Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

64ਵਾਂ ਪੁਲਿਸ ਯਾਦਗਾਰੀ ਦਿਵਸ: ਡੀਜੀਪੀ ਗੌਰਵ ਯਾਦਵ ਨੇ ਪੁਲਿਸ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ: ਡੀਜੀਪੀ ਗੌਰਵ ਯਾਦਵ

Balkar Singh, AAP, Aam Aadmi Party, Aam Aadmi Party Punjab, AAP Punjab, 64th Police Commemoration Day, Police Commemoration Day, Police, Punjab Police, Gaurav Yadav

Web Admin

Web Admin

5 Dariya News

ਜਲੰਧਰ , 21 Oct 2023

Last updated on: Oct 21, 2023, 00:00 IST

ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਅੱਤਵਾਦੀਆਂ ਅਤੇ ਅਪਰਾਧੀਆਂ ਨਾਲ ਲੋਹਾ ਲੈਂਦਿਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਪੁਲਿਸ ਮੁਲਾਜ਼ਮਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸ਼ਨੀਵਾਰ ਨੂੰ ਪੰਜਾਬ ਆਰਮਡ ਪੁਲਿਸ (ਪੀ.ਏ.ਪੀ.) ਹੈੱਡਕੁਆਰਟਰ ਵਿਖੇ 64ਵਾਂ ਸੂਬਾ ਪੱਧਰੀ ਪੁਲਿਸ ਯਾਦਗਾਰੀ ਦਿਵਸ ਮਨਾਇਆ ਗਿਆ।ਪੁਲਿਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਦਾ ਬਹਾਦਰੀ ਅਤੇ ਕੁਰਬਾਨੀ ਵਾਲਾ ਸ਼ਾਨਾਮੱਤਾ ਇਤਿਹਾਸ ਹੈ।

ਉਨ੍ਹਾਂ ਕਿਹਾ ਕਿ ਫੋਰਸ ਦੇ ਮੈਂਬਰਾਂ ਨੇ ਦੇਸ਼ ਦੀ ਏਕਤਾ ਨੂੰ ਕਾਇਮ ਰੱਖਣ ਅਤੇ ਨਾਗਰਿਕਾਂ ਨੂੰ ਸੁਰੱਖਿਆ ਦੇਣ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ ਸਨ। ਉਨ੍ਹਾਂ ਕਿਹਾ ਕਿ ਸੂਬਾ ਪੁਲਿਸ ਨੇ ਸਤੰਬਰ 1981 ਤੋਂ ਹੁਣ ਤੱਕ 1797 ਅਧਿਕਾਰੀਆਂ, ਜਿੰਨ੍ਹਾਂ ਵਿੱਚ ਇਸ ਸਾਲ ਸ਼ਹੀਦ ਹੋਏ 3 ਮੁਲਾਜ਼ਮ ਵੀ ਸ਼ਾਮਲ ਹਨ,  ਦੇ ਪ੍ਰਾਣਾਂ ਦੀ ਆਹੂਤੀ  ਦਿੱਤੀ ਹੈ।ਦੇਸ਼ ਦੀ  ਖਾਤਿਰ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਯੋਧਿਆਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਪੁਲਿਸ ਮੁਖੀ ਨੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀ ਬਦੌਲਤ ਹੀ ਅਸੀਂ ਸਾਰੇ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਆਪਣੀ ਬਹਾਦਰੀ, ਦਲੇਰੀ ਅਤੇ ਸਫਲਤਾਪੂਰਵਕ ਅੱਤਵਾਦ ਨਾਲ ਨਜਿੱਠਣ ਲਈ ਜਾਣੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮਾਤ ਭੂਮੀ ਨੂੰ ਦੁਸ਼ਮਣਾਂ ਤੋਂ ਬਚਾਉਣ ਲਈ ਪੰਜਾਬ ਪੁਲਿਸ ਹਮੇਸ਼ਾ ਮੋਹਰੀ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸਰਹੱਦੀ ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਲਈ ਲਗਾਤਾਰ ਮਿਹਨਤ ਕਰਦੀ ਰਹੇਗੀ।

ਇਸ ਦੌਰਾਨ ਸਮਾਗਮ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ‘ਸੜਕ ਸੁਰੱਖਿਆ ਫੋਰਸ ’(ਐਸਐਸਐਫ) ਨਾਂ ਦਾ ਪ੍ਰਮੁੱਖ ਪ੍ਰਾਜੈਕਟ ਜਲਦ ਹੀ ਸ਼ੁਰੂ ਹੋ ਜਾਵੇਗਾ, ਜਿਸ ਨਾਲ ਨਾ ਸਿਰਫ਼  ਦੁਰਘਟਨਾਵਾਂ ਨੂੰ ਘਟਾ ਕੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਵਿੱਚ ਮਦਦ ਮਿਲੇਗੀ, ਸਗੋਂ ਰਾਜ ਵਿੱਚ ਆਵਾਜਾਈ ਨੂੰ ਵੀ ਸੁਚਾਰੂ ਬਣਾਇਆ ਜਾਵੇਗਾ।  

ਉਨ੍ਹਾਂ ਕਿਹਾ ਕਿ ਐਸ.ਐਸ.ਐਫ ਦੇ 1500 ਪੁਲਿਸ ਮੁਲਾਜ਼ਮ ਪਹਿਲਾਂ ਹੀ ਸੜਕ ਸੁਰੱਖਿਆ ਲਈ ਵਿਸ਼ੇਸ਼ ਸਿਖਲਾਈ ਲੈ ਰਹੇ ਹਨ ਅਤੇ ਫੋਰਸ ਲਈ 121 ਨਵੇਂ ਟੋਇਟਾ ਹਿਲਕਸ ਅਤੇ 28 ਇੰਟਰਸੈਪਟਰ ਵਾਹਨ ਖਰੀਦਣ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਵਾਹਨ ਹਰ 30 ਕਿਲੋਮੀਟਰ ’ਤੇ ਤਾਇਨਾਤ ਕੀਤੇ ਜਾਣਗੇ ਅਤੇ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

 ਪੰਜਾਬ ਪੁਲਿਸ ਮੁਖੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਨਸ਼ ਤਸਕਰਾਂ/ਵੇਚਣ ਵਾਲਿਆਂ  ਵਿਰੁੱਧ ਸਖ਼ਤ ਰੁਖ਼ ਅਪਣਾਇਆ ਹੋਇਆ ਹੈ ਅਤੇ ਜਦੋਂ ਤੱਕ ਸੂਬੇ ’ਚੋਂ ਨਸ਼ੇ ਦਾ ਪੂਰੀ ਤਰ੍ਹਾਂ ਸਫਾਇਆ ਨਹੀਂ ਹੋ ਜਾਂਦਾ ਉਦੋਂ ਤੱਕ ਪੁਲਿਸ ਸਰਗਰਮੀ ਨਾਲ ਅਜਿਹੀਆਂ ਕਾਰਵਾਈਆਂ ਜਾਰੀ ਰੱਖੇਗੀ । ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ‘ਇਨਫੋਰਸਮੈਂਟ’, ‘ਨਸ਼ਾ ਮੁਕਤੀ’ ਅਤੇ ‘ਰੋਕਥਾਮ’ ਦੀ ਤਿੰਨ ਨੁਕਾਤੀ ਰਣਨੀਤੀ ਅਪਣਾਈ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਜਨ ਜਾਗਰੂਕਤਾ ਮੁਹਿੰਮ ਵੀ ਚਲਾਈ ਗਈ ਹੈ, ਜਿਸ ਦੇ ਹਿੱਸੇ ਵਜੋਂ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਵੱਲ ਲਿਜਾਣ ਲਈ ਹਾਕੀ ਮੈਚ, ਸਾਈਕਲਿੰਗ, ਮੈਰਾਥਨ, ਪੇਂਟਿੰਗ ਆਦਿ ਸਮੇਤ ਕਈ ਮੁਕਾਬਲੇ ਕਰਵਾਏ ਜਾ ਰਹੇ ਹਨ।ਡੀਜੀਪੀ ਨੇ ਕਿਹਾ ਕਿ ਜਿੱਥੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਉੱਥੇ ਹੀ ਨਸ਼ਾ ਪੀੜਤਾਂ ਨੂੰ ਉਨ੍ਹਾਂ ਦੇ ਮੁੜ ਵਸੇਬੇ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਭੇਜਿਆ ਜਾ ਰਿਹਾ ਹੈ।

ਇਸ ਮੌਕੇ ਬੋਲਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ, “ਅਸੀਂ ਆਪਣੇ ਨਾਇਕਾਂ ਦੀਆਂ ਕੁਰਬਾਨੀਆਂ ਨੂੰ ਜ਼ਾਇਆ ਨਹੀਂ ਜਾਣ ਦੇਵਾਂਗੇ। ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਪੰਜਾਬ ਪੁਲਿਸ ਸਰਹੱਦੀ ਰਾਜ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਅਤੇ ਬਹਾਦਰੀ ਨਾਲ ਕੰਮ ਕਰਦੀ ਰਹੇਗੀ।’’  ਘਟਨਾ ਤੋਂ ਬਾਅਦ, ਡੀਜੀਪੀ ਨੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਹਮਦਰਦੀ ਨਾਲ ਸੁਣਿਆ। ਉਨ੍ਹਾਂ ਪੰਜਾਬ ਪੁਲਿਸ ਵੱਲੋਂ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।

ਇਸ ਤੋਂ ਪਹਿਲਾਂ 80ਵੀਂ ਬਟਾਲੀਅਨ ਨਵਜੋਤ ਸਿੰਘ ਮਾਹਲ ਵੱਲੋਂ ਗੈਂਗਸਟਰਾਂ ਨਾਲ ਲੜਦਿਆਂ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਮਨਦੀਪ ਸਿੰਘ, ਕੁਲਦੀਪ ਸਿੰਘ, ਪਰਮਿੰਦਰ ਸਿੰਘ ਸਮੇਤ ਇਸ ਸਾਲ ਦੇ ਸਾਰੇ 189 ਪੁਲਿਸ ਸ਼ਹੀਦਾਂ ਦੇ ਨਾਮ ਪੜ੍ਹ ਕੇ ਸੁਣਾਏ ਗਏ। ਇਸ ਦੌਰਾਨ ਦੋ ਮਿੰਟ ਦਾ ਮੌਨ ਰੱਖਿਆ ਗਿਆ ਅਤੇ ਬਾਅਦ ਵਿੱਚ ਸੀਨੀਅਰ ਅਧਿਕਾਰੀਆਂ ਨੇ ਸ਼ਹੀਦੀ ਸਮਾਰਕ ’ਤੇ ਫੁੱਲਮਾਲਾਵਾਂ ਵੀ ਭੇਟ ਕੀਤੀਆਂ।ਇਸ ਮੌਕੇ ਕੈਬਨਿਟ ਮੰਤਰੀ ਬਲਕਾਰ ਸਿੰਘ, ਕਈ ਏ.ਡੀ.ਜੀ.ਪੀਜ਼ ਅਤੇ ਆਈ.ਜੀ.ਪੀਜ਼ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।

ਪੁਲਿਸ ਯਾਦਗਾਰੀ ਦਿਵਸ ਦਾ ਇਤਿਹਾਸ

ਪੁਲਿਸ ਯਾਦਗਾਰੀ ਦਿਵਸ ਦਾ ਇਤਿਹਾਸ 21 ਅਕਤੂਬਰ, 1959 ਨਾਲ ਜੁੜਦਾ  ਹੈ, ਜਦੋਂ ਐਸਆਈ ਕਰਮ ਸਿੰਘ ਦੀ ਅਗਵਾਈ  ਵਾਲੀ ਸੀ.ਆਰ.ਪੀ.ਐਫ. ਦੀ ਇੱਕ ਗਸ਼ਤ ਪਾਰਟੀ, ’ਤੇ ਲੱਦਾਖ ਦੇ ਹੌਟ ਸਪ੍ਰਿੰਗਜ਼ ਵਿਖੇ ਚੀਨੀ ਬਲਾਂ ਦੁਆਰਾ ਹਮਲਾ ਕੀਤਾ ਗਿਆ ਸੀ ਅਤੇ 10 ਜਵਾਨ ਸ਼ਹੀਦ ਹੋ ਗਏ ਸਨ।  ਇਹ ਦਿਵਸ 16,000 ਫੁੱਟ ਦੀ ਉਚਾਈ ’ਤੇ ਅਤਿਅੰਤ ਠੰਡੀਆਂ ਸਥਿਤੀਆਂ ਅਤੇ ਹਰ ਤਰ੍ਹਾਂ ਦੇ ਔਕੜਾਂ ਵਿਰੁੱਧ ਲੜਦੇ ਹੋਏ ਜਵਾਨਾਂ ਦੀ ਬਹਾਦਰੀ ,ਕੁਰਬਾਨੀ, ਦੁਰਲੱਭ ਹੌਸਲੇ ਦਾ ਪ੍ਰਤੀਕ ਹੈ।

ਇੰਡੋ-ਤਿੱਬਤੀਅਨ ਬਾਰਡਰ ਪੁਲਿਸ ਹਰ ਸਾਲ ਦੇਸ਼ ਦੇ ਸਾਰੇ ਪੁਲਿਸ ਬਲਾਂ ਦੇ ਇੱਕ ਪ੍ਰਤੀਨਿਧੀ ਦਲ ਨੂੰ ਹਾਟ ਸਪ੍ਰਿੰਗਜ਼, ਲੱਦਾਖ, ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਭੇਜਦੀ ਹੈ ,ਜਿਨ੍ਹਾਂ ਨੇ 21 ਅਕਤੂਬਰ, 1959 ਨੂੰ ਰਾਸ਼ਟਰੀ ਸਰਹੱਦਾਂ ਦੀ ਰਾਖੀ ਕਰਦੇ ਹੋਏ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਸਨ।ਉਦੋਂ ਤੋਂ ਹਰ ਸਾਲ 21 ਅਕਤੂਬਰ ਨੂੰ, ਸਾਰੇ ਪੁਲਿਸ ਯੂਨਿਟਾਂ ਵਿੱਚ ਬਹਾਦਰ ਪੁਲਿਸ ਸ਼ਹੀਦਾਂ ਦੇ ਸਤਿਕਾਰ ਵਜੋਂ ਸ਼ਰਧਾਂਜਲੀ ਪਰੇਡ ਕੀਤੀ ਜਾਂਦੀ ਹੈ, ਜਿਨ੍ਹਾਂ ਨੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ।

ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਲਈ ਹਥਿਆਰ ਉਲਟੇ ਕੀਤੇ ਜਾਂਦੇ ਹਨ ਅਤੇ ਦੋ ਮਿੰਟ ਦਾ ਮੌਨ ਰੱਖਿਆ ਜਾਂਦਾ ਹੈ। ਰਾਜਾਂ, ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਪੁਲਿਸ ਸ਼ਹੀਦਾਂ ਦੇ ਨਾਮ ਉਹਨਾਂ ਦੁਆਰਾ ਦਿੱਤੀਆਂ ਮਹਾਨ ਕੁਰਬਾਨੀਆਂ ਨੂੰ ਸਨਮਾਨ ਦਿੰਦਿਆਂ ਪੜ੍ਹੇ ਜਾਂਦੇ ਹਨ।

 

Tags: Balkar Singh , AAP , Aam Aadmi Party , Aam Aadmi Party Punjab , AAP Punjab , 64th Police Commemoration Day , Police Commemoration Day , Police , Punjab Police , Gaurav Yadav

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD