Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਖੇਡਾ ਵਤਨ ਪੰਜਾਬ ਦੀਆਂ-2023 ਦੇ ਰਾਜ ਪੱਧਰੀ ਕੈਕਿੰਗ/ਕੈਨੋਇੰਗ ਖੇਡ ਮੁਕਾਬਲੇ ਜਿਲ੍ਹਾ ਪਠਾਨਕੋਟ ਚਮਰੋੜ ਵਿਖੇ ਡਿਪਟੀ ਕਮਿਸਨਰ ਹਰਬੀਰ ਸਿੰਘ ਪਠਾਨਕੋਟ ਨੇ ਕਰਵਾਏ ਸੁਰੂ

ਨੋਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਪੰਜਾਬ ਸਰਕਾਰ ਦਾ ਇੱਕ ਬਹੁਤ ਵਧੀਆ ਉਪਰਾਲਾ-ਡਿਪਟੀ ਕਮਿਸਨਰ

DC Pathankot, Deputy Commissioner Pathankot, Harbir Singh, Pathankot, Sports News, Khedan Watan Punjab Dia 2023, Khedan Watan Punjab Dia, Khedan Watan Punjab Diyan-2023, Khedan Watan Punjab Diyan

Web Admin

Web Admin

5 Dariya News

ਪਠਾਨਕੋਟ , 20 Oct 2023

Last updated on: Oct 20, 2023, 00:00 IST

ਅੱਜ ਜਿਲ੍ਹਾ ਪਠਾਨਕੋਟ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2023 ਸੀਜਨ-2 ਦੇ ਸੂਬਾ ਪੱਧਰੀ ਖੇਡਾਂ ਦਾ ਸੁਭ ਆਰੰਭ ਚਮਰੋੜ(ਮਿੰਨੀ ਗੋਆ) ਵਿਖੇ ਕੀਤਾ ਗਿਆ। ਅੱਜ ਸੂਬਾ ਪੱਧਰੀ ਖੇਡਾਂ ਦੇ ਪਹਿਲੇ ਦਿਨ ਮਾਣਯੋਗ ਡਿਪਟੀ ਕਮਿਸ਼ਨਰ ਪਠਾਨਕੋਟ ਸ੍ਰੀ ਹਰਬੀਰ ਸਿੰਘ (ਆਈ.ਏ.ਐਸ.) ਮੁੱਖ ਮਹਿਮਾਨ ਵਜੋਂ ਅਤੇ ਸ੍ਰੀ ਅੰਮਿਤ ਮੰਟੂ ਜਿਲ੍ਹਾ ਇੰਚਾਰਜ ਆਮ ਆਦਮੀ ਪਾਰਟੀ ਵਿਸੇਸ ਮਹਿਮਾਨ ਵਜੋਂ ਹਾਜਰ ਹੋਏ ਅਤੇ ਜਿਲ੍ਹਾ ਪਠਾਨਕੋਟ ਵਿੱਚ ਰਾਜ ਪੱਧਰੀ ਖੇਡਾਂ ਕੈਕਿੰਗ ਅਤੇ ਕੈਨੋਇੰਗ ਵਾਟਰ ਖੇਡਾਂ ਦਾ ਸੁਭਆਰੰਭ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਜ), ਕਾਲਾ ਰਾਮ ਕਾਂਸਲ ਐਸ.ਡੀ.ਐਮ. ਪਠਾਨਕੋਟ, ਰਾਜੇਸ ਕੁਮਾਰ ਜਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ, ਜਗਜੀਵਨ ਸਿੰਘ ਜਿਲ੍ਹਾ ਖੇਡ ਅਫਸਰ ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ, ਸੋਰਭ ਬਹਿਲ ਜਰਨਲ ਸਕੱਤਰ ਆਮ ਆਦਮੀ ਪਾਰਟੀ ਪਠਾਨਕੋਟ, ਅਰੁਣ ਕੁਮਾਰ ਜਿਲ੍ਹਾ ਖੇਡ ਕੋਆਰਡੀਨੇਟਰ(ਸਿੱਖਿਆ), ਲਛਮਣ ਸਿੰਘ ਤਹਿਸੀਲਦਾਰ ਪਠਾਨਕੋਟ, ਡਾ. ਕੇਵਲ ਕਿ੍ਰਸਨ , ਐਨ.ਡੀ.ਆਰ.ਐਫ. ਟੀਮ ਦੇ ਅਧਿਕਾਰੀ ਅਤੇ ਹੋਰ ਵਿਭਾਗੀ ਅਧਿਕਾਰੀ ਵੀ ਹਾਜਰ ਸਨ।

ਜਿਕਰਯੋਗ ਹੈ ਕਿ ਸਭ ਤੋਂ ਪਹਿਲਾ ਮੁੱਖ ਮਹਿਮਾਨ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਖਿਡਾਰੀਆਂ ਨੂੰ ਮਿਲ ਕੇ ਜਾਨ ਪਹਿਚਾਣ ਕੀਤੀ, ਅਤੇ ਸਾਰੇ ਖਿਡਾਰੀਆਂ ਵੱਲੋਂ ਖੇਡਾਂ ਸੁਰੂ ਕਰਨ ਤੋਂ ਪਹਿਲਾ ਸਹੂੰ ਚੁੱਕੀ ਗਈ। ਇਸ ਤੋਂ ਬਾਅਦ ਮੁੱਖ ਮਹਿਮਾਨ ਜੀ ਦੀ ਮਨਜੂਰੀ ਤੋਂ ਬਾਅਦ ਰਾਜ ਪੱਧਰੀ ਕੈਕਿੰਗ ਅਤੇ ਕੈਨੋਇੰਗ ਵਾਟਰ ਖੇਡਾਂ ਦਾ ਸੁਭਆਰੰਭ ਕੀਤਾ ਗਿਆ। ਇਸ ਮੋਕੇ ਤੇ ਸੰਬੋਧਤ ਕਰਦਿਆਂ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਬਹੁਤ ਹੀ ਵਧੀਆ ਉਪਰਾਲਾ ਹੈ ਕਿ ਨੋਜਵਾਨਾਂ ਨੂੰ ਖੇਡਾਂ ਦੇ ਨਾਲ ਜੋੜਨ ਦੇ ਲਈ ਖੇਡਾਂ ਵਤਨ ਪੰਜਾਬ ਦੀਆਂ-2023 ਸੀਜਨ-2 ਕਰਵਾਈਆਂ ਗਈਆਂ। ਜ਼ਿਲ੍ਹਾ ਪਠਾਨਕੋਟ ਵਿੱਚ ਵੀ ਪਹਿਲਾ ਬਲਾਕ ਪੱਧਰ ਤੇ , ਫਿਰ ਜ਼ਿਲ੍ਹਾ ਪੱਧਰ ਤੇ ਅਤੇ ਹੁਣ ਰਾਜ ਪੱਧਰੀ ਖੇਡਾਂ ਕਰਵਾਈਆਂ ਗਈਆਂ ਹਨ। 

ਉਨ੍ਹਾਂ ਦੱਸਿਆ ਕਿ ਇਹ ਰਾਜ ਪੱਧਰੀ ਖੇਡਾਂ ਤਿੰਨ ਦਿਨ ਚੱਲਣਗੀਆਂ ਅਤੇ ਐਤਵਾਰ ਦੇ ਦਿਨ ਖੇਡਾਂ ਦਾ ਸਮਾਪਨ ਕੀਤਾ ਜਾਵੈਗਾ। ਉਨ੍ਹਾਂ ਦੱਸਿਆ ਕਿ ਅੱਜ ਪਹਿਲੇ ਦਿਨ ਅੰਡਰ- 14,17 ਅਤੇ 21 ਵਰਗ ਦੇ ਖੇਡ ਮੁਕਾਬਲੇ ਕਰਵਾਏ ਗਏ। ਜਿਕਰਯੋਗ ਹੈ ਕਿ ਖੇਡ ਵਿਭਾਗ ਪੰਜਾਬ ਵੱਲੋ ਜੇਤੂ ਖਿਡਾਰੀਆਂ ਨੂੰ ਪਹਿਲੇ 10000, ਦੂਜੇ 7000, ਅਤੇ ਤੀਜੇ 5000 ਸਮੇਤ ਮੈਡਲ ਅਤੇ ਸਰਟੀਫਿਕੇਟ ਦਿੱਤੇ ਜਾਣਗੇ। ਇਸ ਮੋਕੇ ਤੇ ਸੰਬੋਧਤ ਕਰਦਿਆਂ ਸ੍ਰੀ ਅੰਮਿਤ ਮੰਟੂ ਜਿਲ੍ਹਾ ਇੰਚਾਰਜ ਆਮ ਆਦਮੀ ਪਾਰਟੀ ਪਠਾਨਕੋਟ ਨੇ ਕਿਹਾ ਕਿ ਇਹ ਸਾਡੇ ਲਈ ਬਹੁਤ ਮਾਨ ਵਾਲੀ ਗੱਲ ਹੈ ਕਿ ਜਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਸੁਜਾਨਪੁਰ ਦੇ ਧਾਰ ਖੇਤਰ ਅੰਦਰ ਸੂਬਾ ਪੱਧਰੀ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਹੀ ਅੱਜ ਅਤੇ ਭਵਿੱਖ ਵਿੱਚ ਚਮਰੋੜ (ਮਿੰਨੀ ਗੋਆ) ਨੇ ਆਪਣੀ ਵੱਖਰੀ ਪਹਿਚਾਣ ਬਣਾਈ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿਲ੍ਹਾ ਪਠਾਨਕੋਟ ਅੰਦਰ ਮਿੰਨੀ ਗੋਆ ਨੂੰ ਟੂਰਿਸਟ ਹੱਬ ਬਣਾਏ ਜਾਣ ਤੋਂ ਬਾਅਦ ਪੂਰੀ ਦੁਨੀਆਂ ਅੰਦਰ ਜਿਲ੍ਹਾ ਪਠਾਨਕੋਟ ਦੀ ਵੱਖਰੀ ਪਹਿਚਾਣ ਬਣੇਗੀ ਅਤੇ ਇਹ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੇ ਉਪਰਾਲਿਆ ਸਦਕਾ ਹੋਵੇਗਾ। ਉਨ੍ਹਾਂ ਜਿਲ੍ਹਾ ਪਠਾਨਕੋਟ ਵਿੱਚ ਸੂਬਾ ਪੱਧਰੀ ਖੇਡਾਂ ਹੋਣ ਤੇ ਨੋਜਵਾਨ ਖਿਡਾਰੀਆਂ ਅਤੇ ਹੋਰ ਵਿਭਾਗੀ ਅਧਿਕਾਰੀਆਂ ਨੂੰ ਸੁਭਕਾਮਨਾਵਾਂ ਦਿੱਤੀਆਂ। ਇਸ ਪ੍ਰੋਗਰਾਮ ਦੇ ਅੰਤ ਵਿੱਚ ਖੇਡ ਵਿਭਾਗ ਵੱਲੋਂ ਵਧੀਆ ਕਾਰਗੁਜਾਰੀ ਦਿਖਾਉਂਣ ਵਾਲੇ ਖਿਡਾਰੀਆਂ ਨੂੰ ਯਾਦਗਾਰ ਚਿਨ੍ਹ ਭੇਂਟ ਕਰਕੇ ਸਨਮਾਨਤ ਕੀਤਾ ਅਤੇ ਖੇਡ ਵਿਭਾਗ ਵੱਲੋਂ ਮੁੱਖ ਮਹਿਮਾਨ ਅਤੇ ਵਿਸੇਸ ਮਹਿਮਾਨ ਨੂੰ ਵੀ ਯਾਦਗਾਰ ਚਿਨ੍ਹ ਭੇਂਟ ਕਰਕੇ ਸਨਮਾਨਤ ਕੀਤਾ।

 

Tags: DC Pathankot , Deputy Commissioner Pathankot , Harbir Singh , Pathankot , Sports News , Khedan Watan Punjab Dia 2023 , Khedan Watan Punjab Dia , Khedan Watan Punjab Diyan-2023 , Khedan Watan Punjab Diyan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD