ਰ ਬੇਵੱਸ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਸਕੀਮਾਂ ਨੌਜਵਾਨਾਂ ਦਾ ਮਨੋਬਲ ਤੋੜਦੀਆਂ ਹਨ ਅਤੇ ਉਹ ਫੌਜ ਵਿੱਚ ਭਰਤੀ ਹੋਣ ਤੋਂ ਗੁਰੇਜ਼ ਕਰਨਗੇ। 

ਉਨ੍ਹਾਂ ਕਿਹਾ ਕਿ ਸਿਰਫ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੀ ਸ਼ਹੀਦ ਅਗਨੀਵੀਰ ਦੇ ਦੁਖੀ ਪਰਿਵਾਰ ਨਾਲ ਖੜ੍ਹੇ ਹਨ ਅਤੇ ਪਰਿਵਾਰ ਨੂੰ ਲੋੜੀਂਦੀ ਵਿੱਤੀ ਸਹਾਇਤਾ ਦੇਣ ਤੋਂ ਇਲਾਵਾ ਦਿਲੀ ਹਮਦਰਦੀ ਪ੍ਰਗਟ ਕਰਨ ਲਈ ਅੱਗੇ ਆਏ ।ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਜੰਗੀ ਅਜਾਇਬ ਘਰ ਦਾ ਦੌਰਾ ਕੀਤਾ ਜਿੱਥੇ ਉਨ੍ਹਾਂ ਨੇ ਵੱਖ-ਵੱਖ ਜੰਗੀ ਹਾਲਾਤ ਦੌਰਾਨ ਸਾਡੇ ਸੈਨਿਕਾਂ ਦੀ ਬਹਾਦਰੀ ਅਤੇ ਜੰਗਜੂ ਕਲਾ ਦੀ ਪੇਸ਼ਕਾਰੀ ਦੇਖੀ।

ਇਸ ਮੌਕੇ ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ, ਡਿਪਟੀ ਡਾਇਰੈਕਟਰ ਕਮਾਂਡਰ ਬੀ.ਐਸ. ਵਿਰਕ, ਗਰੁੱਪ ਕੈਪਟਨ ਗੁਰਪ੍ਰੀਤ ਸਿੰਘ ਮਾਂਗਟ, ਵਿੰਗ ਕਮਾਂਡਰ (ਸੇਵਾਮੁਕਤ) ਮਹਿੰਦਰ ਸਿੰਘ ਰੰਧਾਵਾ ਅਤੇ ਡੀ.ਐਸ. ਸਰਵਾਰਾ ਹਾਜ਼ਰ ਸਨ।

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD