Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਿੰਡ ਸੁਖਚੈਨ ਵਿਖੇ ਸਰਕਾਰੀ ਸਕੂਲ਼ ਵਿੱਚ ਦੋ ਨਵੇਂ ਕਲਾਸ ਰੂਮ ਅਤੇ ਸਕੂਲ਼ ਦੀ ਚਾਰਦੀਵਾਰੀ ਦਾ ਉਦਘਾਟਨ

ਸਰਕਾਰੀ ਸਕੂਲਾਂ ਦੀ ਬਣਤਰ ਵਿਚ ਵਾਧੇ ਕਰਨ ਲਈ ਪੰਜਾਬ ਸਰਕਾਰ ਯਤਨਸ਼ੀਲ-ਅਮਨਦੀਪ ਸਿੰਘ ਗੋਲਡੀ ਮੁਸਾਫਿਰ

Amandeep Singh Goldy Musafir, Amandeep Singh Goldy, Balluana Fazilka, Abohar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅਬੋਹਰ/ਫਾਜ਼ਿਲਕਾ , 18 Oct 2023

Last updated on: Oct 18, 2023, 00:00 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਹਿਲੇ ਦਿਨੋਂ ਜਦੋਂ ਦੀ ਸੱਤਾ ਵਿਚ ਆਈ ਹੈ ਉਦੋਂ ਤੋਂ ਹੀ ਸਿਖਿਆ ਅਤੇ ਸਿਹਤ ਨੂੰ ਤਰਜੀਹ ਦਿੰਦਿਆਂ ਵਿਸ਼ੇਸ਼ ਕਾਰਜ ਉਲੀਕੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਤਰੀਕੇ ਨਾਲ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਤਹਿਤ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਜਿਸ ਵਿਚ ਲੋਕਾਂ ਨੂੰ ਆਪਣਾ ਇਲਾਜ ਲੈਣ ਵਿਚ ਕਾਫੀ ਸੌਖ ਹੋ ਰਹੀ ਹੈ। ਇਸੇ ਤਰ੍ਹਾਂ ਲੋੜੀਂਦੀ ਗਿਣਤੀ ਵਿਚ ਬੁਨਿਆਦੀ ਸਹੂਲਤਾਂ ਹੋਣ ਨਾਲ ਬਚਿਆਂ ਦੀ ਰੂਚੀ ਸਰਕਾਰੀ ਸਕੂਲਾਂ ਵਿਚ ਵਧੀ ਹੈ ਤੇ ਦਾਖਲੇ ਵਿਚ ਵਾਧਾ ਹੋਇਆ ਹੈ।

ਇਸੇ ਕੜੀ ਤਹਿਤ ਸਰਕਾਰੀ ਸਕੂਲਾਂ ਵਿਖੇ ਬੁਨਿਆਦੀ ਸਹੂਲਤਾਂ *ਚ ਵਾਧਾ ਕਰਦੇ ਹੋਏ ਹਲਕਾ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਪਿੰਡ ਸੁਖਚੈਨ ਵਿਖੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ਼ ਵਿੱਚ ਦੋ ਨਵੇਂ ਕਲਾਸ ਰੂਮ ਅਤੇ ਸਕੂਲ਼ ਦੀ ਚਾਰਦੀਵਾਰੀ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਸਕੂਲਾਂ ਵਿਖੇ ਬੁਨਿਆਦੀ ਸਹੂਲਤਾਂ ਦੇ ਵਾਧੇ ਨਾਲ ਜਿਥੇ ਵਿਦਿਆਰਥੀ ਵਰਗ ਬਿਹਤਰ ਤਰੀਕੇ ਨਾਲ ਪੜ੍ਹਾਈ ਕਰ ਸਕਣਗੇ। ਉਨ੍ਹਾਂ ਕਿਹਾ ਕਿ ਨਵੀਂ ਬਿਲਡਿੰਗ ਅਤੇ ਚਾਰਦੀਵਾਰੀ ਨਾਲ ਵਿਦਿਆਰਥੀ ਸੁਰੱਖਿਅਤ ਮਹਿਸੂਸ ਕਰਨਗੇ ਅਤੇ ਮਿਹਨਤ ਤੇ ਲਗਨ ਨਾਲ ਪੜਾਈ ਕਰ ਸਕਣਗੇ।

ਉਨ੍ਹਾਂ ਕਿਹਾ ਕਿ ਸਿਖਿਆ ਵਿਭਾਗ ਲਗਾਤਾਰ ਸਰਕਾਰੀ ਸਕੂਲਾਂ ਦੀ ਨੁਹਾਰ ਨੂੰ ਬਦਲਣ ਲਈ ਉਪਰਾਲੇ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਥੇ ਸਕੂਲਾਂ ਵਿਚ ਸਹੂਲਤਾਂ ਵਿਚ ਵਾਧਾ ਕੀਤਾ ਜਾ ਰਿਹਾ ਹੈ ਉਥੇ ਸਕੂਲ ਪ੍ਰਿੰਸੀਪਲ ਨੂੰ ਬਿਹਤਰ ਸਿਖਲਾਈ ਦੇਣ ਲਈ ਵਿਦੇਸ਼ਾਂ ਵਿਚ ਭੇਜਿਆ ਜਾ ਰਿਹਾ ਹੈ ਤਾਂ ਜੋ ਸਿਖਲਾਈ ਲੈ ਕੇ ਵਿਦਿਆਰਥੀਆਂ ਨੂੰ ਹੋਰ ਉਚ ਤਰੀਕੇ ਨਾਲ ਗਿਆਨ ਮੁਹੱਈਆ ਕਰਵਾ ਸਕਣ। ਇਸ ਮੌਕੇ ਪਿੰਡ ਦੇ ਸਰਪੰਚ ਮਨੋਜ ਗੋਦਾਰਾ, ਅਧਿਆਪਕ, ਬੱਚੇ ਪਿੰਡ ਦੀ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਸੀ।

 

Tags: Amandeep Singh Goldy Musafir , Amandeep Singh Goldy , Balluana Fazilka , Abohar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD