Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2 - ਰੋਇੰਗ ਸਿਖਲਾਈ ਕੇਂਦਰ, ਕਟਲੀ ਵਿਖੇ ਸੂਬੇ ਦੇ ਖਿਡਾਰੀਆਂ ਨੇ ਰਾਜ ਪੱਧਰੀ ਮੁਕਾਬਲਿਆਂ ‘ਚ ਦਿਖਾਏ ਆਪਣੇ ਜੋਹਰ

ਸਤਲੁਜ ਵੈਟਲੈਂਡ 'ਤੇ 16 ਕਿਲੋਮੀਟਰ ਲੰਬੇ ਕੁਦਰਤੀ ਸਟਰੈਚ ਸਦਕਾ ਅੰਤਰਰਾਸ਼ਟਰੀ ਖਿਡਾਰੀਆਂ ਦੀ ਪਹਿਲੀ ਪਸੰਦ ਬਣੇਗਾ: ਡਿਪਟੀ ਕਮਿਸ਼ਨਰ

DC Ropar, Preeti Yadav, Deputy Commissioner Ropar, Rupnagar, Ropar, Sports News, Khedan Watan Punjab Dia 2023, Khedan Watan Punjab Dia, Khedan Watan Punjab Diyan-2023, Khedan Watan Punjab Diyan

Web Admin

Web Admin

5 Dariya News

ਰੂਪਨਗਰ , 20 Oct 2023

Last updated on: Oct 20, 2023, 00:00 IST

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2 ਤਹਿਤ ਸਤਲੁਜ ਵੈਟਲੈਂਡ ਵਿਖੇ ਸਥਿਤ ਰੋਇੰਗ ਸਿਖਲਾਈ ਕੇਂਦਰ, ਕਟਲੀ ਵਿਖੇ ਸੂਬੇ ਦੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਉਤੇ ਨਾਮਣਾ ਖੱਟ ਚੁੱਕੇ ਉੱਘੇ ਖਿਡਾਰੀ, ਆਪਣੇ ਜੋਹਰ ਦਾ ਪ੍ਰਦਰਸ਼ਨ ਕਰਕੇ ਰਾਜ ਪੱਧਰੀ ਮੁਕਾਬਲਿਆਂ ਨੂੰ ਸਫਲ ਬਣਾ ਰਹੇ ਹਨ। ਇਸ ਸਬੰਧੀ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਰੋਇੰਗ, ਕੈਕਿੰਗ ਤੇ ਕੈਨੋਇੰਗ ਦੀ ਖੇਡਾਂ ਦੇ ਮੁਕਾਬਲਿਆਂ ਅਤੇ ਅਭਿਆਸ ਲਈ ਘੱਟੋਂ-ਘੱਟ 2 ਕਿਲੋਮੀਟਰ ਦਾ ਸਟਰੈਚ ਲਾਜ਼ਮੀ ਹੁੰਦਾ ਹੈ ਜਦਕਿ ਸਤਲੁਜ ਵੈਟਲੈਂਡ ਉਤੇ 16 ਕਿਲੋਮੀਟਰ ਲੰਬੇ ਕੁਦਰਤੀ ਸਟਰੈਚ ਦੀ ਸਹੂਲਤ ਹੈ ਜੋ ਇਸ ਇਲਾਕੇ ਨੂੰ ਵਿਸ਼ਵ ਦੇ ਨਕਸ਼ੇ ਉਤੇ ਪਾਣੀ ਵਿਚ ਹੋਣ ਵਾਲੀਆਂ ਖੇਡਾਂ ਲਈ ਪਹਿਲੀ ਪਸੰਦ ਦਾ ਮੈਦਾਨ ਸਾਬਿਤ ਹੋ ਸਕਦਾ ਹੈ। 

ਇਨ੍ਹਾਂ ਸੰਭਾਵਨਾਵਾਂ ਨੂੰ ਹਕੀਕਤ ਵਿਚ ਬਦਲਣ ਲਈ ਪੰਜਾਬ ਸਰਕਾਰ ਵਲੋਂ ਜੰਗੀ ਪੱਧਰ ਉਤੇ ਫੈਸਲੇ ਲਏ ਜਾ ਰਹੇ ਹਨ ਜਿਸ ਸਦਕਾ ਅੱਜ ਰਾਜ ਪੱਧਰੀ ਖੇਡਾਂ ਵਿਚ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਰੋਇੰਗ ਮੁਕਾਬਲਿਆਂ ਵਿਚ ਇਥੇ ਹਿੱਸਾ ਲੈ ਰਹੇ ਹਨ। ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਪਿੰਡ ਕਟਲੀ ਵਿਖੇ ਸਥਿਤ ਰੋਇੰਗ, ਕੈਕਿੰਗ ਤੇ ਕੈਨੋਇੰਗ ਸਿਖਲਾਈ ਕੇਂਦਰ ਸਦਕਾ ਜ਼ਿਲ੍ਹਾ ਰੂਪਨਗਰ ਵਿਚ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਬਣ ਰਹੇ ਹਨ ਅਤੇ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜੋ ਮੰਚ ਇਨ੍ਹਾਂ ਖਿਡਾਰੀਆਂ ਨੂੰ ਮਿਲਿਆ ਹੈ ਉਸ ਨਾਲ ਆਉਣ ਵਾਲੇ ਸਮੇਂ ਵਿਚ ਪਾਣੀ ਵਿਚ ਹੋਣ ਵਾਲੀਆਂ ਖੇਡਾਂ ਦਾ ਸੁਨਹਿਰੀ ਭਵਿੱਖ ਯਕੀਨੀ ਤੌਰ ਉਤੇ ਦੇਖਣ ਨੂੰ ਮਿਲੇਗਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰੋਇੰਗ, ਕੈਕਿੰਗ ਤੇ ਕੈਨੋਇੰਗ ਦੀ ਖੇਡ ਨੂੰ ਹੋਰ ਪ੍ਰਫੁਲਿਤ ਕਰਨ ਅਤੇ ਖਿਡਾਰੀਆਂ ਦੇ ਤਕਨੀਕੀ ਮਾਰਗ ਦਰਸ਼ਨ ਲਈ ਇਸ ਸਿਖਲਾਈ ਕੇਂਦਰ ਦਾ ਹੋਰ ਵਿਕਾਸ ਕੀਤਾ ਜਾ ਰਿਹਾ ਹੈ ਤਾਂ ਜੋ ਚੰਗਾ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਹਰ ਪੱਧਰ ਦੀ ਸਿਖਲਾਈ ਇਥੇ ਮੁਹੱਈਆ ਕਰਵਾਈ ਜਾ ਸਕੇ। ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਰੁਪੇਸ਼ ਕੁਮਾਰ ਬੇਗੜਾ ਨੇ ਕਿਹਾ ਕਿ ਬੀਤੇ ਦਿਨ 19 ਅਕਤੂਬਰ ਤੋਂ ਕਟਲੀ ਵੈਟਲੈਂਡ ਵਿਖੇ ਇਹ ਸੂਬਾ ਪੱਧਰੀ ਮੁਕਾਬਲੇ ਕਰਵਾਏ ਜਾ ਰਹੇ ਹਨ ਜਿਸ ਲਈ ਉਹ ਸਭ ਤੋਂ ਪਹਿਲਾਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦਾ ਧੰਨਵਾਦ ਕਰਦਾ ਹਾਂ ਜਿਨਾਂ ਦੀ ਦੂਰ ਦ੍ਰਿਸ਼ਟਤਾ ਅਤੇ ਸਹਿਯੋਗ ਸਦਕਾ ਹੀ ਅੱਜ ਖਿਡਾਰੀਆਂ ਨੂੰ ਇਸ ਕੇਂਦਰ ਵਿਖੇ ਬਿਹਤਰੀਨ ਮਾਹੌਲ ਮਿਲਿਆ ਹੈ।

ਕੈਕਿੰਗ ਕੈਨੋਇੰਗ ਦੇ ਕੋਚ ਗੁਰਜਿੰਦਰ ਸਿੰਘ ਚੀਮਾ ਨੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਪੂਰੇ ਭਾਰਤ ਵਿਚ ਪਾਣੀ ਵਿਚ ਹੋਣ ਵਾਲੀਆਂ ਖੇਡਾਂ ਲਈ ਸਤਲੁਜ ਦਰਿਆ ਵਰਗੀ ਥਾਂ ਨਹੀਂ ਹੈ ਜਿਸ ਕਰਕੇ ਹੀ ਪੰਜਾਬ ਵਿਚੋਂ ਵਿਸ਼ਵ ਪੱਧਰ ਉਤੇ ਖਿਡਾਰੀ ਨਾਮਣਾ ਖੱਟ ਕੇ ਦੇਸ਼ ਦਾ ਨਾਮ ਰੋਸ਼ਨ ਕਰ ਰਹੇ ਹਨ। ਇਸ ਮੌਕੇ ਰੋਇੰਗ ਕੋਚ ਉਕਰਦੀਪ ਕੌਰ, ਹਾਕੀ ਦੇ ਏਸ਼ੀਅਨ ਗੇਮ ਸਿਲਵਰ ਮੈਡਲਿਸਟ ਤੇ 1999 ਜੂਨੀਅਰ ਹਾਕੀ ਟੀਮ ਦੇ ਕਪਤਾਨ ਕਮਲਾ ਚੀਮਾ ਅਤੇ ਹੋਰ ਸੀਨੀਅਰ ਕੋਚ ਹਾਜ਼ਰ ਸਨ।

 

Tags: DC Ropar , Preeti Yadav , Deputy Commissioner Ropar , Rupnagar , Ropar , Sports News , Khedan Watan Punjab Dia 2023 , Khedan Watan Punjab Dia , Khedan Watan Punjab Diyan-2023 , Khedan Watan Punjab Diyan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD