Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਪੰਜਾਬ ਵਿੱਚ ਲਾਮਿਸਾਲ ਵਿਕਾਸ ਤੇ ਖ਼ੁਸ਼ਹਾਲੀ ਦੇ ਨਵੇਂ ਦੌਰ ਦਾ ਮੁੱਢ ਬੰਨ੍ਹੇਗਾ ਦਿੱਲੀ-ਕੱਟੜਾ ਐਕਸਪ੍ਰੈੱਸਵੇਅ : ਭਗਵੰਤ ਸਿੰਘ ਮਾਨ

ਪ੍ਰਾਜੈਕਟ ਜਲਦੀ ਦੇਸ਼ ਨੂੰ ਸਮਰਪਿਤ ਕਰਨ ਦੀ ਉਮੀਦ ਜਤਾਈ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Nitin Gadkari, National Highways Authority of India, NHAI

Web Admin

Web Admin

5 Dariya News

ਅੰਮ੍ਰਿਤਸਰ , 19 Oct 2023

Last updated on: Oct 19, 2023, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਦਿੱਲੀ-ਕੱਟੜਾ ਐਕਸਪ੍ਰੈੱਸਵੇਅ ਸੂਬੇ ਵਿੱਚ ਲਾਮਿਸਾਲ ਵਿਕਾਸ ਤੇ ਖ਼ੁਸ਼ਹਾਲੀ ਦੇ ਨਵੇਂ ਦੌਰ ਦੀ ਸ਼ੁਰੂਆਤ ਕਰੇਗਾ।ਕੇਂਦਰੀ ਮੰਤਰੀ ਨਿਤਿਨ ਗਡਕਰੀ ਦੀ ਹਾਜ਼ਰੀ ਵਿੱਚ ਇਸ ਪ੍ਰਾਜੈਕਟ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਅਹਿਮ ਪ੍ਰਾਜੈਕਟ ਦਾ ਕੰਮ ਜਲਦੀ ਮੁਕੰਮਲ ਹੋਵੇਗਾ ਅਤੇ ਇਹ ਛੇਤੀ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਪ੍ਰਾਜੈਕਟ ਨੂੰ ਜਲਦੀ ਪੂਰਾ ਕਰਨ ਲਈ ਪਹਿਲਾਂ ਹੀ ਕੌਮੀ ਸ਼ਾਹਰਾਹ ਅਥਾਰਟੀ (ਐਨ.ਐਚ.ਏ.ਆਈ.) ਦਾ ਪੂਰਾ ਸਹਿਯੋਗ ਤੇ ਤਾਲਮੇਲ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪ੍ਰਾਜੈਕਟ ਇਸ ਖਿੱਤੇ ਵਿੱਚ ਆਰਥਿਕ ਗਤੀਵਿਧੀ ਨੂੰ ਵੱਡਾ ਹੁਲਾਰਾ ਦੇਣ ਤੋਂ ਇਲਾਵਾ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ।

ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਪ੍ਰਾਜੈਕਟ ਸੂਬੇ ਵਿੱਚ ਵਪਾਰ ਤੇ ਵਣਜ ਨੂੰ ਹੁਲਾਰਾ ਦੇਵੇਗਾ, ਜਿਸ ਨਾਲ ਪੰਜਾਬ ਦੇਸ਼ ਭਰ ਵਿੱਚੋਂ ਮੋਹਰੀ ਸੂਬਾ ਬਣ ਕੇ ਉੱਭਰੇਗਾ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਦੇ ਦਖ਼ਲ ਨਾਲ ਇਸ ਪ੍ਰਾਜੈਕਟ ਉਤੇ ਕੰਮ ਵਿੱਚ ਹੋਰ ਤੇਜ਼ੀ ਆਵੇਗੀ, ਜਿਸ ਨਾਲ ਪੰਜਾਬ ਦੇ ਅਰਥਚਾਰੇ ਨੂੰ ਗਤੀ ਮਿਲੇਗੀ। ਭਗਵੰਤ ਸਿੰਘ ਮਾਨ ਨੇ ਇਹ ਵੀ ਆਖਿਆ ਕਿ ਇਹ ਸ਼ਾਹਰਾਹ ਇਸ ਖਿੱਤੇ ਵਿੱਚ ਆਰਥਿਕ ਗਤੀਵਿਧੀ ਲਈ ਹੁਲਾਰੇ ਦੇ ਨਾਲ-ਨਾਲ ਅਕੀਦਤ ਭੇਟ ਕਰਨ ਲਈ ਮਾਤਾ ਵੈਸ਼ਨੋ ਦੇਵੀ ਧਾਮ ਜਾਣ ਵਾਲੇ ਸ਼ਰਧਾਲੂਆਂ ਨੂੰ ਵੀ ਸਹੂਲਤ ਪ੍ਰਦਾਨ ਕਰੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਮੁੱਚੇ ਵਿਕਾਸ ਲਈ ਵਚਨਬੱਧ ਹੈ, ਜਿਸ ਲਈ ਅਜਿਹੇ ਹੋਰ ਪ੍ਰਾਜੈਕਟ ਪੰਜਾਬ ਵਿੱਚ ਲਿਆਂਦੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਅਹਿਮ ਪ੍ਰਾਜੈਕਟ ਦੇ ਮੁਕੰਮਲ ਹੋਣ ਮਗਰੋਂ ਦਿੱਲੀ ਤੋਂ ਪੰਜਾਬ ਅਤੇ ਜੰਮੂ-ਕਸ਼ਮੀਰ ਜਾਣ ਵਾਲੇ ਖ਼ਾਸ ਤੌਰ ਉਤੇ ਮਾਤਾ ਵੈਸ਼ਨੋ ਦੇਵੀ ਧਾਮ ਜਾਣ ਵਾਲੇ ਯਾਤਰੂਆਂ ਦੇ ਸਮੇਂ ਤੇ ਪੈਸੇ ਦੀ ਬੱਚਤ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ 254 ਕਿਲੋਮੀਟਰ ਲੰਮਾ ਸ਼ਾਹਰਾਹ 11,510 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਹੈ ਅਤੇ ਇਹ ਪੰਜਾਬ ਦੇ ਨੌਂ ਜ਼ਿਲ੍ਹਿਆਂ ਜਲੰਧਰ, ਸੰਗਰੂਰ, ਮਾਲੇਰਕੋਟਲਾ, ਪਟਿਆਲਾ, ਕਪੂਰਥਲਾ, ਲੁਧਿਆਣਾ, ਅੰਮ੍ਰਿਤਸਰ, ਤਰਨ-ਤਾਰਨ ਅਤੇ ਗੁਰਦਾਸਪੁਰ ਵਿੱਚੋਂ ਲੰਘੇਗਾ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Nitin Gadkari , National Highways Authority of India , NHAI

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD