Wednesday, 22 July 2026

 

 

ਖ਼ਾਸ ਖਬਰਾਂ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਪੰਜਾਬ ਸਰਕਾਰ ਦੇ ਆਦੇਸਾਂ ਅਨੁਸਾਰ ਸਰਕਾਰ ਤੁਹਾਡੇ ਦੁਆਰ ਅਧੀਨ ਪਿੰਡ ਨੰਗਲ ਵਿਖੇ ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਲਗਾਇਆ ਸੰਗਤ ਦਰਸਨ

ਪਿੰਡ ਨੰਗਲ ਦੇ ਲੋਕਾਂ ਦੀਆਂ ਸੰਗਤ ਦਰਸਨ ਦੋਰਾਨ ਸੁਣੀਆਂ ਸਮੱਸਿਆਵਾਂ, ਮੋਕੇ ਤੇ ਕੀਤਾ ਸਮੱਸਿਆਵਾਂ ਦਾ ਹੱਲ

DC Pathankot, Deputy Commissioner Pathankot, Harbir Singh, Pathankot

Web Admin

Web Admin

5 Dariya News

ਪਠਾਨਕੋਟ , 19 Oct 2023

Last updated on: Oct 19, 2023, 00:00 IST

ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੇ ਆਦੇਸਾਂ ਅਨੁਸਾਰ ਸਰਕਾਰ ਤੁਹਾਡੇ ਦੁਆਰ ਅਧੀਨ ਪਿੰਡ ਪਿੰਡ ਪ੍ਰਸਾਸਨਿਕ ਅਧਿਕਾਰੀਆਂ ਵੱਲੋਂ ਸੰਗਤ ਦਰਸਨ ਪ੍ਰੋਗਰਾਮ ਕਰਵਾਏ ਜਾ ਰਹੇ ਹਨ, ਜਿਸ ਅਧੀਨ ਜਿਲ੍ਹਾ ਪਠਾਨਕੋਟ ਵਿਖੇ ਵੀ ਦੂਰ ਦਰਾਜ ਦੇ ਖੇਤਰਾਂ ਅੰਦਰ ਅਤੇ ਹਿੰਦ-ਪਾਕ ਸਰਹੱਦ ਦੇ ਨਾਲ ਲਗਦੇ ਪਿੰਡਾਂ ਤੱਕ ਪਹੁੰਚ ਕਰਕੇ ਲੋਕਾਂ ਨਾਲ ਰਾਫਤਾ ਕਾਇਮ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਮੋਕੇ ਤੇ ਊਨ੍ਹਾਂ ਸਮੱਸਿਆਵਾਂ ਦਾ ਹੱਲ ਕਰਨ ਦੇ ਉਦੇਸ ਨਾਲ ਜਿਲ੍ਹਾ ਪ੍ਰਸਾਸਨ ਪਠਾਨਕੋਟ ਵੱਲੋਂ ਵੀ ਮੂਹਿੰਮ ਸੁਰੂ ਕੀਤੀ ਹੈ ਇਨ੍ਹਾਂ ਸੰਗਤ ਦਰਸਨ ਪ੍ਰੋਗਰਾਮਾਂ ਦੋਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਂਦੀਆਂ ਹਨ ਅਤੇ ਮੋਕੇ ਤੇ ਸਮੱਸਿਆਵਾਂ ਦਾ ਹੱਲ ਕੀਤਾ ਜਾਂਦਾ ਹੈ ਅਤੇ ਜਿਨ੍ਹਾਂ ਦੀਆਂ ਸਮੱਸਿਆਵਾਂ ਮੋਕੇ ਤੇ ਹੱਲ ਨਾ ਹੋ ਸਕਦੀਆਂ ਹੋਣ ਉਨ੍ਹਾਂ ਨੂੰ ਸਮਾਂ ਦੇ ਕੇ ਜਿਲ੍ਹਾ ਪ੍ਰਸਾਸਨਿਕ ਅਧਿਕਾਰੀ ਅਪਣੇ ਦਫਤਰਾਂ ਵਿੱਚ ਸਮੱਸਿਆਵਾਂ ਦਾ ਹੱਲ ਕਰਦੇ ਹਨ ।

ਇਸ ਪ੍ਰੋਗਰਾਮ ਅਧੀਨ ਅੱਜ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਪਿੰਡ ਨੰਗਲ ਵਿਖੇ ਵਿਸੇਸ ਦੋਰਾ ਕੀਤਾ ਅਤੇ ਸੰਗਤ ਦਰਸਨ ਦੋਰਾਨ ਪਿੰਡ ਨੰਗਲ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਦੋਰੇ ਦੋਰਾਨ ਸਰਵਸ੍ਰੀ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਅਤੇ ਉਨ੍ਹਾਂ ਦੇ ਨਾਲ ਮੇਜਰ ਡਾ. ਸੁਮਿਤ ਮੁਧ ਚੀਫ ਮਨਿਸਟਰ ਫੀਲਡ ਅਫਸਰ-ਕਮ-ਸਹਾਇਕ ਕਮਿਸਨਰ ਜਰਨਲ, ਸ੍ਰੀ ਕਾਲਾ ਰਾਮ ਕਾਂਸਲ ਐਸ.ਡੀ.ਐਮ. ਪਠਾਨਕੋਟ ਵੀ ਹਾਜਰ ਸਨ। ਇਸ ਦੋਰੇ ਦੋਰਾਨ ਪ੍ਰਸਾਸਨਿਕ ਅਧਿਕਾਰੀਆਂ ਵਿੱਚੋਂ ਜੋਤਸਨਾ ਸਿੰਘ (ਪੀ.ਸੀ.ਐਸ.), ਪਰਮਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਵਿਕਾਸ), ਸ. ਲਛਮਣ ਸਿੰਘ ਤਹਿਸੀਲਦਾਰ ਪਠਾਨਕੋਟ, ਡਾ. ਰਜਿੰਦਰ ਕੁਮਾਰ ਮੁੱਖ ਖੇਤੀ ਬਾੜੀ ਅਫਸਰ ਪਠਾਨਕੋਟ, ਮਹੇਸ ਕੁਮਾਰ ਐਕਸੀਅਨ ਵਾਟਰ ਸਪਲਾਈ ਸੈਨੀਟੇਸਨ, ਨੀਰੂ ਬਾਲਾ ਬੀ.ਡੀ.ਪੀ.ਓ., ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜਰ ਸਨ।

ਜਿਕਰਯੋਗ ਹੈ ਕਿ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਸਭ ਤੋਂ ਪਹਿਲਾ ਪਿੰਡ ਨੰਗਲ ਦੀ ਸਰਪੰਚ ਸ੍ਰੀਮਤੀ ਭਾਵਨਾ ਤੋਂ ਪਿੰਡ ਦੇ ਵੇਰਵਿਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਜਿਸ ਦੋਰਾਨ ਉਨ੍ਹਾਂ ਦੇ ਧਿਆਨ ਵਿੱਚ ਆਇਆ ਕਿ ਪਿੰਡ ਅੰਦਰ ਬਿਜਲੀ ਅਤੇ ਪੀਣ ਵਾਲੇ ਪਾਣੀ ਦੀ ਕਿਸੇ ਤਰ੍ਹਾਂ ਦੀ ਕੋਈ ਪ੍ਰੇਸਾਨੀ ਨਹੀਂ ਹੈ। ਉਨ੍ਹਾਂ ਦੱਸਿਆ ਕਿ ਪਿੰਡ ਵਿੱਚ ਸਭ ਤੋਂ ਵੱਡੀ ਸਮੱਸਿਆ ਪਿੰਡ ਦੇ ਨਿਕਾਸੀ ਪਾਣੀ ਦੀ ਹੈ ਜਿਸ ਤੇ ਡਿਪਟੀ ਕਮਿਸਨਰ ਪਠਾਨਕੋਟ ਵੱਲੋ ਭਰੋਸਾ ਦਵਾਇਆ ਕਿ ਮਾਮਲੇ ਦੀ ਪੜਤਾਲ ਕਰਨ ਮਗਰੋਂ ਹੀ ਹੱਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਦੇ ਰਾਸਨ ਕਾਰਡ ਕੱਟੇ ਗਏ ਹਨ ਪੋਰਟਲ ਖੁੱਲਣ ਤੇ ਜੋ ਯੋਗ ਲਾਭਪਾਤਰੀ ਹੋਣਗੇ ਉਨ੍ਹਾਂ ਦੇ ਰਾਸਨ ਕਾਰਡ ਬਣਾਏ ਜਾਣਗੇ।

ਜਾਣਕਾਰੀ ਦਿੰਦਿਆਂ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿੰਡ ਪਿੰਡ ਪਹੁੰਚ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਊਨ੍ਹਾਂ ਦਾ ਹੱਲ ਕਰਨ ਲਈ ਵਿਸੇਸ ਮੂਹਿੰਮ ਚਲਾਈ ਗਈ ਹੈ ਜਿਸ ਅਧੀਨ ਅੱਜ ਉਹ ਅਪਣੇ ਜਿਲ੍ਹਾ ਅਧਿਕਾਰੀਆਂ ਨਾਲ ਅੱਜ ਪਿੰਡ ਨੰਗਲ ਵਿਖੇ ਪਹੁੰਚੇ ਹਨ। ਊਨ੍ਹਾਂ ਦੱਸਿਆ ਕਿ ਦੋਰੇ ਦੋਰਾਨ ਪੰਚਾਇਤ ਨਾਲ ਸਬੰਧਤ, ਸਿੱਖਿਆ ਵਿਭਾਗ, ਅਤੇ ਹੋਰ ਸਬੰਧਤ ਵਿਭਾਗਾਂ ਨਾਲ ਸਬੰਧਤ ਸਮੱਸਿਆਵਾਂ ਦਾ ਹੱਲ ਕੀਤਾ ਗਿਆ।  ਉਨ੍ਹਾਂ ਇਸ ਦੋਰੇ ਦੋਰਾਨ ਪਿੰਡ ਦੇ ਆਂਗਣਬਾੜੀ ਸੈਂਟਰ ਦਾ ਦੋਰਾ ਵੀ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨੰਗਲ ਦਾ ਦੋਰਾ ਕੀਤਾ ਗਿਆ। ਉਨ੍ਹਾਂ ਸਕੂਲ ਪ੍ਰਬੰਧਨ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਕੂਲ ਅੰਦਰ ਲਗਾਏ ਗਏ ਪ੍ਰੋਜੈਕਟਰਾਂ ਦੀ ਸੰਭਾਲ ਚੰਗੀ ਤਰ੍ਹਾਂ ਕੀਤੀ ਜਾਵੈ ਅਤੇ ਪ੍ਰੋਜੈਕਟਰਾਂ ਨੂੰ ਢੱਕ ਕੇ ਰੱਖਿਆ ਜਾਵੈ, ਇਸ ਤੋਂ ਇਲਾਵਾ ਉਨ੍ਹਾਂ ਵੱਖ ਵੱਖ ਕਲਾਸਾਂ ਅੰਦਰ ਜਾਂ ਕੇ ਬੱਚਿਆਂ ਨਾਲ ਗੱਲਬਾਤ ਕੀਤੀ। 

ਇਸ ਦੋਰਾਨ ਉਨ੍ਹਾਂ ਬੱਚਿਆਂ ਦੇ ਮੈਡੀਕਲ ਕਾਰਡ ਦੀ ਵੀ ਜਾਂਚ ਕੀਤੀ। ਉਨ੍ਹਾਂ ਵੱਲੋਂ ਮਿਡ-ਡੇ-ਮੀਲ ਰਸੋਈ ਦੀ ਜਾਂਚ ਕੀਤੀ ਜਿਸ ਵਿੱਚ ਸਫਾਈ ਦੇ ਸਾਰੇ ਪ੍ਰਬੰਧ ਪੁਖਤਾ ਪਾਏ ਗਏ। ਊਨ੍ਹਾਂ ਸਿੱਖਿਆ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਅਕਸਰ ਵੱਖ ਵੱਖ ਸਕੂਲਾਂ ਅੰਦਰ ਉਨ੍ਹਾਂ ਦੇਖਿਆ ਹੈ ਕਿ ਸਕੂਲਾਂ ਅੰਦਰ ਕਲਾਸ ਰੂਮ ਦੀਆਂ ਖਿਡਕੀਆਂ ਬੰਦ ਹੀ ਹੁੰਦੀਆਂ ਹਨ ,ਇਸ ਲਈ ਇਹ ਯਕੀਨੀ ਬਣਾਇਆ ਜਾਵੈ ਸਕੂਲ ਲੱਗਣ ਦੇ ਸਮੇਂ ਅਤੇ ਸਕੂਲ ਵਿੱਚ ਛੁੱਟੀ ਦੇ ਸਮੇਂ 2-2 ਘੰਟੇ ਖਿੜਕੀਆਂ ਖੁਲੀਆਂ ਰੱਖੀਆਂ ਜਾਣ ਤਾਂ ਜੋ ਬੱਚਿਆਂ ਨੂੰ ਬਾਹਰ ਦੀ ਸੁੱਧ ਹਵਾ ਮਿਲ ਸਕੇ।

 

Tags: DC Pathankot , Deputy Commissioner Pathankot , Harbir Singh , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD