Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਹਲਕਾ ਦੱਖਣੀ 'ਚ ਰੈਵੇਨਿਊ ਕੈਂਪ ਦੌਰਾਨ 3000 ਤੋਂ ਵੱਧ ਇੰਤਕਾਲ ਕੇਸਾਂ ਦਾ ਨਿਪਟਾਰਾ

ਵਿਧਾਇਕ ਛੀਨਾ ਦੇ ਨਾਲ ਡਿਪਟੀ ਕਮਿਸ਼ਨਰ ਬਿਨੈਕਾਰਾਂ ਦੇ ਹੋਏ ਰੂ-ਬਰੂ, ਲੰਬਿਤ ਸ਼ਿਕਾਇਤਾਂ ਦੇ ਜਲਦ ਨਿਪਟਾਰੇ ਦਾ ਵੀ ਦਿੱਤਾ ਭਰੋਸਾ

DC Ludhiana, Surabhi Malik, Ludhiana, Deputy Commissioner Ludhiana

Web Admin

Web Admin

5 Dariya News

ਲੁਧਿਆਣਾ , 21 Oct 2023

Last updated on: Oct 21, 2023, 00:00 IST

ਲੋਕਾਂ ਦੀ ਲੰਬਿਤ ਅਰਜ਼ੀਆਂ ਦੇ ਜਲਦ ਨਿਪਟਾਰੇ ਅਤੇ ਪਾਰਦਰਸ਼ੀ ਪ੍ਰਸ਼ਾਸ਼ਨਿਕ ਸੇਵਾਵਾਂ ਉਨ੍ਹਾਂ ਦੇ ਘਰ-ਘਰ ਪਹੁੰਚਾਉਣ ਦੇ ਮੰਤਵ ਨਾਲ ਵਿਧਾਨ ਸਭਾ ਹਲਕਾ ਦੱਖਣੀ ਅਧੀਨ ਨਿਰਮਲ ਪੈਲੇਸ, ਨੇੜੇ ਲੋਹਾਰਾ ਪੁਲੀ ਵਿਖੇ ਮੈਗਾ ਰੈਵੇਨਿਊ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਲੁਧਿਆਣਾ ਸਬੰਧਤ  ਪਟਵਾਰੀਆਂ, ਕਾਨੂੰਗੋ, ਸੀ.ਆਰ.ਓਜ਼ ਨੇ ਲੋਕਾਂ ਨੂੰ ਇਹ ਸੇਵਾਵਾਂ ਪ੍ਰਦਾਨ ਕੀਤੀਆਂ। 

ਕੈਂਪ ਦਾ ਦੌਰਾ ਕਰਦਿਆਂ ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਦੇ ਨਾਲ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਬਿਨੈਕਾਰਾਂ ਨਾਲ ਗੱਲਬਾਤ ਕੀਤੀ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮਲਿਕ ਨੇ ਦੱਸਿਆ ਕਿ ਕੈਂਪ ਦੌਰਾਨ 4600 ਦੇ ਕਰੀਬ ਇੰਤਕਾਲ ਕੇਸਾਂ ਦੇ ਨਿਪਟਾਰੇ ਦਾ ਟੀਚਾ ਮਿੱਥਿਆ ਗਿਆ ਸੀ। 

ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਹੁਣ ਤੱਕ 3000 ਇੰਤਕਾਲ ਕੇਸਾਂ ਦਾ ਨਿਪਟਾਰਾ ਕੀਤਾ ਜਾ ਚੱਕਾ ਹੈ ਜਦਕਿ ਬਾਕੀ ਰਹਿੰਦਾ ਕੰਮ ਵੀ ਅੱਜ ਨਿਬੇੜ ਦਿੱਤਾ ਜਾਵੇਗਾ।ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲ਼ੋ ਸਰਕਾਰ ਦੀਆਂ ਸੇਵਾਵਾਂ ਅਤੇ ਸਕੀਮਾਂ ਦਾ ਲਾਭ ਲੋਕਾਂ ਨੂੰ ਘਰ-ਘਰ ਪਹੁੰਚਾਉਣ ਦੇ ਮੰਤਵ ਨਾਲ ਸਰਕਾਰ ਤੁਹਾਡੇ ਦੁਆਰ ਨਾਮ ਦੀ ਇਹ ਨਿਵੇਕਲੀ ਪਹਿਲਕਦਮੀ ਸ਼ੁਰੂ ਕੀਤੀ ਗਈ ਹੈ ਜਿਸਦੇ ਤਹਿਤ ਵੱਖ-ਵੱਖ ਥਾਵਾਂ 'ਤੇ ਵਿਸ਼ੇਸ਼ ਸੁਵਿਧਾ ਕੈਂਪ ਲਗਾਏ ਜਾਂਦੇ ਹਨ।

ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਦੱਸਿਆ ਕਿ ਨਿਵੇਕਲੀ ਪਹਿਲਕਦਮੀ ਤਹਿਤ ਪਹਿਲੇ ਕੈਂਪ ਦੌਰਾਨ ਕਰੀਬ 2000 ਇੰਤਕਾਲ ਕੇਸ, ਦੂਸਰੇ ਕੈਂਪ ਦੌਰਾਨ 3000 ਜਦਕਿ ਅੱਜ ਦੇ ਕੈਂਪ ਦੌਰਾਨ ਕਰੀਬ 4600 ਤੋਂ ਵੱਧ ਇੰਤਕਾਲ ਕੇਸ਼ਾਂ ਦਾ ਨਿਪਟਾਰਾ ਕੀਤਾ ਜਾਵੇਗਾ। ਪਟਵਾਰੀਆਂ ਦੀ ਘਾਟ ਸਬੰਧੀ ਪੁੱਛੇ ਸਵਾਲ ਦਾ ਜੁਆਬ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ 750 ਦੇ ਕਰੀਬ ਪਟਵਾਰੀਆਂ ਦੀ ਟ੍ਰੇਨਿੰਗ ਮੁਕੰਮਲ ਹੋ ਚੁੱਕੀ ਹੈ ਜੋ ਜਲਦ ਆਪਣਾ ਕੰਮ-ਕਾਜ ਸੰਭਾਲਣਗੇ। 

ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਪਟਵਾਰੀਆਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਘਾਟ ਨੂੰ ਪੂਰਾ ਕਰਕੇ ਮਾਲ ਵਿਭਾਗ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਦਾ ਰਾਹ ਪੱਧਰਾ ਹੋਵੇਗਾ।ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੱਖ-ਵੱਖ ਸਰਕਲਾਂ ਦੀ ਰੈਸਨੇਲਾਈਜੇਸ਼ਨ ਵੀ ਕੀਤੀ ਜਾਵੇਗੀ ਤਾਂ ਜੋ ਸਾਰੇ ਸਰਕਲਾਂ ਵਿੱਚ ਬਰਾਬਰ ਕੰਮ ਵੰਡਿਆ ਜਾ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਮੌਜੂਦਾ ਸਮੇਂ ਵਿੱਚ ਕਿਸੇ ਸਰਕਲ ਅਧੀਨ ਬਿਲਕੁੱਲ ਵੀ ਕੰਮ ਨਹੀਂ ਹੈ ਕਿਤੇ ਬਹੁਤ ਜ਼ਿਆਦਾ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਾਗਰਿਕ ਸੇਵਾਵਾਂ ਨੂੰ ਸੁਚਾਰੂ, ਨਿਰਵਿਘਨ ਅਤੇ ਪਾਰਦਰਸ਼ੀ ਢੰਗ ਨਾਲ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਜ਼ਿਲ੍ਹੇ ਭਰ ਵਿੱਚ ਹੋਰ ਵੀ ਕੈਂਪ ਲਗਾਏ ਜਾਣਗੇ ਤਾਂ ਜੋ ਵੱਧ ਤੋਂ ਵੱਧ ਲੋਕਾਂ ਤੱਕ ਇਨ੍ਹਾਂ ਸੇਵਾਵਾਂ ਦਾ ਲਾਭ ਪਹੁੰਚਾਇਆ ਜਾ ਸਕੇ।

 

Tags: DC Ludhiana , Surabhi Malik , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD