Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਰਾਮ ਤੀਰਥ ਗਊਸ਼ਾਲਾ ਬਲਾਕ ਚੋਗਾਵਾ ਵਿੱਚ ਗੋਬਰਧਨ ਪ੍ਰੋਜੈਕਟ ਅਧੀਨ ਲੱਗੇਗਾ ਬਾਇਓ ਗੈਸ ਪਲਾਂਟ - ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ

ਸਵੱਛ ਭਾਰਤ ਮਿਸ਼ਨ ਅਧੀਨ ਮਿੱਥੇ ਸਮੇਂ ਅੰਦਰ ਟੀਚੇ ਪੂਰੇ ਕੀਤੇ ਜਾਣ

 DC Amritsar, Amritsar, Ghansham Thori, Deputy Commissioner Amritsar, Swachhta League 2.0,Swachhta League 2.0,India Vs Garbage,Garbage Free India,Indian Swachhata League,Swachhata Hi Seva,Youth Vs Garbage,Swachh Bharat,Swachh Bharat Mission

5 Dariya News

5 Dariya News

5 Dariya News

ਅੰਮ੍ਰਿਤਸਰ , 20 Oct 2023

Last updated on: Oct 20, 2023, 00:00 IST

ਬਾਬਾ ਭੌੜੀ ਵਾਲਾ ਗਊਸ਼ਾਲਾ ਸੇਵਾ ਸਮੀਤਿ, ਰਾਮ ਤੀਰਥ ਗਊਸ਼ਾਲਾ, ਪਿੰਡ ਕਲੇਰ ਬਲਾਕ ਚੋਗਾਵਾਂ ਵਿਖੇ  ਸਵੱਛ ਭਾਰਤ ਮਿਸ਼ਨ ਫੇਜ਼-2 ਤਹਿਤ ਗੋਬਰਧਨ ਪ੍ਰੋਜੈਕਟ ਅਧੀਨ ਬਾਇਓ ਗੈਸ ਪਲਾਟ ਲਗਾਇਆ ਜਾਵੇਗਾ, ਜਿਸ ਤੇ ਕਰੀਬ 48 ਲੱਖ ਰੁਪਏ ਖਰਚ ਆਉਣਗੇ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਇਸਦਾ ਪ੍ਰਗਟਾਵਾ ਤਰਲ ਕੂੜਾ ਪ੍ਰਬੰਧਨ, ਠੋਸ ਕੂੜਾ ਪ੍ਰਬੰਧਨ, ਅਤੇ ਜਿਲ੍ਹੇ ਨੂੰ ਓ.ਡੀ.ਐਫ ਪਲੱਸ ਬਣਾਉਣ ਸਬੰਧੀ ਜਿਲ੍ਹਾ ਵਾਟਰ ਅਤੇ ਸੈਨੀਟੇਸ਼ਨ ਮਿਸ਼ਨ ਦੀ ਮੀਟਿੰਗ ਦੌਰਾਨ ਕੀਤਾ। ਡਿਪਟੀ ਕਮਿਸ਼ਨਰ ਵਲੋਂ ਪਿੰਡਾਂ ਵਿੱਚ ਤਰਲ ਕੂੜਾ ਪ੍ਰਬੰਧਨ, ਠੋਸ ਕੂੜਾ ਪ੍ਰਬੰਧਨ, ਸਾਝੇ ਪਖਾਨੇ ਦੇ ਕੰਮਾਂ ਨੂੰ ਮੁਕੰਮਲ ਕਰਨ ਅਤੇ ਜਿਲ੍ਹੇ ਨੂੰ ਓ.ਡੀ.ਐਫ ਪਲੱਸ ਬਣਾਉਣ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਤੇ ਪੇਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਸਾਝੇ ਤੋਰ ਤੇ ਕੰਮ ਕਰਨ ਲਈ ਕਿਹਾ ਅਤੇ ਪਿੰਡਾਂ ਨੂੰ ਓ.ਡੀ.ਐਫ ਪਲੱਸ ਬਣਾਉਣ ਲਈ ਮੌਕੇ ਤੇ ਹਾਜਰ ਅਧਿਕਾਰੀਆਂ ਲਈ ਟੀਚੇ ਮਿੱਥੇ ਗਏ। 

ਸ੍ਰੀ ਥੋਰੀ ਨੇ ਬੀ.ਡੀ.ਪੀ.ਓਜ਼ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਆਪਣੇ ਕੰਮਾਂ ਵਿੱਚ ਤੇਜੀ ਲਿਆਉਣ ਅਤੇ ਮਿੱਥੇ ਸਮੇਂ ਦੇ ਅੰਦਰ ਅੰਦਰ ਆਪਣੇ ਟੀਚੇ ਪੂਰੇ ਕਰਨ। ਉਨਾਂ ਹਦਾਇਤ ਕਰਦਿਆਂ ਕਿਹਾ ਕਿ ਜਿਨਾਂ ਅਧਿਕਾਰੀਆਂ ਵਲੋਂ ਮਿੱਥੇ ਸਮੇਂ ਅੰਦਰ ਆਪਣੇ ਟੀਚੇ ਪੂਰੇ ਨਹੀਂ ਕੀਤੇ ਜਾਣਗੇ। ਉਨਾਂ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਦੇ 704 ਪਿੰਡਾਂ ਨੂੰ ਓ.ਡੀ.ਐਫ. ਪਲੱਸ ਘੋਸ਼ਿਤ ਕੀਤਾ ਜਾਣਾ ਹੈ, ਜਿਨਾਂ ਵਿਚੋਂ 280 ਪਿੰਡ ਓ.ਡੀ.ਐਫ. ਪਲੱਸ ਘੋਸ਼ਿਤ ਹੋ ਚੁੱਕੇ ਹਨ ਅਤੇ 31 ਅਕਤੂਬਰ ਤੱਕ 72 ਪਿੰਡਾਂ ਨੂੰ ਹੋਰ ਓ.ਡੀ.ਐਫ. ਪਲੱਸ ਘੋਸ਼ਿਤ ਕਰ ਦਿੱਤਾ ਜਾਵੇਗਾ। ਉਨਾਂ ਦੱਸਿਆ ਕਿ 31 ਦਸੰਬਰ 2023 ਤੱਕ ਜਿਲ੍ਹੇ ਦੇ 75 ਫੀਸਦੀ ਪਿੰਡਾਂ ਨੂੰ ਓ.ਡੀ.ਐਫ. ਪਲੱਸ ਘੋਸ਼ਿਤ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਬਲਾਕ ਵਿਕਾਸ ਪੰਚਾਇਤ ਅਫ਼ਸਰਾਂ ਦੇ ਕੰਮਾਂ ਦਾ ਰੀਵਿਊ ਕਰਦਿਆਂ ਕਿਹਾ ਕਿ ਕੁੱਝ ਬਲਾਕਾਂ ਦੇ ਕੰਮ ਪਿੱਛੇ ਜਾ ਰਹੇ ਹਨ ’ਤੇ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਕੰਮਾਂ ਵਿੱਚ ਤੇਜੀ ਲਿਆਂਦੀ ਜਾਵੇ। 

ਇਸ ਮੌਕੇ ਤੇ ਸ੍ਰੀਮਤੀ ਪਰਮਜੀਤ ਕੌਰ ਵਧੀਕ ਡਿਪਟੀ ਕਮਿਸ਼ਨਰ(ਪੇਡੂ ਵਿਕਾਸ), ਅੰਮ੍ਰਿਤਸਰ, ਸ਼੍ਰੀ ਰਾਜੇਸ ਦੂਬੈ ਨਿਗਰਾਨ ਇੰਜੀਨੀਅਰ, ਜਲ ਸਪਲਾਈ ਅਤੇ ਸੈਨੀਟੇਸ਼ਨ ਹਲਕਾ ਅੰਮ੍ਰਿਤਸਰ, ਸ੍ਰੀ ਗੁਰਦਰਸ਼ਨ ਕੁੰਦਲ ਉਪ ਮੁੱਖ ਕਾਰਜਕਾਰੀ ਅਫਸਰ, ਅੰਮ੍ਰਿਤਸਰ, ਸ਼੍ਰੀ ਚਰਨਦੀਪ ਸਿੰਘ ਜਿਲ੍ਹਾ ਸੈਨੀਟੇਸ਼ਨ ਅਫਸਰ ਕਮ ਕਾਰਜਕਾਰੀ ਇੰਜੀਨੀਅਰ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅੰਮ੍ਰਿਤਸਰ, ਸ੍ਰੀ ਸਦੀਪ ਕੁਮਾਰ ਜਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ, ਸ੍ਰੀ ਲਵਦੀਪ ਸਿੰਘ ਕਾਰਜਕਾਰੀ ਇੰਜੀਨੀਅਰ, ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਨੰ: 2 ਅੰਮ੍ਰਿਤਸਰ, ਸ੍ਰੀ ਅਮਨਦੀਪ ਸਿੰਘ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਰਈਆ, ਸ੍ਰੀ ਬਿਕਰਮਜੀਤ ਸਿੰਘ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਅਟਾਰੀ, ਸ੍ਰੀ ਸੁੱਖਜੀਤ ਸਿੰਘ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਅਜਨਾਲਾ, ਸ੍ਰੀ ਸਮਸ਼ੇਰ ਸਿੰਘ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਚੋਗਾਵਾ ਅਤੇ ਹਰਛਾ ਛੀਨਾ, ਸ੍ਰੀਮਤੀ ਜਸਬੀਰ ਕੌਰ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਮਜੀਠਾ ਅਤੇ ਜਲ ਸਪਲਾਈ ਵਿਭਾਗ ਦੇ ਏ.ਈ, ਜੇ.ਈ ਅਤੇ ਜਿਲ੍ਹਾ ਪਧੱਰੀ ਸਮਾਜਿਕ ਸਟਾਫ ਹਾਜਰ ਸੀ।

 

Tags: DC Amritsar , Amritsar , Ghansham Thori , Deputy Commissioner Amritsar , Swachhta League 2.0 , Swachhta League 2.0 , India Vs Garbage , Garbage Free India , Indian Swachhata League , Swachhata Hi Seva , Youth Vs Garbage , Swachh Bharat , Swachh Bharat Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD