Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ "ਨਸ਼ਿਆਂ ਦੇ ਖਿਲਾਫ ਪੰਜਾਬ" ਮੁਹਿੰਮ ਤਹਿਤ ਕੱਢੀ ਰੈਲੀ ਗਈ

Judiciary, District Legal Services Authority, Rupnagar, Ropar

Web Admin

Web Admin

5 Dariya News

ਰੂਪਨਗਰ , 19 Oct 2023

Last updated on: Oct 19, 2023, 00:00 IST

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀਮਤੀ ਰਮੇਸ਼ ਕੁਮਾਰੀ ਦੀ ਅਗਵਾਈ ਹੇਠ ਨਸ਼ਿਆਂ ਦੇ ਖਿਲਾਫ਼ ਚੱਲ ਰਹੀ ਮੁਹਿੰਮ ਦੇ ਤਹਿਤ ਬੀਬੀ ਸ਼ਰਨ ਕੌਰ ਖਾਲਸਾ ਕਾਲਜ, ਸ਼੍ਰੀ ਚਮਕੌਰ ਸਾਹਿਬ ਵਿਖੇ ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਇੱਕ ਵਿਸ਼ੇਸ਼ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ, ਸ਼੍ਰੀਮਤੀ ਹਿਮਾਂਸ਼ੀ ਗਲਹੋਤਰਾ ਮੌਜੂਦ ਰਹੇ ਅਤੇ ਰੈਲੀ ਨੂੰ ਹਰੀ ਝੰਡੀ ਦੇ ਕੇ ਬੀਬੀ ਸ਼ਰਨ ਕੌਰ ਖਾਲਸਾ ਕਾਲਜ ਤੋਂ ਰਵਾਨਾ ਕਰਕੇ ਮੇਨ ਰੋਡ ਸ਼੍ਰੀ ਚਮਕੌਰ ਸਾਹਿਬ ਵਿਖੇ ਖਤਮ ਕੀਤੀ ਗਈ।

ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਸ਼੍ਰੀਮਤੀ ਹਿਮਾਂਸ਼ੀ ਗਲਹੋਤਰਾ ਨੇ ਦੱਸਿਆ ਕਿ ਯੁਵਾ ਵਰਗ ਪੰਜਾਬ ਦਾ ਆਉਣ ਵਾਲਾ ਸੁਨਹਿਰੀ ਭਵਿੱਖ ਹੈ ਪਰੰਤੂ ਕਈ ਤਰ੍ਹਾਂ ਦੇ ਕਾਰਨਾਂ ਜਿਵੇਂ ਕਿ ਮਾਲੀ ਸਮੱਸਿਆ, ਮਾਨਸਿਕ ਸਥਿਤੀ ਜਾਂ ਮਾੜੀ ਸੰਗਤ ਕਾਰਨ ਅੱਜ ਦਾ ਯੁਵਾ ਵਰਗ ਨਸ਼ਿਆਂ ਦੀ ਤਰਫ ਵਧਦਾ ਜਾ ਰਿਹਾ ਹੈ ਜਿਸ ਕਾਰਨ ਪੰਜਾਬ ਦੇ ਸੱਭਿਆਚਾਰਕ ਰੁਤਬੇ ਨੂੰ ਬਹੁਤ ਠੇਸ ਪਹੁੰਚੀ ਹੈ। ਇਹ ਖਾਸ ਮੁਹਿੰਮ ਪੰਜਾਬ ਦੇ ਯੁਵਾ ਵਰਗ ਨੂੰ ਮੁੜ ਸਮਾਜ ਦੇ ਜ਼ਿੰਮੇਵਾਰ ਨਾਗਰਿਕ ਬਣਾਉਣ ਲਈ ਕੇਂਦਰਿਤ ਹੈ। 

ਉਨ੍ਹਾਂ ਕਿਹਾ ਕਿ ਇਹ ਰੈਲੀ ਪੰਜਾਬ ਵਿੱਚ ਚੱਲ ਰਹੇ ਨਸ਼ਿਆਂ ਖਿਲਾਫ ਜਾਗਰੁਕਤਾ ਮੁਹਿੰਮ ਯੁਵਕਾਂ ਅਤੇ ਪੰਜਾਬ ਦੇ ਹੋਰਨਾਂ ਵਰਗਾਂ ਦੇ ਲੋਕਾਂ ਨੂੰ ਨਸ਼ਿਆਂ ਤੋਂ ਰੋਕਣ ਅਤੇ ਮੁੜ ਬਾਹਰ ਕੱਢਣ ਪ੍ਰਤੀ ਸਮਰਪਿਤ ਕੀਤੀ ਗਈ। ਅੰਤ ਵਿੱਚ ਉਹਨਾਂ ਨੇ ਦੱਸਿਆ ਕਿ ਪੰਜਾਬ ਵਿੱਚ ਇਹ ਮੁਹਿੰਮ ਰੂਪਨਗਰ ਦੇ ਵੱਖ-ਵੱਖ ਖੇਤਰਾਂ, ਸਕੂਲ, ਕਾਲਜਾਂ, ਪਿੰਡਾਂ, ਬਲਾਕਾਂ ਅਤੇ ਸ਼ਹਿਰੀ ਪੱਧਰ ਤੇ ਜਾਰੀ ਰਹੇਗੀ। ਵਰਨਣਯੋਗ ਹੈ ਕਿ ਪੰਜਾਬ ਵਿੱਚ ਨਸ਼ਿਆਂ ਖਿਲਾਫ ਖਾਸ ਮੁਹਿੰਮ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਵੱਲੋਂ ਇੱਕ ਅਕਤੂਬਰ 2023 ਤੋਂ ਸ਼ੁਰੂ ਕੀਤੀ ਹੋਈ ਹੈ ਜਿਸ ਦੇ ਅੰਤਰਗਤ ਬਾਕੀ ਵਿਭਾਗਾਂ ਦੇ ਨਾਲ ਜੁੜ ਕੇ ਲੋਕਾਂ ਨੂੰ ਨਸ਼ਿਆਂ ਤੋਂ ਬਾਹਰ ਕੱਢਣ ਦਾ ਇੱਕ ਉਪਰਾਲਾ ਹੈ। 

ਇਸ ਮੌਕੇ ਕਾਲਜ ਵਿੱਚ ਐੱਨ.ਐੱਸ.ਐੱਸ. ਦੇ ਕੈਡਿਟਾਂ ਵੱਲੋਂ ਨੁੱਕੜ ਨਾਟਕ ਦਾ ਆਯੋਜਨ ਕੀਤਾ ਗਿਆ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨਸ਼ਿਆਂ ਖਿਲਾਫ ਖਾਸ ਸੈਮੀਨਾਰ ਦਾ ਵੀ ਆਯੋਜਨ ਕੀਤਾ ਗਿਆ। ਇਸ ਰੈਲੀ ਵਿੱਚ ਕਾਲਜ ਦੇ ਪ੍ਰਿੰਸੀਪਲ ਪ੍ਰੋ.ਜਗਰੂਪ ਸਿੰਘ, ਐੱਸ.ਐੱਮ.ਓ. ਸ਼੍ਰੀ ਚਮਕੌਰ ਸਾਹਿਬ ਡਾ. ਗੋਬਿੰਦ ਟੰਡਨ, ਐਡਵੋਕੇਟ ਅਸ਼ੀਸ਼ ਕੁਮਾਰ, ਕਾਲਜ ਦੇ ਸਾਰੇ ਵਿਦਿਆਰਥੀ, ਐੱਨ.ਐੱਸ.ਐੱਸ. ਕੈਡਿਟ ਅਤੇ ਹੋਰ ਅਧਿਆਪਕ ਸਾਹਿਬਾਨ ਇਸ ਰੈਲੀ ਦਾ ਹਿੱਸਾ ਬਣੇ।

 

Tags: Judiciary , District Legal Services Authority , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD