Monday, 13 May 2024

 

 

ਖ਼ਾਸ ਖਬਰਾਂ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਟਾਰੀ ਹਲਕੇ ਵਿੱਚ ਹੋਇਆ ਵਿਸ਼ਾਲ ਇਕੱਠ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ

 

ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਦੋ ਦਿਨਾ ਤਕਨੀਕੀ ਮੇਲਾ ਸਫਲਤਾ ਪੂਰਵਕ ਸਮਾਪਤ ਹੋਇਆ

Dr. Buta Singh Sidhu, Shaheed Bhagat Singh State University, Indian Society for Technical Education, Ferozepur

Web Admin

Web Admin

5 Dariya News

ਫਿਰੋਜ਼ਪੁਰ , 20 Oct 2023

ਸਥਾਨਕ ਸ਼ਹੀਦ ਭਗਤ ਸਿੰਘ  ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ ਇੰਡੀਅਨ ਸੋਸਾਇਟੀ ਫਾਰ ਟੈਕਨੀਕਲ ਐਜੂਕੇਸ਼ਨ ਵਲੋਂ ਆਯੋਜਤ ਕੀਤਾ ਦੋ ਦਿਨਾ ਤਕਨੀਕੀ ਮੇਲਾ ਸਫਲਤਾ ਪੂਰਵਕ ਸਮਾਪਤ ਹੋਇਆ। ਇਸ ਮੇਲੇ ਵਿਚ ਵੱਖ ਵੱਖ ਕਾਲਜਾਂ, ਯੂਨੀਵਰਸਿਟੀਆਂ  ਅਤੇ ਸਕੂਲਾਂ ਦੇ ਲੱਗਭਗ 200  ਭਾਗੀਦਾਰਾ ਨੇ ਭਾਗ ਲਿਆ। ਇਸ ਸਬੰਧੀ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਬੂਟਾ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੰਡੀਅਨ ਸੋਸਾਇਟੀ ਫਾਰ ਟੈਕਨੀਕਲ ਐਜੂਕੇਸ਼ਨ ਇਸ ਤਰਾਂ ਦੇ ਤਕਨੀਕੀ  ਸਮਾਗਮਾਂ ਰਾਹੀਂ ਵਿਦਿਆਰਥੀਆਂ ਨੂੰ ਟੈਕਨੀਕਲ ਮੁਹਾਰਤ, ਰਚਨਾਤਮਿਕ ਮੁਸ਼ਕਲਾਂ ਹੱਲ ਕਰਨ ਤੇ ਨਵੀਆਂ ਖੋਜਾਂ ਸੰਬੰਧੀ ਵਿਚਾਰ ਤੇ ਯੋਗਤਾ ਰੱਖਣ ਦੇ ਮੌਕੇ ਪ੍ਰਦਾਨ ਕਰਦਾ ਹੈ। 

ਉਨ੍ਹਾਂ ਦੱਸਿਆ ਕਿ ਤਕਨੀਕੀ ਮੇਲੇ ਦੇ ਪਹਿਲੇ ਦਿਨ ਵੱਖ ਵੱਖ ਵਿਦਿਆਰਥੀਆਂ ਦੀਆਂ ਟੀਮਾਂ ਵਲੋਂ ਪਾਵਰ ਪੁਆਇੰਟ ਪ੍ਰੈਜ਼ਨਟੇਸ਼ਨ, ਕੋਡ-ਵੀਟਾ, ਪਿਕ ਐਂਡ ਸਪੀਕ ਅਪਟੀਚਿਊਡ, ਗਰੁੱਪ ਡਿਸਕਸ਼ਨ, ਲੋਗੋ ਅਤੇ ਪੋਸਟਰ ਡਿਜ਼ਾਈਨ ਆਦਿ ਮੁਕਾਬਲਿਆ ‘ਚ  ਭਾਗ ਲਿਆ ਗਿਆ। ਜਿਸ ਵਿੱਚ ਜੇਤੂ ਰਹੀਆਂ ਟੀਮਾਂ ਨੂੰ ਮੈਡਲ ਤੇ ਸਨਮਾਨ ਚਿੰਨ ਤਕਸੀਮ ਕੀਤੇ ਗਏ। ਦੂਸਰੇ ਦਿਨ "ਗੋ ਆਟੋ ਐਕਸਪੋ " ਪ੍ਰੋਜੇਕਟਾਂ ਦੀ ਇਕ ਪ੍ਰਦਰਸ਼ਨੀ ਲਗਾਈ ਗਈ ਜਿਸ ਵਿੱਚ ਵਿਦਿਆਰਥੀਆਂ ਵਲੋਂ ਤਿਆਰ ਖੋਜ ਭਰਭੂਰ ਪ੍ਰੋਜੈਕਟ ਸ਼ਾਮਿਲ ਕੀਤੇ ਗਏ। ਜਿਸ ਵਿੱਚ ਉਨ੍ਹਾਂ ਨੂੰ ਆਪਣੇ ਟੈਕਨੀਕਲ ਟੈਲੇਂਟ ਤੇ ਰਚਨਾਤਮਿਕਤਾ ਪੇਸ਼ ਕਰਨ ਦਾ ਮੌਕਾ ਦਿੱਤਾ ਗਿਆ। ਇਸ ਈਵੈਂਟ ਵਿੱਚ ਦਾਸ ਐਂਡ ਬਰਾਉਨ ਵਰਲਡ ਸਕੂਲ ਫ਼ਿਰੋਜ਼ਪੁਰ ਦੇ ਵਿਦਿਆਰਥੀਆਂ ਨੇ ਪਹਿਲਾ ਇਨਾਮ ਹਾਸਲ ਕੀਤਾ।

ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ ਬੂਟਾ ਸਿੰਘ ਸਿੱਧੂ ਨੇ ਇਸ ਪ੍ਰੋਗਰਾਮ ਦੇ ਕੋਆਰਡੀਨੇਟਰ ਡਾ. ਰਜਨੀ, ਕੋ-ਕੋਆਰਡੀਨੇਟਰ ਮਿਸ ਨਵਦੀਪ ਕੌਰ ਝੱਜ ਤੇ ਉਨ੍ਹਾਂ ਦੀ ਟੀਮ ਨੂੰ ਈਵੈਂਟ  ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਮੁਬਾਰਕਬਾਦ ਦਿੱਤੀ। ਯੂਨੀਵਰਸਿਟੀ ਰਜਿਸਟ੍ਰਾਰ ਡਾ. ਗਜ਼ਲਪ੍ਰੀਤ ਸਿੰਘ ਅਰਨੇਜਾ ਨੇ ਪ੍ਰੋਗਰਾਮ ਆਰਗੇਨਾਈਜ਼ਿੰਗ ਟੀਮ ਨੂੰ ਮੁਬਾਰਕਬਾਦ ਦਿੰਦਿਆਂ ਜੇਤੂਆਂ ਨੂੰ  ਮੈਡਲ ਤੇ ਸਨਮਾਨ ਚਿੰਨ ਭੇਂਟ ਕੀਤੇ। ਅੰਤ ਵਿਚ ਡਾ. ਰਜਨੀ ਵਲੋਂ ਆਏ ਹੋਏ ਮਹਿਮਾਨਾਂ ਤੇ ਸਟਾਫ਼ ਦਾ ਪ੍ਰੋਗਰਾਮ ਨੂੰ ਨੇਪਰੇ ਚਾੜਨ ਲਈ ਦਿੱਤੇ ਗਏ ਸਹਿਯੋਗ ਲਈ ਧੰਨਵਾਦ ਕੀਤਾ ਗਿਆ।

ਇਸ ਪ੍ਰੋਗਰਾਮ ਨੂੰ ਸਫਲ ਬਨਾਉਣ ਲਈ ਵਿਦਿਆਰਥੀ  ਪ੍ਰਧਾਨ ਅਭਿਸ਼ੇਕ ਗੌਤਮ, ਵਾਈਸ ਪ੍ਰਧਾਨ ਤੁਸ਼ਾਰ ਅੱਗਰਵਾਲ, ਜਨਰਲ ਸਕੱਤਰ ਨਿਕਿਤਾ ਸ਼ਰਮਾ, ਖਜਾਨਚੀ ਰਣਵੀਰ ਕੁਮਾਰ, ਤਕਨੀਕੀ ਮੁਖੀ ਅਭਿਸ਼ੇਕ ਬਿਸ਼ਟ ਅਤੇ ਲਕਸ਼ੇ ਜੈਨ, ਨੋਨ- ਤਕਨੀਕੀ ਮੁਖੀ ਨਵਨੀਤ ਕੁਮਾਰ ਆਦਿ ਦੀ ਵਿਸ਼ੇਸ ਭੂਮਿਕਾ ਰਹੀ। ਇਸ ਮੌਕੇ ਡਾ. ਤੇਜੀਤ ਸਿੰਘ, ਡਾ. ਸੁਨੀਲ ਬਹਿਲ, ਪ੍ਰੋ ਜੁਪਿੰਦਰ ਸਿੰਘ, ਡਾ. ਬਲਪ੍ਰੀਤ ਕੌਰ, ਡਾ. ਕਿਰਨਜੀਤ ਕੌਰ, ਪ੍ਰੋ ਨਵਨੀਤ ਕੌਰ ਡਾ. ਰਾਜੀਵ ਗਰਗ, ਡਾ ਏ ਕੇ ਅਸਾਟੀ, ਡਾ ਕੁਲਭੂਸ਼ਨ ਅਗਨੀਹੋਤਰੀ, ਡਾ. ਰਾਜੀਵ ਅਰੋੜਾ, ਪੀ.ਆਰ.ਓ ਯਸ਼ਪਾਲ ਤੋਂ ਇਲਾਵਾ ਭਾਰੀ ਗਿਣਤੀ ਚ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।

 

Tags: Dr. Buta Singh Sidhu , Shaheed Bhagat Singh State University , Indian Society for Technical Education , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD