Wednesday, 15 May 2024

 

 

ਖ਼ਾਸ ਖਬਰਾਂ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ

 

ਪੰਜਾਬ ਪੁਲਿਸ ਵੱਲੋਂ ਹਰਵਿੰਦਰ ਰਿੰਦਾ ਦੀ ਹਮਾਇਤ ਵਾਲੇ ਅੱਤਵਾਦੀ ਫੰਡਿੰਗ ਮਾਡਿਊਲ ਦਾ ਪਰਦਾਫਾਸ਼ ; ਹੈਂਡਲਰ ਪਰਮਿੰਦਰ ਪਿੰਦੀ ਦੇ ਪੰਜ ਕਾਰਕੁਨ ਕਾਬੂ

ਅੱਤਵਾਦ ਨੂੰ ਫੰਡਿੰਗ ਕਰਨ ਲਈ ਠੇਕਿਆਂ ’ਤੇ ਅੱਗਜ਼ਨੀ ਅਤੇ ਗੋਲੀਬਾਰੀ ਕਰਕੇ ਸ਼ਰਾਬ ਦੇ ਠੇਕੇਦਾਰਾਂ ਤੋਂ ਪੈਸਾ ਵਸੂਲਦਾ ਸੀ ਮਾਡਿਊਲ : ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Batala Police, Batala, Harwinder Singh Rinda, Parminder Pindi

Web Admin

Web Admin

5 Dariya News

ਬਟਾਲਾ , 19 Oct 2023

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਪਾਕਿਸਤਾਨ ਸਥਿਤ ਹਰਵਿੰਦਰ ਸਿੰਘ ਰਿੰਦਾ ਦੀ ਹਮਾਇਤ ਵਾਲੇ ਅਤੇ ਪਰਮਿੰਦਰ ਪਿੰਦੀ ਦੁਆਰਾ ਚਲਾਏ ਜਾ ਰਹੇ ਅੱਤਵਾਦੀ ਫੰਡਿੰਗ ਮਾਡਿਊਲ  ਦਾ ਪਰਦਾਫਾਸ਼ ਕਰਦਿਆਂ , ਮਾਡਿਊਲ ਦੇ ਪੰਜ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਮਾਡਿਊਲ ਦਾ ਸਥਾਲਕ ਹੈਂਡਲਰ ਪਰਮਿੰਦਰ ਪਿੰਦੀ ,ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆਂ, ਜੋ ਕਿ ਕਥਿਤ ਅੱਤਵਾਦੀ ਹਰਵਿੰਦਰ ਰਿੰਦਾ ਦਾ ਕਰੀਬੀ ਦੱਸਿਆ ਜਾਂਦਾ ਹੈ, ਦੇ ਲਗਾਤਾਰ ਸੰਪਰਕ ਵਿੱਚ ਸੀ ।

ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਬਾਬਾ ਬਕਾਲਾ ਦੇ ਅਮਨਪ੍ਰੀਤ ਵਾਲੀਆ, ਅੰਮ੍ਰਿਤਸਰ ਦੇ ਪਿੰਡ ਮੁੱਛਲ ਦੇ ਰਮਨਬੀਰ ਸਿੰਘ ਉਰਫ ਫੌਜੀ, ਅੰਮ੍ਰਿਤਸਰ ਦੇ ਪਿੰਡ ਬੁੱਲੇਨੰਗਲ ਦੇ ਅਰਸ਼ਪ੍ਰੀਤ ਸਿੰਘ, ਅੰਮ੍ਰਿਤਸਰ ਦੇ ਬੱਲ ਸਰਾਏ ਦੇ ਹਰਮਨਪ੍ਰੀਤ ਸਿੰਘ ਅਤੇ ਅੰਮ੍ਰਿਤਸਰ ਵਾਸੀ  ਕਿਰਨਦੀਪ ਕੌਰ  ਵਜੋਂ ਕੀਤੀ ਹੈ। 

ਉਨ੍ਹਾਂ ਦੱਸਿਆ ਕਿ ਸ਼ਰਾਬ ਦੇ ਠੇਕੇਦਾਰਾਂ ਤੋਂ ਪੈਸੇ ਵਸੂਲਣ ਲਈ  ਠੇਕਿਆਂ ’ਤੇ ਹੋਈਆਂ ਅੱਗਜ਼ਨੀ ਜਾਂ ਗੋਲੀਬਾਰੀ ਦੀਆਂ ਕੁਝ ਘਟਨਾਵਾਂ ਤੋਂ ਬਾਅਦ ਜ਼ਿਲ੍ਹਾ ਬਟਾਲਾ ਦੀਆਂ ਪੁਲਿਸ ਟੀਮਾਂ ਨੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕੀਤੀ ਅਤੇ ਇਨ੍ਹਾਂ ਘਟਨਾਵਾਂ ਪਿੱਛੇ ਰਮਨਬੀਰ ਸਿੰਘ ਉਰਫ਼ ਫ਼ੌਜੀ ਸਮੇਤ 11 ਮੁਲਜ਼ਮਾਂ ਦੀ ਸ਼ਨਾਖਤ ਕੀਤੀ ਹੈ।  ਉਨ੍ਹਾਂ ਕਿਹਾ ਕਿ ਲਗਭਗ 10 ਦਿਨਾਂ ਤੱਕ ਚੱਲੇ ਇਸ ਆਪ੍ਰੇਸ਼ਨ ਵਿੱਚ ਪੁਲਿਸ ਟੀਮਾਂ ਨੇ ਵੱਖ-ਵੱਖ ਥਾਵਾਂ ਤੋਂ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਬਟਾਲਾ ਦੀ ਐਸ.ਐਸ.ਪੀ. ਅਸ਼ਵਨੀ ਗੋਟਿਆਲ ਨੇ ਦੱਸਿਆ ਕਿ 27 ਸਤੰਬਰ ਨੂੰ ਬਟਾਲਾ ਦੇ ਸ਼ਾਸਤਰੀ ਨਗਰ ਵਿੱਚ ਇੱਕ ਸ਼ਰਾਬ ਦੇ ਠੇਕੇ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਦੀ ਘਟਨਾ ਸਾਹਮਣੇ ਆਈ ਸੀ ਅਤੇ ਇਸ ਤੋਂ ਦੋ ਦਿਨ ਬਾਅਦ ਬਟਾਲਾ ਵਿੱਚ ਹੀ ਇੱਕ ਹੋਰ ਸ਼ਰਾਬ ਦੇ ਠੇਕੇ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਜਦਕਿ 2 ਅਕਤੂਬਰ ਨੂੰ ਅੰਮ੍ਰਿਤਸਰ ਦਿਹਾਤੀ ਵਿਖੇ  ਸ਼ਰਾਬ ਦੇ ਠੇਕੇ ’ਤੇ ਪੰਜ ਗੋਲੀਆਂ ਚਲਾਈਆਂ ਗਈਆਂ ਸਨ।

ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸਾਰੇ ਮੁਲਜ਼ਮ ਸਥਾਨਕ ਹੈਂਡਲਰ ਪਰਮਿੰਦਰ ਪਿੰਦੀ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ, ਜੋ ਸ਼ਰਾਬ ਦੇ ਠੇਕੇਦਾਰਾਂ ਤੋਂ ਅੱਤਵਾਦੀ ਫੰਡਿੰਗ ਲਈ ਧਮਕੀਆਂ ਦੇ ਕੇ ਫਿਰੌਤੀ ਦੀ ਮੰਗ ਕਰ ਰਿਹਾ ਸੀ। ਉਹਨਾਂ ਨੇ ਦੱਸਿਆ ਕਿ ਇੱਕ ਦੋਸ਼ੀ ਨੇ ਪੈਸਿਆਂ ਲਈ ਸ਼ਰਾਬ ਦੇ ਠੇਕੇ ਦੇ ਬਾਹਰ ਗੋਲੀਆਂ ਚਲਾ ਦਿੱਤੀਆਂ।

ਜ਼ਿਕਰਯੋਗ ਹੈ ਇਸ ਸਬੰਧ ਵਿੱਚ ਦੋ ਮਾਮਲੇ ਜਿਨ੍ਹਾਂ ਵਿੱਚ ਆਈ.ਪੀ.ਸੀ. ਦੀ ਧਾਰਾ 436, 427 ਅਤੇ 120ਬੀ  ਤਹਿਤ ਐਫ.ਆਈ.ਆਰ ਨੰਬਰ 150 ਮਿਤੀ 27.09.2023 ਅਤੇ  ਮਿਤੀ 30.09.2023  ਐਫ.ਆਈ.ਆਰ ਨੰਬਰ 112  ਆਈ.ਪੀ.ਸੀ. ਦੀ ਧਾਰਾ 307, 436, 420ਬੀ   ਅਤੇ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀਆਂ ਧਾਰਾਵਾਂ 17, 18 ਅਤੇ 20 ਕ੍ਰਮਵਾਰ ਤਹਿਤ ਥਾਣਾ ਸਿਟੀ ਬਟਾਲਾ ਅਤੇ ਸਦਰ ਬਟਾਲਾ ਵਿਖੇ ਕੇਸ ਦਰਜ ਕੀਤੇ ਗਏ ਹਨ।

 

Tags: Crime News Punjab , Punjab Police , Police , Crime News , Batala Police , Batala , Harwinder Singh Rinda , Parminder Pindi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD