Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਾਸ਼ਾ ਵਿਭਾਗ ਵਲੋਂ ਸਮਾਰਟ ਸਕੂਲ ਨਸਰਾਲਾ ਵਿਖੇ ਸ਼ਾਨਦਾਰ ਨਾਟਕ ਸਮਾਗਮ

Language Department Punjab, Punjabi Bhasha Vibhag, Bhasha Vibhag, Punjabi Bhasha Vibhag Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 19 Oct 2023

Last updated on: Oct 19, 2023, 00:00 IST

ਭਾਸ਼ਾ ਵਿਭਾਗ ਪੰਜਾਬ, ਪਟਿਆਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਭਾਸ਼ਾ ਦਫ਼ਤਰ ਹੁਸ਼ਿਆਰਪੁਰ ਵਲੋਂ ਭਾਸ਼ਾ ਮੰਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਸਰਾਲਾ ਦੇ ਸਹਿਯੋਗ ਨਾਲ ਸ਼ਾਨਦਾਰ ਨਾਟਕ ਸਮਾਗਮ ਕਰਵਾਇਆ ਗਿਆ।  ਇਸ ਸਮਾਗਮ ਵਿਚ ਹਲਕਾ ਵਿਧਾਇਕ ਸ਼ਾਮ ਚੁਰਾਸੀ ਡਾ. ਰਵਜੋਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ) ਹਰਭਗਵੰਤ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ। ਸਮਾਗਮ ਦੇ ਸ਼ੁਰੂ ’ਚ ਆਏ ਹੋਏ ਮਹਿਮਾਨਾਂ ਲਈ ਖ਼ੁਸ਼ਆਮਦੀਦ ਸ਼ਬਦ ਆਖਦਿਆਂ ਖੋਜ ਅਫ਼ਸਰ ਡਾ. ਜਸਵੰਤ ਰਾਏ ਨੇ ਪ੍ਰੋਗਰਾਮ ਦੀ ਰੂਪ-ਰੇਖਾ ਸਾਂਝੀ ਕਰਨ ਉਪਰੰਤ ਕਿਹਾ ਕਿ ਭਾਸ਼ਾ ਵਿਭਾਗ ਵਿਦਿਆਰਥੀਆਂ ਵਿਚ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਪ੍ਰਤੀ ਰੁਚੀ ਪੈਦਾ ਕਰਨ ਲਈ ਲਗਾਤਾਰ ਸਾਹਿਤਕ ਸਮਾਗਮਾਂ ਦਾ ਆਯੋਜਨ ਕਰ ਰਿਹਾ ਹੈ। 

ਉਨ੍ਹਾਂ ਕਿਹਾ ਕਿ ਇਹ ਨਾਟਕ ਸਮਾਗਮ ਵੀ ਉਸੇ ਵਿਧਾ ਵਿਚ ਅਗਲਾ ਕਦਮ ਹੈ। ਉਨ੍ਹਾਂ ਕਿਹਾ ਕਿ ਆਧੁਨਿਕ ਨਾਟਕ ਦਾ ਪ੍ਰਾਚੀਨ ਰੂਪ ਨਕਲਾਂ ਅਤੇ ਰਾਸਾਂ ਵਿਚ ਹੁਸ਼ਿਆਰਪੁਰ ਦੇ ਪੰਡਤ ਸੰਤ ਰਾਮ ਅਤੇ ਕਰਮਾ ਵਰਗੇ ਕਲਾਕਾਰਾਂ ਦੀ ਮਾਰਮਿਕ ਪ੍ਰਾਪਤੀ ਰਹੀ ਹੈ ਅਤੇ ਇਹ ਨਾਟਕ ਸਮਾਗਮ ਉਨ੍ਹਾਂ ਲੋਕ ਕਲਾਕਾਰਾਂ ਨੂੰ ਹੀ ਸਮਰਪਿਤ ਹੈ। ਇਸ ਮੌਕੇ ਅੰਕੁਰ ਸ਼ਰਮਾ ਦੀ ਨਿਰਦੇਸ਼ਨਾ ਹੇਠ ਤਿਆਰ ਕੀਤੇ ਨਾਟਕ ‘ਉਲਟੇ ਹੋਰ ਜ਼ਮਾਨੇ ਆਏ’ ਨੇ ਵਿਅੰਗਆਤਮਕ ਢੰਗ ਨਾਲ ਔਰਤਾਂ ਦੇ ਕੰਮਾਂ ਅਤੇ ਭੂਮਿਕਾ ਦੀ ਸਰਾਹਨਾ ਕਰਦਿਆਂ ਅਨੂਠੀ ਪੇਸ਼ਕਾਰੀ ਕੀਤੀ। 

ਸਰਕਾਰੀ ਕਾਲਜ ਦੀਆਂ ਵਿਦਿਆਰਥਣਾਂ ਨੇ ਮੀਮਿਕਰੀ ਅਤੇ ਭੰਡਾਂ ਦੀ ਪੇਸ਼ਕਾਰੀ ਕਰਕੇ ਦਰਸ਼ਕਾਂ ਦੇ ਢਿੱਡੀਂ ਪੀੜਾਂ ਪਾਈਆਂ। ਵਿਧਾਇਕ ਡਾ. ਰਵਜੋਤ ਸਿੰਘ ਨੇ ਆਪਣੇ ਸੰਬੋਧਨ ਵਿਚ ਭਾਸ਼ਾ ਵਿਭਾਗ ਦੀਆਂ ਅਸਲੋਂ ਨਵੀਆਂ ਗਤੀਵਿਧੀਆਂ ਅਤੇ ਵਿਉਂਤਵੰਦੀਆਂ ਦੀ ਵਿਦਿਆਰਥੀ ਜੀਵਨ ਵਿਚ ਸੰਜੀਦਾ ਲੋੜ ਅਤੇ ਮਹੱਤਤਾ ਦੱਸਦਿਆਂ ਡਾ. ਜਸਵੰਤ ਰਾਏ ਦੇ ਇਨ੍ਹਾਂ ਉਪਰਾਲਿਆਂ ਦੀ ਪ੍ਰਸੰਸਾ ਕੀਤੀ। ਜ਼ਿਲ੍ਹਾ ਸਿੱਖਿਆ ਅਫ਼ਸਰ ਹਰਭਗਵੰਤ ਸਿੰਘ ਨੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਇਨ੍ਹਾਂ ਪ੍ਰੋਗਰਾਮਾਂ ਦਾ ਹਿੱਸਾ ਬਣਨ ਲਈ ਪ੍ਰੇਰਿਆ ਅਤੇ ਨਾਟਕ ਦੇ ਕਲਾਕਾਰਾਂ ਦੀ ਕਲਾ ਦੀ ਰੱਜਵੀਂ ਤਾਰੀਫ਼ ਕੀਤੀ। 

ਇਸ ਮੌਕੇ ਭਾਸ਼ਾ ਵਿਭਾਗ ਵਲੋਂ ਡਾ. ਰਵਜੋਤ ਸਿੰਘ, ਹਰਭਗਵੰਤ ਸਿੰਘ, ਅੰਕੁਰ ਸ਼ਰਮਾ, ਇੰਚਾਰਜ ਸਕੂਲ ਲੈਕ ਕੁਲਵਿੰਦਰ ਸਿੰਘ, ਅਮਰੀਕ ਸਿੰਘ, ਪੱਤਰਕਾਰ ਸਤਵੰਤ ਸਿੰਘ ਥਿਆੜਾ,  ਸਰਪੰਚ ਮਨਮੋਹਨ ਸਿੰਘ ਨੂੰ ਮਹਾਨ ਕੋਸ਼ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਮੁੱਖ ਮਹਿਮਾਨਾਂ ਵਲੋਂ ਨਾਟਕ ਕਲਾਕਾਰਾਂ, ਸਕੂਲ ਦੇ ਪੜ੍ਹਾਈ ਅਤੇ ਖੇਡਾਂ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਯਾਦਗਾਰੀ ਚਿੰਨ੍ਹ ਅਤੇ ਕਿਤਾਬਾਂ ਦੇ ਸੈੱਟ ਨਾਲ ਸਨਮਾਨ ਕੀਤਾ ਗਿਆ। ਸਕੂਲ ਸਟਾਫ ਨੇ ਸਕੂਲ ਵਿਚ ਨਾਟਕ ਸਮਾਗਮ ਕਰਵਾਉਣ ਬਦਲੇ ਡਾ. ਜਸਵੰਤ ਰਾਏ ਦਾ ਵਿਸ਼ੇਸ਼ ਸਨਮਾਨ ਕੀਤਾ। 

ਧੰਨਵਾਦੀ ਸ਼ਬਦ ਲੈਕ: ਕੁਲਵਿੰਦਰ ਸਿੰਘ ਨੇ ਆਖੇ। ਸਮੱਚੇ ਸਮਾਗਮ ਦੌਰਾਨ ਸਟੇਜ ਦੀ ਕਾਰਵਾਈ ਲੈਕ: ਸੁਖਦੇਵ ਸਿੰਘ ਨੇ ਬਾਖੂਬੀ ਨਿਭਾਈ। ਇਸ ਸਮੇਂ ਅਸ਼ੋਕ ਕੁਮਾਰ ਪੰਚ, ਡਾ. ਜਰਨੈਲ ਸਿੰਘ, ਲੈਕ. ਨੀਲਮ, ਸੰਜੀਤ, ਮੰਜੂ ਅਰੋੜਾ, ਕਮਲੇਸ਼ ਰਾਣੀ, ਬਲਜੀਤ ਸਿੰਘ, ਸੰਜੀਵ ਰਤਨ, ਅਨਿਲ ਕੁਮਾਰ, ਵਿਸ਼ਾਲ, ਅਨੀਸ਼ ਕੁਮਾਰ, ਵੀਨਾ ਰਾਣੀ, ਰਜਵਿੰਦਰ ਕੌਰ, ਆਰਤੀ, ਨਰਿੰਦਰ ਕੌਰ, ਪ੍ਰੀਆ, ਸਤਵੀਰ ਕੌਰ ਅਤੇ ਸਕੂਲ਼ ਵਿਦਿਆਰਥੀ ਹਾਜ਼ਰ ਸਨ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD