Wednesday, 08 May 2024

 

 

ਖ਼ਾਸ ਖਬਰਾਂ ਭਗਵੰਤ ਮਾਨ ਦੀ ਬਠਿੰਡਾ ਵਾਸੀਆਂ ਨੂੰ ਅਪੀਲ: ਬੱਸ ਇੱਕ ਬਠਿੰਡੇ ਵਾਲਾ ਕੰਢਾ ਰਹਿ ਗਿਆ, ਇਹ ਵੀ ਕੱਢ ਦਿਓ ਇਸ ਵਾਰ ਪ੍ਰਨੀਤ ਕੌਰ ਨੇ ਕਿਹਾ, ਪੂਰਾ ਪਟਿਆਲਾ ਜ਼ਿਲ੍ਹਾ ਮੇਰਾ ਪਰਿਵਾਰ, ਮੈਂ ਨੂੰਹ ਬਣ ਕੇ ਆਈ ਸੀ, ਧੀ ਵਰਗਾ ਪਿਆਰ ਮਿਲਿਆ ਭਗਵੰਤ ਮਾਨ ਨੇ ਲੋਕ ਸਭਾ ਹਲਕਾ ਫ਼ਿਰੋਜਪੁਰ ਵਿਚ ਕੀਤਾ ਚੋਣ ਪ੍ਰਚਾਰ ਸੀਆਈਐਸਸੀਈ ਦੇ 12ਵੀਂ ਕਲਾਸ ਦਾ ਨਤੀਜਾ ਐਨ ਕੇ ਸ਼ਰਮਾ ਦੇ ਮੁੱਖ ਚੋਣ ਦਫਤਰ ਦੇ ਉਦਘਾਟਨ ਮੌਕੇ ਉਮੜਿਆ ਜਨ ਸੈਲਾਬ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ‘ਸਵੀਪ’ ਟੀਮ ਵੱਲੋਂ ਤਿਆਰ ਗੀਤ ‘ਵੋਟ ਮੈਂ ਜ਼ਰੂਰ ਪਾਉਣੀ ਆਂ’ ਦਾ ਵੀਡੀਓ ਜਾਰੀ ਸਵੀਪ ਤਹਿਤ ਪੰਜਾਬ ਦੇ ਸਾਰੇ ਲੋਕ ਸਭਾ ਹਲਕਿਆਂ ਦੀ ਸਾਈਕਲ ਯਾਤਰਾ ਕਰਕੇ ਪਰਤੇ ਮਨਮੋਹਨ ਸਿੰਘ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਰਵਾਂ ਸੁਆਗਤ ਮੋਹਾਲੀ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਵਚਨਬੱਧ-ਡੀ ਸੀ ਆਸ਼ਿਕਾ ਜੈਨ ਅੰਮ੍ਰਿਤਸਰ ਦੀ ਅਵਾਜ਼ ਬੁਲੰਦ ਕਰਨ ਵਾਲੇ ਲੀਡਰ ਨੂੰ ਆਪਣੀ ਵੋਟ ਦਿਓ- ਬੱਬਰ ਔਜਲਾ ਲੋਕ ਸਭਾ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕ੍ਰਿਆ ਸ਼ੂਰੂ- ਸੰਦੀਪ ਕੁਮਾਰ ਨੈਤਿਕ ਅਧਾਰ ਉਪਰ ਵੋਟ ਜਰੂਰ ਪਾਉਣ ਦਾ ਨੁੱਕੜ ਨਾਟਕ ਰਾਹੀਂ ਸੁਨੇਹਾ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਨੂੰ 1566 ਕਰੋੜ ਰੁਪਏ ਦੀ ਕੀਤੀ ਅਦਾਇਗੀ, ਪਹੁੰਚੀ ਕਣਕ ਦੀ 99 ਫੀਸਦੀ ਤੋਂ ਵਧ ਹੋਈ ਖਰੀਦ ਸੇਫ ਸਕੂਲ ਵਾਹਨ ਪਾਲਿਸੀ ਬਾਰੇ ਸਕੂਲੀ ਬੱਸਾਂ ਦੇ ਡਰਾਈਵਰਾਂ, ਕੰਡਕਟਰਾਂ ਤੇ ਲੇਡੀ ਅਟੈਂਡੈਂਟ ਨੂੰ ਕੀਤਾ ਜਾਗਰੂਕ ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ ਪੁੱਜੀ ਕਣਕ ਦੀ ਹੋਈ 100 ਫੀਸਦੀ ਖਰੀਦ : ਹਰਚੰਦ ਸਿੰਘ ਬਰਸਟ ਪਹਿਲੇ ਦਿਨ 3 ਨਾਮਜ਼ਦਗੀ ਪੱਤਰ ਹੋਏ ਦਾਖਲ: ਰਾਜੇਸ਼ ਧੀਮਾਨ ਨਿਰਪੱਖ, ਪਾਰਦਰਸ਼ੀ ਅਤੇ ਭੈਅ ਮੁਕਤ ਚੋਣਾਂ ਕਰਵਾਉਣ ਲਈ ਪਟਿਆਲਾ ਜ਼ਿਲ੍ਹਾ ਪ੍ਰਸਾਸ਼ਨ ਪੂਰੀ ਤਰ੍ਹਾਂ ਚੌਕਸ ਸਿਵਲ ਸਰਜਨ ਵੱਲੋਂ ਸਿਹਤ ਯੋਜਨਾਵਾਂ ਦੀ ਪਹੁੰਚ ਵਧਾਉਣ ਸਬੰਧੀ ਮੀਟਿੰਗ ਲੀਡਰਾਂ ਦੇ ਨਿਆਣਿਆਂ ਦੀ ਜਗ੍ਹਾਂ ਆਮ ਘਰਾਂ ਦੇ ਪੁੱਤਾਂ-ਧੀਆਂ ਨੂੰ ਨੌਕਰੀ ਮਿਲਣ ਲੱਗੀਆਂ: ਮੀਤ ਹੇਅਰ ਸਿਵਲ ਸਰਜਨ ਵਲੋਂ ਵੱਧ ਤੋਂ ਵੱਧ ਯੋਗ ਵਿਅਕਤੀਆਂ ਦੇ ਆਯੁਸ਼ਮਾਨ ਕਾਰਡ ਬਣਾਉਣ ਦੀ ਹਦਾਇਤ ਰਵਾਇਤੀ ਸਨਅਤ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ - ਗੁਰਜੀਤ ਔਜਲਾ ਮਲੇਰੀਆ ਦੀ ਰੋਕਥਾਮ ਅਤੇ ਬਚਾਅ ਲਈ ਐਡਵਾਈਜ਼ਰੀ ਲਗਾਤਾਰ ਜਾਰੀ

 

ਹਾਸੇ ਦਾ ਖਜ਼ਾਨਾ ਅਤੇ ਰੁਮਾਂਸ ਨਾਲ ਮਨੋਰੰਜਨ ਭਰਪੂਰ ਹੋਵੇਗੀ ਫ਼ਿਲਮ ‘ਮੌਜਾਂ ਹੀ ਮੌਜਾਂ’

Pollywood,Maujaan Hi Maujaan,Gippy Grewal,Tanu Grewal,Karamjit Anmol,Binnu Dhillon,Hashneen Chauhan,Smeep Kang,Yograj Singh,Jimmy Sharma,Maujaan Hi Maujaan Movie

Web Admin

Web Admin

5 Dariya News

ਚੰਡੀਗੜ੍ਹ , 18 Oct 2023

ਪੰਜਾਬੀ ਸਿਨੇਮਾ ਤੇਜ਼ੀ ਨਾਲ ਅੱਗੇ ਵੱਲ ਨੂੰ ਵੱਧ ਰਿਹਾ ਹੈ ਤੇ ਦਰਸ਼ਕਾਂ ਲਈ ਨਵੇਂ-ਨਵੇਂ ਵਿਸ਼ੇ ਤੇ ਤਿਆਰ ਫਿਲਮਾਂ ਲੈ ਕੇ ਆ ਰਿਹਾ ਹੈ।ਦਰਸ਼ਕ ਵੀ ਹੁਣ ਰਲਦੇ-ਮਿਲਦੇ ਵਿਸ਼ਿਆ ਵਾਲੀਆਂ ਫਿਲਮਾਂ ਨੂੰ ਨਕਾਰ ਕੇ ਕੁਝ ਵੱਖਰਾ ਵੇਖਣ ਦੀ ਚਾਹਤ ਰੱਖਦੇ ਹਨ। ਇਸੇ ਰੁਝਾਨ ਤਹਿਤ ਇੱਕ ਵੱਖਰੇ ਵਿਸ਼ੇ ਤੇ ਬਣ ਕੇ ਤਿਆਰ ਹੋਈ ਫਿਲਮ ‘ਮੌਜਾਂ ਹੀ ਮੌਜਾਂ’ ਆਉਣ ਵਾਲੀ 20 ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ।ਇਸ ਫਿਲਮ ਦੀ ਕਹਾਣੀ ਬਿਲਕੁੱਲ ਵੱਖਰੀ, ਇੱਕ ਮਜ਼ੇਦਾਰ ਅਤੇ ਪੂਰੀ ਕਾਮੇਡੀ ਨਾਲ ਭਰੀ ਨਾਨ-ਸਟਾਪ ਮਨੋਰੰਜਨ ਡਰਾਮਾ ਹੋਵੇਗੀ।

ਕੁਝ ਦਿਨ ਪਹਿਲਾਂ ਰਿਲੀਜ਼ ਹੋਏ ਇਸ ਫ਼ਿਲਮ ਦੇ ਟਰੇਲਰ ਨੂੰ ਦਰਸ਼ਕਾਂ ਵਲੋਂ ਖੂਬ ਪਸੰਦ ਕੀਤਾ ਗਿਆ ਹੈ। ਜਿਸ ਤੋਂ ਆਸ ਹੈ ਕਿ ਇਹ ਫ਼ਿਲਮ ਪੰਜਾਬੀ ਪਰਦੇ ’ਤੇ ਚੰਗਾ ਪਿਆਰ ਹਾਸਲ ਕਰੇਗੀ। ਫ਼ਿਲਮ ਨਿਰਮਾਤਾ ਅਮਰਦੀਪ ਗਰੇਵਾਲ ਵਲੋਂ ਪ੍ਰੋਡਿਊਸ ਇਸ ਫਿਲਮ ਵਿੱਚ ਪੰਜਾਬੀ ਸਿਨੇਮਾ ਦੇ ਦੇਸੀਰੌਕਸਟਾਰ ਅਦਾਕਾਰ ਗਿੱਪੀ ਗਰੇਵਾਲ, ਬਿੰਨੂ ਢਿੱਲੋਂ, ਕਰਮਜੀਤ ਅਨਮੋਲ, ਜਿੰਮੀ ਸ਼ਰਮਾ, ਤਨੂ ਗਰੇਵਾਲ, ਹਸ਼ਨੀਨ ਚੌਹਾਨ, ਯੋਗਰਾਜ ਸਿੰਘ, ਬੀ.ਐਨ. ਸ਼ਰਮਾ ਅਤੇ ਨਾਸਿਰ ਚਿਨਯੋਤੀ ਆਦਿ ਨਾਮੀ ਸਿਤਾਰੇ ਨਜ਼ਰ ਆਉਣਗੇ।ਮਸ਼ਹੂਰ ਫ਼ਿਲਮ ਨਿਰਦੇਸ਼ਕ ਸਮੀਪ ਕੰਗ ਵਲੋਂ ਇਸ ਫਿਲਮ ਨੂੰ ਨਿਰਦੇਸ਼ਿਤ ਕੀਤਾ ਗਿਆ ਹੈ ਜੋ ਕਿ ਪੰਜਾਬੀ ਫ਼ਿਲਮ ਇੰਡਸਟਰੀ ’ਚ ਕਾਮੇਡੀ, ਹਾਸੇ- ਮਜ਼ਾਕ ਤੇ ਸ਼ਾਨਦਾਰ ਕਹਾਣੀਆਂ ਨੂੰ ਦਰਸ਼ਕਾਂ ਸਾਹਮਣੇ ਪੇਸ਼ ਕਰਨ ਲਈ ਜਾਣੇ ਜਾਂਦੇ ਹਨ ਤੇ ਇਸੇ ਕਰਕੇ ਉਨ੍ਹਾਂ ਨੇ ਪੰਜਾਬੀ ਸਿਨੇਮਾ ਦੀ ਦੁਨੀਆਂ ਵਿੱਚ ਆਪਣਾ ਇਕ ਵਿਲੱਖਣ ਸਥਾਨ ਬਣਾਇਆ ਹੈ।

ਫਿਲਮ ਦੀ ਸਟੋਰੀ ਅਤੇ ਸਕ੍ਰੀਨਪਲੇਅ ਵੈਭਵ ਸੁਮਨ ਅਤੇ ਸ਼੍ਰੇਆ ਸ਼੍ਰੀਵਾਸਤਵ ਦੁਆਰਾ ਦੀ ਲਿਖੀ ਹੈ ਜੋ ਕਿ ਅਪਾਹਜਾਂ ਦੀ ਤਿਕੜੀ ਦੇ ਜੀਵਨ ’ਤੇ ਕੇਂਦਰਿਤ ਇਕ ਦਿਲ ਨੂੰ ਛੂਹਣ ਵਾਲੀ ਕਹਾਣੀ ਹੈ, ਜਿਸ ਨੂੰ ਗਿੱਪੀ ਗਰੇਵਾਲ (ਬੋਲੇ), ਬੀਨੂੰ ਢਿੱਲੋਂ (ਅੰਨ੍ਹਾ) ਤੇ ਕਰਮਜੀਤ ਅਨਮੋਲ (ਗੂੰਗੇ) ਵਲੋਂ ਸ਼ਾਨਦਾਰ ਢੰਗ ਨਾਲ ਦਰਸਾਇਆ ਗਿਆ ਹੈ। ਬਿਰਤਾਂਤ ਉਨ੍ਹਾਂ ਦੀਆਂ ਚੁਣੌਤੀਆਂ ਤੇ ਜਿੱਤਾਂ ਨੂੰ ਗੁੰਝਲਦਾਰ ਢੰਗ ਨਾਲ ਬੁਣਦਾ ਹੈ, ਉਨ੍ਹਾਂ ਦੇ ਸੰਸਾਰ ’ਚ ਇਕ ਪ੍ਰਭਾਵਸ਼ਾਲੀ ਝਲਕ ਪੇਸ਼ ਕਰਦਾ ਹੈ।ਫ਼ਿਲਮ ਦੇ ਡਾਇਲੌਗ ਨਰੇਸ਼ ਕਥੂਰੀਆ ਦੁਆਰਾ ਲਿਖੇ ਗਏ ਹਨ। ਫਿਲਮ ਨੂੰ ‘ਈਸਟ ਸਨਸ਼ਾਈਨ ਪ੍ਰੋਡਕਸ਼ਨ’ ਦੁਆਰਾ ਪੇਸ਼ ਕੀਤਾ ਗਿਆ ਹੈ ਅਤੇ ਓਮਜੀ ਗਰੁੱਪ ਦੁਆਰਾ ਪੂਰੇ ਵਿਸ਼ਵ ਵਿੱਚ ਰਿਲੀਜ਼ ਕੀਤਾ ਜਾਵੇਗਾ।

 

Tags: Pollywood , Maujaan Hi Maujaan , Gippy Grewal , Tanu Grewal , Karamjit Anmol , Binnu Dhillon , Hashneen Chauhan , Smeep Kang , Yograj Singh , Jimmy Sharma , Maujaan Hi Maujaan Movie

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD