Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਬਾਰਾਂਦਾਰੀ 'ਚ ਅਮਲਤਾਸ ਤੇ ਗੁਲਮੋਹਰ ਦੇ 200 ਬੂਟੇ ਲਾਉਣ ਦੀ ਸ਼ੁਰੂਆਤ ਕਰਵਾਈ

ਕਿਹਾ, ਪਟਿਆਲਾ ਦੇ ਫੇਫੜਿਆਂ ਵਜੋਂ ਜਾਣੀ ਜਾਂਦੀ ਬਾਰਾਂਦਰੀ ਦੀ ਬਦਲੀ ਜਾਵੇਗੀ ਨੁਹਾਰ

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਪਟਿਆਲਾ , 19 Oct 2023

Last updated on: Oct 19, 2023, 00:00 IST

ਪੰਜਾਬ ਦੇ ਬਾਗਬਾਨੀ, ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਪਟਿਆਲਾ ਦੇ ਫੇਫੜਿਆਂ ਵਜੋਂ ਜਾਣੀ ਜਾਂਦੀ ਬਾਰਾਂਦਰੀ ਦੀ ਨੁਹਾਰ ਬਦਲੀ ਜਾਵੇਗੀ। ਉਨ੍ਹਾਂ ਨੇ ਅੱਜ ਇੱਥੇ ਬਾਰਾਂਦਾਰੀ ਵਿੱਚ ਗੁਲਮੋਹਰ ਤੇ ਅਮਲਤਾਸ ਦੇ 200 ਬੂਟੇ ਲਗਾਉਣ ਦੀ ਸ਼ੁਰੂਆਤ ਸਰਕਟ ਹਾਊਸ ਨੇੜੇ ਸਥਿਤ ਤਿਕੋਣੇ ਪਾਰਕ ਵਿੱਚ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਨਾਲ ਬੂਟੇ ਲਗਾ ਕੇ ਕਰਵਾਈ। ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪਟਿਆਲਾ ਸ਼ਹਿਰ ਦੇ ਵਸਨੀਕ ਵੱਡੀ ਗਿਣਤੀ ਵਿੱਚ ਸਵੇਰੇ ਸ਼ਾਮ ਬਾਰਾਂਦਰੀ ਵਿਖੇ ਸੈਰ ਕਰਨ ਲਈ ਆਉਂਦੇ ਹਨ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਟਿਆਲਾ ਸ਼ਹਿਰ ਦੇ ਵਿਕਾਸ ਲਈ ਖਾਸ ਯੋਜਨਾ ਉਲੀਕੀ ਹੈ, ਉਸੇ ਤਹਿਤ ਹੀ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੀ ਸਲਾਹ ਨਾਲ ਬਾਰਾਂਦਰੀ ਦਾ ਵੀ ਵਿਕਾਸ ਕੀਤਾ ਜਾ ਰਿਹਾ ਹੈ, ਜਿਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਕੈਬਨਿਟ ਮੰਤਰੀ ਜੌੜਾਮਾਜਰਾ ਨੇ ਇਸ ਮੌਕੇ ਬਾਗਬਾਨੀ ਵਿਭਾਗ ਦੇ ਡਿਪਟੀ ਡਾਇਰੈਕਟਰ ਨਰਿੰਦਰ ਸਿੰਘ ਮਾਨ ਨੂੰ ਹਦਾਹਿਤ ਕੀਤੀ ਕਿ ਬਾਰਾਂਦਰੀ ਵਿੱਚ ਹੋਰ ਨਵੇਂ ਬੂਟੇ ਲਗਾਏ ਜਾਣ ਅਤੇ ਪੁਰਾਣਿਆਂ ਦੀ ਸੰਭਾਲ ਵੀ ਨਾਲੋ-ਨਾਲ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਬਾਰਾਂਦਰੀ ਦੀ ਸਾਫ-ਸਫ਼ਾਈ ਵਿੱਚ ਕੋਈ ਕੁਤਾਹੀ ਨਾ ਵਰਤੀ ਜਾਵੇ।

ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਟਿਆਲਾ ਸ਼ਹਿਰ ਵਾਸੀਆਂ ਲਈ ਬਾਰਾਂਦਰੀ ਬਾਗ ਇੱਕ ਵਿਸ਼ੇਸ਼ ਸੈਰਗਾਹ ਹੈ ਅਤੇ ਇਸਦੇ ਵਿਕਾਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਜਾ ਰਹੇ ਯਤਨਾਂ ਸ਼ਲਾਘਾਯੋਗ ਹਨ। ਉਨ੍ਹਾਂ ਨੇ ਚੇਤਨ ਸਿੰਘ ਜੌੜਾਮਾਜਰਾ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮਹਿਲਾ ਪ੍ਰਧਾਨ ਵੀਰਪਾਲ ਕੌਰ, ਸਹਾਇਕ ਕਮਿਸ਼ਨਰ (ਜ) ਮਨਪ੍ਰੀਤ ਕੌਰ, ਸਹਾਇਕ ਡਾਇਰਕੈਟਰ ਬਾਗਬਾਨੀ ਸੰਦੀਪ ਗਰੇਵਾਲ, ਬਾਗਬਾਨੀ ਵਿਕਾਸ ਅਫ਼ਸਰ ਕੁਲਵਿੰਦਰ ਸਿੰਘ, ਹਰਿੰਦਰਪਾਲ ਸਿੰਘ, ਦਿਲਪ੍ਰੀਤ ਸਿੰਘ, ਨਵਨੀਤ ਕੌਰ, ਸਿਮਰਨਜੀਤ ਕੌਰ, ਹਰਸ਼ਪਾਲ ਸਿੰਘ ਰਾਹੁਲ ਸਮੇਤ ਹੋਰ ਪਤਵੰਤੇ ਮੌਜੂਦ ਸਨ।

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD