Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਚੰਡੀਗੜ੍ਹ ਸਥਿਤ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਕੈਰੋਲਾਈਨ ਰੋਵੈਟ ਵੱਲੋਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨਾਲ ਮੁਲਾਕਾਤ

ਖੇਡਾਂ ਨੂੰ ਪ੍ਰਫੁਲਤ ਕਰਨ ਲਈ ਯੂ.ਕੇ. ਦੀਆਂ ਸਪੋਰਟਸ ਯੂਨੀਵਰਸਿਟੀਆਂ ਤੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦਰਮਿਆਨ ਦੁਵੱਲੇ ਸਹਿਯੋਗ 'ਤੇ ਚਰਚਾ

DC Patiala, Deputy Commissioner Patiala, Sakshi Sawhney, Patiala

Web Admin

Web Admin

5 Dariya News

ਪਟਿਆਲਾ , 18 Oct 2023

Last updated on: Oct 18, 2023, 00:00 IST

ਚੰਡੀਗੜ੍ਹ ਵਿੱਚ ਬਰਤਾਨੀਆ ਦੇ ਡਿਪਟੀ ਹਾਈ ਕਮਿਸ਼ਨਰ ਕੈਰੋਲਾਈਨ ਰੋਵੈਟ ਨੇ ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨਾਲ ਇੱਕ ਵਿਸਥਾਰਤ ਮੁਲਾਕਾਤ ਕਰਕੇ ਖੇਡਾਂ ਸਮੇਤ ਹੋਰ ਵੱਖ-ਵੱਖ ਮੁੱਦੇ ਵਿਚਾਰੇ। ਇਸ ਮੌਕੇ ਖੇਡਾਂ ਦੀ ਪ੍ਰਫੁਲਤਾ ਲਈ ਯੂ.ਕੇ. ਦੀਆਂ ਖੇਡ ਯੂਨੀਵਰਸਿਟੀਆਂ ਨਾਲ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਨਾਲ ਦੁਵੱਲੇ ਸਹਿਯੋਗ ਉਪਰ ਚਰਚਾ ਕੀਤੀ ਗਈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਕੈਰੋਲਾਈਨ ਰੋਵੈਟ ਨੂੰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਖੇਡਾਂ ਨੂੰ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ। 

ਉਨ੍ਹਾਂ ਨੇ ਕਿਹਾ ਕਿ ਪਟਿਆਲਾ ਵਿਖੇ ਸਥਾਪਤ ਮਹਾਰਾਜਾ ਭੁਪਿੰਦਰ ਸਿੰਘ ਖੇਡ ਯੂਨੀਵਰਸਿਟੀ ਅਤੇ ਯੂ.ਕੇ. ਦੀਆਂ ਖੇਡ ਯੂਨੀਵਰਸਿਟੀਆਂ ਦਰਮਿਆਨ ਆਪਸੀ ਸਹਿਯੋਗ ਰਾਹੀਂ ਖੇਡਾਂ ਦੇ ਖੇਤਰ 'ਚ ਹੋਰ ਪ੍ਰਪੱਕਤਾ ਲਿਆਂਦੀ ਜਾ ਸਕੇਗੀ। ਇਸ ਲਈ ਇਨ੍ਹਾਂ ਯੂਨੀਵਰਸਿਟੀਆਂ ਦਰਮਿਆਨ ਦੁਵੱਲੇ ਸਹਿਯੋਗ ਦੀਆਂ ਸੰਭਾਵਨਾਂ ਵਿਚਾਰੀਆਂ ਗਈਆਂ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜਲਦ ਹੀ ਘਨੌਰ ਇਲਾਕੇ ਵਿੱਚ ਖੇਡ ਵਿਭਾਗ ਵੱਲੋਂ ਕਰੀਬ 1 ਕਰੋੜ ਰੁਪਏ ਦੀ ਲਾਗਤ ਨਾਲ ਖੇਡ ਨਰਸਰੀ ਸਥਾਪਤ ਕੀਤੀ ਜਾ ਰਹੀ ਹੈ। ਇਸ ਗੱਲਬਾਤ ਦੌਰਾਨ ਕੈਰੋਲਾਈਨ ਰੋਵੈਟ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ 'ਖੇਡਾਂ ਵਤਨ ਪੰਜਾਬ ਦੀਆਂ' ਸ਼ੁਰੂ ਕਰਨ ਅਤੇ 'ਖੇਡ ਨਰਸਰੀਆਂ' ਸਥਾਪਤ ਕਰਨ ਦੇ ਫੈਸਲੇ ਦੀ ਭਰਵੀਂ ਸ਼ਲਾਘਾ ਕੀਤੀ। 

ਰੋਵੈਟ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਅੰਦਰ ਵਿਕਸਤ ਹੋ ਰਹੇ ਖੇਡ ਸੱਭਿਆਚਾਰ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸ ਦੇ ਬਹੁਤ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ ਤੇ ਖੁਸ਼ੀ ਦੀ ਗੱਲ ਹੈ ਕਿ ਏਸ਼ੀਅਨ ਖੇਡਾਂ ਵਿੱਚ ਵੀ ਪੰਜਾਬ ਦੇ ਖਿਡਾਰੀਆਂ ਨੇ ਚੰਗੀਆਂ ਪ੍ਰਾਪਤੀਆਂ ਕੀਤੀਆਂ ਹਨ। ਉਨ੍ਹਾਂ ਨੇ ਬ੍ਰਿਟ੍ਰਿਸ਼ ਹਾਈ ਕਮਿਸ਼ਨ ਵੱਲੋਂ ਆਪਣੇ ਸਹਿਯੋਗ ਦਾ ਵੀ ਵਾਅਦਾ ਕੀਤਾ। ਜਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਨਾਲ ਇਹ ਮੁਲਾਕਾਤ, 'ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਫਾਰ ਏ ਡੇਅ' ਮੁਕਾਬਲੇ ਦੀ ਜੇਤੂ ਕਾਵਿਆ ਅਗਰਵਾਲ ਤੇ ਰਨਰ ਅਪ ਤਾਨਿਆ ਸੂਦ ਨੂੰ ਯੂ.ਕੇ. ਦੇ ਡਿਪਟੀ ਹਾਈ ਕਮਿਸ਼ਨਰ ਕੈਰੋਲਾਈਨ ਰੋਵੈਟ ਤੇ ਹੋਰ ਮੈਂਬਰਾਂ ਨਾਲ ਇੱਕ ਦਿਨ ਬਿਤਾਉਣ ਦਾ ਮੌਕਾ ਦੇਣ ਵਜੋਂ ਸੀ। 

ਇਸ ਦੌਰਾਨ ਆਗੂ ਵਜੋਂ ਔਰਤਾਂ, ਮਹਿਲਾ ਸ਼ਸਕਤੀਕਰਨ ਤੇ ਅਧਿਕਾਰਾਂ ਸਮੇਤ ਹੋਰ ਮੁੱਦਿਆਂ ਉਪਰ 'ਤੇ ਵੀ ਚਰਚਾ ਕੀਤੀ ਗਈ। ਇਸ ਤੋਂ ਪਹਿਲਾਂ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਕੈਰੋਲਾਈਨ ਰੋਵੈਟ, ਵਿਦਿਆਰਥਣਾਂ ਕਾਵਿਆ ਤੇ ਤਾਨਿਆ, ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਚੰਡੀਗੜ੍ਹ ਦੇ ਸਿਆਸੀ, ਪ੍ਰੈਸ ਤੇ ਪ੍ਰਾਜੈਕਟ ਸਲਾਹਕਾਰ ਰਾਜਿੰਦਰ ਐਸ. ਨਾਗਰਕੋਟੀ ਨੇ ਪਿੰਡ ਧਾਰੋਂਕੀ ਸਥਿਤ ਲੜਕੀਆਂ ਦੀ ਕ੍ਰਿਕਟ ਅਕੈਡਮੀ ਦਾ ਦੌਰਾ ਕਰਕੇ ਗੁਲਾਬ ਸਿੰਘ ਸ਼ੇਰਗਿੱਲ ਵੱਲੋਂ ਲੜਕੀਆਂ ਨੂੰ ਕ੍ਰਿਕਟ ਦੀ ਦਿੱਤੀ ਜਾ ਰਹੀ ਟ੍ਰੇਨਿੰਗ ਦਾ ਵੀ ਜਾਇਜ਼ਾ ਲਿਆ।

 

Tags: DC Patiala , Deputy Commissioner Patiala , Sakshi Sawhney , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD