Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦੋਦਾ ਵਿਖੇ ਸਰਕਾਰੀ ਹਸਪਤਾਲ ਵਿਖੇ ਨਸ਼ਿਆਂ ਦੇ ਵਿਰੁੱਧ ਅਤੇ ਹੱਕਾਂ ਪ੍ਰਤੀ ਜਾਗਰੂਕ ਸੈਮੀਨਾਰ ਦਾ ਆਯੋਜਨ

Judiciary, District Legal Services Authority, Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 20 Oct 2023

Last updated on: Oct 20, 2023, 00:00 IST

ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਸਪਤਾਲ ਦੋਦਾ ਵਿਖੇ ਨਸ਼ਿਆਂ ਦੇ ਪੀੜਤ ਵਿਅਕਤੀਆਂ ਨੂੰ ਉਹਨਾਂ ਦੇ ਹੱਕਾਂ ਪ੍ਰਤੀ ਜਾਣਕਾਰੀ ਦੇਣ ਲਈ ਸੈਮੀਨਾਰ ਦਾ ਆਯੋਜਨ ਕੀਤਾ ਗਿਆ , ਜਿਸ ਦੀ ਪ੍ਰਧਾਨਗੀ ਮਿਸ ਹਰਪ੍ਰੀਤ ਕੌਰ, ਸੀ.ਜੇ.ਐਮ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਨੇ ਕੀਤੀ। ਇਸ ਮੌਕੇ ਮਿਸ ਹਰਪ੍ਰੀਤ ਕੌਰ ਸੀ.ਜੇ.ਐਮ/ਸਕੱਤਰ ਨੇ ਦੱਸਿਆ ਕਿ ਜੇਕਰ ਕਿਸੇ ਨੂੰ ਕਿਸੇ ਕਿਸਮ ਦੀ ਕਾਨੂੰਨੀ ਸਲਾਹ/ਸਹਾਇਤਾ ਦੀ ਜਰੂਰਤ ਹੋਵੇ ਤਾਂ ਉਹ ਕਿਸੇ ਵੀ ਕੰਮਕਾਜ ਵਾਲੇ ਦਿਨ ਆ ਕੇ ਲੈ ਸਕਦੇ ਹਨ ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੈਲੀਫੋਨ ਨੰਬਰ 01633261124 ਤੇ ਵੀ ਸੰਪਰਕ ਕਰ ਸਕਦੇ ਹਨ।

ਇਸ ਮੌਕੇ ਆਮ ਲੋਕਾਂ ਨੂੰ ਇਹ ਸੰਦੇਸ਼ ਦਿੰਦੇ ਹੋਏ ਕਿਹਾ ਕਿ ਆਉਣ ਵਾਲੀ ਪੀੜ੍ਹੀ ਨੂੰ ਬਚਾਓ ਤੇ ਨਸ਼ਾ ਮੁਕਤ ਦੇਸ਼  ਬਣਾਓ ਦਾ ਨਾਅਰਾ ਦਿੱਤਾ। ਇਸ ਰੈਲੀ ਰਾਹੀਂ ਲੋਕਾਂ ਨੂੰ ਤੰਦਰੁਸਤ ਸਮਾਜ ਸਿਰਜਣ ਲਈ ਨੌਜਵਾਨਾਂ ਨੂੰ ਨਸ਼ੇ ਛੱਡ ਕੇ ਪੰਜਾਬ ਦੀ ਤਰੱਕੀ ਲਈ ਅਪੀਲ ਕੀਤੀ, ਉਹਨਾਂ ਕਿਹਾ ਕਿ ਨੌਜਵਾਨ ਨਸ਼ੇ ਵਰਗੀ ਭੈੜੀ ਅਲਾਮਤ ਤੋਂ ਪੀੜਤ ਹਨ। ਉਹਨਾਂ ਲਈ ਪੰਜਾਬ ਸਰਕਾਰ ਵੱਲੋਂ ਹਰ ਤਰ੍ਹਾਂ ਨਾਲ ਨਸ਼ੇ ਛੱਡਣ ਲਈ ਅਪੀਲ ਕੀਤੀ ਜਾ ਰਹੀ ਹੈ। ਜੋ ਨੌਜਵਾਨ ਨਸ਼ਾ ਛੱਡਣਾ ਚਾਹੁੰਦਾ ਹੈ, ਉਹ ਜਿਲ੍ਹਿਆਂ ਦੇ ਵਿੱਚ ਚੱਲ ਰਹੇ ਓਟ ਕਲੀਨਿਕ ਵਿੱਚ ਦਾਖਲ ਹੋ ਕੇ ਨਸ਼ਾ ਛੱਡ ਸਕਦਾ ਹੈ। ਇਸ ਮੌਕੇ ਐਸ ਐੱਮ ਓ ਅਤੇ ਮੈਡਮ ਕੌਂਸਲਰ ਵੀ ਹਾਜਰ ਸਨ।

ਦੁਪਹਿਰ ਤੋਂ ਬਾਅਦ ਨਵੇਂ ਪੈੱਨਲ ਦੇ ਵਕੀਲਾਂ ਨਾਲ ਇੱਕ ਮੀਟਿੰਗ ਕੀਤੀ ਗਈ ਜਿਸ ਵਿੱਚ ਮਿਤੀ 09.12.2023 ਨੂੰ ਲੱਗ ਰਹੀ ਨੈਸ਼ਨਲ ਲੋਕ ਅਦਾਲਤ ਸਬੰਧੀ ਗੱਲ ਬਾਤ ਕੀਤੀ ਗਈ। ਉਸ ਵਿੱਚ ਵੱਧ ਤੋਂ ਵੱਧ ਕੇਸ ਲਗਾਉਣ ਲਈ ਅਪੀਲ ਕੀਤੀ ਗਈ। ਇਸ ਤੋਂ ਇਲਾਵਾ ਨਵੇਂ ਪੈੱਨਲ ਦੇ ਵਕੀਲਾਂ ਨੂੰ ਦੱਸਿਆ ਗਿਆ ਕਿ ਉਹ ਆਉਣ ਵਾਲੇ ਪ੍ਰਾਰਥੀਆਂ ਨੂੰ ਚੰਗੀ ਤਰ੍ਹਾਂ ਕੇਸ ਸਬੰਧੀ ਗੱਲਬਾਤ ਸਮਝਾ ਕੇ ਫੇਰ ਉਹਨਾਂ ਦਾ ਕੇਸ ਅਦਾਲਤ ਵਿੱਚ ਲਗਾਉਣ ਅਤੇ ਉਹਨਾਂ ਵੱਲੋਂ ਕਿਸੇ ਕਿਸਮ ਦਾ ਕੋਈ ਖਰਚਾ ਨਾ ਲਿਆ ਜਾਵੇ, ਕਾਨੂੰਨੀ ਸਹਾਇਤਾ ਕੇਸ ਦਾ ਸਾਰਾ ਖਰਚਾ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਦਾ ਕੀਤਾ ਜਾਵੇਗਾ। 

ਜੇਕਰ ਆਮ ਲੋਕਾਂ ਨੂੰ ਕਾਨੂੰਨੀ ਕੇਸਾਂ ਵਿੱਚ ਕਿਸੇ ਕਿਸਮ ਦੀ ਕੋਈ ਵੀ ਲੌੜ ਹੋਵੇ ਤਾਂ ਉਹ ਫਰੰਟ ਆਫਿਸ ਵਿੱਚ  ਆ ਕੇ ਆਪਣੀ ਸਲਾਹ ਲੈ ਸਕਦੇ ਹਨ। ਟੋਲ ਫਰੀ ਨੰ. 1968 ਅਤੇ 15100 ਤੇ ਵੀ ਗੱਲ੍ਹਬਾਤ ਕਰ ਸਕਦੇ ਹਨ। ਇਸ ਤੋਂ  ਇਲਾਵਾ ਜ਼ਿਲ੍ਹਾ ਸਿੱਖਿਆ ਅਫਸਰ ਦੇ ਸਹਿਯੋਗ ਨਾਲ ਵੱਖ ਵੱਖ ਸਕੂਲਾਂ ਵਿੱਚ ਵੀ ਨਸ਼ਿਆਂ ਵਿਰੁੱਧ ਰੈਲੀ ਅਤੇ ਸਲੋਗਨ ਪੇਟਿੰਗ ਮੁਕਾਬਲੇ ਕਰਵਾਏ ਜਾ ਰਹੇ ਹਨ।

 

Tags: Judiciary , District Legal Services Authority , Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD