Sunday, 28 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਟੀਮ ਨੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਲਗਾਇਆ ਖੂਨ ਦਾਨ ਕੈਂਪ

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Blood Camp. Blood Donation Camp

Web Admin

Web Admin

5 Dariya News

ਪਟਿਆਲਾ , 18 Oct 2023

ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੇ ਜਨਮ ਦਿਨ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਟੀਮ ਵੱਲੋਂ ਸਰਕਾਰੀ ਰਜਿੰਦਰਾ ਹਸਪਤਾਲ ਦੇ ਬਲੱਡ ਬੈਂਕ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਸਮਾਣਾ ਤੋਂ ਆਏ 72 ਖੂਨਦਾਨੀਆਂ ਨੇ ਸਵੈ ਇੱਛੁਕ ਖੂਨਦਾਨ ਕੀਤਾ। ਇਸ ਮੌਕੇ ਹਰਜਿੰਦਰ ਸਿੰਘ ਜੌੜਾਮਾਜਰਾ ਤੇ ਗੁਰਦੇਵ ਸਿੰਘ ਟਿਵਾਣਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਜਨਮ ਦਿਨ ਮੌਕੇ ਸੂਬੇ ਭਰ ਵਿੱਚ ਖੂਨਦਾਨ ਕੈਂਪ ਲਗਾਏ ਗਏ ਹਨ ਇਸੇ ਤਰ੍ਹਾਂ ਸਮਾਣਾ ਹਲਕੇ ਦੇ ਖੂਨਦਾਨੀਆਂ ਵੱਲੋਂ ਕੈਬਨਿਟ ਮੰਤਰੀ ਸ ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਵਿੱਚ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ ਹੈ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੇ ਜਨਮ ਦਿਨ ਮੌਕੇ ਸੂਬੇ ਭਰ ਵਿੱਚ ਸੱਤ ਹਜ਼ਾਰ ਦੇ ਕਰੀਬ ਯੂਨਿਟ ਇਕੱਠੇ ਕਰਨ ਲਈ 138 ਖੂਨਦਾਨ ਕੈਂਪ ਲਗਾਏ ਗਏ ਸਨ ਜਿਨ੍ਹਾਂ ਵਿੱਚ ਵੱਡੀ ਗਿਣਤੀ ਸੂਬਾ ਵਾਸੀਆਂ ਨੇ ਸਵੈ ਇੱਛਾ ਨਾਲ ਖੂਨਦਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੇ ਜਨਮ ਦਿਨ 'ਤੇ ਲੱਗੇ ਖੂਨਦਾਨ ਕੈਂਪ ਸਮਾਜ ਨੂੰ ਇੱਕ ਚੰਗਾ ਸੁਨੇਹਾ ਪ੍ਰਦਾਨ ਕਰ ਰਹੇ ਹਨ ਕਿਉਂਕਿ ਖੂਨਦਾਨ ਕਰਨਾ ਸਭ ਤੋਂ ਵੱਡਾ ਦਾਨ ਹੈ ਜੋ ਕਿਸੇ ਲੋੜਵੰਦ ਦੀ ਜ਼ਿੰਦਗੀ ਨੂੰ ਬਚਾਅ ਸਕਦਾ ਹੈ ਅਤੇ ਅਜਿਹੇ ਉਪਰਾਲੇ ਸਮਾਜ ਵਿੱਚ ਸਕਾਰਾਤਮਕ ਪ੍ਰਭਾਵ ਲਿਆਉਂਦੇ ਹਨ।

ਇਸ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਵੈ ਇੱਛਾ ਨਾਲ ਖੂਨਦਾਨ ਕਰਨ ਆਏ ਖੂਨਦਾਨੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਕੀਤਾ ਗਿਆ ਹੈ ਦਾਨ ਇੱਕ ਵਿਅਕਤੀ ਦੀ ਨਹੀਂ ਸਗੋਂ ਉਸ ਵਿਅਕਤੀ ਨਾਲ ਜੁੜੇ ਉਸ ਦੇ ਪਰਿਵਾਰਕ ਮੈਂਬਰਾਂ ਲਈ ਵੀ ਵਰਦਾਨ ਹੋਵੇਗਾ। ਇਸ ਮੌਕੇ ਅੰਮ੍ਰਿਤ ਤਲਵੰਡੀ ਜਤਿੰਦਰ ਝੰਡ ਗੋਪਾਲ ਕ੍ਰਿਸ਼ਨ ਬਿੱਟੂ ਦੀਪਕ ਬਧਵਾ ਨਿਸ਼ਾਨ ਚੀਮਾ ਸੁਖਚੈਨ ਸੁਨੈਨਾ ਮਿੱਤਲ ਅਮਰੀਕ ਹਰਮੇਸ਼ ਸਿੰਘ ਰਣਜੀਤ ਵਿਰਕ ਮਨਿੰਦਰ ਡਕਾਲਾ ਲਖਵਿੰਦਰ ਸਿੰਘ ਜਸਵੀਰ ਸਿੰਘ ਅਤੇ ਅਜੈਬ ਸਿੰਘ ਸਮੇਤ ਵੱਡੀ ਗਿਣਤੀ ਖੂਨਦਾਨੀ ਮੌਜੂਦ ਸਨ।

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Blood Camp. Blood Donation Camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD