Tuesday, 14 May 2024

 

 

ਖ਼ਾਸ ਖਬਰਾਂ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ

 

ਡਾਕਟਰੀ ਰਿਪੋਰਟ ਵਿੱਚ ਸੋਧ ਬਦਲੇ 50,000 ਰੁਪਏ ਰਿਸ਼ਵਤ ਲੈਣ ਵਾਲਾ ਸਿਹਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Vigilance Bureau, Crime News Punjab, Punjab Police, Police, Crime News, Ferozepur Police, Ferozepur

Web Admin

Web Admin

5 Dariya News

ਫਿਰੋਜ਼ਪੁਰ , 20 Oct 2023

ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਿਵਲ ਹਸਪਤਾਲ ਮਮਦੋਟ, ਫਿਰੋਜ਼ਪੁਰ ਜਿਲ੍ਹਾ ਫਿਰੋਜ਼ਪੁਰ ਵਿਖੇ ਫੀਲਡ ਵਰਕਰ ਵਜੋਂ ਤਾਇਨਾਤ ਸੰਜੀਵ ਸਿੰਘ ਵਾਸੀ ਪਿੰਡ ਬਰੇਕੇ ਨੂੰ 50,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਕਰਮਚਾਰੀ ਨੂੰ ਜਗਦੀਸ਼ ਸਿੰਘ ਵਾਸੀ ਪਿੰਡ ਮੱਲਵਾਲ ਕਦੀਮ, ਜਿਲਾ ਫਿਰੋਜ਼ਪੁਰ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਨੇ ਇਸ ਸਬੰਧੀ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਸ਼ਿਕਾਇਤ ਦਰਜ ਕਰਵਾਈ ਸੀ।

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਸਿਹਤ ਮੁਲਾਜ਼ਮ ਨੇ ਉਸ ਵਿਰੁੱਧ ਜਾਰੀ ਹੋ ਚੁੱਕੀ ਮੈਡੀਕੋ-ਲੀਗਲ ਰਿਪੋਰਟ (ਐਮ.ਐਲ.ਆਰ.) ਵਿੱਚ ਡਾਕਟਰਾਂ ਦੇ ਵਿਸ਼ੇਸ਼ ਬੋਰਡ ਤੋਂ ਮੁੜ੍ਹ ਪੜਤਾਲ ਕਰਵਾਕੇ ਸੋਧ ਕਰਵਾਉਣ ਵਿੱਚ ਉਸਦੀ ਮੱਦਦ ਕਰਨ ਬਦਲੇ 50,000 ਰੁਪਏ ਲਏ ਸਨ। ਉਕਤ ਮੁਲਜ਼ਮ ਵੱਲੋਂ ਇਸ ਬਾਰੇ ਲਗਾਤਾਰ ਝੂਠੇ ਵਾਅਦੇ ਕਰਨ ਵਜੋਂ ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਦੀ ਅਦਾਇਗੀ ਸਬੰਧੀ ਉਕਤ ਮੁਲਾਜ਼ਮ ਨਾਲ ਹੋਈ ਗੱਲਬਾਤ ਰਿਕਾਰਡ ਕਰ ਲਈ ਜੋ ਕਿ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਪੇਸ਼ ਕੀਤੀ ਗਈ ਸੀ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਉਰੋ ਰੇਂਜ ਫਿਰੋਜ਼ਪੁਰ ਵੱਲੋਂ ਮੁੱਦਈ ਵੱਲੋਂ ਦਿੱਤੀ ਦਰਖ਼ਾਸਤ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਤੋਂ 50,000 ਰੁਪਏ ਬਤੌਰ ਰਿਸ਼ਵਤ ਲਏ ਸਨ। ਉਪਰੋਕਤ ਮੁਲਾਜ਼ਮ ਨੂੰ ਉਕਤ ਮਾਮਲੇ 'ਚ ਰਿਸ਼ਵਤ ਲੈਣ ਲਈ ਦੋਸ਼ੀ ਪਾਏ ਜਾਣ 'ਤੇ ਬਿਉਰੋ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ। ਇਸ ਸਬੰਧ 'ਚ ਮੁਲਜ਼ਮ ਕਰਮਚਾਰੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Ferozepur Police , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD