Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਪੁਲਿਸ ਨੇ ਹਮੇਸ਼ਾਂ ਦੇਸ਼ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ ਲਈ ਦਿੱਤੀਆਂ ਹਨ ਵੱਡੀਆਂ ਕੁਰਬਾਨੀਆਂ : ਸੰਦੀਪ ਮਲਿਕ

64th Police Commemoration Day, Police Commemoration Day, Police, Punjab Police, Barnala, Police Commemoration Day Parade

5 Dariya News

5 Dariya News

5 Dariya News

ਬਰਨਾਲਾ , 21 Oct 2023

Last updated on: Oct 21, 2023, 00:00 IST

ਦੇਸ਼ ਦੀ ਖਾਤਰ ਸ਼ਹੀਦੀਆਂ ਦੇਣ ਵਾਲੇ ਪੁਲਿਸ ਜਵਾਨਾਂ ਬਦੌਲਤ ਹੀ ਅੱਜ ਅਸੀਂ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਅਤੇ ਇਨਾਂ ਕਰਕੇ ਹੀ ਦੇਸ਼ ਅੰਦਰ ਅਮਨ-ਸ਼ਾਂਤੀ ਤੇ ਖੁਸ਼ਹਾਲੀ ਬਰਕਰਾਰ ਹੈ।ਇਸ ਗੱਲ ਦਾ ਪ੍ਰਗਟਾਵਾ ਜ਼ਿਲ੍ਹਾ ਪੁਲਿਸ ਮੁੱਖੀ ਨੇ ਅੱਜ ਬਰਨਾਲਾ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ‘ਪੁਲਿਸ ਸ਼ਹੀਦੀ ਦਿਵਸ’ ਨੂੰ ਸਮਰਪਿਤ ਸਮਾਗਮ ਦੌਰਾਨ ਕੀਤਾ। ਇਸ ਮੌਕੇ ਬੋਲਦਿਆਂ ਜ਼ਿਲ੍ਹਾ ਪੁਲਿਸ ਮੁੱਖੀ ਸ੍ਰੀ ਸੰਦੀਪ ਮਲਿਕ ਨੇ ਕਿਹਾ ਕਿ ਪੰਜਾਬ ਪੁਲਿਸ ਦਾ ਇਤਿਹਾਸ ਗੌਰਵਮਈ ਅਤੇ ਸ਼ਾਨਾਮੱਤਾ ਹੈ, ਜਿਸ ਨੇ ਦੇਸ਼ ਦੀ ਅੰਦਰੂਨੀ ਅਤੇ ਬਾਹਰੀ ਸੁਰੱਖਿਆ ਲਈ ਹਮੇਸ਼ਾ ਅੱਗੇ ਹੋ ਕੇ ਕੁਰਬਾਨੀਆਂ ਕੀਤੀਆਂ। 

ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਜਦ ਅੱਤਵਾਦ ਦਾ ਕਾਲਾ ਦੌਰ ਚੱਲ ਰਿਹਾ ਸੀ ਤਾਂ ਪੁਲਿਸ ਜਵਾਨਾਂ ਅਤੇ ਅਧਿਕਾਰੀਆਂ ਨੇ ਸ਼ਹਾਦਤਾਂ ਦਾ ਜਾਮ ਪੀ ਕੇ ਦੇਸ਼ ਅੰਦਰ ਅਮਨ-ਸ਼ਾਂਤੀ ਕਾਇਮ ਰੱਖੀ।ਉਨ੍ਹਾਂ ਕਿਹਾ ਕਿ ਅੱਜ ਦੇ ਸਮਾਗਮ ਵਿੱਚ ਸਾਡੀ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਸ਼ਹੀਦ ਹੋਏ ਪਰਿਵਾਰਾਂ ਦੇ ਦੁੱਖ-ਸੁੱਖ ਵਿਚ ਸ਼ਾਮਿਲ ਹੋਈਏ ਤੇ ਉਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰੀਏ। ਆਪਣੀ ਡਿਊਟੀ ਨੇਕ ਨੀਅਤੀ, ਪੂਰੀ ਮਿਹਨਤ , ਲਗਨ ਤੇ ਤਨਦੇਹੀ ਨਾਲ ਨਿਭਾਈਏ।

ਉਨ੍ਹਾਂ 21 ਅਕਤੂਬਰ ਦਿਨ ਦਾ ਇਤਿਹਾਸ ਦੱਸਦਿਆਂ ਦੱਸਿਆ ਕਿ 21 ਅਕਤੂਬਰ 1959 ਨੂੰ ਲੱਦਾਖ ਦੇ ਹੌਟ ਸਪਰਿੰਗ ਖੇਤਰ ਵਿਚ ਸੀ.ਆਰ.ਪੀ.ਐਫ. ਤੇ ਇਨਟੈਲੀਜੈਂਸ ਬਿਊਰੋ ਦੀ ਸਾਂਝੀ ਪੈਟਰੋਲਿੰਗ ਪਾਰਟੀ ਭਾਰਤ-ਚੀਨ ਦੀ ਸਰਹੱਦ 'ਤੇ ਗਸ਼ਤ ਕਰ ਰਹੀ ਸੀ ਤੇ ਇਸ ਪਾਰਟੀ ਵਿਚ ਕਰੀਬ 10 ਜਵਾਨ ਸ਼ਾਮਿਲ ਸਨ ਤੇ ਚੀਨੀ ਫੌਜਾਂ ਨੇ ਹਮਲਾ ਕਰ ਦਿੱਤਾ, ਪਰ ਜਵਾਨਾਂ ਨੇ ਬਹੁਤ ਬਹਾਦਰੀ ਨਾਲ ਦੁਸ਼ਮਣਾਂ ਦਾ ਟਾਕਰਾ ਕੀਤਾ ਤੇ ਉਨ੍ਹਾਂ ਨੂੰ ਆਪਣੀ ਮਾਤਰ ਭੂਮੀ ਵਿੱਚ ਦਾਖਿਲ ਨਹੀਂ ਹੋਣ ਦਿੱਤਾ। ਉਸੇ ਦਿਨ ਦੀ ਯਾਦ ਵਿਚ ਪੂਰੇ ਭਾਰਤ ਵਿਚ  'ਪੁਲਿਸ ਸ਼ਹੀਦੀ ਦਿਵਸ’ ਮਨਾਇਆ ਜਾਂਦਾ ਹੈ। ਇਸ ਦੀ ਸ਼ੁਰੂਆਤ 1960 ਵਿੱਚ ਕੀਤੀ ਗਈ।

ਇਸ ਮੌਕੇ ਸੋਗ ਪ੍ਰੇਡ ਦੀ ਕਮਾਂਡ ਕਰਨ ਸ਼ਰਮਾ ਪੀ.ਪੀ.ਐੱਸ. ਉੱਪ ਕਪਤਾਨ ਪੁਲਿਸ ਬਰਨਾਲਾ ਵੱਲੋਂ ਕੀਤੀ ਗਈ। ਇਸ ਮੌਕੇ  ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਬੀ.ਐੱਸ.ਤੇਜੀ,  ਐੱਸ.ਐੱਸ.ਪੀ ਸ੍ਰੀ ਸੰਦੀਪ ਕੁਮਾਰ ਮਲਿਕ ਤੇ ਐੱਸ.ਪੀ. ਸ੍ਰੀ ਮੇਜਰ ਸਿੰਘ ਵੱਲੋਂ ਸ਼ਹੀਦ ਪੁਲਿਸ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੀ.ਜੇ.ਐੱਮ. ਸ੍ਰੀ ਮੁਨੀਸ਼ ਗਰਗ ਸੀ.ਜੇ.ਐੱਮ. ਕਮ  ਸਕੱਤਰ ਜ਼ਿਲ੍ਹਾ ਕਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਸ੍ਰੀ ਗੁਰਬੀਰ ਸਿੰਘ, ਏ.ਡੀ.ਸੀ. ਸ੍ਰੀ ਸਤਵੰਤ ਸਿੰਘ, ਏ.ਡੀ.ਸੀ. ਸ੍ਰੀ ਨਰਿੰਦਰ ਸਿੰਘ ਧਾਲੀਵਾਲ, ਸਹਾਇਕ ਕਮਿਸ਼ਨਰ ਸ੍ਰੀ ਸੁਖਪਾਲ ਸਿੰਘ ਤੋਂ ਇਲਾਵਾ ਸਮੂਹ ਪੁਲਿਸ ਗਜ਼ਟਿਡ ਅਧਿਕਾਰੀ, ਜ਼ਿਲ੍ਹਾ ਸਿਵਲ ਪ੍ਰਸ਼ਾਸਨ, ਜੁਡੀਸ਼ੀਅਲ ਅਧਿਕਾਰੀ, ਸਮੂਹ ਮੁੱਖ ਅਫ਼ਸਰ ਥਾਣਾ, ਇੰਚਾਰਜ ਸੀ.ਆਈ.ਏ. ਸਟਾਫ਼, ਬਰਨਾਲਾ, ਰਿਟਾਇਰਡ ਪੁਲਿਸ ਕਰਮਚਾਰੀ ਅਤੇ ਸ਼ਹੀਦ ਹੋਏ ਪੁਲਿਸ ਕਰਮਚਾਰੀਆਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।

 

Tags: 64th Police Commemoration Day , Police Commemoration Day , Police , Punjab Police , Barnala , Police Commemoration Day Parade

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD