Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਯਾਦ ਵਿੱਚ ਮਨਾਇਆ ਗਿਆ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ

ਡਿਪਟੀ ਕਮਿਸ਼ਨਰ, ਐਸ ਐਸ ਪੀ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸਮੇਤ ਸਿਵਲ ਤੇ ਪੁਲਿਸ ਅਧਿਕਾਰੀਆਂ ਨੇ ਸ਼ਹੀਦ ਪੁਲਿਸ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

DC Ropar, Preeti Yadav, Deputy Commissioner Ropar, Rupnagar, Ropar, 64th Police Commemoration Day, Police Commemoration Day, Police, Punjab Police, Police Commemoration Day Parade

Web Admin

Web Admin

5 Dariya News

ਰੂਪਨਗਰ , 21 Oct 2023

Last updated on: Oct 21, 2023, 00:00 IST

ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਯਾਦ ਵਿੱਚ ਅੱਜ ਪੁਲਿਸ ਲਾਈਨ ਵਿਖੇ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮਨਾਇਆ ਗਿਆ। ਇਸ ਮੌਕੇ ਪੰਜਾਬ ਪੁਲੀਸ ਦੇ ਜਵਾਨਾਂ ਦੀਆਂ ਸ਼ਹਾਦਤਾਂ ਨੂੰ ਯਾਦ ਕਰਦਿਆਂ ਐਸ ਐਸ ਪੀ ਸ਼੍ਰੀ ਵਿਵੇਕ ਐਸ ਸੋਨੀ ਨੇ ਦੱਸਿਆ ਕਿ ਪੰਜਾਬ ਪੁਲਿਸ ਦਾ ਗੌਰਵਸ਼ਾਲੀ ਇਤਿਹਾਸ ਹੈ ਅਤੇ ਪੰਜਾਬ ਪੁਲੀਸ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ ਜੋ ਪੁਲਿਸ ਵਿਭਾਗ ਲਈ ਪ੍ਰੇਰਨਾ ਦਾ ਸਰੋਤ ਹਨ।

ਸ਼੍ਰੀ ਵਿਵੇਕ ਐਸ ਸੋਨੀ ਨੇ ਕਿਹਾ ਕਿ ਸ਼ਹੀਦਾਂ ਦੇ ਪਰਿਵਾਰ ਸਾਡੇ ਆਪਣੇ ਪਰਿਵਾਰ ਹਨ ਅਤੇ ਪੁਲਿਸ ਵਿਭਾਗ ਸ਼ਹੀਦ ਪਰਿਵਾਰਾਂ ਦੇ ਹਰ ਦੁੱਖ-ਸੁੱਖ ਦੀ ਘੜੀ ਵਿੱਚ ਉਨਾਂ ਦੇ ਨਾਲ ਖੜਾ ਹੈ। ਉਨ੍ਹਾਂ ਨੇ ਪੁਲਿਸ ਦੇ ਅਧਿਕਾਰੀਆਂ ਤੇ ਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਸ਼ਹੀਦਾਂ ਤੋਂ ਸੇਧ ਲੈ ਕੇ ਲੋਕ ਸੇਵਾ ਪ੍ਰਤੀ ਹੋਰ ਵੀ ਵੱਧ ਸਮਰਪਿਤ ਹੋ ਕੇ ਆਪਣੀ ਡਿਊਟੀ ਨਿਭਾਉਣ। 

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਸ਼ਾਮ ਲਾਲ, ਚੀਫ ਜੁਡੀਸ਼ੀਅਲ ਮੈਜੀਸਟ੍ਰੇਟ ਰੂਪਨਗਰ ਅਸੀਸ਼ ਕੁਮਾਰ ਠਠਈ, ਵਧੀਕ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸ. ਅਮਨਪ੍ਰੀਤ ਸਿੰਘ ਨੇ ਪੁਲਿਸ ਲਾਇਨ ਵਿਖੇ ਸਥਿਤ ਪੁਲਿਸ ਸ਼ਹੀਦੀ ਸਮਾਰਕ ਤੇ ਸ਼ਹੀਦਾਂ ਨੂੰ ਸ਼ਰਧਾ ਸੁਮਨ ਵੀ ਭੇਂਟ ਕੀਤੇ। ਐਸ ਐਸ ਪੀ ਸ਼੍ਰੀ ਵਿਵੇਕ ਐਸ ਸੋਨੀ ਨੇ ਇਸ ਮੌਕੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਦੀਆਂ ਦੁੱਖ ਤਕਲੀਫਾਂ ਵੀ ਸੁਣੀਆਂ।

ਇਸ ਮੌਕੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਪੁਲਿਸ ਦੀ ਟੁਕੜੀ ਨੇ ਸਲਾਮੀ ਦਿੱਤੀ ਅਤੇ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ। ਡੀ.ਐਸ.ਪੀ. ਸ . ਗੁਰਪ੍ਰੀਤ ਸਿੰਘ ਬੈਂਸ ਨੇ ਡਿਊਟੀ ਦੌਰਾਨ 261 ਸ਼ਹੀਦ ਹੋਏ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਸ਼ਹੀਦਾਂ ਦੇ ਨਾਮ ਪੜ੍ਹ ਕੇ ਸੁਣਾਏ। ਸ਼ਹੀਦੀ ਸਮਾਗਮ ਦੇ ਅਖੀਰ ਵਿੱਚ ਐੱਸਐੱਸ.ਪੀ. ਅਤੇ ਡਿਪਟੀ ਕਮਿਸ਼ਨਰ ਨੇ ਸ਼ਹੀਦ ਪਰਿਵਾਰਾਂ ਦਾ ਆਦਰ-ਮਾਣ ਕੀਤਾ। 

ਇਸ ਮੌਕੇ ਐਸ ਪੀ ਹੈਡਕੁਆਟਰ ਸ.ਰਾਜਪਾਲ ਸਿੰਘ ਹੁੰਦਲ, ਐਸ ਪੀ ਇਨਵੇਸਟਿਗੇਸ਼ਨ ਡਾ. ਨਵਨੀਤ ਮਾਹਲ, ਡੀਐਸਪੀ ਸ.ਗੁਰਮੀਤ ਸਿੰਘ, ਡੀਐਸਪੀ ਸ. ਮਨਵੀਰ ਸਿੰਘ ਬਾਜਵਾ, ਡੀਐਸਪੀ ਸ਼੍ਰੀ ਅਜੈ ਸਿੰਘ, ਡੀਐਸਪੀ ਸ. ਮਨਜੀਤ ਸਿੰਘ ਔਲਖ, ਡੀਐਸਪੀ ਸ. ਜਰਨੈਲ ਸਿੰਘ, ਡੀਐਸਪੀ ਸ਼੍ਰੀ ਸਤੀਸ਼ ਕੁਮਾਰ, ਰਿਟਾਇਰਡ ਏ ਪੀ ਆਰ ਓ ਰਜਿੰਦਰ ਸੈਣੀ ਅਤੇ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਹਾਜ਼ਰ ਸਨ।

 

Tags: DC Ropar , Preeti Yadav , Deputy Commissioner Ropar , Rupnagar , Ropar , 64th Police Commemoration Day , Police Commemoration Day , Police , Punjab Police , Police Commemoration Day Parade

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD