Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਐਸ.ਵਾਈ.ਐਲ. ਨਾਲ ਪੰਜਾਬ ਨੂੰ ਵੱਡਾ ਨੁਕਸਾਨ ਹੋਇਆ : ਸੰਤ ਬਲਵੀਰ ਸਿੰਘ ਸੀਚੇਵਾਲ

ਪੰਜਾਬ ਸਰਕਾਰ ਪਾਣੀ ਦੀ ਰਾਖੀ ਲਈ ਕਰ ਰਹੀ ਹੈ ਸ਼ਲਾਘਾਯੋਗ ਉਪਰਾਲੇ

Sant Balbir Singh Seechewal, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮੰਡੀ ਗੋਬਿੰਦਗੜ੍ਹ , 20 Oct 2023

ਪੰਜਾਬ ਵਿੱਚ ਲੰਮੇਂ ਸਮੇਂ ਤੋਂ ਐਸ.ਵਾਈ.ਐਲ. ਨਹਿਰ ਕਾਰਨ ਵੱਡਾ ਨੁਕਸਾਨ ਹੋਇਆ ਹੈ। ਖੇਤੀ ਪ੍ਰਧਾਨ ਸੂਬਾ ਹੋਣ ਕਾਰਨ ਪੰਜਾਬ ਕੋਲ ਕਿਸੇ ਵੀ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਇਹ ਪ੍ਰਗਟਾਵਾ ਮੈਂਬਰ ਰਾਜ ਸਭਾ ਤੇ ਵਾਤਾਵਰਣ ਪ੍ਰੇਮੀ ਸੰਤ ਬਲਵੀਰ ਸਿੰਘ ਸੀਚੇਵਾਲ ਨੇ ਮੰਡੀ ਗੋਬਿੰਦਗੜ੍ਹ ਦੇ ਫੋਕਲ ਪੁਆਇੰਟ ਵਿਖੇ 6000 ਪੌਦੇ ਲਗਾਉਣ ਦੀ ਸ਼ੁਰੂਆਤ ਕਰਨ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਪਾਣੀ ਬਹੁਤ ਨੀਚੇ ਚਲਿਆ ਗਿਆ ਹੈ ਅਤੇ ਕੇਂਦਰੀ ਜਲ ਬੋਰਡ ਦੀ ਰਿਪੋਰਟ ਅਨੁਸਾਰ ਸਾਲ 2039 ਤੱਕ ਪੰਜਾਬ ਦਾ ਪਾਣੀ ਇੱਕ ਹਜ਼ਾਰ ਫੁੱਟ ਨੀਚੇ ਚਲਿਆ ਜਾਵੇਗਾ ਜੋ ਕਿ ਇੱਕ ਖੇਤੀ ਪ੍ਰਧਾਨ ਸੂਬੇ ਲਈ ਬਹੁਤ ਖ਼ਤਰਨਾਕ ਸਿੱਧ ਹੋ ਸਕਦਾ ਹੈ। 

ਉਨ੍ਹਾਂ ਕਿਹਾ ਕਿ ਅੱਜ ਜਹਿੜੇ ਐਸ.ਵਾਈ.ਐਲ. ਦੇ ਪਾਣੀ ਦੀ ਗੱਲ ਕਰ ਰਹੇ ਹਨ, ਉਹਨਾਂ ਨੂੰ ਸੋਚਣਾ ਚਾਹੀਦਾ ਹੈ ਕਿ ਪੰਜਾਬ ਕੋਲ ਤਾਂ ਪਹਿਲਾਂ ਹੀ ਪਾਣੀ ਬਹੁਤ ਘੱਟ ਹੈ। ਉਨ੍ਹਾਂ ਕਿਹਾ ਕਿ ਪਾਣੀਆਂ ਦੀ ਵੰਡ ਮੌਕੇ ਪੰਜਾਬ ਨੂੰ ਰਾਜਸਥਾਨ ਤੋਂ ਬਹੁਤ ਘੱਟ ਪਾਣੀ ਮਿਲਿਆ ਸੀ ਜਦੋਂ ਕਿ ਪੰਜਾਬ ਅੰਦਰ ਖੇਤੀ ਸਭ ਤੋਂ ਵੱਧ ਹੋ ਰਹੀ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਪੰਜਾਬ ਕੋਲ ਕਿਸੋ ਵੀ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਸੰਤ ਸੀਚੇਵਾਲ ਨੇ ਕਿਹਾ ਕਿ ਪੰਜਾਬ ਦੇ ਪੌਣ, ਪਾਣੀ ਤੇ ਹਵਾ ਨੂੰ ਬਚਾਉਣ ਲਈ ਸਾਰੇ ਪੰਜਾਬੀਆਂ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੀ ਬੱਚਤ ਲਈ ਜੇਕਰ ਅਸੀਂ ਹੁਣ ਵੀ ਸੁਚੇਤ ਨਾ ਹੋਏ ਤਾਂ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈ ਸਕਦੇ ਹਨ। 

ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨਾਂ ਨੂੰ ਚਾਹੀਦਾ ਹੈ ਕਿ ਧਰਤੀ ਹੇਠਲੇ ਪਾਣੀ ਦੀ ਬੱਚਤ ਲਈ ਤੁਪਕਾ ਸਿੰਚਾਈ ਤੇ ਫੁਆਰਾ ਸਿੰਚਾਈ ਸਿਸਟਮ ਨੂੰ ਅਪਣਾਇਆ ਜਾਵੇ ਤਾਂ ਜੋ ਧਰਤੀ ਹੇਠਲੇ ਪਾਣੀ ਦੀ ਬੱਚਤ ਹੋ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਹੁੰਦੇ ਪ੍ਰਦੂਸ਼ਣ ਨੂੰ ਰੋਕਣ ਵਾਸਤੇ ਜਿਸ ਤਰ੍ਹਾਂ ਕਿਸਾਨਾਂ ਨੂੰ ਆਪਣੀ ਜਿੰਮੇਵਾਰੀ ਸਮਝਣੀ ਚਾਹੀਦੀ ਹੈ ਉਸੇ ਤਰ੍ਹਾਂ ਉਦਯੋਗਾਂ ਨੂੰ ਵੀ ਮੋਹਰੀ ਹੋ ਕੇ ਯੋਗਦਾਨ ਪਾਉਣਾ ਚਾਹੀਦਾ ਹੈ। ਵਾਤਾਵਰਣ ਪ੍ਰੇਮੀ ਸੰਤ ਬਲਵੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਤੀ ਲਈ ਨਹਿਰੀ ਪਾਣੀ ਦੀ ਵਰਤੋਂ ਦਾ ਪ੍ਰੋਜੈਕਟ ਸ਼ੁਰੂ ਕਰਨਾ ਇੱਕ ਸ਼ਲਾਘਾਯੋਗ ਉਪਰਾਲਾ ਹੈ ਕਿਉਂਕਿ ਪੰਜਾਬ ਅੰਦਰ ਇਸ ਸਮੇਂ 15 ਲੱਖ ਟਿਊਬਵੈਲ ਹਨ ਜਿਨ੍ਹਾਂ ਰਾਹੀਂ ਧਰਤੀ ਹੇਠਲੇ ਪਾਣੀ ਦੀ ਬਹੁਤ ਜ਼ਿਆਦਾ ਵਰਤੋਂ ਹੋ ਰਹੀ ਹੈ। 

ਸਰਕਾਰ ਵੱਲੋਂ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾਉਣ ਨਾਲ ਧਰਤੀ ਹੇਠਲਾ ਪਾਣੀ ਬਚਿਆ ਰਹਿ ਸਕਦਾ ਹੈ, ਇਸੇ ਤਰ੍ਹਾਂ ਬਰਸਾਤਾਂ ਦਾ ਪਾਣੀ ਰੀਚਾਰਜ ਕਰਕੇ ਵੀ ਧਰਤੀ ਹੇਠਲੇ ਪਾਣੀ ਦੀ ਬੱਚਤ ਕੀਤੀ ਜਾ ਸਕਦੀ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਦਾ ਪਾਣੀ ਬਹੁਤ ਨੀਚੇ ਜਾ ਰਿਹਾ ਹੈ ਇਸ ਲਈ ਹਰੇਕ ਪੰਜਾਬੀ ਨੂੰ ਆਪਣੀ ਜਿੰਮੇਵਾਰੀ ਸਮਝ ਕੇ ਪਾਣੀ ਦੀ ਬੱਚਤ ਲਈ ਅੱਗੇ ਆਉਣਾ ਚਾਹੀਦਾ ਹੈ। ਫੋਕਲ ਪੁਆਂਇੰਟ ਵਿਖੇ ਪੌਦੇ ਲਗਾਉਣ ਸਬੰਧੀ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਸੰਤ ਸੀਚੇਵਾਲ ਨੇ ਕਿਹਾ ਕਿ ਵੱਧ ਤੋਂ ਵੱਧ ਪੌਦੇ ਲਗਾਉਣਾ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ ਅਤੇ ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਕਿ ਵੱਧ ਤੋਂ ਵੱਧ ਪੌਦੇ ਲਗਾ ਕੇ ਉਨ੍ਹਾਂ ਦੀ ਸੰਭਾਲ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਨੂੰ ਠੱਲ ਪਾਉਣ ਲਈ ਉਦਯੋਗਿਕ ਨਗਰੀ ਵਿੱਚ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ।  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਸਿੰਗਲ, ਸੰਜੈ ਸਿੰਗਲਾ, ਬ੍ਰਿਜ ਗੁਪਤਾ, ਸੰਜੀਵ ਸੂਦ, ਸੰਚਿਤ ਸਿੰਗਲਾ, ਸੰਦੀਪ ਕਸ਼ਅਪ, ਰਾਕੇਸ਼ ਜਿੰਦਲ, ਸੈਂਟਰਲ ਜਲ ਬੋਰਡ ਦੇ ਮੈਂਬਰ ਸ਼੍ਰੀ ਰਾਕੇਸ਼ ਗੁਪਤਾ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: Sant Balbir Singh Seechewal , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD