Monday, 20 May 2024

 

 

ਖ਼ਾਸ ਖਬਰਾਂ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਮੋਹਾਲੀ ਵਿੱਚ ਹਾਹਾਕਾਰ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ ਮੌੜ ਮੰਡੀ 'ਚ ਜਨਤਕ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਬੀਬਾ ਜੈਇੰਦਰ ਕੌਰ ਕਾਰਬਨ ਉਤਸਰਜਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੇ ਲਈ ਗਰੀਨ ਇਲੈਕਸ਼ਨ ਨੂੰ ਬਣਾਇਆ ਗਿਆ ਹੈ ਚੋਣ ਪ੍ਰਕਿਰਿਆ ਦਾ ਹਿੱਸਾ- ਜਨਰਲ ਚੋਣ ਅਬਰਜ਼ਰਵਰ ਡਾ. ਹੀਰਾ ਲਾਲ

 

ਪੰਜਾਬ ਪੁਲਿਸ ਪਠਾਨਕੋਟ ਨੇ ਸਰਧਾਂਜਲੀ ਦੇ ਕੇ ਕੀਤਾ ਸ਼ਹੀਦਾਂ ਨੂੰ ਯਾਦ

ਪੰਜਾਬ ਪੁਲਿਸ ਨੇ ਹਮੇਸ਼ਾਂ ਦੇਸ਼ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ ਲਈ ਦਿੱਤੀਆਂ ਵੱਡੀਆਂ ਕੁਰਬਾਨੀਆਂ-ਐਸ.ਐਸ.ਪੀ. ਪਠਾਨਕੋਟ

64th Police Commemoration Day, Police Commemoration Day, Police, Punjab Police, Pathankot, Police Commemoration Day Parade

Web Admin

Web Admin

5 Dariya News

ਪਠਾਨਕੋਟ , 21 Oct 2023

ਦੇਸ਼ ਦੀ ਖਾਤਰ ਅਪਣੀਆਂ ਜਾਨਾਂ ਦੀਆਂ ਕੁਰਬਾਨੀਆਂ ਦੇਣ ਵਾਲੇ ਸਹੀਦਾਂ ਦੀ ਖਾਤਰ ਹੀ ਅੱਜ ਅਸੀਂ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਅਤੇ ਇਨਾਂ ਦੇ ਸਦਕਾ ਹੀ  ਦੇਸ਼ ਅੰਦਰ ਅਮਨ-ਸ਼ਾਂਤੀ ਤੇ ਖੁਸ਼ਹਾਲੀ ਬਰਕਰਾਰ ਹੈ। ਇਹ ਪ੍ਰਗਟਾਵਾ ਸ੍ਰੀ ਹਰਕਮਲਪ੍ਰੀਤ ਸਿੰਘ ਖੱਖ (ਆਈ.ਪੀ.ਐਸ.) ਸੀਨੀਅਰ ਪੁਲਿਸ ਕਪਤਾਨ ਪਠਾਨਕੋਟ ਨੇ ਪੁਲਿਸ ਲਾਈਨ ਪਠਾਨਕੋਟ ਵਿਖੇ ਯਾਦਗਾਰ ਪ੍ਰੇਡ ਦਿਵਸ ਦੇ ਮੋਕੇ ਤੇ ਕੀਤਾ। ਜਿਕਰਯੋਗ ਹੈ ਕਿ ਇਸ ਮੋਕੇ ਤੇ ਸਭ ਤੋਂ ਪਹਿਲਾ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸੋਕ ਸਲਾਮੀ ਦਿੱਤੀ ਗਈ। 

ਸਮਾਰੋਹ ਵਿੱਚ ਹਾਜ਼ਰ ਸ੍ਰੀ ਹਰਕਮਲਪ੍ਰੀਤ ਸਿੰਘ ਖੱਖ (ਆਈ.ਪੀ.ਐਸ.) ਸੀਨੀਅਰ ਪੁਲਿਸ ਕਪਤਾਨ ਪਠਾਨਕੋਟ ਵੱਲੋਂ ਦੀਪਕ ਰੋਸ਼ਨ ਕਰ ਕੇ ਅਤੇ ਸਰਧਾ ਦੇ ਫੁੱਲ ਭੇਂਟ ਕਰ ਕੇ ਸਹੀਦਾ ਨੂੰ ਨਮਨ ਕੀਤਾ ਗਿਆ ਅਤੇ ਪੰਜਾਬ ਪੁਲਿਸ ਵੱਲੋਂ ਸਲਾਮੀ ਦਿੱਤੀ ਗਈ। ਇਸ ਮਗਰੋਂ ਜਿਲ੍ਹਾ ਪਠਾਨਕੋਟ ਵਿੱਚ ਤੈਨਾਤ ਪੰਜਾਬ ਪੁਲਿਸ ਦੇ ਹੋਰ ਅਧਿਕਾਰੀਆਂ ਵੱਲੋਂ , ਕਨਵਰ ਰਵਿੰਦਰ ਵਿੱਕੀ ਸਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸਦ ਦੇ ਸਕੱਤਰ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ ਅਤੇ ਸਹੀਦ ਪਰਿਵਾਰਾਂ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਪੰਜਾਬ ਪੁਲਿਸ ਦੇ ਸਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।

ਇਸ ਮੌਕੇ ਤੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਦੇ ਮੈਂਬਰ ਆਦਿ ਹਾਜ਼ਰ ਸਨ। ਇਸ ਮੋਕੇ ਤੇ ਗੁਰਦਿਆਲ ਸੈਂਣੀ ਰਿਟਾਇਰਡ ਡੀ.ਐਸ.ਪੀ. ਵੱਲੋਂ ਵੀ ਅੱਜ ਦੇ ਦਿਹਾੜੇ ਤੇ ਰੋਸਨੀ ਪਾਈ ਗਈ।ਇਸ ਮੋਕੇ ਤੇ ਜਿਲ੍ਹਾ ਪਠਾਨਕੋਟ ਦੇ 15 ਸ਼ਹੀਦ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਵਿਸ਼ੇਸ ਰੂਪ ਵਿੱਚ ਸਨਮਾਨਤ ਕੀਤਾ ਗਿਆ। ਇਸ ਮੋਕੇ ਤੇ  ਸ੍ਰੀ ਗੁਰਬਾਜ ਸਿੰਘ ਪੀ.ਪੀ.ਐਸ. ਐਸ.ਪੀ. ਸਥਾਨਕ ਵੱਲੋਂ ਦੇਸ ਦੇ ਸਹੀਦਾਂ ਦੇ ਨਾਮ ਪੜ ਕੇ ਸੁਨਾਏ ਗਏ।

ਇਸ ਮੋਕੇ ਤੇ ਸੰਬੋਧਨ ਕਰਦਿਆਂ ਸ੍ਰੀ ਹਰਕਮਲਪ੍ਰੀਤ ਸਿੰਘ ਖੱਖ (ਆਈ.ਪੀ.ਐਸ.) ਸੀਨੀਅਰ ਪੁਲਿਸ ਕਪਤਾਨ ਪਠਾਨਕੋਟ ਨੇ ਕਿਹਾ ਕਿ ਪੰਜਾਬ ਪੁਲਿਸ ਦਾ ਇਤਿਹਾਸ ਗੋਰਵਮਈ ਤੇ ਸ਼ਾਨਮੱਤਾ ਹੈ, ਜਿਸੇ ਨੇ ਦੇਸ਼ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ ਲਈ ਹਮੇਸਾਂ ਅੱਗੇ ਹੋ ਕੇ ਕੁਰਬਾਨੀਆਂ ਦਿੱਤੀਆਂ ਅਤੇ ਅਤੇ ਅੱਜ ਦੇ ਸਮਾਰੋਹ ਦਾ ਅਸਲੀ ਮੁੱਖ ਮਹਿਮਾਨ ਸਹੀਦਾਂ ਦੇ ਪਰਿਵਾਰਿਕ ਮੈਂਬਰ ਹਨ। 

ਉਨਾਂ ਕਿਹਾ ਕਿ ਪੰਜਾਬ ਅੰਦਰ ਜਦ ਅੱਤਵਾਦ ਦੇ ਕਾਲੇ ਬੱਦਲਾਂ ਦਾ ਦੌਰ ਚੱਲ ਰਿਹਾ ਸੀ ਤੇ ਪੁਲਿਸ ਜਵਾਨਾਂ ਤੇ ਅਧਿਕਾਰੀਆਂ ਨੇ ਸ਼ਹਦਾਤਾਂ ਜਾ ਜਾਮ ਪੀ ਕੇ ਦੇਸ਼ ਅੰਦਰ ਅਮਨ-ਸ਼ਾਂਤੀ ਕਾਇਮ ਰੱਖੀ। ਉਨਾਂ ਕਿਹਾ ਕਿ ਦੇਸ਼ ਨੂੰ ਆਜ਼ਾਦੀ ਕਰਵਾਉਣ ਅਤੇ ਆਜ਼ਾਦੀ ਤੋਂ ਬਾਅਦ ਦੇਸ਼ ਅੰਦਰ ਅਮਨ-ਸਾਂਤੀ ਦੀ ਰੱਖਿਆ ਲਈ  ਸੁਰੱਖਿਆ ਫੋਰਸ ਨੇ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ, ਜਿਨਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।

ਉਨਾਂ ਕਿਹਾ ਕਿ ਅੱਜ ਦੇ ਸਮਾਗਮ ਵਿਚ ਸਾਡੀ ਸੱਚੀ ਸਰਧਾਂਜਲੀ ਇਹੀ ਹੋਵੇਗੀ ਕਿ ਅਸ਼ੀ ਸ਼ਹੀਦ ਹੋਏ ਪਰਿਵਾਰਾਂ ਦੇ ਦੁੱਖ-ਸੁੱਖ ਵਿਚ ਸ਼ਾਮਿਲ ਹੋਈਏ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰੀਏ। ਆਪਣੀ ਡਿਊਟੀ ਨੇਕ ਨੀਅਤੀ, ਪੂਰੀ ਮਿਹਨਤ , ਲਗਨ ਤੇ ਤਨਦੇਹੀ ਨਾਲ ਨਿਭਾਈਏ। ਉਨਾਂ ਕਿਹਾ ਕਿ ਪੰਜਾਬ ਪੁਲਿਸ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਲਾਮ ਕਰਦੀ ਹੈ ਹਮੇਸ਼ਾਂ ਇਨਾਂ ਪਰਿਵਾਰਾਂ ਨਾਲ ਮੋਢਾ ਨਾਲ ਮੋਢਾ ਲਾ ਕੇ ਖੜ੍ਹੀ ਹੈ ਅਤੇ ਸ਼ਹੀਦ ਪਰਿਵਾਰਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਅਧਾਰ ਤੇ ਹੱਲ ਕਰਨ ਲਈ ਵਚਨਬੱਧ ਹੈ।

ਉਨਾਂ ਅੱਜ ਦੇ 21 ਅਕਤੂਬਰ ਦਿਨ ਦਾ ਇਤਿਹਾਸ ਦੱਸਦਿਆਂ ਦੱਸਿਆ ਕਿ 21 ਅਕਤੂਬਰ 1959 ਨੂੰ ਲੱਦਾਖ ਦੇ ਹੋਟ ਸਪਰਿੰਗ ਖੇਤਰ ਵਿਚ ਸੀ.ਆਰ.ਪੀ.ਐਫ ਤੇ ਇੰਨਟੈਲੀਜੈਸ ਬਿਊਰੋ ਦੀ ਸਾਂਝੀ ਪੈਟਰੋਲਿੰਗ ਪਾਰਟੀ ਭਾਰਤ-ਚੀਨ ਦੀ ਸਰਹੱਦ ਤੇ ਗਸ਼ਤ ਕਰ ਰਹੀ ਸੀ ਤੇ ਇਸ ਪਾਰਟੀ ਵਿਚ ਕਰੀਬ 10 ਜਵਾਨ ਹੀ ਸ਼ਾਮਿਲ ਸਨ ਤੇ ਚੀਨੀ ਫੋਜਾਂ ਨੇ ਹਮਲਾ ਕਰ ਦਿੱਤਾ ਪਰ ਇਨਾਂ ਜਵਾਨਾਂ ਨੇ ਬਹੁਤ ਬਹਾਦਰੀ ਨਾਲ ਦੁਸ਼ਮਣਾ ਚਾ ਟਾਕਰਾ  ਕੀਤੇ ਤੇ ਉਨਾਂ ਦੇ ਦੰਦ ਖੱਟ ਕੀਤੇ ਪਰ ਆਪਣੀ ਮਾਤਰ ਭੂਮੀ ਵਿਚ ਦਾਖਲ ਨਹੀਂ ਹੋਣ ਦਿੱਤਾ। 

ਉਸੇ ਦਿਨ ਦੀ ਯਾਦ ਵਿਚ ਅੱਜ ਪੂਰੇ ਭਾਰਤ ਵਿਚ‘ ਪੁਲਿਸ ਸ਼ਹੀਦੀ ਦਿਵਸ’ ਮਨਾਇਆ ਜਾਂਦਾ ਹੈ। ਇਸ ਦੀ ਸ਼ੁਰੂਆਤ 1960 ਵਿਚ ਕੀਤੀ ਗਈ। ਸਮਾਰੋਹ ਦੋਰਾਨ ਜਿਲ੍ਹਾ ਪਠਾਨਕੋਟ ਦੇ 15 ਸ਼ਹੀਦ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਵਿਸ਼ੇਸ ਰੂਪ ਵਿੱਚ ਸਨਮਾਨਤ ਕੀਤਾ ਗਿਆ।ਇਸ ਮੋਕੇ ਤੇ ਸ੍ਰੀ ਕਨਵਰ ਰਵਿੰਦਰ ਵਿੱਕੀ ਸਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸਦ ਦੇ ਸਕੱਤਰ ਨੇ ਵੀ ਦੇਸ ਭਗਤਾ ਨੂੰ ਯਾਂਦ ਕੀਤਾ ਅਤੇ ਕਿਹਾ ਕਿ ਸਹੀਦ ਕਿਸੇ ਕੋਮ, ਕਿਸੇ ਮਜਹਬ ਜਾ ਕਿਸੇ ਜਾਤੀ ਦੇ ਲਈ ਸਹੀਦ ਨਹੀਂ ਹੁੰਦੇ ਭਾਰਤ ਮਾਤਾ ਦੀ ਰੱਖਿਆਂ ਕਰਦਿਆ ਆਪਣੀਆਂ ਜਾਨਾਂ ਕੁਰਬਾਨ ਕਰ ਦਿੰਦੇ ਹਨ, ਸਾਡਾ ਫਰਜ ਬਣਦਾ ਹੈ ਕਿ ਅਸੀਂ ਸਹੀਦਾਂ ਦਾ ਸਨਮਾਨ ਕਰੀਏ ਅਤੇ ਭਾਰਤ ਮਾਤਾ ਦੀ ਸੁਰੱਖਿਆ ਲਈ ਹਮੇਸਾ ਸਹਿਯੋਗ ਦੇਣ ਲਈ ਤਿਆਰ ਰਹੀਏ।  

ਇਸ ਮੋਕੇ ਤੇ ਸਮਾਰੋਹ ਦੇ ਅੰਤ ਵਿੱਚ ਸ੍ਰੀ ਹਰਕਮਲਪ੍ਰੀਤ ਸਿੰਘ ਖੱਖ (ਆਈ.ਪੀ.ਐਸ.) ਸੀਨੀਅਰ ਪੁਲਿਸ ਕਪਤਾਨ ਪਠਾਨਕੋਟ ਵੱਲੋਂ ਸਹੀਦ ਪਰਿਵਾਰਾਂ ਨਾਲ ਇੱਕ ਮੀਟਿੰਗ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੇ ਨਾਲ ਹੀ ਹਰੇਕ ਪਰਿਵਾਰ ਦੀ ਜੋ ਵੀ ਸਮੱਸਿਆ ਸੀ ਉਸ ਲਈ ਵੱਖ ਵੱਖ ਉੱਚ ਅਧਿਕਾਰੀਆਂ ਦੀਆਂ ਡਿਉਟੀਆਂ ਲਗਾਈਆਂ ਗਈਆਂ ਅਤੇ ਜਲਦੀ ਤੋਂ ਜਲਦੀ ਸਮੱਸਿਆਵਾਂ ਨੂੰ ਹੱਲ ਕਰਨ ਦੇ ਆਦੇਸ ਦਿੱਤੇ।ਸਮਾਰੋਹ ਦੋਰਾਨ ਸਹੀਦਾਂ ਦੇ ਬੱਚੇ ਜੋ ਪੜ ਰਹੇ ਹਨ ਉਨ੍ਹਾਂ ਨੂੰ ਵਜੀਫਾ ਰਾਸੀ ਦੇ ਚੈਕ ਵੀ ਭੇਂਟ ਕੀਤੇ ਗਏ।

 

Tags: 64th Police Commemoration Day , Police Commemoration Day , Police , Punjab Police , Pathankot , Police Commemoration Day Parade

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD