Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡੀ.ਸੀ. ਫਰੀਦਕੋਟ ਵਿਨੀਤ ਕੁਮਾਰ ਨੇ ਪਰਾਲੀ ਪ੍ਰਬੰਧਨ ਮੁਹਿੰਮ ਤਹਿਤ ਜਿਲ੍ਹਾ ਫਰੀਦਕੋਟ ਦੇ ਸਰਪੰਚਾਂ ਅਤੇ ਨੰਬਰਦਾਰਾਂ ਨਾਲ ਕੀਤੀ ਅਹਿਮ ਮੀਟਿੰਗ

DC Faridkot, Vinit Kumar, Deputy Commissioner Faridkot, Faridkot

Web Admin

Web Admin

5 Dariya News

ਫਰੀਦਕੋਟ , 20 Oct 2023

Last updated on: Oct 20, 2023, 00:00 IST

ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਅਤੇ ਡਾ. ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਦੀ ਅਗਵਾਈ ਹੇਠ ਜਿਲ੍ਹਾ ਫਰੀਦਕੋਟ ਦੇ ਸਮੂਹ ਸਰਪੰਚਾਂ ਅਤੇ ਨੰਬਰਦਾਰਾਂ ਨਾਲ ਪਰਾਲੀ ਪ੍ਰਬੰਧਨ ਮੁਹਿੰਮ ਤਹਿਤ ਮੀਟਿੰਗ ਕੀਤੀ ਗਈ। ਮੀਟਿੰਗ ਦੀ ਸ਼ੁਰੂਆਤ ਕਰਦੇ ਡਿਪਟੀ ਕਮਿਸ਼ਨਰ ਨੇ ਆਏ ਹੋਏ ਸਰਪੰਚਾਂ ਅਤੇ ਨੰਬਰਦਾਰਾਂ ਨੂੰ ਪਰਾਲੀ ਸਾੜਨ ਦੇ ਨੁਕਸਾਨਾਂ ਬਾਰੇ ਦੱਸਦਿਆਂ ਉਨ੍ਹਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਲਈ ਚੱਲ ਰਹੀ ਮੁਹਿੰਮ ਵਿੱਚ ਪ੍ਰਸ਼ਾਸ਼ਨ ਦੀ ਸਾਥ ਦੇਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਸਬਸਿਡੀ ਵਾਲੀ ਮਸ਼ੀਨਰੀ ਕਿਰਾਏ ਤੇ ਨਾ ਦੇਣ ਵਾਲੇ ਕਿਸਾਨ ਤੋਂ ਪ੍ਰਸ਼ਾਸਨ ਸਬਸਿਡੀ ਦੀ ਰਕਮ ਵਿਆਜ ਸਮੇਤ ਵਾਪਿਸ ਵਸੂਲੇਗਾ।  

ਉਨ੍ਹਾਂ ਕਿਹਾ ਕਿ ਮਸ਼ੀਨਰੀ ਦੀਆਂ ਲਿਸਟਾਂ ਵਿਭਾਗ ਵੱਲੋਂ ਸੁਸਾਇਟੀਆਂ ਵਿੱਚ ਲਗਾ ਦਿੱਤੀਆਂ ਗਈਆ ਹਨ। ਡਾ. ਆਰ.ਕੇ ਸਿੰਘ ਪ੍ਰੋਫੈਸਰ ਕੇ.ਵੀ.ਕੇ ਫਰੀਦਕੋਟ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਲਈ ਵਰਤੀ ਜਾਂਦੀ ਖੇਤੀ ਮਸ਼ੀਨਰੀ ਦੀ ਜਾਣਕਾਰੀ ਪੀ.ਪੀ.ਟੀ ਰਾਹੀਂ ਦਿੱਤੀ ਗਈ। ਡਾ. ਯਾਦਵਿੰਦਰ ਸਿੰਘ ਖੇਤੀ ਵਿਭਾਗ ਅਫਸਰ ਫਰੀਦਕੋਟ ਵੱਲੋਂ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਜਾਣਕਾਰੀ ਦਿੱਤੀ ਗਈ। ਡਾ. ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫਸਰ ਕੋਟਕਪੂਰਾ ਵੱਲੋਂ ਬਲਾਕ ਕੋਟਕਪੂਰਾ ਅਤੇ ਜੈਤੋ ਦੇ ਸਰਪੰਚਾਂ ਅਤੇ ਨੰਬਰਦਾਰਾਂ ਨਾਲ ਗੱਲਬਾਤ ਕਰਦਿਆਂ ਅਪੀਲ ਕੀਤੀ ਕਿ ਉਹ ਪਰਾਲੀ ਪ੍ਰਬੰਧਨ ਦਾ ਕੰਮ ਆਪਣੇ ਘਰ ਤੋਂ ਸ਼ੁਰੂ ਕਰਕੇ ਆਪਣੇ ਪਿੰਡਾਂ ਵਿੱਚ ਇਸਦਾ ਵਿਸਥਾਰ ਕਰਨ।

ਡਾ. ਗੁਰਮਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਬਾਜਾਖਾਨਾ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਨਾਲ ਮਿੱਟੀ ਦੀ ਘੱਟ ਰਹੀ ਗੁਣਵੱਤਾ ਅਤੇ ਖੇਤੀ ਨੂੰ ਹੋਰ ਰਹੇ ਨੁਕਸਾਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਡਾ. ਕਰਨਜੀਤ ਗਿੱਲ ਨੇ ਸਮੂਹ ਸਰਪੰਚਾਂ ਅਤੇ ਨੰਬਰਦਾਰਾਂ ਦੀਆਂ ਪਰਾਲੀ ਪ੍ਰਬੰਧਨ ਵਿੱਚ ਆ ਰਹੀਆਂ ਮੁਸ਼ਕਿਲਾਂ ਅਤੇ ਸੁਝਾਅ ਬਾਰੇ ਸੁਣਿਆ ਅਤੇ ਉਨ੍ਹਾਂ ਦੇ ਹੱਲ ਕਰਨ ਸਬੰਧੀ ਵਿਸ਼ਵਾਸ਼ ਦਵਾਇਆ।  ਉਨ੍ਹਾਂ ਵੱਲੋਂ ਸਰਪੰਚਾਂ ਅਤੇ ਨੰਬਰਦਾਰਾਂ ਨੂੰ ਪਰਾਲੀ ਪ੍ਰਬੰਧਨ ਵਿੱਚ ਵਿਭਾਗ ਦਾ ਸਾਥ ਦੇਣ ਦੀ ਅਪੀਲ ਕੀਤੀ। ਇਸ ਮੌਕੇ ਡਾ. ਲਖਵੀਰ ਸਿੰਘ, ਡਾ. ਅਸ਼ਵਨੀ ਕੁਮਾਰ, ਡਾ. ਰੁਪਿੰਦਰ ਸਿੰਘ, ਡਾ. ਰਮਨ ਸੰਧੂ, ਡਾ. ਪ੍ਰਿੰਸਦੀਪ ਸਾਰੇ ਖੇਤੀਬਾੜੀ ਵਿਕਾਸ ਅਫਸਰ, ਡਾ. ਅਮਨਦੀਪ ਕੇਸ਼ਵ ਪੀ.ਡੀ. ਆਤਮਾ ਅਤੇ ਵੱਡੀ ਗਿਣਤੀ ਵਿੱਚ ਸਰਪੰਚ ਅਤੇ ਨੰਬਰਦਾਰ ਹਾਜ਼ਰ ਸਨ।

 

Tags: DC Faridkot , Vinit Kumar , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD