Monday, 20 May 2024

 

 

ਖ਼ਾਸ ਖਬਰਾਂ ਲੋਕਾਂ ਨੂੰ ਵੰਡਣ ’ਤੇ ਉਤਾਰੂ ਦਿੱਲੀ ਦੀਆਂ ਪਾਰਟੀਆਂ ਨੂੰ ਰੱਦ ਕਰੋ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਰਾਜਾ ਵੜਿੰਗ ਨੇ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਐਨਓਸੀ 'ਤੇ ਮੁੱਖ ਮੰਤਰੀ ਮਾਨ ਦੇ ਝੂਠੇ ਵਾਅਦੇ ਦਾ ਪਰਦਾਫਾਸ਼ ਕੀਤਾ ਕਾਂਗਰਸ ਨੇਤਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਕਿਸਾਨਾਂ ਲਈ MSP ਦੀ ਕਾਨੂੰਨੀ ਗਾਰੰਟੀ ਦਾ ਸਮਰਥਨ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਦੱਖਣੀ ਹਲਕੇ ਵਿੱਚ ਚੋਣ ਰੈਲੀਆਂ ਰਾਜਾਸਾਂਸੀ ਅਤੇ ਅਟਾਰੀ ਹਲ੍ਕੇ ਚ ਗੁਰਜੀਤ ਸਿੰਘ ਔਜਲਾ ਨੇ ਕੀਤੀ ਲੋਕਾਂ ਨਾਲ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਪ੍ਰਵਾਸੀਆਂ ਦੀ ਸ਼ਲਾਘਾ ਕੀਤੀ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ

 

36ਵੇਂ ਡੈਂਟਲ ਪੰਦਰਵਾੜੇ ਦੌਰਾਨ ਓ ਪੀ ਡੀ ਸੇਵਾਵਾਂ ਦਾ ਜ਼ਿਲ੍ਹੇ ਚ ਲਗਪਗ 1250 ਮਰੀਜ਼ਾਂ ਨੇ ਲਾਭ ਉਠਾਇਆ

ਮੋਹਾਲੀ ਵਿਖੇ ਸਮਾਪਤੀ ਦੌਰਾਨ ਡਾਇਰੈਕਟਰ ਸਿਹਤ ਸੇਵਾਵਾਂ ਡਾ. ਆਦਰਸ਼ਪਾਲ ਕੌਰ ਵੱਲੋਂ 69 ਦੰਦਾਂ ਦੇ ਸੈੱਟ ਵੰਡੇ ਗਏ

Health, Dr. Adarshpal Kaur, Director Health Services, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐੱਸ ਏ ਐੱਸ ਨਗਰ , 19 Oct 2023

ਸਿਵਲ ਸਰਜਨ ਮੁਹਾਲੀ ਡਾ. ਮਹੇਸ਼ ਕੁਮਾਰ ਆਹੂਜਾ ਅਗਵਾਈ ਹੇਠ 36ਵੇਂ ਡੈਂਟਲ ਪੰਦਰਵਾੜੇ ਦਾ ਅੱਜ ਜ਼ਿਲ੍ਹਾ ਹਸਪਤਾਲ ਮੁਹਾਲੀ ਵਿੱਚ ਸਮਾਪਤੀ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਡਾਇਰੈਕਟਰ ਸਿਹਤ ਸੇਵਾਵਾਂ ਡਾ. ਆਦਰਸ਼ਪਾਲ ਕੌਰ ਵੱਲੋਂ ਜ਼ਿਲ੍ਹਾ ਹਸਪਤਾਲ ਮੋਹਾਲੀ ਵਿਖੇ ਬਣਾਏ ਗਏ ਕੁੱਲ 58 ਅਤੇ ਸਿਵਲ ਡਿਸਪੈਂਸਰੀ ਸੈਕਟਰ 39 ਚੰਡੀਗੜ੍ਹ ਵਿਖੇ ਬਣਾਏ ਗਏ 11 ਦੰਦਾਂ ਦੇ ਸੈਟ ਅੱਜ ਸਿਵਲ ਹਸਪਤਾਲ ਮੋਹਾਲੀ ਵਿਖੇ ਦੰਦਾਂ ਦੇ ਵਿਭਾਗ ਦੇ ਓ.ਪੀ.ਡੀ. ਬਲਾਕ ਵਿੱਚ ਵੰਡੇ ਗਏ। ਉਨ੍ਹਾਂ ਦੱਸਿਆ ਕਿ ਇਸ ਪੰਦਰਵਾੜੇ ਦੌਰਾਨ ਜ਼ਿਲ੍ਹੇ ਚ ਦੰਦਾਂ ਦੇ ਵਿਭਾਗ ਦੀਆਂ ਓ ਪੀ ਡੀ ਸੇਵਾਵਾਂ ਦਾ ਲਗਭਗ 1250 ਮਰੀਜ਼ਾਂ ਨੇ ਲਾਭ ਉਠਾਇਆ।

ਜ਼ਿਲ੍ਹਾ ਡੈਂਟਲ ਸਿਹਤ ਅਫ਼ਸਰ ਮੋਹਾਲੀ ਡਾ. ਪਰਨੀਤ ਗਰੇਵਾਲ, ਐਸ ਐਮ ਓ ਡਾ. ਐਚ ਐਸ ਚੀਮਾ ਅਤੇ ਡਾ. ਵਿਜੇ ਭਗਤ ਨੇ ਇਸ ਮੌਕੇ ਸ਼ਿਕਰਤ ਕੀਤੀ। ਇਸ 36ਵੇਂ ਡੈਂਟਲ ਪੰਦਰਵਾੜੇ ਦੇ ਸਮਾਪਤੀ ਸਮਾਗਮ ਦੌਰਾਨ ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਦੇ ਜੀ ਐਨ ਐਮ ਦੀਆਂ ਵਿਦਿਆਰਥਣਾਂ ਨੇ ਮੂੰਹ ਦੇ ਕੈਂਸਰ ਸਬੰਧੀ ਜਾਗਰੂਕਤਾ ਸਬੰਧੀ ਇੱਕ ਨਾਟਕ ਪੇਸ਼ ਕੀਤਾ। ਇਸ ਪਖਵਾੜੇ ਦੌਰਾਨ ਦੰਦਾਂ ਦਾ ਇਲਾਜ, ਜਿਸ ਵਿੱਚ ਫਿਲਿੰਗ, ਮਾਈਨਰ ਸਰਜਰੀਆਂ, ਐਕਸਟਰੈਕਸ਼ਨ, ਰੂਟ ਕੈਨਾਲ ਦਾ ਇਲਾਜ ਮੁਫ਼ਤ ਕੀਤਾ ਗਿਆ ਅਤੇ ਮੈਡੀਕਲ ਅਫ਼ਸਰ (ਡੈਂਟਲ) ਵੱਲੋਂ ਸਕੂਲੀ ਸਿਹਤ ਜਾਗਰੂਕਤਾ ਗਤੀਵਿਧੀਆਂ ਵੀ ਕੀਤੀਆਂ ਗਈਆਂ।

ਜ਼ਿਲ੍ਹਾ ਮੁਹਾਲੀ ਨੂੰ 155 ਡੈਂਚਰ ਦੇਣ ਦਾ ਟੀਚਾ ਦਿੱਤਾ ਗਿਆ ਸੀ ਜਦੋਂ ਕਿ  ਟੀਚੇ ਤੋਂ ਵੱਧ 159  ਡੈਂਚਰ ਦਿਤੇ ਗਏ। ਡਾਇਰੈਕਟਰ ਸਿਹਤ ਸੇਵਾਵਾਂ ਡਾ. ਆਦਰਸ਼ਪਾਲ ਕੌਰ ਨੇ ਦੰਦਾਂ ਦੇ ਪੰਦਰਵਾੜੇ ਨੂੰ ਸਫਲ ਬਣਾਉਣ ਦੇ ਯਤਨਾਂ ਲਈ ਸਮੂਹ ਸਟਾਫ਼ ਦੀ ਸ਼ਲਾਘਾ ਕੀਤੀ।ਡਾ: ਹਰਪ੍ਰੀਤ ਕੌਰ ਮੈਡੀਕਲ ਅਫਸਰ ਡੈਂਟਲ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਨੈਸ਼ਨਲ ਓਰਲ ਹੈਲਥ ਪ੍ਰੋਗਰਾਮ ਨੇ ਦੱਸਿਆ ਕਿ 3 ਅਕਤੂਬਰ ਤੋਂ 18 ਅਕਤੂਬਰ ਤੱਕ 36ਵੇਂ ਦੰਦਾਂ ਦੇ ਪੰਦਰਵਾੜੇ ਦੌਰਾਨ ਓਰਲ ਕੈਂਸਰ ਸਕਰੀਨਿੰਗ ਵੀ ਕੀਤੀ ਗਈ ਅਤੇ ਜ਼ਿਲ੍ਹਾ ਮੁਹਾਲੀ ਦੇ ਸਕੂਲਾਂ ਵਿੱਚ ਓਰਲ ਹੈਲਥ ਗਤੀਵਿਧੀਆਂ ਵੀ ਕਰਵਾਈਆਂ ਗਈਆਂ ਤਾਂ ਜੋ ਮੂੰਹ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਜਾ ਸਕੇ।

 

Tags: Health , Dr. Adarshpal Kaur , Director Health Services , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD