Monday, 06 May 2024

 

 

ਖ਼ਾਸ ਖਬਰਾਂ ਸੱਥਾਂ ਤੋਂ ਸੰਸਦ ਤੱਕ ਸੰਗਰੂਰ ਦੀ ਹਰ ਮੰਗ ਉਠਾਵਾਗਾਂ: ਮੀਤ ਹੇਅਰ 'ਆਪ' ਨੂੰ ਭਾਜਪਾ ਤੋਂ ਝਟਕਾ, ਆਮ ਆਦਮੀ ਪਾਰਟੀ ਦੇ 70 ਸਮਰਥਕ ਭਾਜਪਾ 'ਚ ਹੋਏ ਸ਼ਾਮਲ: ਤਾਹਿਲ ਸ਼ਰਮਾ ਦੀਪਕ ਚਨਾਰਥਲ ਪੰਜਾਬ ਦੇ 50 ਤਾਕਤਵਰ ਵਿਅਕਤੀਆਂ ’ਚ ਸ਼ੁਮਾਰ ਸੀ ਜੀ ਸੀ ਝੰਜੇੜੀ ਕੈਂਪਸ ਵਿਚ ਸੂਝਵਾਨ ਜ਼ਿੰਦਗੀ ਅਤੇ ਸਫਲਤਾ ਦੀਆਂ ਰਣਨੀਤੀਆਂ ਬਾਰੇ ਪ੍ਰੇਰਨਾਦਾਇਕ ਸੈਸ਼ਨ ਦਾ ਆਯੋਜਨ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਐਲੂਮਨੀ ਮੀਟ ਵਿੱਚ ਸਾਬਕਾ ਵਿਦਿਆਰਥੀਆਂ ਨੇ ਕੀਤੀ ਭਰਵੀਂ ਸ਼ਮੂਲੀਅਤ ਬੇਲਾ ਫਾਰਮੇਸੀ ਕਾਲਜ ਦੇ ਵਿਦਿਆਰਥੀਆਂ ਦੀ ਸੁਨਹਿਰੀ ਮੰਦਰ ਦੀ ਯਾਤਰਾ ਅਗਨੀਵੀਰ ਯੋਜਨਾ ਤੋਂ ਨਰਾਜ਼ ਸਾਬਕਾ ਫੌਜੀਆਂ ਨੇ ਦਿੱਤਾ ਗੁਰਜੀਤ ਔਜਲਾ ਨੂੰ ਸਮਰਥਨ ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ ਬੀਜੇਪੀ ਨੂੰ ਛੱਡ ਕਈਂ ਨੌਜਵਾਨ ਹੋਏ ਆਪ ਵਿੱਚ ਸ਼ਾਮਿਲ ਕੰਧ ਨਾਲ ਖੜਾ ਕੀਤਾ ਝਾੜੂ ਕਲੇਸ਼ ਪੈਦਾ ਕਰਦਾ, ਇਸ ਨੂੰ ਹੱਥ ਨਾਲ ਫੜ ਕੇ ਲੰਮਾ ਪਾ ਦਿਓ ਘਰ ਚੋਂ ਕਲੇਸ਼ ਮੁੱਕ ਜੂ : ਗੁਰਜੀਤ ਔਜਲਾ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ

 

ਪਰਾਲੀ ਨੂੰ ਅੱਗ ਲਗਾਉਣ ਨਾਲ ਮਨੁੱਖੀ ਸਿਹਤ ਦੇ ਨਾਲ-ਨਾਲ ਪੰਛੀਆਂ ਤੇ ਦਰਖ਼ਤਾਂ ਨੂੰ ਹੁੰਦਾ ਨੁਕਸਾਨ : ਖੇਤੀ ਮਾਹਰ

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਰਾਲੀ ਦੀ ਸੁਚੱਜੀ ਸੰਭਾਲ ਲਈ ਪਿੰਡ ਝੰਬਾਲਾ ਵਿਖਾ ਲਗਾਇਆ ਗਿਆ ਜਾਗਰੂਕਤਾ ਕੈਂਪ

Agriculture, Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 19 Oct 2023

ਪਰਾਲੀ ਨੂੰ ਅੱਗ ਲਗਾਉਣ ਨਾਲ ਜਿਥੇ ਮਨੁੱਖੀ ਸਿਹਤ ਉਪਰ ਮਾੜੇ ਪ੍ਰਭਾਵ ਪੈਂਦੇ ਹਨ ਉਥੇ ਹੀ ਪੰਛੀਆਂ ਤੇ ਦਰਖ਼ਤਾਂ ਤੇ ਵੀ ਇਸ ਦਾ ਮਾੜਾ ਅਸਰ ਹੁੰਦਾ ਹੈ ਜਿਸ ਕਾਰਨ ਵਾਤਾਵਰਣ ਪ੍ਰਦੂਸ਼ਣ ਫੈਲਦਾ ਹੈ, ਇਸ ਲਈ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਲਈ ਚਲਾਈ ਜਾ ਰਹੀ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਖੇਤੀਬਾੜੀ ਅਫਸਰ ਸ਼੍ਰੀ ਰੰਗੀਲ ਸਿੰਘ ਨੇ ਕੀਤਾ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸੰਭਾਲ ਲਈ ਜਾਗਰੂਕ ਕਰਨ ਵਾਸਤੇ ਵਿਭਾਗ ਵੱਲੋਂ ਲਗਾਤਾਰ ਕੈਂਪ ਲਗਾਏ ਜਾ ਰਹੇ ਹਨ ਅਤੇ ਇਸੇ ਕੜੀ ਤਹਿਤ ਪਿੰਡ ਝੰਬਾਲਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ।

ਇਸ ਕੈਂਪ ਵਿੱਚ ਖੇਤੀਬਾੜੀ ਵਿਕਾਸ ਅਫਸਰ ਸ਼੍ਰੀ ਇਕਬਾਲਪ੍ਰੀਤ ਸਿੰਘ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਸਾਡੇ ਵਾਤਾਵਰਣ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਅੱਗ ਲਗਾਉਣ ਨਾਲ ਜੋ ਜਹਿਰੀਲੀਆਂ ਗੈਸਾਂ ਧੂੰਏ ਵਿੱਚੋਂ ਨਿਕਲਦੀਆਂ ਹਨ ਉਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਤਾਂ ਘਟਦੀ ਹੀ ਹੈ ਇਸ ਦਾ ਪੰਛੀਆ ਦਰਖ਼ਤਾਂ ਨੂੰ ਵੀ ਨੁਕਸਾਨ ਪਹੁੰਚਦਾ ਹੈ ਅੱਗ ਲਗਾਉਣ ਨਾਲ ਕਿਸਾਨ ਦੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ। ਉਨ੍ਹਾਂ ਕਿਹਾ ਕਿ ਖੇਤੀ ਮਾਹਿਰਾਂ ਅਤੇ ਇੰਜਨੀਅਰਾਂ ਵੱਲੋਂ ਪਰਾਲੀ ਨੂੰ ਖੇਤ ਵਿੱਚ ਹੀ ਰਲਾਉਣ ਲਈ ਖੇਤੀ ਮਸ਼ੀਨਰੀ ਵਿਕਸਤ ਕੀਤੀਗਈ ਹੈ ਜੋ ਕਿ ਪੰਜਾਬ ਸਰਕਾਰ ਵੱਲੋਂ ਸਬਸਿਡੀ ਤੇ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਸ਼ੀਨਾਂ ਦੀ ਵਰਤੋਂ ਕਰਕੇ ਵਾਤਾਵਰਣ ਪ੍ਰਦੂਸ਼ਣ ਨੂੰ ਠੱਲ ਪਾਈ ਜਾ ਸਕਦੀ ਹੈ।  

ਖੇਤੀਬਾੜੀ ਉਪ ਨਰੀਖਕ ਸ਼੍ਰੀ ਮਨੀਸ਼ ਕੁਮਾਰ ਸ਼ਰਮਾ ਨੇ ਕਾਹ ਕਿ ਜਿਆਦਾਤਰ ਕਿਸਾਨ ਆਪਣੇ ਖੇਤਾਂ ਵਿੱਚ ਵੱਧ ਝਾੜ ਲੈ ਲਈ ਕੀੜੇਮਾਰ ਦਵਾਈਆਂ ਅਤੇ ਖਾਦਾਂ ਦੀ ਬੇਲੋੜੀ ਵਰਤੋਂ ਕਰਦੇ ਹਨ ਜਿਸ ਨਾਂਲ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਨੁਕਸਾਨ ਪਹੁੰਚਦਾ ਹੈ। ਏ.ਟੀ.ਐਮ. ਸ਼੍ਰੀਮਤੀ ਕਿਰਨਜੀਤ ਕੌਰ ਨੇ ਖੇਤੀਬਾੜੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਅਨੁਸਾਰ ਕਣਕ ਦੀ ਬਿਜਾਈ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਖੇਤ ਵਿੱਚ ਰਲਾਉਣ ਨਾਲ ਮਿੱਟੀ ਪੋਲੀ ਰਹਿੰਦੀ ਹੈ ਅਤੇ ਸਰਦੀਆਂ ਵਿੱਚ ਬਾਰਿਸ਼ ਦਾ ਪਾਣੀ ਖੇਤ ਵਿੱਚ ਹੀ ਜਜ਼ਬ ਹੋ ਜਾਂਦਾ ਹੈ। ਇਸ ਮੌਕੇ ਏ.ਟੀ.ਐਮ. ਨਵਪ੍ਰੀਤ ਸਿੰਘ, ਵੀਰ ਦਵਿੰਦਰ ਸਿੰਘ ਖਾਲਸਾ,, ਰਵਿੰਦਰ ਸਿੰਘ ਅਤੇ ਪਿੰਡ ਦੇ ਅਗਾਂਹਵਧੂ ਕਿਸਾਨ ਹਾਜਰ ਸਨ।

 

Tags: Agriculture , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD