Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗੁਰਪ੍ਰੀਤ ਸਿੰਘ ਭੁੱਲਰ ਅਤੇ ਡਾ. ਸੰਦੀਪ ਗਰਗ ਦੀ ਅਗਵਾਈ ਹੇਠ ਪੁਲਿਸ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ

ਕਿਹਾ, ਪੁਲਿਸ ਯਾਦਗਾਰੀ ਦਿਵਸ ਸਾਨੂੰ ਸਾਡੇ ਰਾਸ਼ਟਰ ਅਤੇ ਰਾਜ ਪ੍ਰਤੀ ਜ਼ਿੰਮੇਵਾਰੀ ਅਤੇ ਵਚਨਬੱਧਤਾ ਦੀ ਯਾਦ ਦਿਵਾਉਂਦਾ ਹੈ

Gurpreet Singh Bhullar, 64th Police Commemoration Day, Police Commemoration Day, Police, Punjab Police, Dr. Sandeep Garg

Web Admin

Web Admin

5 Dariya News

ਐਸ.ਏ.ਐਸ.ਨਗਰ , 21 Oct 2023

Last updated on: Oct 21, 2023, 00:00 IST

ਦੇਸ਼ ਦੇ ਪੁਲਿਸ ਸ਼ਹੀਦਾਂ ਨਾਲ ਇਕਜੁੱਟਤਾ ਪ੍ਰਗਟਾਉਣ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ.ਨਗਰ, ਮੁਹਾਲੀ ਵਿਖੇ ਇੰਸਪੈਕਟਰ ਜਨਰਲ ਆਫ਼ ਪੁਲਿਸ, ਰੂਪਨਗਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ ਐਸ ਪੀ ਡਾ. ਸੰਦੀਪ ਗਰਗ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਨੇ ਪੁਲਿਸ ਯਾਦਗਾਰੀ ਦਿਵਸ ਮਨਾਇਆ।ਆਈ.ਜੀ. ਜੀ.ਐਸ. ਭੁੱਲਰ ਨੇ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਪੁਲਿਸ ਬਲ ਅਤੇ ਨੀਮ-ਫੌਜੀ ਬਲਾਂ ਦੀ ਕੁਰਬਾਨੀ ਨੂੰ ਭੁਲਾਇਆ ਨਹੀਂ ਜਾ ਸਕਦਾ।

ਉਨ੍ਹਾਂ ਕਿਹਾ ਕਿ ਪੰਜਾਬ ਚ ਬਹੁਤ ਹੀ ਸਖ਼ਤ ਸੰਘਰਸ਼ ਨਾਲ ਬਹਾਲ ਕੀਤੇ ਅਮਨ-ਸ਼ਾਂਤੀ ਦੌਰਾਨ ਪੁਲਿਸ ਦੀ ਲਾਮਿਸਾਲ ਬਹਾਦਰੀ ਹਰ ਇੱਕ ਨੇ ਦੇਖੀ ਕਿ ਕਿਸ ਤਰ੍ਹਾਂ ਨੌਜਵਾਨ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਪੰਜਾਬ ਦੇ ਲੋਕਾਂ ਲਈ ਭੈਅ-ਮੁਕਤ ਮਾਹੌਲ ਸਿਰਜਣ ਤੋਂ ਇਲਾਵਾ ਅਮਨ-ਕਾਨੂੰਨ ਨੂੰ ਕਾਇਮ ਰੱਖਿਆ। ਉਨ੍ਹਾਂ ਕਿਹਾ ਕਿ ਇਹ ਦਿਨ ਸਾਨੂੰ ਏ ਐਸ ਆਈ ਕਰਮ ਸਿੰਘ ਦੀ ਅਗਵਾਈ ਵਿੱਚ ਆਈ ਟੀ ਬੀ ਪੀ/ਸੀ ਆਰ ਪੀ ਐਫ ਦੇ ਜਵਾਨਾਂ ਦੀ ਯਾਦ ਦਿਵਾਉਂਦਾ ਹੈ ਜਿਨ੍ਹਾਂ ਨੇ 21 ਅਕਤੂਬਰ, 1959 ਨੂੰ ਲੱਦਾਖ ਦੇ ਹੌਟ ਸਪ੍ਰਿੰਗਜ਼ ਵਿਖੇ ਗਸ਼ਤ ਦੌਰਾਨ ਚੀਨੀ ਫੌਜਾਂ ਦੇ ਘਾਤਕ ਹਮਲੇ ਵਿੱਚ ਆਪਣੀ ਜਾਨ ਗੁਆ ਦਿੱਤੀ ਸੀ ਅਤੇ ਰਾਸ਼ਟਰ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਦੀ ਆਪਣੀ ਡਿਊਟੀ ਕਰਦਿਆਂ ਇੱਕ ਮਿਸਾਲ ਕਾਇਮ ਕੀਤੀ ਸੀ। ।

ਐਸ ਐਸ ਪੀ ਡਾ. ਸੰਦੀਪ ਗਰਗ ਨੇ ਕਿਹਾ ਕਿ ਜ਼ਿਲ੍ਹਾ ਆਪਣੇ 35 ਪੁਲਿਸ ਸ਼ਹੀਦਾਂ ਦੀ ਵਿਰਾਸਤ ਨੂੰ ਹਮੇਸ਼ਾਂ ਯਾਦ ਰੱਖੇਗਾ, ਜਿਨ੍ਹਾਂ ਨੇ ਅਮਨ-ਕਾਨੂੰਨ ਨੂੰ ਅਸਥਿਰ ਕਰਨ ਅਤੇ ਸਖ਼ਤ ਮਿਹਨਤ ਨਾਲ ਕਮਾਈ ਅਮਨ-ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੇ ਗੁਆਂਢੀ ਦੇਸ਼ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ। ਉਨ੍ਹਾਂ ਕਿਹਾ ਕਿ ਸਾਨੂੰ ਉਨ੍ਹਾਂ 'ਤੇ ਮਾਣ ਹੈ ਕਿ ਉਨ੍ਹਾਂ ਨੇ ਦੇਸ਼ ਅਤੇ ਰਾਜ ਦੀ ਏਕਤਾ ਅਤੇ ਅਖੰਡਤਾ ਨੂੰ ਬਚਾਉਣ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ।      

ਜ਼ਿਲ੍ਹਾ ਪੁਲਿਸ ਵੱਲੋਂ ਇਸ ਮੌਕੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰੰਜਨ ਕੁਮਾਰ ਖੁੱਲਰ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਅਨੀਸ਼ ਗੋਇਲ, ਐਸ.ਡੀ.ਐਮ ਮੋਹਾਲੀ ਚੰਦਰਜੋਤੀ ਸਿੰਘ ਅਤੇ ਸ਼ਹੀਦਾਂ ਦੇ ਪਰਿਵਾਰਾਂ ਅਤੇ ਸੇਵਾਮੁਕਤ ਪੁਲਿਸ ਅਧਿਕਾਰੀਆਂ ਸਮੇਤ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।ਇਸ ਤੋਂ ਪਹਿਲਾਂ ਐਸ ਪੀ (ਐਚ) ਜਯੋਤੀ ਯਾਦਵ ਨੇ ਰਾਸ਼ਟਰ ਦੇ 189 ਪੁਲਿਸ ਸ਼ਹੀਦਾਂ ਦੇ ਨਾਮ ਪੜ੍ਹ ਕੇ ਸੁਣਾਏ ਜਿਨ੍ਹਾਂ ਨੇ ਇਸ ਸਾਲ ਡਿਊਟੀ ਦੌਰਾਨ ਆਪਣੀ ਜਾਨ ਗਵਾਈ। ਪੁਲਿਸ ਯਾਦਗਾਰੀ ਦਿਵਸ ਸੋਗ ਪਰੇਡ ਦੀ ਅਗਵਾਈ ਡੀ.ਐਸ.ਪੀ ਪ੍ਰਿਆ ਖੇੜਾ ਨੇ ਕੀਤੀ ਅਤੇ ਪੁਲਿਸ ਸ਼ਹੀਦਾਂ ਦੀ ਯਾਦ ਵਿੱਚ ਸਮੂਹ ਹਾਜ਼ਰੀਨ ਨੇ ਦੋ ਮਿੰਟ ਦਾ ਮੌਨ ਰੱਖਿਆ।      

ਜ਼ਿਲ੍ਹਾ ਪੁਲਿਸ ਨੇ ਜ਼ਿਲ੍ਹੇ ਨਾਲ ਸਬੰਧਤ 35 ਪੁਲਿਸ ਸ਼ਹੀਦਾਂ ਦੇ ਪਰਿਵਾਰਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਇਸ ਮੌਕੇ ਉਨ੍ਹਾਂ ਨੂੰ ਸਨਮਾਨਿਤ ਕਰਨ ਦੇ ਨਾਲ-ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਮਰਪਿਤ ਹੈਲਪਲਾਈਨ ਨੰਬਰ 94175-01418 ਦਾ ਐਲਾਨ ਵੀ ਕੀਤਾ। ਹੈਲਪਲਾਈਨ ਦੀ ਨਿਗਰਾਨੀ ਐਸ ਪੀ (ਐਚ) ਜਯੋਤੀ ਯਾਦਵ ਕਰਨਗੇ।    

ਇਸ ਮੌਕੇ ਹਾਜ਼ਰ ਜ਼ਿਲ੍ਹਾ ਪੁਲੀਸ ਅਧਿਕਾਰੀਆਂ ਵਿੱਚ ਐਸ ਪੀਜ਼ ਜਯੋਤੀ ਯਾਦਵ, ਅਮਨਦੀਪ ਸਿੰਘ ਬਰਾੜ, ਅਕਾਸ਼ਦੀਪ ਸਿੰਘ ਔਲਖ, ਏ ਐਸ ਪੀ ਦਰਪਨ ਆਹਲੂਵਾਲੀਆ, ਡੀ ਐਸ ਪੀਜ਼ ਰੁਪਿੰਦਰਦੀਪ ਕੌਰ ਸੋਹੀ, ਪ੍ਰਭਜੋਤ ਕੌਰ, ਹਰਸਿਮਰਨ ਸਿੰਘ ਬੱਲ, ਧਰਮਵੀਰ ਸਿੰਘ, ਸਮਰ ਵਨੀਤ, ਨਰਿੰਦਰ ਪਾਲ, ਅਸ਼ੋਕ ਕੁਮਾਰ ਅਤੇ ਐਸ.ਪੀ. ਹਰਸਿਮਰਤ ਸਿੰਘ ਛੇਤਰਾ ਦੇ ਨਾਮ ਜ਼ਿਕਰਯੋਗ ਹਨ।

 

Tags: Gurpreet Singh Bhullar , 64th Police Commemoration Day , Police Commemoration Day , Police , Punjab Police , Dr. Sandeep Garg

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD