Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਜ਼ਿਲ੍ਹਾ ਮਿਨਰਲ ਫਾਊਂਡੇਸ਼ਨ ਦੇ ਅਧਿਕਾਰੀ ਮਾਈਨਿੰਗ ਖੇਤਰ ‘ਚ ਕੈਮਰੇ ਲਗਾਉਣ ਨੂੰ ਯਕੀਨੀ ਬਣਾਉਣ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ

DC SBS Nagar, Navjot Pal Singh Randhawa, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

Web Admin

Web Admin

5 Dariya News

ਨਵਾਂਸ਼ਹਿਰ , 19 Oct 2023

Last updated on: Oct 19, 2023, 00:00 IST

ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹਾ ਮਿਨਰਲ ਫਾਊਂਡੇਸ਼ਨ ਦੀ ਕਾਰਵਾਈ ਦਾ ਨਿਰੀਖਣ ਕੀਤਾ ਅਤੇ ਜਾਇਜ਼ਾ ਲਿਆ। ਉਨ੍ਹਾਂ ਐਨ.ਜੀ.ਟੀ ਨਿਯਮਾਂ ਤਹਿਤ ਲਗਾਏ ਗਏ ਜ਼ੁਰਮਾਨੇ ਦੀ ਸਮੀਖਿਆ ਕੀਤੀ। ਜ਼ਿਲ੍ਹਾ ਮਾਈਨਿੰਗ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਐਨ.ਜੀ.ਟੀ ਦੇ ਨਿਰਦੇਸ਼ਾਂ ਅਨੁਸਾਰ ਦਫ਼ਤਰ ਵਲੋਂ ਧਾਰਾ 74-75 ਤਹਿਤ 40 ਲੱਖ ਰੁਪਏ ਦੀ ਰਿਕਵਰੀ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਮਿਨਰਲ ਫਾਊਂਡੇਸ਼ਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਵਾਂਸ਼ਹਿਰ ਅਤੇ ਬਲਾਚੌਰ ਸਬ-ਡਵੀਜ਼ਨਾਂ ਵਿੱਚ ਮਾਈਨਿੰਗ ਖੇਤਰ ਦੇ ਸਾਰੇ ਨਿਕਾਸੀ ਪੁਆਇੰਟਾਂ 'ਤੇ ਕੈਮਰੇ ਲਗਾਉਣ ਨੂੰ ਯਕੀਨੀ ਬਣਾਉਣ। 

ਉਨ੍ਹਾਂ ਕਿਹਾ ਕਿ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਗੈਰ-ਕਾਨੂੰਨੀ ਮਾਈਨਿੰਗ 'ਤੇ ਸਖ਼ਤ ਨਜ਼ਰ ਰੱਖ ਰਿਹਾ ਹੈ, ਉਥੇ ਸਾਡੀਆਂ ਟੀਮਾਂ ਅਤੇ ਅਧਿਕਾਰੀਆਂ ਨੂੰ ਤਕਨਾਲੋਜੀ ਰਾਹੀਂ ਸਮਰੱਥ ਬਣਾਉਣਾ ਜ਼ਰੂਰੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਸਰਚ ਲਾਈਟਾਂ ਅਤੇ ਹੋਰ ਜ਼ਰੂਰੀ ਸਾਜ਼ੋ-ਸਾਮਾਨ ਦੇਣ ਲਈ ਜ਼ਿਲ੍ਹਾ ਮਿਨਰਲ ਫੰਡ ਦੀ ਵਰਤੋਂ ਕਰਨ ਦੇ ਵੀ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਜੰਗਲਾਤ ਵਿਭਾਗ ਅਤੇ ਕਾਰਜਕਾਰੀ ਇੰਜਨੀਅਰ ਨੂੰ ਜੰਗਲਾਤ ਵਿਭਾਗ ਵੱਲੋਂ ਬੂਟੇ ਲਗਾਉਣ ਕਾਰਨ ਸਤਲੁਜ ਦਰਿਆ ਦੇ ਕੁਦਰਤੀ ਰਸਤੇ ਵਿੱਚ ਆ ਰਹੀਆਂ ਰੁਕਾਵਟਾਂ ਦੇ ਸਬੰਧ ਵਿੱਚ ਭਾਰਤ ਸਰਕਾਰ ਦੇ ਜੰਗਲਾਤ ਮੰਤਰਾਲੇ ਨਾਲ ਸੰਪਰਕ ਕਰਨ ਲਈ ਵੀ ਨਿਰਦੇਸ਼ ਦਿੱਤੇ। 

ਉਨ੍ਹਾਂ ਨੇ ਜ਼ਿਲ੍ਹੇ ਵਿੱਚ ਹੜ੍ਹਾਂ ਦੀ ਰੋਕਥਾਮ ਲਈ ਲੰਮੇ ਸਮੇਂ ਲਈ ਕੀਤੇ ਜਾ ਰਹੇ ਯਤਨਾਂ 'ਤੇ ਧਿਆਨ ਕੇਂਦਰਿਤ ਕੀਤਾ। ਇਸ ਮੀਟਿੰਗ ਵਿੱਚ ਐਸ.ਡੀ.ਐਮ ਨਵਾਂਸ਼ਹਿਰ ਡਾ: ਸ਼ਿਵਰਾਜ ਸਿੰਘ ਬੱਲ, ਐਸ.ਡੀ.ਐਮ ਬਲਾਚੌਰ ਬਿਕਰਮ ਸਿੰਘ, ਕਾਰਜਕਾਰੀ ਇੰਜੀਨੀਅਰ ਮਾਈਨਿੰਗ, ਕਾਰਜਕਾਰੀ ਇੰਜੀਨੀਅਰ ਪੰਜਾਬ ਪ੍ਰਦੂਸ਼ਣ ਤੇ ਕੰਟਰੋਲ ਬੋਰਡ, ਖੇਤੀਬਾੜੀ ਅਫ਼ਸਰ ਕਮਲਦੀਪ ਸਿੰਘ ਸੰਘਾ, ਜੰਗਲੀ ਜੀਵ ਅਫ਼ਸਰ ਨਵਾਂਸ਼ਹਿਰ, ਵਣ ਮੰਡਲ ਅਫ਼ਸਰ ਹਾਜ਼ਰ ਸਨ।

 

Tags: DC SBS Nagar , Navjot Pal Singh Randhawa , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD