Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਉੱਘੇ ਨਾਟਕਕਾਰ ਡਾ. ਸਤੀਸ਼ ਕੁਮਾਰ ਵਰਮਾ ਨਾਲ ਰੂ-ਬ-ਰੂ

ਸਾਹਿਤ ਉਹ ਸ਼ੈਅ ਹੈ ਜਿਹੜੀ ਬੰਦੇ ਨੂੰ ਜਿਊਣ ਲਾ ਦਿੰਦੀ ਹੈ

Language Department Punjab, Punjabi Bhasha Vibhag, Bhasha Vibhag, Punjabi Bhasha Vibhag Mohali

Web Admin

Web Admin

5 Dariya News

ਐਸ ਏ ਐਸ ਨਗਰ , 20 Oct 2023

Last updated on: Oct 20, 2023, 00:00 IST

ਅੱਜ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਿਹੜੇ ਉੱਘੇ ਆਲੋਚਕ ਅਤੇ ਨਾਟਕਕਾਰ ਡਾ. ਸਤੀਸ਼ ਕੁਮਾਰ ਵਰਮਾ ਨਾਲ ਰੂ-ਬ-ਰੂ ਸਮਾਗਮ ਕੀਤਾ ਗਿਆ। ਸਮਾਗਮ ਦੇ ਆਰੰਭ ਵਿੱਚ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਮੁੱਖ ਮਹਿਮਾਨਾਂ, ਸਾਹਿਤਕਾਰਾਂ ਅਤੇ ਪਤਵੰਤੇ ਸੱਜਣਾਂ ਨੂੰ 'ਜੀ ਆਇਆਂ ਨੂੰ ਕਹਿੰਦਿਆਂ ਡਾ. ਸਤੀਸ਼ ਕੁਮਾਰ ਵਰਮਾ ਦੇ ਪੰਜਾਬੀ ਸਾਹਿਤ ਅਤੇ ਨਾਟਕ ਦੇ ਖੇਤਰ ਚ ਪਾਏ ਯੋਗਦਾਨ ਬਾਰੇ ਚਾਨਣਾ ਪਾਇਆ। ਉਨ੍ਹਾਂ ਵੱਲੋਂ ਭਾਸ਼ਾ ਵਿਭਾਗ ਪੰਜਾਬ ਦੁਆਰਾ ਕੀਤੇ ਜਾ ਰਹੇ ਕੰਮਾਂ ਅਤੇ ਦਫਤਰ ਜਿਲ੍ਹਾ ਭਾਸ਼ਾ ਅਫ਼ਸਰ ਮੋਹਾਲੀ ਦੀਆਂ ਪ੍ਰਾਪਤੀਆਂ ਤੋਂ ਵੀ ਹਾਜ਼ਰੀਨ ਨੂੰ ਜਾਣੂ ਕਰਵਾਇਆ ਗਿਆ।

ਉੱਘੇ ਆਲੋਚਕ ਅਤੇ ਨਾਟਕਕਾਰ ਡਾ. ਸਤੀਸ਼ ਕੁਮਾਰ ਵਰਮਾ ਵੱਲੋਂ ਸ੍ਰੋਤਿਆਂ ਦੇ ਰੂ-ਬ-ਰੂ ਹੁੰਦਿਆਂ ਆਪਣੀ ਸਿਰਜਣ ਪ੍ਰਕਿਰਿਆ ਬਾਰੇ ਮਹੱਤਵਪੂਰਨ ਗੱਲਾਂ ਕੀਤੀਆਂ ਗਈਆਂ। ਉਨ੍ਹਾਂ ਆਖਿਆ ਕਿ ਸਾਹਿਤ ਉਹ ਸ਼ੈਅ ਹੈ ਜਿਹੜੀ ਬੰਦੇ ਨੂੰ ਜਿਊਣ ਲਾ ਦਿੰਦੀ ਹੈ ਭਾਵ ਬੰਦੇ ਅੰਦਰ ਲੁਕਿਆ ਬੰਦਾ ਬਾਹਰ ਕੱਢਦੀ ਹੈ। ਆਪਣੀ ਕਵਿਤਾ 'ਮੇਰੀ ਮਾਂ-ਬੋਲੀ ਦੇ ਅੱਖਰ' ਦੇ ਹਵਾਲੇ ਨਾਲ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬੀ ਬੋਲੀ ਤਕਨੀਕੀ ਤੌਰ 'ਤੇ ਬੜੀ ਅਮੀਰ ਅਤੇ ਸ਼ਾਨਦਾਰ ਬੋਲੀ ਹੈ ਕਿਉਂਕਿ ਪੰਜਾਬੀ ਬੋਲੀ ਕੋਲ ਹਰ ਭਾਵ ਨੂੰ ਹੂ-ਬ-ਹੂ ਪ੍ਰਗਟਾਉਣ ਦੀ ਸਮਰੱਥਾ ਹੈ। 

ਉਨ੍ਹਾਂ ਇਹ ਵੀ ਆਖਿਆ ਕਿ ਜੇ ਤੁਸੀਂ ਕਿਸੇ ਦਾ ਦਰਦ ਦੇਖ ਕੇ ਮਹਿਸੂਸ ਕਰਦੇ ਹੋ ਤਾਂ ਤੁਹਾਡੇ ਅੰਦਰ ਲੇਖਕ ਦਾ ਦਿਲ ਹੈ। ਉਨ੍ਹਾਂ ਨੇ ਸਵੈ ਅਨੁਸ਼ਾਸ਼ਨ ਨੂੰ ਸਫ਼ਲਤਾ ਦਾ ਮੂਲ ਸ੍ਰੋਤ ਦੱਸਿਆ ਅਤੇ ਦੂਜੇ ਨੂੰ ਪਛਾੜ ਕੇ ਜਿੱਤਣ ਦੀ ਬਜਾਇ ਆਪਣੇ ਅੰਦਰਲੀਆਂ ਸਮਰੱਥਾਵਾਂ ਨੂੰ ਪਛਾਣ ਕੇ ਅੱਗੇ ਵਧਣ ਦੀ ਗੱਲ ਕੀਤੀ। ਇਸ ਮੌਕੇ ਡਾ. ਸਤੀਸ਼ ਕੁਮਾਰ ਵਰਮਾ ਅਤੇ ਸ੍ਰੋਤਿਆਂ ਵਿਚਾਲੇ ਸਵਾਲ ਜਵਾਬ ਦਾ ਸਿਲਸਿਲਾ ਵੀ ਬਾਖ਼ੂਬੀ ਚੱਲਿਆ ਅਤੇ ਵਕਤਾ ਵੱਲੋਂ ਬੜੇ ਵਿਸਥਾਰ ਅਤੇ ਸਪਸ਼ਟਤਾ ਨਾਲ ਸਵਾਲਾਂ ਦੇ ਜਵਾਬ ਦਿੱਤੇ ਗਏ। ਇਸ ਰੂ-ਬ-ਰੂ ਦੌਰਾਨ ਬਲਕਾਰ ਸਿੱਧੂ, ਮਨਜੀਤ ਕੌਰ ਮੀਤ, ਜਗਦੀਪ ਸਿੱਧੂ, ਮਨਜੀਤ ਪਾਲ ਸਿੰਘ, ਗੁਰਚਰਨ ਸਿੰਘ, ਬਲਵਿੰਦਰ ਸਿੰਘ ਢਿੱਲੋਂ, ਸੰਜੀਵਨ ਸਿੰਘ, ਅਜੀਤ ਕੰਵਲ ਸਿੰਘ ਹਮਦਰਦ, ਮਧੂ ਬੈਂਸ, ਬਲਦੇਵ ਸਿੰਘ, ਹਰਮਨ ਸਿੰਘ, ਮਨਜੀਤ ਸਿੰਘ, ਜਤਿੰਦਰਪਾਲ ਸਿੰਘ ਅਤੇ ਲਖਵਿੰਦਰ ਸਿੰਘ ਵੱਲੋਂ ਵੀ ਸ਼ਿਰਕਤ ਕੀਤੀ ਗਈ।

ਸਮਾਗਮ ਦੇ ਅੰਤ ਵਿੱਚ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਡਾ. ਸਤੀਸ਼ ਕੁਮਾਰ ਵਰਮਾ ਨੂੰ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਹੋਰ ਪਤਵੰਤੇ ਸੱਜਣਾਂ ਦਾ ਇਸ ਰੂ-ਬ-ਰੂ ਸਮਾਗਮ ਵਿੱਚ ਪਹੁੰਚਣ ਲਈ ਧੰਨਵਾਦ ਕੀਤਾ ਗਿਆ। ਮੰਚ ਸੰਚਾਲਨ ਖੋਜ ਅਫ਼ਸਰ ਡਾ. ਦਰਸ਼ਨ ਕੌਰ ਵੱਲੋਂ ਕੀਤਾ ਗਿਆ। ਇਸ ਮੌਕੇ ਦਫ਼ਤਰ ਜ਼ਿਲ੍ਹਾ ਭਾਸ਼ਾ ਦਫ਼ਤਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD