Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਜ਼ਿਲ੍ਹਾ ਪ੍ਰਸ਼ਾਸਨ ਨੇ ਨੈਸ਼ਨਲ ਹਾਈਵੇਅ ਅਤੇ ਪਡਿਆਲਾ ਦੇ ਕਿਸਾਨਾਂ ਵਿਚਕਾਰ ਪੈਦਾ ਹੋਏ ਟਕਰਾਅ ਨੂੰ ਖ਼ਤਮ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ

ਐਸ ਡੀ ਐਮ ਖਰੜ ਅਤੇ ਡੀ ਐਸ ਪੀ ਮੁੱਲਾਂਪੁਰ ਨਾਲ ਮੀਟਿੰਗ ਤੋਂ ਬਾਅਦ ਕਿਸਾਨ ਉਸਾਰੀ ਨੂੰ ਅੱਗੇ ਤੋਰਨ ਲਈ ਸਹਿਮਤ

Punjab Admin, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਖਰੜ/ਐਸ.ਏ.ਐਸ. ਨਗਰ , 19 Oct 2023

Last updated on: Oct 19, 2023, 00:00 IST

ਅੱਜ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਪਡਿਆਲਾ ਰੋਡ ਤੇ ਲੱਗੇ ਜਾਮ ਨੂੰ ਖਤਮ ਕਰਨ ਵਿੱਚ ਸਫਲਤਾ ਹਾਸਲ ਕੀਤੀ। ਕਿਸਾਨਾਂ ਨੇ ਐਨ ਐਚ ਏ ਆਈ (ਨੈਸ਼ਨਲ ਹਾਈਵੇਅ) ਦੇ ਅਧਿਕਾਰੀਆਂ ਤੋਂ ਭਰੋਸਾ ਮਿਲਣ ਤੋਂ ਬਾਅਦ ਧਰਨਾ ਚੁੱਕ ਲਿਆ ਅਤੇ ਸੜਕ ਦਾ ਕੰਮ ਦੁਬਾਰਾ ਸ਼ੁਰੂ ਕਰਨ ਲਈ ਸਹਿਮਤੀ ਦੇ ਦਿੱਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਸਲਿੱਪ ਰੋਡ, ਨਿਕਾਸੀ ਪਾਣੀ ਦੇ ਨਿਕਾਸ ਲਈ ਪੁਲੀਆਂ ਅਤੇ ਦੋ ਪੁਲਾਂ ਦੀ ਮੰਗ ਨੂੰ ਲੈ ਕੇ ਪਡਿਆਲਾ ਦੇ ਕਿਸਾਨ ਅਤੇ ਵਸਨੀਕ ਪਿਛਲੇ ਕਈ ਦਿਨਾਂ ਤੋਂ ਧਰਨੇ 'ਤੇ ਬੈਠੇ ਹਨ।

ਅੱਜ ਉਪ ਮੰਡਲ ਮੈਜਿਸਟਰੇਟ ਖਰੜ ਰਵਿੰਦਰ ਸਿੰਘ ਨੇ ਡੀ ਐਸ ਪੀ ਮੁੱਲਾਂਪੁਰ ਧਰਮਵੀਰ ਸਿੰਘ ਅਤੇ ਐਨ ਐਚ ਏ ਆਈ ਅਧਿਕਾਰੀਆਂ ਨੂੰ ਨਾਲ ਲੈ ਕੇ ਕਿਸਾਨਾਂ ਅਤੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ। ਦੋਵਾਂ ਧਿਰਾਂ ਨੇ ਆਪੋ-ਆਪਣੇ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ। ਦੁਵੱਲੀ ਗੱਲਬਾਤ ਦੌਰਾਨ, ਕਿਸਾਨਾਂ/ਪਿੰਡ ਵਾਸੀਆਂ ਅਤੇ ਨੈਸ਼ਨਲ ਹਾਈਵੇਅ ਨੇ ਸਹਿਮਤੀ ਬਣਾਈ ਕਿ ਪਿੰਡ ਦੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ ਅਤੇ ਉਸ ਅਨੁਸਾਰ ਕੰਮ ਮੁੜ ਸ਼ੁਰੂ ਕੀਤਾ ਜਾਵੇਗਾ। 

ਐਸ.ਡੀ.ਐਮ ਰਵਿੰਦਰ ਸਿੰਘ ਅਤੇ ਡੀ.ਐਸ.ਪੀ.ਧਰਮਵੀਰ ਨੇ ਇਸ ਗਤੀਰੋਧ ਨੂੰ ਤੋੜਨ ਲਈ ਅਹਿਮ ਭੂਮਿਕਾ ਨਿਭਾਉਂਦੇ ਹੋਏ ਕਿਸਾਨਾਂ/ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਉਸਾਰੀ ਕਾਰਜਾਂ 'ਤੇ ਤਿੱਖੀ ਨਜ਼ਰ ਰੱਖਣਗੇ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਉਨ੍ਹਾਂ ਵੱਲੋਂ ਉਠਾਏ ਗਏ ਮੁੱਦਿਆਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇ। ਪ੍ਰਸ਼ਾਸਨ ਦੇ ਭਰੋਸੇ ’ਤੇ ਕਿਸਾਨਾਂ ਤੇ ਪਿੰਡ ਵਾਸੀਆਂ ਨੇ ਸੜਕ ਤੋਂ ਜਾਮ ਹਟਾ ਲਿਆ।

 

Tags: Punjab Admin , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD