Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੰਦੀਪ ਸ਼ਰਮਾ ਦੀ ਅਗਵਾਈ 'ਚ ਨਿੱਜੀ ਸਕੂਲਾਂ ਦੀਆਂ ਵੱਖ-ਵੱਖ ਜੱਥੇਬੰਦੀਆਂ ਦੇ ਅਹੁਦੇਦਾਰਾਂ ਨਾਲ਼ ਮੀਟਿੰਗ

ਭਾਸ਼ਾ ਵਿਭਾਗ ਦਫ਼ਤਰ ਵਿਖੇ ਆਯੋਜਿਤ ਮੀਟਿੰਗ ਦੌਰਾਨ ਸਕੂਲਾਂ ਦੇ ਮੁੱਖ ਬੋਰਡ ਪੰਜਾਬੀ ਭਾਸ਼ਾ 'ਚ ਲਿਖਵਾਉਣ ਦੀ ਕੀਤੀ ਅਪੀਲ

Language Department Punjab, Punjabi Bhasha Vibhag, Bhasha Vibhag, Punjabi Bhasha Vibhag Ludhiana

Web Admin

Web Admin

5 Dariya News

ਲੁਧਿਆਣਾ , 20 Oct 2023

Last updated on: Oct 20, 2023, 00:00 IST

ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੰਦੀਪ ਸ਼ਰਮਾ ਦੀ ਅਗਵਾਈ ਵਿੱਚ ਪ੍ਰਾਈਵੇਟ ਸਕੂਲਾਂ ਦੀਆਂ ਵੱਖ-ਵੱਖ ਜੱਥੇਬੰਦੀਆਂ ਦੇ ਅਹੁਦੇਦਾਰਾਂ ਨਾਲ਼ ਇਕ ਵਿਸ਼ੇਸ਼ ਮੀਟਿੰਗ ਸਥਾਨਕ ਪੰਜਾਬੀ ਭਵਨ ਵਿਖੇ ਜ਼ਿਲ੍ਹਾ ਲੁਧਿਆਣਾ ਦੇ ਭਾਸ਼ਾ ਵਿਭਾਗ ਦਫ਼ਤਰ ਵਿਖੇ ਆਯੋਜਿਤ ਹੋਈ। ਮੀਟਿੰਗ ਦੌਰਾਨ ਪੰਜਾਬ ਰਾਜ ਦੇ ਸਮੂਹ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਵਿਭਾਗਾਂ, ਅਦਾਰਿਆਂ, ਸੰਸਥਾਵਾਂ, ਵਿਦਿਅਕ ਅਦਾਰਿਆਂ, ਬੋਰਡਾਂ, ਨਿਗਮਾਂ ਅਤੇ ਗ਼ੈਰ-ਸਰਕਾਰੀ ਸੰਸਥਾਵਾਂ, ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ, ਨਾਮ ਪੱਟੀਆਂ, ਮੀਲ ਪੱਥਰ, ਸਾਈਨ ਬੋਰਡ ਆਦਿ ਪੰਜਾਬੀ ਭਾਸ਼ਾ/ਗੁਰਮੁਖੀ ਲਿਪੀ ਵਿੱਚ ਲਿਖੇ ਜਾਣ ਬਾਰੇ ਵਿਚਾਰ ਵਟਾਂਦਰੇ ਹੋਏ।

ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੰਦੀਪ ਸ਼ਰਮਾ ਵਲੋਂ ਸਰਕਾਰ ਵੱਲੋਂ ਜਾਰੀ ਹਿਦਾਇਤਾਂ ਦੀ ਜਾਣਕਾਰੀ ਦਿੰਦਿਆਂ ਮੀਟਿੰਗ ਵਿੱਚ ਹਾਜ਼ਰ ਅਹੁਦੇਦਾਰ ਸਾਹਿਬਾਨ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਨੇਕ ਕਾਰਜ ਨੂੰ ਸੋ ਫੀਸਦੀ ਨੇਪਰੇ ਚਾੜ੍ਹਨ ਲਈ ਸਹਿਯੋਗ ਕੀਤਾ ਜਾਵੇ। ਇਸ ਮੌਕੇ ਏ.ਪੀ.ਐਸ. ਲੁਧਿਆਣਾ, ਸਕੂਲ ਸੰਘ ਪੰਜਾਬ, ਈ.ਸੀ.ਐਸ. ਪੋਲ ਸਟਾਰ ਜੱਥੇਬੰਦੀਆਂ ਤੋਂ ਅਹੁਦੇਦਾਰਾਂ ਰਾਜੇਸ਼ ਨਾਗਰ, ਬਲਜੀਤ ਸਿੰਘ, ਰਣਜੀਤ ਸਿੰਘ ਹਠੂਰ, ਭੁਵਨੇਸ਼ ਭੱਟ, ਕਮਲ ਨੈਨ ਸ਼ਰਮਾ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਪੰਜਾਬੀ ਭਾਸ਼ਾ ਦੇ ਮਾਣ-ਸਤਿਕਾਰ ਲਈ ਉਹ ਹਰ ਤਰ੍ਹਾਂ ਨਾਲ ਸਹਿਯੋਗ ਕਰਨਗੇ।  

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਪੰਜਾਬੀ ਭਾਸ਼ਾ ਨੂੰ ਪ੍ਰਫੁਲਿਤ ਕਰਨ ਅਤੇ ਪੂਰਾ ਮਾਣ-ਸਨਮਾਨ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਜਾ ਰਹੇ ਹਨ। ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ ਵੱਲੋਂ ਜਾਰੀ ਪੱਤਰ ਰਾਹੀਂ ਪਹਿਲਾਂ ਮਿਤੀ 21 ਫ਼ਰਵਰੀ 2023 ਤੱਕ ਪੰਜਾਬ ਰਾਜ ਦੇ ਸਮੂਹ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਵਿਭਾਗਾਂ, ਅਦਾਰਿਆਂ, ਸੰਸਥਾਵਾਂ, ਵਿਦਿਅਕ ਅਦਾਰਿਆਂ, ਬੋਰਡਾਂ, ਨਿਗਮਾਂ ਅਤੇ ਗ਼ੈਰ-ਸਰਕਾਰੀ ਸੰਸਥਾਵਾਂ, ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ, ਨਾਮ ਪੱਟੀਆਂ, ਮੀਲ ਪੱਥਰ, ਸਾਈਨ ਬੋਰਡ ਆਦਿ ਪੰਜਾਬੀ ਭਾਸ਼ਾ/ਗੁਰਮੁਖੀ ਲਿਪੀ ਵਿੱਚ ਲਿਖੇ ਜਾਣ ਦੇ ਹੁਕਮ ਜਾਰੀ ਕੀਤੇ ਗਏ ਸਨ।

ਇਸ ਦੇ ਨਾਲ਼ ਹੀ ਇਹ ਵੀ ਸਪਸ਼ਟ ਕੀਤਾ ਗਿਆ ਸੀ ਕਿ ਅਜਿਹਾ ਕਰਦੇ ਸਮੇਂ ਸਭ ਤੋਂ ਪਹਿਲਾਂ ਉਪਰਲੇ ਪਾਸੇ ਪੰਜਾਬੀ ਭਾਸ਼ਾ/ਗੁਰਮੁਖੀ ਲਿਪੀ ਵਿਚ ਲਿਖਿਆ ਜਾਵੇ ਅਤੇ ਜੇਕਰ ਕਿਸੇ ਹੋਰ ਭਾਸ਼ਾ ਵਿਚ ਲਿਖਣਾ ਹੋਵੇ ਤਾਂ ਹੇਠਾਂ ਦੂਸਰੀ ਭਾਸ਼ਾ ਵਿਚ ਲਿਖਿਆ ਜਾਵੇ। ਹੁਣ ਨਵੇਂ ਹੁਕਮਾਂ ਰਾਹੀਂ ਇਸ ਕਾਰਜ ਨੂੰ ਮੁਕੰਮਲ ਕਰਨ ਲਈ ਸਮਾਂ ਸੀਮਾ ਵਧਾ ਕੇ 21 ਨਵੰਬਰ 2023 ਕਰ ਦਿੱਤੀ ਗਈ ਹੈ। ਇਸ ਮੌਕੇ ਸਿੱਖਿਆ ਦੇ ਖੇਤਰ ਵਿੱਚ ਮਹੱਤਵਪੂਰਨ ਕਾਰਜ ਕਰ ਰਹੇ ਡਾ.ਸੁਰਜੀਤ ਦੌਧਰ ਵੀ ਹਾਜ਼ਰ ਸਨ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD