Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਖੇਡਾਂ ਵਤਨ ਪੰਜਾਬ ਦੀਆਂ 2023 ਅਧੀਨ ਕੁਸ਼ਤੀ ਦਾ ਰਾਜ ਪੱਧਰ ਦਾ ਟੂਰਨਾਮੈਂਟ ਜ਼ਿਲ੍ਹਾ ਤਰਨ ਤਾਰਨ ਵਿੱਚ

ਦੂਸਰੇ ਦਿਨ ਵੀ ਲੜਕੀਆਂ ਨੇ ਆਪਣੀ ਕਲਾ ਦੇ ਜੋਹਰ ਦਿਖਾਏ

Sports News, Khedan Watan Punjab Dia 2023, Khedan Watan Punjab Dia, Khedan Watan Punjab Diyan-2023, Khedan Watan Punjab Diyan, Tarn Taran

Web Admin

Web Admin

5 Dariya News

ਤਰਨ ਤਾਰਨ , 18 Oct 2023

Last updated on: Oct 18, 2023, 00:00 IST

ਪੰਜਾਬ ਸਰਕਾਰ ਅਤੇ ਖੇਡ ਵਿਭਾਗ ਵੱਲੋਂ ਖੇੇਡਾਂ ਵਤਨ ਪੰਜਾਬ ਦੀਆਂ 2023 ਅਧੀਨ ਕੁਸ਼ਤੀ ਦਾ ਰਾਜ ਪੱਧਰ ਦਾ ਟੂਰਨਾਮੈਂਟ ਜ਼ਿਲ੍ਹਾ ਤਰਨ ਤਾਰਨ ਵਿੱਚ  ਦੂਸਰੇ ਦਿਨ ਵੀ ਲੜਕੀਆਂ ਨੇ ਆਪਣੀ ਕਲਾ ਦੇ ਜੋਹਰ ਦਿਖਾਏ ।ਇਹਨਾ ਖੇਡਾਂ ਵਿੱਚ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆ ਤੋਂ 14 ਸਾਲ ਤੋਂ ਘੱਟ ਉਮਰ ਵਰਗ ਤੋਂ ਲੈਕੇ 65 ਸਾਲ ਤੋਂ ਉੱਪਰ ਤੱਕ ਦੇ ਸਾਰੇ ਉਮਰ ਵਰਗਾਂ ਵਿੱਚ  ਤਕਰੀਬਨ 700 ਦੇ ਕਰੀਬ ਖਿਡਾਰਨਾਂ ਨੇ ਭਾਗ ਲਿਆ। ਇਹਨਾਂ ਖੇਡਾਂ ਵਿੱਚ  ਖਿਡਾਰਨਾਂ ਨੇ ਭਾਗ ਲੈਂਦੇ ਹੋਏ ਆਪਣਾ ਬਿਹਤਰ ਪ੍ਰਦਰਸ਼ਨ ਕੀਤਾ।

ਇਸ ਦਾ ਬਹੁਤ  ਹਾਂ –ਪੱਖੀ ਅਸਰ ਦੇਖਣ ਨੂੰ ਮਿਲਿਆ ਅਤੇ ਖਿਡਾਰੀਆਂ ਵਿੱਚ ਖੇਡਾਂ ਪ੍ਰਤੀ ਬਹੁਤ ਉਤਸ਼ਾਹ ਸੀ।ਇਹਨਾਂ ਖੇਡਾਂ ਵਿੱਚ ਅੰਡਰ -14,17,21,21-40,41-55, 56-65 ਅਤੇ 65 ਸਾਲ ਤੋਂ ਵੱਧ ਵੱਖ ਵੱਖ ਉਮਰ ਦੀਆਂ ਖਿਡਾਰਨਾ ਨੇ ਭਾਗ ਲਿਆ।ਇਨ੍ਹਾ ਖੇਡਾਂ ਵਿੱਚ 23 ਤੋਂ 35 ਸਾਲ ਉਮਰ ਵਰਗ ਦੇ 50 ਕਿਲੋ ਭਾਰ ਵਰਗ ਵਿੱਚ ਮਨਪ੍ਰੀਤ ਕੌਰ ਫਰੀਦਕੋਟ ਨੇ ਪਹਲਿਾ ਸਥਾਨ , ਕੰਨੂ ਪ੍ਰਿਆ ਲੁਧਆਿਣਾ ਦੂਸਰਾ ਸਥਾਨ ਅਤੇ ਸੁਨੀਤਾ ਰਾਣੀ ਫਿਰੋਜਪੁਰ ਨੇ ਤੀਸਰਾ ਸਥਾਨ ਹਾਸਲ ਕੀਤਾ, 53 ਕਿਲੋ ਭਾਰ ਵਰਗ ਵਿੱਚ ਸ਼ਰਨਜੀਤ ਕੌਰ ਫਤਹਿਗੜ੍ਹ ਸਾਹਬਿ ਪਹਿਲਾ ਸਥਾਨ, ਸ਼ਿਵਾਨੀ ਗੁਰਦਾਸਪੁਰ ਦੂਸਰਾ ਸਥਾਨ ਅਤੇ ਅੰਮ੍ਰਿਤ ਕੌਰ ਅੰਮ੍ਰਿਤਸਰ ਨੇ ਤੀਸਰਾ ਸਥਾਨ ਹਾਸਲ ਕੀਤਾ , 55 ਕਿਲੋ ਭਾਰ ਵਰਗ ਵਿੱਚ ਰੁਪਿੰਦਰ ਕੌਰ ਮੋਗਾ ਪਹਿਲਾ ਸਥਾਨ , ਮੀਨਾਕਸ਼ੀ ਦੇਵੀ ਪਠਾਨਕੋਟ ਦੂਸਰਾ ਸਥਾਨ ਅਤੇ ਸਪਿੀ ਸ਼ਰਮਾ ਮਾਨਸਾ ਨੇ ਤੀਸਰਾ ਸਥਾਨ ਹਾਸਲ ਕੀਤਾ। 

57 ਕਿਲੋ ਭਾਰ ਵਰਗ ਵਿੱਚ ਸਿਮਰਨਜੀਤ ਕੌਰ ਮੋਗਾ , 59 ਕਿਲੋ ਭਾਰ ਵਰਗ ਵਿੱਚ ਰਾਜਬੀਰ ਕੌਰ ਅੰਮ੍ਰਿਤਸਰ, 62 ਕਿਲੋ ਭਾਰ ਵਰਗ ਵਿੱਚ ਮਨਦੀਪ ਕੌਰ ਤਰਨ ਤਾਰਨ , 65 ਕਿਲੋ ਭਾਰ ਵਰਗ ਵਿੱਚ ਹਰਪ੍ਰੀਤ ਕੌਰ ਮੋਗਾ , 68 ਕਿਲੋ ਭਾਰ ਵਰਗ ਵਿੱਚ ਸਿਮਰਨਜੀਤ ਮੋਗਾ , 72 ਕਿਲੋ ਜਸ਼ਨਬੀਰ ਕੌਰ ਅੰਮ੍ਰਿਤਸਰ ਅਤੇ 76 ਭਾਰ ਵਰਗ ਵਿੱਚ ਰਾਜਵਿੰਦਰ ਕੌਰ ਤਰਨ ਤਾਰਨ ਪੰਜਾਬ ਚੈਂਪੀਅਨ ਬਣਈਆਂ। ਇਸ ਮੌਕੇ ਮੈਡਮ ਸਤਵੰਤ ਕੌਰ ਜ਼ਿਲ੍ਹਾ ਖੇਡ ਅਫਸਰ ਤਰਨ ਤਾਰਨ ਨੇ ਜੇਤੂ ਖਿਡਾਰਨਾਂ ਨੂੰ ਵਧਾਈ ਦਿੱਤੀ ਤੇ ਬਾਕੀ ਖਿਡਰਾਨਾਂ ਨੂੰ ਸਖਤ ਮਿਹਨਤ ਕਰਕੇ ਜਿੱਤਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਬਲਜੀਤ ਸਿੰਘ ਲੇਖਾਕਾਰ, ਕੁਲਦੀਪ ਕੌਰ ਸਟੈਨੋ ਜਿਲ੍ਹਾ ਖੇਡ ਦਫਤਰ ਤਰਨ ਤਾਰਨ ਕੁਲਵਿੰਦਰ ਸਿੰਘ ਐਥਲੈਟਕਿਸ ਕੋਚ, ਕਬੱਡੀ ਕੋਚ ਗੁਰਜੀਤ ਸਿੰਘ,ਰਣਜੀਤ ਸਿੰਘ ਤੇ ਸੁਖਜੀਤ ਕੌਰ ਪੀ ਟੀ ਆਈ ਅਤੇ ਸਿੰਖਆ ਵਿਭਾਗ ਅਤੇ ਖੇਡ ਵਿਭਾਗ ਦੇ ਕਰਮਚਾਰੀ ਹਾਜਰ ਹੋਏ।

 

Tags: Sports News , Khedan Watan Punjab Dia 2023 , Khedan Watan Punjab Dia , Khedan Watan Punjab Diyan-2023 , Khedan Watan Punjab Diyan , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD